ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਲਈ ਬਣੀ ਕੇਂਦਰੀ ਗ੍ਰਹਿ ਮੰਤਰਾਲੇ ਦੀ ਕਮੇਟੀ ’ਚ ਇਹ ਮੈਂਬਰ ਹੋਣਗੇ

ਤਸਵੀਰ ਸਰੋਤ, ANI
ਬੁੱਧਵਾਰ ਨੂੰ ਫ਼ਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਦੀ ਫ਼ੇਰੀ ਵਿੱਚ ਵਿਘਨ ਪੈਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦੀ ਜਾਂਚ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ।
ਇਸ ਕਮੇਟੀ ਵਿੱਚ ਤਿੰਨ ਮੈਂਬਰ ਹੋਣਗੇ ਤੇ ਇਸ ਕਮੇਟੀ ਨੂੰ ਜਲਦ ਤੋਂ ਜਲਦ ਰਿਪੋਰਟ ਦੇਣ ਨੂੰ ਕਿਹਾ ਗਿਆ ਹੈ।
ਇਸ ਕਮੇਟੀ ਦੀ ਅਗਵਾਈ ਸਕੱਤਰ (ਸੁਰੱਖਿਆ) ਸੁਧੀਰ ਕੁਮਾਰ ਸਕਸੈਨਾ ਕਰਨਗੇ। ਆਈਬੀ ਦੇ ਜੁਆਈਂਟ ਡਾਇਰੈਕਟਰ ਬਲਬੀਰ ਸਿੰਘ ਤੇ ਐੱਸਪੀਜੀ ਦੇ ਆਈਜੀ ਐੱਸ ਸੁਰੇਸ਼ ਇਸ ਦੇ ਮੈਂਬਰ ਹੋਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਆਪਣੇ ਇੱਕ ਦਿਨਾਂ ਸਰਕਾਰੀ ਦੌਰੇ 'ਤੇ ਪੰਜਾਬ ਵਿੱਚ ਸਨ। ਇਸ ਦੌਰਾਨ ਹੁਸੈਨੀਵਾਲਾ ਵਿੱਚ ਸ਼ਹੀਦ ਸਮਾਰਕ ਤੋਂ ਲਗਭਗ 30 ਕਿੱਲੋਮੀਟਰ ਉਰੇ ਪ੍ਰਧਾਨ ਮੰਤਰੀ ਦਾ ਕਾਫ਼ਲਾ ਇੱਕ ਪੁਲ ’ਤੇ 15-20 ਮਿੰਟ ਫ਼ਸਿਆ ਰਿਹਾ। ਉੱਥੋਂ ਪੀਐਮ ਦਾ ਕਾਫ਼ਲਾ ਵਾਪਸ ਬਠਿੰਡਾ ਹਵਾਈ ਅੱਡੇ ਵੱਲ ਚੱਲ ਪਿਆ ਅਤੇ ਰੈਲੀ ਰੱਦ ਕਰ ਦਿੱਤੀ ਗਈ।
ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ ਜੋ ਕਿ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸਰਕਾਰ ਨੂੰ ਸੋਂਪੇਗੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਪ੍ਰਧਾਨ ਮੰਤਰੀ ਲਈ ਕੀਤੇ ਗਏ ਹਵਨ
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਥਿਤੀ ਤੋਂ ਜਾਣੂ ਕਰਵਾਇਆ। ਰਾਸ਼ਟਰਪਤੀ ਨੇ ਘਟਨਾ ਬਾਰੇ ਚਿੰਤਾ ਪ੍ਰਗਟ ਕੀਤੀ।
ਵੀਰਵਾਰ ਨੂੰ ਅਸਾਮ ਦੇ ਮੁੱਖ ਮੰਤਰੀ ਹੇਮੰਤ ਕੁਮਾਰ ਬਿਸਵਾ ਨੇ ਗੁਹਾਟੀ ਵਿੱਚ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਭੋਪਾਲ ਵਿੱਚ ਪ੍ਰਧਾਨ ਮੰਤਰੀ ਲਈ ਮਹਾਂਮ੍ਰਤਿਊਂਜੇ ਮੰਤਰ ਯੱਗ ਕੀਤੇ। ਇਸ ਤੋਂ ਇਲਾਵਾ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਧਾਰਮਿਕ ਸਮਾਗਮ ਬੀਜੇਪੀ ਲੀਡਰਸ਼ਿਪ ਅਤੇ ਕਾਰਕੁਨਾਂ ਵੱਲੋਂ ਕਰਵਾਏ ਗਏ।
ਚੰਡੀਗੜ੍ਹ ਵਿੱਚ ਬੀਜੇਪੀ ਦਫ਼ਤਰ ਤੋਂ ਕਾਂਗਰਸ ਦਫ਼ਤਰ ਤੱਕ ਮਸ਼ਾਲ ਮਾਰਚ ਕੱਢਿਆ ਗਿਆ। ਇਸ ਮੌਕੇ ਬੋਲਦਿਆਂ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਖ਼ਬਰ ਏਜੰਸੀ ਏਐਨਆਈ ਨੂੰ ਦੱਸਿਆ, "ਕੱਲ ਜੋ ਫਿਰੋਜ਼ਪੁਰ ਵਿੱਚ ਜਿਸ ਤਰ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਦੀ ਜਾਨ ਨੂੰ ਖ਼ਤਰਾ ਆਇਆ। ਉਨ੍ਹਾਂ ਨੂੰ 15-20 ਮਿੰਟ ਲਈ ਇੱਕ ਪੁਲ ਉੱਪਰ ਰੋਕਿਆ ਗਿਆ।"
ਇਹ ਵੀ ਪੜ੍ਹੋ:
ਉਨ੍ਹਾਂ ਨੇ ਇਸ ਨੂੰ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਦੀ ਸਾਜਿਸ਼ ਦੱਸਿਆ ਅਤੇ ਕਿਹਾ, "ਇਹ ਤਾਂ ਦੇਸ਼ ਵਾਸੀਆਂ ਦੀਆਂ ਦੁਆਵਾਂ ਅਤੇ ਪਿਆਰ ਸੀ ਕਿ ਜਿਸ ਕਾਰਨ ਉਹ ਸਹੀ-ਸਲਾਮਤ ਵਾਪਸ ਆਏ।"
ਸੂਦ ਨੇ ਦਾਅਵਾ ਕੀਤਾ ਕਿ ਦੇਸ਼ ਦੇ ਲਗਭਗ ਇੱਕ ਹਜ਼ਾਰ ਜ਼ਿਲ੍ਹਿਆਂ ਵਿੱਚ ਸ਼ਾਮ ਛੇ ਵਜੇ ਇਹ ਜਨ ਆਕ੍ਰੋਸ਼ ਮਾਰਚ ਕੱਢੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ, "ਇਸ ਘਟਨਾ ਰਾਹੀਂ ਦੇਸ਼ ਦੇ ਫ਼ੈਡਰਲ ਢਾਂਚੇ ਉੱਪਰ ਧੱਬਾ ਲਗਾਇਆ ਗਿਆ ਹੈ।"
ਪੰਜਾਬ ਸਰਕਾਰ ਨੂੰ ਬਰਖ਼ਾਸਤ ਕਰਕੇ ਰਾਸ਼ਟਰਪਤੀ ਰਾਜ ਦੀ ਮੰਗ ਬਾਰੇ ਪੁੱਛੇ ਜਾਣ ਬਾਰੇ ਉਨ੍ਹਾਂ ਨੇ ਕਿਹਾ, "ਇਹ ਕੇਂਦਰ ਸਰਕਾਰ ਦਾ ਫ਼ੈਸਲਾ ਹੈ ਪਰ ਮੈਨੂੰ ਲਗਦਾ ਹੈ ਕਿ ਜੋ ਸਰਕਾਰ ਲਈ ਖ਼ਤਰਾ ਹੋਵੇ ਉਸ ਦਾ ਰਹਿਣਾ ਠੀਕ ਨਹੀਂ ਹੈ।"
ਪ੍ਰਧਾਨ ਮੰਤਰੀ ਲਈ ਦੇਸ਼ ਦੇ ਵੱਖ-ਵੱਖ ਹਿੱਸਿਆ ਵਿੱਚ ਯੱਗ

ਤਸਵੀਰ ਸਰੋਤ, ANI

ਕੀ ਹੋਇਆ- ਪੰਜ ਨੁਕਤਿਆਂ ਵਿੱਚ ਸਮਝੋ

ਤਸਵੀਰ ਸਰੋਤ, MHA
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਇੱਕ ਦਿਨਾਂ ਸਰਕਾਰੀ ਦੌਰੇ ਤੇ ਪੰਜਾਬ ਵਿੱਚ ਸਨ। ਇਸ ਦੌਰਾਨ ਉਨ੍ਹਾਂ ਨੇ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਾ ਸੀ।
- ਪੀਐਮ ਨੇ ਬਠਿੰਡੇ ਤੋਂ ਹੈਲੀਕਾਪਟਰ ਰਾਹੀਂ ਹੁਸੈਨੀਵਾਲਾ ਬਾਰਡਰ ਜਾਣਾ ਸੀ ਪਰ ਯਾਦਗਾਰ ਤੋਂ 30 ਕਿੱਲੋਮੀਟਰ ਉਰੇ ਜਦੋਂ ਪ੍ਰਧਾਨ ਮੰਤਰੀ ਦਾ ਕਾਫ਼ਲਾ ਇੱਕ ਪੁਲ ਤੇ ਪਹੁੰਚਿਆ ਤਾਂ ਪਤਾ ਲੱਗਿਆ ਕਿ ਕੁਝ ਮੁਜਾਹਾਰਾਕਾਰੀਆਂ ਵੱਲੋਂ ਸੜਕ ਜਾਮ ਕੀਤੀ ਹੋਈ ਹੈ।
- ਪੀਐਮ ਉਸ ਜਾਮ ਵਿੱਚ 15-20 ਮਿੰਟ ਫ਼ਸੇ ਰਹੇ। ਕੇਂਦਰੀ ਗ੍ਰਹਿ ਮੰਤਰਾਲੇ ਇਸ ਨੂੰ ਸੁਰੱਖਿਆ ਵਿੱਚ ਕੁਤਾਹੀ ਦੱਸ ਰਿਹਾ ਹੈ। ਉੱਥੋਂ ਪੀਐਮ ਦਾ ਕਾਫ਼ਲਾ ਵਾਪਸ ਬਠਿੰਡਾ ਹਵਾਈ ਅੱਡੇ ਵੱਲ ਚੱਲ ਪਿਆ ਅਤੇ ਰੈਲੀ ਰੱਦ ਕਰ ਦਿੱਤੀ ਗਈ।
- ਬੀਜੇਪੀ ਲੀਡਰਸ਼ਿਪ ਦਾ ਇਲਜ਼ਾਮ ਹੈ ਕਿ ਪੰਜਾਬ ਦੇ ਡੀਜੀਪੀ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਰਸਤਾ ਸਾਫ਼ ਹੈ ਤਾਂ ਕੀ ਉਹ ਝੂਠ ਬੋਲ ਰਹੇ ਸਨ। ਪ੍ਰਧਾਨ ਮੰਤਰੀ ਪੁਲ ਉੱਪਰੋਂ ਜਾ ਰਹੇ ਹਨ ਇਹ ਜਾਣਕਾਰੀ ਪੁਲ ਉੱਪਰ ਜਾ ਖੜਨ ਵਾਲੇ ਮੁ਼ਜ਼ਾਹਰਾਕਾਰੀਆਂ ਨੂੰ ਕਿਸਨੇ ਦਿੱਤੀ।
- ਪੰਜਾਬ ਦੇ ਮੁੱਖ ਮੰਤਰੀ ਸਮੇਤ ਕਾਂਗਰਸ ਦੀ ਲੀਡਰਸ਼ਿਪ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਗ੍ਰਹਿ ਮੰਤਰਾਲਾ ਅਤੇ ਬੀਜੇਪੀ ਲੀਡਰਸ਼ਿਪ ਦੇ ਇਲਜ਼ਾਮਾਂ ਦਾ ਖੰਡਨ ਕੀਤਾ ਹੈ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਗਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਇੱਕ ਬਿਆਨ ਵਿੱਚ ਆਖਿਆ ਗਿਆ ਹੈ ਕਿ, "ਬੀਤੇ ਦਿਨ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫ਼ੇਰੀ ਦੌਰਾਨ ਸਾਹਮਣੇ ਆਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।"
"ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ।"
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਨ੍ਹਾਂ ਘਟਨਾਵਾਂ 'ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ।

ਤਸਵੀਰ ਸਰੋਤ, PRESIDENT OF INDIA/TWITTER
ਭਾਜਪਾ ਵਫ਼ਦ ਰਾਜਪਾਲ ਨੂੰ ਮਿਲਿਆ
ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਕਾਤ ਕੀਤੀ।
ਪਾਰਟੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿਚ ਹੋਈ ਕੁਤਾਹੀ ਉੱਤੇ ਚਿੰਤਾ ਜਾਹਰ ਕੀਤੀ ਅਤੇ ਕੁਝ ਪ੍ਰਸ਼ਨ ਵੀ ਖੜ੍ਹੇ ਕੀਤੇ ਹਨ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
ਰਾਜਪਾਲ ਨੂੰ ਮਿਲਣ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਪ੍ਰਧਾਨ ਮੰਤਰੀ ਨੇ ਸ਼ਹੀਦ ਭਗਤ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਨੇ ਸਨ।
ਉਸ ਤੋਂ ਬਾਅਦ ਉਨ੍ਹਾਂ ਪੀਜੀਆਈ ਦੇ ਸੈਟੇਲਾਈਟ ਸੈਂਟਰ, ਦੋ ਮੈਡੀਕਲ ਕਾਲਜਾਂ ਅਤੇ ਕੁਝ ਹੋਰ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣੇ ਸਨ।
ਪ੍ਰਧਾਨ ਮੰਤਰੀ ਜਦੋਂ ਬਠਿੰਡਾ ਪਹੁੰਚੇ ਤਾਂ ਮੌਸਮ ਦੀ ਖਰਾਬੀ ਤੋਂ ਬਾਅਦ ਪੰਜਾਬ ਦੇ ਡੀਜੀਪੀ ਅਤੇ ਚੀਫ਼ ਸਕੱਤਰ ਦੇ ਸੜਕੀ ਰੂਟ ਦੀ ਕਲੀਅਰਐਂਸ ਦਿੱਤੀ, ਤਾਂ ਸੜਕ ਰਾਹੀ ਜਾਣ ਦਾ ਫੈਸਲਾ ਲਿਆ ਗਿਆ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਫ਼ਸੋਸ ਹੈ ਕਿ ਪੰਜਾਬ ਸਰਕਾਰ ਪੀਐੱਮ ਦੀ ਸੁਰੱਖਿਆ ਨੂੰ ਲੈਕੇ ਗੰਭੀਰ ਹੀ ਨਹੀਂ ਸੀ। ਉਨ੍ਹਾਂ ਦੀ ਸੁਰੱਖਿਆ ਵਿੱਚ ਕੁਤਾਹੀ ਇੱਕ ਸੋਚੀ ਸਮਝੀ ਸਾਜ਼ਿਸ਼ ਸੀ।
ਗ੍ਰਹਿ ਮੰਤਰੀ ਤੇ ਡੀਜੀਪੀ ਨੂੰ ਬਰਖ਼ਾਸਤ ਕਰਨ ਦੀ ਮੰਗ
ਭਾਜਪਾ ਆਗੂ ਨੇ ਮੰਗ ਕੀਤੀ ਕਿ ਪੰਜਾਬ ਦੇ ਗ੍ਰਹਿ ਮੰਤਰੀ ਅਤੇ ਡੀਜੀਪੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ।
ਅਸ਼ਵਨੀ ਸ਼ਰਮਾ ਨੇ ਸਵਾਲ ਕੀਤਾ ਕਿ ਪੀਐੱਮ ਦੇ ਸਵਾਗਤ ਲ਼ਈ ਮੁੱਖ ਮੰਤਰੀ ਕਿਉਂ ਨਹੀਂ ਗਏ, ਪੰਜਾਬ ਵਿਚ ਦੋ ਡਿਪਟੀ ਮੁੱਖ ਮੰਤਰੀ ਹਨ, ਉਹ ਵੀ ਕਿਉਂ ਨਹੀਂ ਗਏ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਦੋ ਸਟਾਫ਼ ਮੈਂਬਰ ਕੋਰੋਨਾ ਪੌਜਿਟਿਵ ਆਏ ਸਨ, ਇਸ ਲਈ ਨਹੀਂ ਗਏ, ਇਹ ਕਿੰਨਾ ਹਾਸੋਹੀਣਾ ਹੈ ਕਿ ਉਹ ਉਸੇ ਸ਼ਾਮ ਪ੍ਰੈਸ ਕਾਨਫਰੰਸ ਕਰ ਰਹੇ ਹਨ, ਅੱਜ ਰੈਲੀ ਨੂੰ ਸੰਬੋਧਨ ਕਰ ਰਹੇ ਹਨ।
ਅਸ਼ਵਨੀ ਸ਼ਰਮਾ ਨੇ ਇਹ ਵੀ ਸਵਾਲ ਕੀਤਾ ਕਿ ਪ੍ਰਧਾਨ ਮਤੰਰੀ ਦੇ ਕਾਫ਼ਲੇ ਨਾਲ ਪੰਜਾਬ ਦੇ ਡੀਜੀਪੀ ਅਤੇ ਚੀਫ਼ ਸੈਕਟਰੀ ਕਿਉਂ ਨਹੀਂ ਸਨ।
ਸੂਬੇ ਵਿਚ ਰਾਸ਼ਟਰਪਤੀ ਸਾਸ਼ਨ ਲਾਏ ਜਾਣ ਦੀ ਮੰਗ ਬਾਰੇ ਪੁੱਛੇ ਜਾਣ ਉੱਤੇ ਅਸ਼ਵਨੀ ਸਰਮਾਂ ਨੇ ਕਿਹਾ ਇਸ ਸਰਕਾਰ ਨੂੰ ਜਨਤਾ ਪਹਿਲਾਂ ਹੀ ਨਕਾਰ ਚੁੱਕੀ ਹੈ ਤੇ ਚੋਣ ਜ਼ਾਬਤਾ ਲੱਗਣ ਵਾਲਾ ਹੈ, ਹੁਣ ਲੋਕ ਹੀ ਇਨ੍ਹਾਂ ਨੂੰ ਦੇਖਣਗੇ।
ਜਾਂਚ ਕਮਿਸ਼ਨ ਨੂੰ ਕੀਤਾ ਖਾਰਿਜ
ਅਸ਼ਨਵੀ ਸ਼ਰਮਾ ਨੇ ਕਿਹਾ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਇੱਕ ਸੋਚੀ ਸਮਝੀ ਸਾਂਝੀ ਸਾਜ਼ਿਸ ਸੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਈ ਕਮੇਟੀ ਨੂੰ ਉਹ ਖਾਰਿਜ਼ ਕਰਦੇ ਹਨ। ਮੁੱਖ ਮੰਤਰੀ ਸਰਗਨਾ ਹੈ ਇਸ ਸਾਜ਼ਿਸ਼ ਦਾ, ਉਸ ਦੀ ਕਮੇਟੀ ਜਾਂਚ ਵਿਚੋਂ ਕੀ ਕੱਢੇਗੀ।
ਚਰਨਜੀਤ ਸਿੰਘ ਚੰਨੀ ਝੂਠ ਬੋਲ ਰਹੇ ਹਨ, ਸਾਨੂੰ ਲੱਗਦਾ ਹੈ ਕਿ ਚੰਨੀ ਸਰਕਾਰ ਚਲਾ ਹੀ ਨਹੀਂ ਪਾ ਰਹੇ ਹਾਂ।
ਉਨ੍ਹਾਂ ਨੇ ਪੰਜਾਬ ਦੀ ਪੂਰੀ ਦੁਨੀਆਂ ਵਿਚ ਹੇਠੀ ਕੀਤੀ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿਸਾਨਾਂ ਦੇ ਵਿਰੋਧ ਰੋਸ ਮੁਜ਼ਾਹਰੇ ਅਤੇ ਭਾਜਪਾ ਵਰਕਰਾਂ ਨੂੰ ਰੈਲੀ ਵਿਚ ਜਾਣ ਤੋਂ ਜ਼ਬਰੀ ਰੋਕੇ ਜਾਣ ਦੀ ਨਿੰਦਾ ਕੀਤਾ।
ਉਨ੍ਹਾਂ ਸਵਾਲ ਕੀਤਾ ਕਿ ਕੀ ਮੈਂ ਪੰਜਾਬੀ ਨਹੀਂ ਹਾਂ, ਮੈਂ ਪੰਜਾਬ ਵਿਚ ਨਹੀਂ ਰਹਿੰਦਾ ਕੀ ਮੇਰੇ ਜਮਹੂਰੀ ਅਧਿਕਾਰ ਨਹੀਂ ਹਨ, ਉਨ੍ਹਾਂ ਕਿਹਾ ਮੈਂ ਵੀਰਵਾਰ ਨੂੰ 3 ਵਜੇ ਸਾਰੀ ਸਾਜ਼ਿਸ ਬਾਰੇ ਇੱਕ ਪ੍ਰੈਸ ਕਾਨਫਰੰਸ ਕਰਾਂਗਾ।
ਸੁਰੱਖਿਆ ਵਿੱਚ ਅਣਗਹਿਲੀ ਦਾ ਮਾਮਲਾ ਪੁੱਜਾ ਸੁਪਰੀਮ ਕੋਰਟ
ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਅਣਗਹਿਲੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸ਼ੁੱਕਰਵਾਰ ਨੂੰ ਸੁਣਵਾਈ ਹੋਵੇਗੀ।
ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਸੁਪਰੀਮ ਕੋਰਟ ਵਿੱਚ ਇਸ ਬਾਰੇ ਪਟੀਸ਼ਨ ਦਾਖ਼ਲ ਕੀਤੀ ਸੀ ਅਤੇ ਜਾਂਚ ਦੀ ਮੰਗ ਕੀਤੀ ਸੀ।
ਚੀਫ਼ ਜਸਟਿਸ ਐੱਨਵੀ ਰਮੰਨਾ ਦੀ ਅਗਵਾਈ ਵਿਚ ਇਸ ਬੈਂਚ ਨੇ ਮਨਿੰਦਰ ਸਿੰਘ ਨੂੰ ਵੀ ਪਟੀਸ਼ਨ ਦੀ ਕਾਪੀ ਭੇਜਣ ਬਾਰੇ ਆਖਿਆ ਅਤੇ ਸ਼ੁੱਕਰਵਾਰ ਨੂੰ ਸੁਣਵਾਈ ਦੀ ਤਰੀਕ ਤੈਅ ਕੀਤੀ।

ਤਸਵੀਰ ਸਰੋਤ, MHA
ਇਸ ਪਟੀਸ਼ਨ ਵਿੱਚ ਆਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਸਮੁੱਚੇ ਤੌਰ 'ਤੇ ਜ਼ਿੰਮੇਵਾਰੀ ਸੂਬਾ ਸਰਕਾਰ ਉੱਪਰ ਰਹਿੰਦੀ ਹੈ ਅਤੇ ਐੱਸਪੀਜੀ ਐਕਟ 1988 ਮੁਤਾਬਕ ਪ੍ਰਧਾਨ ਮੰਤਰੀ ਦੇ ਆਸ ਪਾਸ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਐੱਸਪੀਜੀ ਟੀਮ ਦੀ ਰਹਿੰਦੀ ਹੈ।
ਪਟੀਸ਼ਨ ਮੁਤਾਬਕ ਬੁੱਧਵਾਰ ਦੀਆਂ ਘਟਨਾਵਾਂ ਵਿੱਚ ਸੁਰੱਖਿਆ ਨੂੰ ਲੈ ਕੇ ਅਣਗਹਿਲੀ ਵਰਤੀ ਗਈ ਹੈ।
ਬੁੱਧਵਾਰ ਨੂੰ ਪ੍ਰਧਾਨ ਮੰਤਰੀ ਫ਼ਿਰੋਜ਼ਪੁਰ ਵਿਖੇ ਇਕ ਰੈਲੀ ਵਿਚ ਹਿੱਸਾ ਲੈਣ ਜਾ ਰਹੇ ਸਨ ਪਰ ਮੌਸਮ ਖ਼ਰਾਬ ਹੋਣ ਕਰਕੇ ਬਠਿੰਡਾ ਤੋਂ ਫ਼ਿਰੋਜ਼ਪੁਰ ਦਾ ਸਫਰ ਸੜਕ ਰਾਹੀਂ ਤੈਅ ਕਰਨ ਦਾ ਫ਼ੈਸਲਾ ਹੋਇਆ।
ਫਿਰੋਜ਼ਪੁਰ ਦੇ ਨਜ਼ਦੀਕ ਪ੍ਰਧਾਨ ਮੰਤਰੀ ਦਾ ਕਾਫ਼ਲਾ ਕੁਝ ਸਮਾਂ ਸੜਕ ਤੇ ਰੁਕਿਆ ਰਿਹਾ ਜਿਸ ਨੂੰ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਵਿੱਚ ਹੋਈ ਅਣਗਹਿਲੀ ਕਰਾਰ ਦਿੱਤਾ।
ਪਰਕਾਸ਼ ਸਿੰਘ ਬਾਦਲ ਅਤੇ ਸਿੱਧੂ ਨੇ ਕੀ ਕਿਹਾ
ਇੱਕ ਸਿੱਕੇ ਦੇ ਦੋ ਪਹਿਲੂ: 'ਥੋੜ੍ਹਾ ਇਕੱਠ ਤੇ ਨਾ ਅਹਿਲ ਸਰਕਾਰ'

ਤਸਵੀਰ ਸਰੋਤ, via SAD
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮਲੋਟ ਵਿੱਚ ਮੀਡੀਆ ਨੂੰ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਾਲ ਵਾਪਰੀ ਘਟਨਾ ਬਾਰੇ ਪ੍ਰਤੀਕਰਮ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਇਕੱਠ ਵੀ ਥੋੜ੍ਹਾ ਜੁੜਿਆ ਸੀ ਅਤੇ ਸੁਰੱਖਿਆ ਵਿੱਚ ਨਾਕਾਮੀ ਲਈ ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਨਾਅਹਿਲ ਸਰਕਾਰ ਦੱਸਿਆ।
ਉਨ੍ਹਾਂ ਨੇ ਕਿਹਾ,"ਜਿਵੇਂ ਸਿੱਕਾ ਹੁੰਦਾ ਉਸ ਦੇ ਦੋ ਪਾਸੇ ਹੁੰਦੇ ਹਨ। ਇੱਕ ਤਾਂ ਉਨ੍ਹਾਂ ਦੇ ਇੱਥੇ ਆਉਣ ਵਿੱਚ ਰੁਕਾਵਟ ਨਹੀਂ ਪੈਣੀ ਚਾਹੀਦੀ ਸੀ। ਦੂਜਾ ਉੱਥੇ ਇਕੱਠ ਹੀ ਨਹੀਂ ਸੀ। ਲੋਕ ਰੈਲੀ ਵਿੱਚ ਗਏ ਹੀ ਨਹੀਂ।"
ਉਨ੍ਹਾਂ ਨੇ ਅੱਗੇ ਕਿਹਾ,"ਕੋਈ ਵੀ ਪ੍ਰਧਾਨ ਮੰਤਰੀ ਹੋਵੇ ਤਾਂ ਉਸਦੇ ਪ੍ਰੋਗਰਾਮ ਵਿੱਚ ਵਿਘਨ ਨਾ ਪਵੇ ਤਾਂ ਚੰਗਾ ਹੈ ਪਰ ਦੂਜੀ ਗੱਲ ਇਹ ਹੈ ਕਿ ਉੱਥੇ ਕੋਈ ਬੰਦਾ ਹੀ ਨਹੀਂ ਪਹੁੰਚਿਆ। ਇਨ੍ਹਾਂ ਨੇ ਕਿਸਾਨੀ ਨਾਲ ਬਹੁਤ ਧੱਕਾ ਕੀਤਾ ਹੈ, ਕਿਸਾਨੀ ਦੁਖੀ ਹੈ, ਦੁਖੀ ਬੰਦਾ ਕੁਝ ਵੀ ਕਰ ਸਕਦਾ ਹੈ।"
ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਰੱਖਿਆ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੀ ਰੱਖਿਆ ਕਰੇ।
ਪੰਜਾਬ ਸਰਕਾਰ ਤੇ ਨਿਸ਼ਾਨਾ ਲਾਉਂਦਿਆਂ ਸੀਨੀਅਰ ਬਾਦਲ ਨੇ ਕਿਹਾ, "ਹੁਣ ਵਾਲੀ ਜਿਹੜੀ ਸਰਕਾਰ ਹੈ ਪੰਜਾਬ ਦੀ ਉਹ ਬੜੀ ਨਾਅਹਿਲ ਹੈ। ਬੰਬ ਚੱਲੀ ਜਾਂਦੇ ਹਨ। ਆਪਸ ਵਿੱਚ ਹੀ ਲੜੀ ਜਾਂਦੇ ਹਨ। ਚੌਧਰੀ ਨੇ ਹੋਰ ਬਿਆਨ ਦਿੱਤਾ ਹੈ, ਇਹ ਹੋਰ ਬਿਆਨ ਦੇ ਰਿਹਾ ਹੈ, ਸਿੱਧੂ ਹੋਰ ਬਿਆਨ ਦੇ ਰਿਹਾ ਹੈ। ਕੋਈ ਖੇਡ ਵੀ ਹੁੰਦੀ ਹੈ ਤਾਂ ਜੇ ਉਹ ਟੀਮ ਵਾਂਗ ਕੰਮ ਨਾ ਕਰੇ ਤਾਂ ਉਹ ਕਦੇ ਜਿੱਤ ਨਹੀਂ ਸਕਦੀ।"
"ਕਾਂਗਰਸ ਵਿੱਚ ਇਹ ਇੱਕ ਦੂਜੇ ਦੇ ਵੈਰੀ ਹਨ। ਇੱਕ ਦੂਜੇ ਨੂੰ ਦੇਖਣਾ ਨਹੀਂ ਚਾਹੁੰਦੇ, ਸਾਨ੍ਹਾਂ ਵਾਂਗ।"
'ਪ੍ਰਧਾਨ ਮੰਤਰੀ ਪੰਜ ਸੌ ਬੰਦਿਆਂ ਨੂੰ ਲੈਕਚਰ ਕਿੱਥੋਂ ਦਿੰਦੇ'

ਤਸਵੀਰ ਸਰੋਤ, Sukhcharan preet/BBC
ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਬਰਨਾਲਾ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੇ ਸਭ ਤੋਂ ਵੱਡਾ ਇਜ਼ਤ-ਮਾਣ ਤਾਂ ਤੁਸੀਂ ਇਹ ਦਿੱਤਾ ਹੈ ਕਿ ਕੱਲ੍ਹ ਹਿੰਦੁਸਤਾਨ ਦਾ ਪ੍ਰਧਾਨ ਮੰਤਰੀ ਆਇਆ ਸੀ ਰੈਲੀ ਕਰਨ ਅਤੇ ਪੰਜ ਸੌ ਬੰਦਾ ਪਹੁੰਚਿਆਂ ਰੈਲੀ ਵਿੱਚ।
ਉਨ੍ਹਾਂ ਨੇ ਕਿਹਾ ਕਿ "ਕੈਪਟਨ ਖਾਲੀ ਕੁਰਸੀਆਂ ਨੂੰ ਹੀ ਭਾਸ਼ਨ ਦਿੰਦੇ ਰਹੇ।"
"ਫਿਰ ਪ੍ਰਧਾਨ ਮੰਤਰੀ ਆਇਆ ਹੋਵੇ ਤਾਂ ਇਜ਼ਤ ਕਿਵੇਂ ਬਚਾਉਣੀ ਸੀ? ਪੰਜ ਸੌ ਬੰਦਿਆਂ ਨੂੰ ਕਿੱਥੋਂ ਲੈਕਚਰ ਦਿੰਦੇ।"
"ਮੈਂ ਪੁੱਛਣਾ ਚਾਹੁੰਦਾ ਹਾਂ ਕਿ ਸਾਡੇ ਕਿਸਾਨ ਢੇਢ ਤੋਂ ਦੋ ਸਾਲ ਦਿੱਲੀ ਦੀਆਂ ਬਰੂਹਾਂ ਉੱਪਰ ਬੈਠੇ ਰਹੇ ਪਰ ਤੁਹਾਡੇ ਮੀਡੀਆ ਨੇ ਕੁਝ ਨੇ ਦਿਖਿਆ ਪਰ ਤੁਹਾਨੂੰ ਪੰਦਰਾਂ ਮਿੰਟ ਰੁਕਣਾ ਪੈ ਗਿਆ ਤਾਂ ਰੌਲਾ ਪੈ ਗਿਆ।"
ਇਹ ਵੀ ਪੜ੍ਹੋ:
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 4












