ਕੋਰੋਨਾਵਾਇਰਸ: ਓਮੀਕਰੋਨ ਦੀ ਲਹਿਰ ਦੇ ਮੱਦੇਨਜ਼ਰ ਭਾਰਤ ਨੇ ਵਿਦੇਸ਼ ਤੋਂ ਆਏ ਲੋਕਾਂ ਲਈ ਇਹ ਨਿਯਮ ਤੈਅ ਕੀਤੇ

ਤਸਵੀਰ ਸਰੋਤ, Getty Images
ਦੁਨੀਆ ਭਰ 'ਚ ਕੋਰੋਨਾ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ਲਹਿਰ ਦਾ ਸਭ ਤੋਂ ਵੱਡਾ ਕਾਰਨ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਦੱਸਿਆ ਜਾ ਰਿਹਾ ਹੈ।
ਓਮੀਕਰੋਨ ਵੇਰੀਐਂਟ ਸਭ ਤੋਂ ਪਹਿਲਾਂ ਦੱਖਣੀ ਅਫਰੀਕਾ ਵਿੱਚ ਪਾਇਆ ਗਿਆ ਸੀ। ਇਸ ਵੇਰੀਐਂਟ ਕਾਰਨ ਅਮਰੀਕਾ, ਫਰਾਂਸ ਅਤੇ ਬ੍ਰਿਟੇਨ ਵਰਗੇ ਦੇਸ਼ਾਂ ਵਿੱਚ ਲਾਗ ਦੇ ਮਾਮਲੇ ਭਾਰੀ ਗਿਣਤੀ 'ਚ ਸਾਹਮਣੇ ਆ ਰਹੇ ਹਨ। ਭਾਰਤ ਵਿੱਚ ਵੀ ਨਵੇਂ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।
ਦੇਸ਼ 'ਚ ਅੰਤਰਰਾਸ਼ਟਰੀ ਯਾਤਰਾ ਸਬੰਧੀ ਹਿਦਾਇਤਾਂ
ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀ ਵੈੱਬਸਾਈਟ ਅਨੁਸਾਰ, 7 ਜਨਵਰੀ ਨੂੰ ਯਾਤਰਾ ਸਬੰਧੀ ਹਿਦਾਇਤਾਂ ਦੀ ਸੂਚੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ:
ਜਾਰੀ ਹਿਦਾਇਤਾਂ ਅਨੁਸਾਰ, ਘੱਟ ਜੋਖ਼ਮ ਅਤੇ ਉੱਚ ਜੋਖ਼ਮ ਵਾਲੇ ਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ ਇਨ੍ਹਾਂ ਹਿਦਾਇਤਾਂ ਦੀ ਪਲਾਨ ਕਰਨਾ ਲਾਜ਼ਮੀ ਹੈ।
ਇਹ ਹਨ ਮੁੱਖ ਹਿਦਾਇਤਾਂ:
- ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਸਵੈ-ਘੋਸ਼ਣਾ ਫਾਰਮ (ਐੱਸਡੀਐੱਫ) ਭਰਨਾ ਅਤੇ ਆਰਟੀ-ਪੀਸੀਆਰ ਟੈਸਟ ਦੀ ਨੈਗੇਟਿਵ ਰਿਪੋਰਟ ਅਪਲੋਡ ਕਰਨਾ ਲਾਜ਼ਮੀ ਹੈ।
- ਯਾਤਰੀਆਂ ਨੂੰ ਜਹਾਜ਼ ਵਿੱਚ ਬਿਠਾਉਣ ਤੋਂ ਪਹਿਲਾਂ, ਏਅਰਲਾਈਨ ਲਈ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਯਾਤਰੀਆਂ ਦੀ ਨੈਗੇਟਿਵ ਆਰਟੀ-ਪੀਸੀਆਰ ਰਿਪੋਰਟ ਉਪਲੱਬਧ ਹੋਵੇ।
- ਉੱਚ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਆਗਮਨ 'ਤੇ ਆਰਟੀ-ਪੀਸੀਆਰ ਟੈਸਟ ਕਰਾਉਣਾ ਲਾਜ਼ਮੀ ਹੈ।

ਤਸਵੀਰ ਸਰੋਤ, Ministry of Health & Family Welfare
- ਉੱਚ ਜੋਖ਼ਮ ਦੀ ਸੂਚੀ ਤੋਂ ਬਾਹਰ ਦੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਵਿੱਚੋਂ, ਮੌਕੇ 'ਤੇ (ਬਿਨਾਂ ਕਿਸੇ ਤਰਤੀਬ ਦੇ) 2% ਯਾਤਰੀਆਂ ਦਾ ਟੈਸਟ ਕੀਤਾ ਜਾਵੇਗਾ।
- ਜੇਕਰ ਕੁਆਰੰਟਾਇਨ ਜਾਂ ਸਵੈ ਸਿਹਤ ਮੋਨੀਟਰਿੰਗ ਦੇ ਸਮੇਂ ਕੋਰੋਨਾ ਦੇ ਲੱਛਣ ਪੈਦਾ ਹੁੰਦੇ ਹਨ ਜਾਂ ਟੈਸਟ ਕਰਾਉਣ 'ਤੇ ਰਿਪੋਰਟ ਸਕਾਰਤਮਕ ਆਉਂਦੀ ਹੈ ਤਾਂ ਨੇੜਲੇ ਸਿਹਤ ਸੁਵਿਧਾ ਕੇਂਦਰ ਜਾਂ ਰਾਸ਼ਟਰੀ (1075) ਜਾਂ ਸਟੇਟ ਹੈਲਪਲਾਈਨ ਨੰਬਰ ਨੂੰ ਜਾਣਕਾਰੀ ਦਿਓ।
- 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਯਾਤਰਾ ਤੋਂ ਪਹਿਲਾਂ ਅਤੇ ਬਾਅਦ ਦੇ ਟੈਸਟ ਤੋਂ ਛੋਟ ਦਿੱਤੀ ਗਈ ਹੈ। ਪਰ ਕੁਆਰੰਟਾਇਨ ਦੌਰਾਨ ਲੱਛਣ ਪੈਦਾ ਹੋਣ 'ਤੇ ਟੈਸਟ ਕਰਵਾਇਆ ਜਾਵੇਗਾ।

ਤਸਵੀਰ ਸਰੋਤ, Getty Images
ਉੱਚ ਜੋਖ਼ਮ ਵਾਲੇ ਦੇਸ਼ਾਂ ਦੀ ਸੂਚੀ
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀ ਵੈੱਬਸਾਈਟ ਦੁਆਰਾ ਉੱਚ ਜੋਖ਼ਮ ਵਾਲੇ ਦੇਸ਼ਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।
ਇਸ ਵਿੱਚ ਯੂਨਾਈਟਿਡ ਕਿੰਗਡਮ ਸਮੇਤ ਯੂਰਪ ਦੇ ਦੇਸ਼, ਦੱਖਣੀ ਅਫਰੀਕਾ, ਬ੍ਰਾਜ਼ੀਲ, ਬੋਤਸਵਾਨਾ, ਚੀਨ, ਘਾਨਾ, ਮਾਰੀਸ਼ਸ, ਨਿਊਜ਼ੀਲੈਂਡ, ਜ਼ਿੰਬਾਬਵੇ, ਤਨਜ਼ਾਨੀਆ, ਹਾਂਗ ਕਾਂਗ, ਇਜ਼ਰਾਈਲ, ਕਾਂਗੋ, ਇਥੋਪੀਆ, ਕਜ਼ਾਕਿਸਤਾਨ, ਕੀਨੀਆ, ਨਾਈਜੀਰੀਆ, ਟਿਊਨੀਸ਼ੀਆ ਅਤੇ ਜ਼ਾਂਬੀਆ ਸ਼ਾਮਲ ਹਨ।
ਮਹਾਮਾਰੀ ਦੀ ਸਥਿਤੀ ਨੂੰ ਦੇਖਦਿਆਂ, ਇਹ ਸੂਚੀ ਲਗਾਤਾਰ ਅਪਡੇਟ ਕੀਤੀ ਜਾਂਦੀ ਹੈ।
ਹਫ਼ਤੇ ਦੇ ਅੰਦਰ ਹੀ ਕੇਸ 1 ਲੱਖ ਦੇ ਪਾਰ
ਹਫ਼ਤੇ ਦੇ ਅੰਦਰ ਹੀ, ਦੇਸ਼ 'ਚ 24 ਘੰਟਿਆਂ 'ਚ ਆਉਣ ਵਾਲੇ ਨਵੇਂ ਮਾਮਲਿਆਂ ਦੀ ਸੰਖਿਆ ਇੱਕ ਲੱਖ ਨੂੰ ਪਾਰ ਕਰ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੀ ਲਾਗ ਦੇ 1,17,100 ਮਾਮਲੇ ਸਾਹਮਣੇ ਆਏ ਹਨ ਅਤੇ 302 ਲੋਕਾਂ ਦੀ ਮੌਤ ਹੋਈ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਡਬਲਿਊਐੱਚਓ ਇੰਡੀਆ ਦੀ ਵੈੱਬਸਾਈਟ ਦੇ ਅੰਕੜਿਆਂ ਮੁਤਾਬਕ, ਸਾਲ 2022 ਦੇ ਪਹਿਲੇ ਦਿਨ ਭਾਵ 1 ਜਨਵਰੀ ਨੂੰ ਦੇਸ਼ ਵਿੱਚ ਕੁੱਲ 22,775 ਨਵੇਂ ਮਾਮਲੇ ਦਰਜ ਹੋਏ ਸਨ।
ਜਦਕਿ ਪਿਛਲੇ 24 ਘੰਟਿਆਂ 'ਚ ਦੇਸ਼ ਵਿੱਚ ਕੋਰੋਨਾ ਦੇ 1,17,100 ਮਾਮਲੇ ਦਰਜ ਹੋਏ ਹਨ। ਇਸ ਤਰ੍ਹਾਂ ਇੱਕ ਹਫ਼ਤੇ ਵਿੱਚ ਹੀ ਲਾਗ ਦੇ ਮਾਮਲਿਆਂ 'ਚ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ।
ਇਸਦੇ ਨਾਲ ਹੀ, ਦੇਸ਼ 'ਚ ਕੋਰੋਨਾ ਮਾਮਲਿਆਂ ਦੀ ਸਕਾਰਾਤਮਕਤਾ ਦਰ ਵਧ ਕੇ 7.74 ਫੀਸਦੀ ਹੋ ਗਈ ਹੈ।
ਹਾਲਾਂਕਿ ਇੱਕ ਦਿਨ ਵਿੱਚ 30,836 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਅਤੇ ਰਿਕਵਰੀ ਦਰ 97.57 ਫੀਸਦੀ ਹੈ।
ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3 ਲੱਖ 51 ਕਰੋੜ ਨੂੰ ਪਾਰ ਕਰ ਚੁੱਕੀ ਹੈ ਅਤੇ ਕੋਰੋਨਾ ਕਾਰਨ 4,83,178 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜੇਕਰ ਓਮੀਕਰੋਨ ਦੀ ਗੱਲ ਕਰੀਏ, ਤਾਂ ਭਾਰਤ 'ਚ ਇਸ ਵੇਰੀਐਂਟ ਦੇ ਹੁਣ ਤੱਕ 3,007 ਮਾਮਲੇ ਸਾਹਮਣੇ ਆ ਚੁੱਕੇ ਹਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਪੰਜਾਬ 'ਚ ਇੱਕਦਮ ਆਏ ਬਹੁਤ ਸਾਰੇ ਕੇਸ
ਪੰਜਾਬ ਵਿੱਚ ਇਟਲੀ ਤੋਂ ਅੰਮ੍ਰਿਤਸਰ ਪਹੁੰਚੀ ਇੱਕ ਅੰਤਰਰਾਸ਼ਟਰੀ ਚਾਰਟਰਡ ਫਲਾਈਟ 'ਚ ਸਵਾਰ 125 ਯਾਤਰੀਆਂ ਦੇ ਕੋਰੋਨਾ ਲਈ ਪੌਜ਼ਿਟਿਵ ਮਿਲਣ ਤੋਂ ਬਾਅਦ ਸੂਬੇ 'ਚ ਮਾਮਲਿਆਂ ਦੀ ਸੰਖਿਆ ਇੱਕਦਮ ਵਧ ਗਈ ਹੈ।
ਖ਼ਬਰ ਏਜੰਸੀ ਏਐੱਨਆਈ ਦੇ ਇੱਕ ਟਵੀਟ ਮੁਤਾਬਕ, ਲੰਘੇ ਵੀਰਵਾਰ ਨੂੰ ਇਟਲੀ ਤੋਂ ਅੰਮ੍ਰਿਤਸਰ ਪਹੁੰਚੇ ਇੱਕ ਅੰਤਰਰਾਸ਼ਟਰੀ ਜਹਾਜ਼ ਦੇ 179 ਯਾਤਰੀਆਂ ਵਿੱਚੋਂ 125 ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਹੈ।
ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਮੁਤਾਬਕ, ਕੁੱਲ 125 ਮਰੀਜ਼ਾਂ ਵਿੱਚੋਂ 13 ਮਰੀਜ਼ ਅੰਮ੍ਰਿਤਸਰ ਦੇ ਆਏ ਸਨ। ਬਾਕੀ ਮਰੀਜ਼ ਤਾਂ ਆਪਣੇ-ਆਪਣੇ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਚਲੇ ਗਏ, ਪਰ ਅੰਮ੍ਰਿਤਸਰ ਜ਼ਿਲ੍ਹੇ ਦੇ 13 ਮਰੀਜਾਂ ਵਿੱਚੋਂ ਨੌਂ ਹਵਾਈ ਅੱਡੇ ਤੋਂ ਹੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਚਕਮਾ ਦੇ ਗਏ ਅਤੇ ਚਾਰ ਜੋ ਗੁਰੂ ਨਾਨਕ ਹਸਪਤਾਲ ਤੱਕ ਆਏ ਸਨ, ਉਹ ਵੀ ਫਰਾਰ ਹੋ ਗਏ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਜੋ ਕਿ ਖੁਦ ਕੋਰੋਨਾ ਪਾਜੀਟਵ ਆਏ ਸਨ, ਨੇ ਵਧੀਕ ਡਿਪਟੀ ਕਮਿਸ਼ਨਰ ਰੂਹੀ ਦੁੱਗ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਸਾਰੇ ਮਰੀਜ਼ਾਂ ਵਿਰੁੱਧ ਪੁਲਿਸ ਕੋਲ ਐਪੀਡੈਮਿਕ ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਅਧੀਨ ਪਰਚੇ ਦਰਜ ਕਰਵਾਉਣ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਇਸ ਦੇ ਨਾਲ, ਸੂਬਾ ਸਰਕਾਰ ਦੁਆਰਾ ਜਾਰੀ ਕੀਤੇ ਗਏ ਕੋਵਿਡ ਬੁਲੇਟਿਨ ਮੁਤਾਬਕ ਵੀ ਮਾਮਲਿਆਂ 'ਚ ਤੇਜ਼ੀ ਦੇਖਣ ਨੂੰ ਮਿਲੀ ਹੈ।
ਜਿੱਥੇ 1 ਜਨਵਰੀ ਨੂੰ ਪੰਜਾਬ 'ਚ ਕੋਰੋਨਾ ਦੇ 332 ਕੇਸ ਆਏ ਸਨ ਅਤੇ 5 ਜਨਵਰੀ ਨੂੰ 1,811 ਕੇਸ ਆਏ ਸਨ। 6 ਜਨਵਰੀ ਨੂੰ ਨਵੇਂ ਮਾਮਲਿਆਂ ਦੀ ਇਹ ਸੰਖਿਆ ਵੱਧ ਕੇ 2,427 ਹੋ ਗਈ ਹੈ।
5 ਜਨਵਰੀ ਨੂੰ ਸੂਬੇ 'ਚ ਕੋਵਿਡ ਦੀ ਸਕਾਰਤਮਕਤਾ ਦਰ 7.95 ਫੀਸਦ ਤੋਂ ਵੱਧ ਕੇ 6 ਤਾਰੀਖ ਨੂੰ 10.20 ਫੀਸਦ ਹੋ ਗਈ ਹੈ।
ਸੂਬੇ 'ਚ ਅਜੇ ਤੱਕ ਓਮੀਕਰੋਨ ਦੇ 2 ਮਾਮਲੇ ਦਰਜ ਹੋਏ ਹਨ।
ਦੇਸ਼ 'ਚ ਕੀ ਹੈ ਟੀਕਾਕਰਨ ਦੀ ਸਥਿਤੀ
ਦੇਸ਼ 'ਚ ਇੱਕ ਦਿਨ ਵਿੱਚ ਲਗਭਗ 94 ਲੱਖ ਲੋਕਾਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਹੁਣ ਤੱਕ ਕੁੱਲ 150 ਕਰੋੜ ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਦਿੱਤੀ ਜਾ ਚੁੱਕੀ ਹੈ।
15 ਤੋਂ 18 ਸਾਲ ਦੀ ਉਮਰ ਵਰਗ ਵਾਲੇ 1.68 ਕਰੋੜ ਲੋਕਾਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ।
ਇੱਕ ਪਾਸੇ, ਜਿੱਥੇ ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ ਟੀਕਿਆਂ ਦੀ ਬੂਸਟਰ ਖੁਰਾਕ ਦੇਣ ਦੀ ਸ਼ੁਰੂਆਤ ਕਰ ਰਹੇ ਹਨ, ਕਈ ਦੇਸ਼ ਅਜਿਹੇ ਹਨ ਜਿੱਥੋਂ ਦੇ ਲੋਕਾਂ ਨੂੰ ਅਜੇ ਪੂਰੀ ਤਰ੍ਹਾਂ ਪਹਿਲਾ ਟੀਕਾ ਵੀ ਨਹੀਂ ਮਿਲ ਸਕਿਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਇਸ ਬਾਰੇ ਚਿੰਤਾ ਪ੍ਰਗਟ ਕਰਦਿਆਂ, ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਵੀ ਜੇਨੇਵਾ ਵਿੱਚ ਇੱਕ ਪ੍ਰੈੱਸ ਕਾਨਫਰੰਸ ਵਿੱਚ ਦੁਨੀਆ ਭਰ ਦੇ ਦੇਸ਼ਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ, 2022 ਵਿੱਚ ਵੈਕਸੀਨ ਦੀਆਂ ਖੁਰਾਕਾਂ ਨੂੰ ਵਧੇਰੇ ਨਿਰਪੱਖਤਾ ਨਾਲ ਸਾਂਝਾ ਕੀਤਾ ਜਾਵੇ।
WHO ਦੀ ਚੇਤਾਵਨੀ - ਓਮੀਕਰੋਨ ਨੂੰ 'ਹਲਕਾ' ਸਮਝਣਾ ਭੁੱਲ
ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਕਿਹਾ ਹੈ ਕਿ ਓਮੀਕਰੋਨ ਵੇਰੀਐਂਟ ਕਾਰਨ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਨੇ ਦੁਨੀਆ ਭਰ ਦੀਆਂ ਸਿਹਤ ਸੇਵਾਵਾਂ 'ਤੇ ਦਬਾਅ ਵਧਾ ਦਿੱਤਾ ਹੈ।

ਤਸਵੀਰ ਸਰੋਤ, Getty Images
ਸੰਸਥਾ ਦੇ ਮੁੱਖ ਡਾਕਟਰ, ਟੇਡਰੋਸ ਘੇਬਰੇਏਸਸ ਨੇ ਜੇਨੇਵਾ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਚੇਤਾਵਨੀ ਦਿੰਦਿਆਂ ਕਿਹਾ ਕਿ ਓਮੀਕਰੋਨ ਭਾਵੇਂ ਡੈਲਟਾ ਵੇਰੀਐਂਟ ਨਾਲੋਂ ਘੱਟ ਗੰਭੀਰ ਦਿਖਾਈ ਦੇ ਸਕਦਾ ਹੈ ਪਰ ਇਸਨੂੰ ਹਲਕੇ ਵਿੱਚ ਨਹੀਂ ਲਿਆ ਜਾਣਾ ਚਾਹੀਦਾ।
ਉਨ੍ਹਾਂ ਕਿਹਾ, "ਇਹ ਪ੍ਰਤੀਤ ਹੁੰਦਾ ਹੈ ਕਿ ਓਮੀਕਰੋਨ ਵੇਰੀਐਂਟ ਡੈਲਟਾ ਨਾਲੋਂ ਘੱਟ ਖਤਰਨਾਕ ਹੈ, ਖਾਸ ਤੌਰ 'ਤੇ ਉਨ੍ਹਾਂ ਲਈ ਜਿਨ੍ਹਾਂ ਨੂੰ ਟੀਕਾ ਲਗਾਇਆ ਗਿਆ ਹੈ। ਪਰ ਇਸਦਾ ਮਤਲਬ ਇਹ ਨਹੀਂ ਹੈ ਕਿ ਇਸ ਨੂੰ 'ਹਲਕਾ' ਕਿਹਾ ਜਾਵੇ।''
ਉਨ੍ਹਾਂ ਕਿਹਾ, "ਪਿਛਲੇ ਵੇਰੀਐਂਟਾਂ ਵਾਂਗ, ਓਮੀਕਰੋਨ ਲੋਕਾਂ ਨੂੰ ਹਸਪਤਾਲ ਭੇਜ ਰਿਹਾ ਹੈ ਅਤੇ ਇਹ ਲੋਕਾਂ ਨੂੰ ਮਾਰ ਰਿਹਾ ਹੈ।"
"ਬਲਕਿ, ਇਸ ਦੇ ਮਾਮਲਿਆਂ ਦੀ ਸੁਨਾਮੀ ਇੰਨੀ ਵੱਡੀ ਅਤੇ ਤੇਜ਼ ਹੈ ਕਿ ਇਹ ਦੁਨੀਆਂ ਭਰ ਦੀਆਂ ਸਿਹਤ ਪ੍ਰਣਾਲੀਆਂ 'ਤੇ ਹਾਵੀ ਹੋ ਰਿਹਾ ਹੈ।"
ਇਹ ਵੀ ਪੜ੍ਹੋ:
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post













