ਦੀਪ ਸਿੱਧੂ ਦਾ ਸਸਕਾਰ: ਪੰਥਕ ਰਵਾਇਤਾਂ ਨਾਲ ਵਿਦਾਇਗੀ ਤੇ ਪੁਲਿਸ ਨੇ ਮੁੱਢਲੀ ਜਾਂਚ ਤੋਂ ਬਾਅਦ ਕੀ ਕਿਹਾ

ਤਸਵੀਰ ਸਰੋਤ, DEEP SIDHU FB
ਜਾਣੇ ਪਛਾਣੇ ਪੰਜਾਬੀ ਗਾਇਕ, ਅਦਾਕਾਰ ਅਤੇ ਸਮਾਜਿਕ ਕਾਰਕੁਨ ਦੀਪ ਸਿੱਧੂ ਦਾ ਬੁੱਧਵਾਰ ਸ਼ਾਮੀ ਲੁਧਿਆਣਾ ਦੇ ਥਰੀਕੇ ਪਿੰਡ ਵਿਚ ਸਸਕਾਰ ਕਰ ਦਿੱਤਾ ਗਿਆ।
ਕਿਸਾਨ ਅੰਦੋਲਨ ਦੌਰਾਨ ਚਰਚਾ ਵਿੱਚ ਆਏ ਦੀਪ ਸਿੱਧੂ ਦੀ ਮੰਗਲਵਾਰ ਸ਼ਾਮੀ ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੇਐੱਮਪੀ ਸ਼ਾਹ ਮਾਰਗ ਉੱਤੇ ਸੜਕ ਹਾਦਸੇ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।
ਬੀਬੀਸੀ ਪੰਜਾਬੀ ਦੇ ਸਹਿਯੋਗੀ ਜਸਬੀਰ ਸ਼ੇਤਰਾ ਮੁਤਾਬਕ ਦੀਪ ਸਿੱਧੂ ਦੀ ਮ੍ਰਿਤਕ ਦੇਹ ਸ਼ਾਮੀ ਕਰੀਬ 4 ਵਜੇ ਉਨ੍ਹਾਂ ਦੀ ਲੁਧਿਆਣਾ ਵਿੱਚਲੀ ਰਿਹਾਇਸ਼ ਵਿੱਚ ਲਿਆਂਦੀ ਗਈ ਸੀ।
ਉਨ੍ਹਾਂ ਦੇ ਘਰ ਵਿੱਚ ਦੁੱਖ ਦਾ ਮਾਹੌਲ ਹੈ। ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਜਥੇਦਾਰ ਧਿਆਨ ਸਿੰਘ ਮੰਡ, ਫਿਲਮ ਨਿਰਮਾਤਾ ਅਮਰਦੀਪ ਗਿੱਲ, ਹਰਪ੍ਰੀਤ ਦੇਵਗਨ ਸਣੇ ਦੋਸਤ , ਮਿੱਤਰ ਅਤੇ ਪ੍ਰਸ਼ੰਸਕ ਪੰਜਾਬ ਭਰ ਤੋਂ ਪਹੰਚੇ ਹੋਏ ਸਨ।

ਤਸਵੀਰ ਸਰੋਤ, jasbir shetra/BBC
ਦੀਪ ਸਿੱਧੂ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਘਰ ਤੋਂ ਸ਼ੁਰੂ ਹੋਈ, ਜਿਸ ਦੌਰਾਨ ਸੰਗਤਾਂ ਨੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਅਤੇ ਫੁੱਲਾਂ ਦੀ ਵਰਖਾ ਕੀਤੀ। ਵੱਡੀ ਗਿਣਤੀ ਨੌਜਵਾਨਾਂ ਨੇ ਸਿੱਧੂ ਦੀਆਂ ਫੋਟੋਆਂ ਹੱਥਾਂ ਵਿਚ ਫੜੀਆਂ ਹੋਈਆਂ ਸਨ।
ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠ ਹੋ ਗਿਆ ਹੈ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਨਾਅਰੇ ਲਗਾਏ ਜਾ ਰਹੇ ਹਨ। ਨੌਜਵਾਨ ਕਹਿ ਰਹੇ ਸਨ, ''ਦੀਪ ਸਿੱਧੂ ਤੇਰੀ ਸੋਚ ਉੱਤੇ ਪਹਿਰਾ ਦਿਆਂਗੇ ਠੋਕ ਕੇ ਤੇ ਦੀਪ ਸਿੱਧੂ ਅਮਰ ਰਹੇ ਦੇ ਨਾਅਰੇ ਲਗਾ ਰਹੇ ਸਨ।''

ਤਸਵੀਰ ਸਰੋਤ, jasbir shetra/bbc
ਦੀਪ ਸਿੱਧੂ ਦੇ ਘਰ ਤੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਇਕ ਵਾਹਨ ਰਾਹੀ ਸਮਸ਼ਾਨ ਘਾਟ ਤੱਕ ਲਿਜਾਇਆ ਗਿਆ। ਉਨ੍ਹਾਂ ਦੇ ਪਿੱਛੇ -ਪਿੱਛੇ ਸੈਂਕੜੇ ਲੋਕਾਂ ਦਾ ਕਾਫ਼ਲਾ ਤੁਰ ਰਿਹਾ ਸੀ।
ਸਤਨਾਮ ਵਾਹਿਗੁਰੂ ਦਾ ਜਾਪ ਹੋ ਰਿਹਾ ਸੀ ਅਤੇ ਧਾਰਮਿਕ ਨਾਅਰੇ ਲਾ ਰਹੇ ਸਨ।
ਦੀਪ ਸਿੱਧੂ ਦੇ ਦੋਸਤ- ਮਿੱਤਰ ਅਤੇ ਰਿਸ਼ਤੇਦਾਰਾਂ ਦੇ ਰੋਣ ਅਤੇ ਵੈਣ ਸੁਣੇ ਨਹੀਂ ਜਾ ਰਹੇ ਸਨ ਅਤੇ ਮਾਹੌਲ ਕਾਫ਼ੀ ਗਮਗੀਨ ਹੋ ਗਿਆ ਸੀ।
ਇਸ ਤੋਂ ਪਹਿਲਾਂ ਸ਼ੰਭੂ ਬਾਰਡਰ, ਜਿੱਥੇ ਕਿਸਾਨੀ ਅੰਦੋਲਨ ਦੌਰਾਨ ਸਿੱਧੂ ਨੇ ਪੱਕਾ ਮੋਰਚਾ ਲਾਇਆ ਸੀ, ਉੱਥੇ ਵੀ ਵੱਡੀ ਗਿਣਤੀ ਲੋਕ ਆਪਣੇ ਨੌਜਵਾਨ ਆਗੂ ਨੂੰ ਸ਼ਰਧਾਂ ਦੇ ਫੁੱਲ ਭੇਟ ਕਰਨ ਪੁੱਜੇ ਸਨ।

ਤਸਵੀਰ ਸਰੋਤ, jasbir shetra/BBC
ਮੰਗਲਵਾਰ ਸ਼ਾਮ ਸੜਕ ਹਾਦਸੇ ਤੋਂ ਬਾਅਦ ਦੀਪ ਸਿੱਧੂ ਦੀ ਮ੍ਰਿਤਕ ਦੇਹ ਨੂੰ ਖਰਖੋਦਾ ਦੇ ਸੀਐੱਸਸੀ ਵਿੱਚ ਲਿਆਂਦਾ ਗਿਆ ਸੀ। ਸੋਨੀਪਤ ਪੁਲਿਸ ਬੁਲਾਰੇ ਜਗਜੀਤ ਸਿੰਘ ਨੇ ਦੀਪ ਸਿੱਧੂ ਦੀ ਹਾਦਸੇ ਵਿੱਚ ਹੋਈ ਮੌਤ ਦੀ ਪੁਸ਼ਟੀ ਕੀਤੀ ਸੀ ਅਤੇ ਪਰਿਵਾਰ ਨੂੰ ਸੂਚਨਾ ਦਿੱਤੀ ਸੀ।
ਇੱਥੇ ਹੀ ਉਨ੍ਹਾਂ ਦਾ ਪੋਸਟ ਮਾਰਟਮ ਤਿੰਨ ਡਾਕਟਰਾਂ ਦੇ ਬੋਰਡ ਵਲੋਂ ਕੀਤਾ ਗਿਆ। ਬੁੱਧਵਾਰ ਸਵੇਰੇ ਲਾਸ਼ ਪਰਿਵਾਰ ਨੂੰ ਸੌਂਪੀ ਗਈ।

ਤਸਵੀਰ ਸਰੋਤ, JASBIR SHETRA/BBC
ਦੀਪ ਸਿੱਧੂ ਦਾ ਹੋਇਆ ਪੋਸਟਮਾਰਟਮ
ਸੋਨੀਪਤ ਦੇ ਐੱਸਪੀ ਰਾਹੁਲ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਹੁਣ ਤੱਕ ਇਹ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਕੇਸ ਲੱਗ ਰਿਹਾ ਹੈ ਅਤੇ ਟਰੱਕ ਦੇ ਡਰਾਈਵਰ ਦੀ ਪਛਾਣ ਕਰ ਲਈ ਗਈ ਹੈ। ਸਾਨੂੰ ਉਮੀਦ ਹੈ ਕਿ ਛੇਤੀ ਹੀ ਡਰਾਈਵਰ ਹਿਰਾਸਤ 'ਚ ਲੈ ਲਿਆ ਜਾਵੇਗਾ।
''ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਟੱਰਕ ਚੱਲ ਰਿਹਾ ਸੀ ਅਤੇ ਕਿਸੇ ਕਾਰਨ ਪਿੱਛੋਂ ਇਸ ਵਾਹਨ ਨਾਲ ਟੱਕਰ ਹੋਈ 'ਤੇ ਇਹ ਦੁਖਦਾਈ ਹਾਦਸਾ ਵਾਪਰਿਆ।''

ਤਸਵੀਰ ਸਰੋਤ, jasbir shetra/BBC
ਸੋਨੀਪਤ ਦੇ ਐੱਸਪੀ ਰਾਹੁਲ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਹੁਣ ਤੱਕ ਇਹ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਕੇਸ ਲੱਗ ਰਿਹਾ ਹੈ ਅਤੇ ਟਰੱਕ ਦੇ ਡਰਾਈਵਰ ਦੀ ਪਛਾਣ ਕਰ ਲਈ ਗਈ ਹੈ। ਸਾਨੂੰ ਉਮੀਦ ਹੈ ਕਿ ਛੇਤੀ ਹੀ ਡਰਾਈਵਰ ਹਿਰਾਸਤ 'ਚ ਲੈ ਲਿਆ ਜਾਵੇਗਾ।
''ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਟੱਰਕ ਚੱਲ ਰਿਹਾ ਸੀ ਅਤੇ ਕਿਸੇ ਕਾਰਨ ਪਿੱਛੋਂ ਇਸ ਵਾਹਨ ਨਾਲ ਟੱਕਰ ਹੋਈ 'ਤੇ ਇਹ ਦੁਖਦਾਈ ਹਾਦਸਾ ਵਾਪਰਿਆ।''

ਤਸਵੀਰ ਸਰੋਤ, jasbir shetra/BBC
ਐੱਸਪੀ ਰਾਹੁਲ ਸ਼ਰਮਾ ਨੇ ਦੱਸਿਆ ਕਿ ਜਿਨ੍ਹਾਂ ਡਾਕਟਰਾਂ ਨੇ ਉਨ੍ਹਾਂ ਦਾ ਇਲਾਜ ਕੀਤਾ, ਪੋਸਟਮਾਰਟਮ ਕੀਤਾ ਹੈ, ਜੋ ਵੀ ਜਾਂਚ ਹੋਈ ਹੈ ਅਤੇ ਉਨ੍ਹਾਂ ਦੀ ਕੋ-ਪੈਸੇਂਜਰ ਨਾਲ ਜੋ ਗੱਲ ਹੋਈ ਹੈ, ਉਸ ਮੁਤਾਬਕ ਇਹ ਰੈਸ਼ ਆਊਟ ਨੈਗਲੀਜੈਂਟ ਡਰਾਈਵਿੰਗ ਦਾ ਕੇਸ ਲੱਗ ਰਿਹਾ ਹੈ।
''ਐੱਫਆਈਆਰ ਧਾਰਾ 279, 304ਏ 'ਚ ਦਰਜ ਕੀਤੀ ਹੈ, ਅਣਪਛਾਤੇ ਟੱਰਕ ਡਰਾਈਵਰ ਦੇ ਖਿਲਾਫ, ਜਿਸ ਦਾ ਟਰੱਕ ਮੌਕੇ 'ਤੇ ਖੜ੍ਹਾ ਮਿਲਿਆ ਸੀ।''
ਪੁਲਿਸ ਅਨੁਸਾਰ ਉਨ੍ਹਾਂ ਦੇ ਨਾਲ ਸਫਰ ਕਰ ਰਹੀ ਰੀਨਾ ਨੇ ਦੱਸਿਆ ਕਿ ਉਹ 13 ਤਾਰੀਖ ਨੂੰ ਯੂਐੱਸ ਤੋਂ ਆਏ ਸਨ। ਜੈੱਟ ਲੈਗ ਦੇ ਕਾਰਨ ਉਹ ਥੋੜ੍ਹੇ ਸਮੇਂ ਲਈ ਗੱਡੀ 'ਚ ਸੌਂ ਗਏ ਸਨ। "ਉਨ੍ਹਾਂ ਨੇ ਦੀਪ ਸਿੱਧੂ ਦੀ ਆਵਾਜ਼ ਸੁਣੀ ਤੇ ਇਹ ਇਮਪੈਕਟ ਹੋਇਆ ਅਤੇ ਫਿਰ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ।"
ਪੁਲਿਸ ਦੀ ਟੀਮ ਉਨ੍ਹਾਂ ਤੋਂ ਪੁੱਛ-ਗਿੱਛ ਕਰ ਰਹੀ ਹੈ। ਉਨ੍ਹਾਂ ਦਾ ਦਿੱਲੀ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਟੈਸਟ ਰਿਪੋਰਟ ਜਾਂਚ 'ਚ ਸ਼ਾਮਲ ਕੀਤੀ ਜਾਵੇਗੀ।

ਤਸਵੀਰ ਸਰੋਤ, Ani
ਰਾਹੁਲ ਸ਼ਰਮਾ ਨੇ ਪੋਸਟਮਾਰਟਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੋਸਟਮਾਰਟਮ ਤਿੰਨ ਡਾਕਟਰਾਂ ਦੀ ਟੀਮ ਨੇ ਕੀਤਾ ਹੈ ਅਤੇ ਦੀਪ ਸਿੱਧੂ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
ਹਾਦਸੇ ਦੇ ਕਾਰਨ ਬਾਰੇ ਸਵਾਲ 'ਤੇ ਉਨ੍ਹਾਂ ਕਿਹਾ ਕਿ ''ਮੈਂ ਬਿਨਾਂ ਡਾਕਟਰ ਦੀ ਰਿਪੋਰਟ ਦੇ ਕੁਝ ਨਹੀਂ ਕਹਿ ਸਕਦਾ। ਸਾਨੂੰ ਅੱਧੀ ਬੋਤਲ ਸ਼ਰਾਬ ਜ਼ਰੂਰ ਮਿਲੀ ਹੈ, ਪਰ ਪੂਰੀ ਜਾਣਕਾਰੀ ਮੈਂ ਡਾਕਟਰ ਦੀ ਰਿਪੋਰਟ ਦੇ ਬਾਅਦ ਹੀ ਦੇ ਸਕਾਂਗਾ। ਅਸੀਂ ਕੋਸ਼ਿਸ਼ ਕਰਾਂਗੇ ਕਿ ਰਿਪੋਰਟ ਛੇਤੀ ਤੋਂ ਛੇਤੀ ਆਵੇ।''
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
1984 ਵਿੱਚ ਜੰਮੇ ਅਤੇ ਮੁਕਤਸਰ ਜ਼ਿਲ੍ਹੇ ਨਾਲ ਤਾਲੁਕ ਰੱਖਣ ਵਾਲੇ ਦੀਪ ਸਿੱਧੂ ਨੇ ਵਕਾਲਤ ਦੀ ਪੜ੍ਹਾਈ ਕੀਤੀ ਹੋਈ ਸੀ।
ਕਿਸਾਨ ਅੰਦੋਲਨ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂ ਨਾਲ ਮਿਲ ਕੇ ਉਨ੍ਹਾਂ ਨੇ 'ਦਿੱਲੀ ਚਲੋ' ਦਾ ਹੋਕਾ ਵੀ ਦਿੱਤਾ ਸੀ। 26 ਜਨਵਰੀ 2021 ਨੂੰ ਲਾਲ ਕਿਲੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਉਨ੍ਹਾਂ ’ਤੇ ਵੱਖ-ਵੱਖ ਮਾਮਲਿਆਂ ਵਿੱਚ ਕੇਸ ਦਰਜ ਹੋਇਆ ਸੀ। ਦੀਪ ਸਿੱਧੂ ਨੇ ਇਨ੍ਹਾਂ ਇਲਜ਼ਾਮਾਂ ਨੂੰ ਨਹੀਂ ਮੰਨਿਆ ਸੀ।

ਤਸਵੀਰ ਸਰੋਤ, Sat Singh/bbc
ਡਾਕਟਰ ਨੇ ਕੀ ਕਿਹਾ
ਮੰਗਲਵਾਰ ਰਾਤ ਖਰਖੋਦਾ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਐਮਰਜੈਂਸੀ ਇੰਚਾਰਜ ਡਾ. ਨਿਤਿਨ ਨੇ ਬੀਬੀਸੀ ਪੱਤਰਕਾਰ ਅਰਸ਼ਦੀਪ ਕੌਰ ਨਾਲ ਗੱਲ ਕਰਦਿਆਂ ਦੱਸਿਆ, "ਤਕਰੀਬਨ 9 ਵਜੇ ਇੱਕ ਐਂਬੂਲੈਂਸ ਵਿੱਚ ਦੀਪ ਸਿੱਧੂ ਨੂੰ ਲਿਆਂਦਾ ਗਿਆ ਅਤੇ ਕੁਝ ਮਿੰਟਾਂ ਬਾਅਦ ਦੂਸਰੀ ਐਂਬੂਲੈਂਸ ਵਿੱਚ ਉਨ੍ਹਾਂ ਦੇ ਮਹਿਲਾ ਸਾਥੀ ਆਏ।"ਡਾ. ਨਿਤਿਨ ਮੁਤਾਬਕ ਦੀਪ ਸਿੱਧੂ ਦੀ ਹਸਪਤਾਲ ਆਉਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੀ ਮਹਿਲਾ ਮਿੱਤਰ ਦੀ ਹਾਲਤ ਸਥਿਰ ਹੈ ਅਤੇ ਉਹ ਹਸਪਤਾਲ ਤੋਂ ਚਲੇ ਗਏ ਹਨ।ਡਾ. ਨਿਤਿਨ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਰਹਿਣ ਵਾਲੇ ਉਨ੍ਹਾਂ ਦੇ ਜਾਣਕਾਰ ਵੀ ਵਾਰ-ਵਾਰ ਫੋਨ ਕਰ ਕੇ ਸਿੱਧੂ ਬਾਰੇ ਪੁੱਛ ਰਹੇ ਸਨ। ਤਕਰੀਬਨ ਰਾਤ ਬਾਰਾਂ ਵਜੇ ਉਨ੍ਹਾਂ ਦੇ ਭਰਾ ਮਨਦੀਪ ਸਿੱਧੂ ਖਰਖੋਦਾ ਪੁੱਜੇ। ਕਾਗਜ਼ੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸੋਨੀਪਤ ਭੇਜਿਆ ਗਿਆ ਹੈ। ਦੁਰਘਟਨਾ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਦੋਸਤ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਖਰਖੌਦਾ ਅਤੇ ਸੋਨੀਪਤ ਪੁੱਜਣਾ ਸ਼ੁਰੂ ਹੋ ਗਏ ਸਨ।
ਮੁੱਖ ਮੰਤਰੀ ਨੇ ਜਤਾਇਆ ਦੁੱਖ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੇ ਦੀਪ ਸਿੱਧੂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਿਆ ਕਰਦਿਆਂ ਲਿਖਿਆ, "ਅਦਾਕਾਰ ਅਤੇ ਸਮਾਜਕ ਕਾਰਕੁਨ ਦੀਪ ਸਿੱਧੂ ਦੀ ਮੌਤ ਦੀ ਮੰਦਭਾਗੀ ਖ਼ਬਰ ਸੁਣ ਕੇ ਡੂੰਘਾ ਦੁੱਖ ਲੱਗਾ ਹੈ। ਮੇਰੀ ਅਰਦਾਸਾਂ ਉਨ੍ਹਾਂ ਦੇਸ ਪਰਿਵਾਰ ਤੇ ਪਿਆਰਿਆਂ ਨਾਲ ਹਨ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਆਮ ਆਦਮੀ ਪਾਰਟੀ ਭਗਵੰਤ ਮਾਨ ਨੇ ਵੀ ਦੀਪ ਸਿੱਧੂ ਦੀ ਮੌਤ ਬਾਰੇ ਟਵੀਟ ਕਰ ਕੇ ਦੁੱਖ ਪ੍ਰਗਟਾਇਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀਪ ਸਿੱਧੂ ਦੀ ਮੌਤ ਬਾਰੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਬੇਹੱਦ ਮੰਦਭਾਗੀ ਗੱਲ ਹੈ, ਇਸ ਤਰ੍ਹਾਂ ਜਵਾਨ ਉਮਰ ਵਿੱਚ ਜਾਣਾ।
ਲਾਲ ਕਿਲੇ ਦੀਆਂ ਘਟਨਾਵਾਂ ਅਤੇ ਕਿਸਾਨੀ ਸੰਘਰਸ਼ ਤੋਂ ਬਾਅਦ ਆਏ ਚਰਚਾ ਵਿੱਚ
26 ਜਨਵਰੀ 2021 ਨੂੰ ਕਿਸਾਨ ਟਰੈਕਟਰ ਪਰੇਡ ਦੇ ਮਿੱਥੇ ਰੂਟ ਤੋਂ ਵੱਖ ਹੋ ਕੇ ਭੀੜ ਦਾ ਇੱਕ ਹਿੱਸਾ ਲਾਲ ਕਿਲੇ ਪਹੁੰਚਿਆ। ਉੱਥੇ ਮੁਜ਼ਾਹਰਾਕਾਰੀਆਂ ਨੇ ਸਿੱਖ ਧਾਰਮਿਕ ਚਿੰਨ੍ਹ ਕੇਸਰੀ ਨਿਸ਼ਾਨ ਅਤੇ ਕਿਸਾਨ ਯੂਨੀਅਨ ਦਾ ਝੰਡਾ ਲਾਲ ਕਿਲੇ ਦੀ ਫ਼ਸੀਲ 'ਤੇ ਚੜ੍ਹਾ ਦਿੱਤਾ।
ਜਦੋਂ ਇਹ ਘਟਨਾਕ੍ਰਮ ਵਾਪਰ ਰਿਹਾ ਸੀ ਤਾਂ ਅਦਾਕਾਰ ਅਤੇ ਕਿਸਾਨ ਅੰਦੋਲਨ ਵਿੱਚ ਸਰਗਰਮ ਰਹੇ ਦੀਪ ਸਿੱਧੂ ਵੀ ਉੱਥੇ ਮੌਜੂਦ ਸਨ ਅਤੇ ਵੀਡੀਓ ਬਣਾ ਰਹੇ ਸਨ। ਇਸ ਤੋਂ ਬਾਅਦ ਦੀਪ ਸਿੱਧੂ ਚਰਚਾ ਵਿੱਚ ਹਨ।

ਤਸਵੀਰ ਸਰੋਤ, Getty Images
ਦੀਪ ਸਿੱਧੂ 'ਤੇ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਵਾਪਰੀ ਲਾਲ ਕਿਲੇ ਦੀ ਘਟਨਾ ਵੇਲੇ ਹਿੰਸਾ ਭੜਕਾਉਣ ਦੇ ਕਥਿਤ ਇਲਜ਼ਾਮ ਲੱਗੇ ਹਨ।
ਦੀਪ ਸਿੱਧੂ ਨੂੰ 9 ਫਰਵਰੀ 2021 ਨੂੰ 26 ਜਨਵਰੀ ਨੂੰ ਹੋਈ ਲਾਲ ਕਿਲੇ ਦੀ ਹਿੰਸਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

ਤਸਵੀਰ ਸਰੋਤ, Deep Sidhu/FB
ਚਾਰਜ਼ਸ਼ੀਟ ਮੁਤਾਬਕ ਦੀਪ ਸਿੱਧੂ ਸਣੇ ਇਸ ਕੇਸ ਵਿੱਚ ਨਾਮਜ਼ਦ 16 ਮੁਲਜ਼ਮਾਂ 'ਤੇ ਇਰਾਦਤਨ ਕਤਲ, ਸਰਕਾਰੀ ਮੁਲਾਜ਼ਮ ਦੀ ਡਿਊਟੀ ਵਿੱਚ ਰੁਕਾਵਟ ਪਾਉਣ ਸਣੇ ਕਈ ਇਲਜ਼ਾਮ ਲੱਗੇ ਸਨ।
16 ਅਪ੍ਰੈਲ ਨੂੰ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ ਪਰ ਭਾਰਤੀ ਪੁਰਾਸਰੀ ਵਿਭਾਗ ਵੱਲੋਂ ਦਾਇਰ ਇੱਕ ਸ਼ਿਕਾਇਤ ਦੇ ਆਧਾਰ 'ਤੇ ਦਰਜ ਹੋਏ ਕੇਸ ਵਿੱਚ ਉਨ੍ਹਾਂ ਨੂੰ ਪੁਲਿਸ ਨੇ ਮੁੜ ਗ੍ਰਿਫ਼ਤਾਰ ਕਰ ਲਿਆ ਸੀ। ਕੁਝ ਹੋਰ ਦਿਨ ਜੇਲ੍ਹ ਵਿੱਚ ਰਹਿਣ ਤੋਂ ਬਾਅਦ 26 ਅਪ੍ਰੈਲ ਨੂੰ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ।
ਇਸ ਬਾਰੇ ਦੀਪ ਸਿੱਧੂ ਨੇ ਆਪਣੀ ਸਫ਼ਾਈ ਵਿੱਚ ਕਿਹਾ ਸੀ, “ਮੈਂ ਕਿਸੇ ਨੂੰ ਅੱਗੇ ਲਗਾ ਕੇ ਨਹੀਂ ਲੈ ਕੇ ਗਿਆ ਸੀ। ਇਹ ਸਭ ਕੁਝ ਵਹਿਣ ਵਿੱਚ ਹੋਇਆ, ਕਿਸੇ ਇੱਕ ਦੇ ਭੜਕਾਇਆਂ ਨਹੀਂ ਹੋਇਆ।"

ਤਸਵੀਰ ਸਰੋਤ, Ani
ਆਓ ਤਰਤੀਬ ਨਾਲ ਸਮਝਦੇ ਹਾਂ ਦੀਪ ਸਿੱਧੂ ਦਾ ਕਿਸਾਨੀ ਅੰਦੋਲਨ ਨਾਲ ਜੁੜਨਾ, ਇਸ ਤੋਂ ਪਹਿਲਾਂ ਸਿਆਸੀ ਲੋਕਾਂ ਨਾਲ ਰਿਸ਼ਤਾ ਅਤੇ ਫਿਲਮੀ ਦੁਨੀਆਂ ਨਾਲ ਸਬੰਧ ਕੀ ਰਿਹਾ ਹੈ।
ਦੀਪ ਸਿੱਧੂ ਸਤੰਬਰ 2020 ਵਿੱਚ ਕਿਸਾਨ ਅੰਦੋਲਨ ਨਾਲ ਜੁੜੇ ਅਤੇ ਜਲਦੀ ਹੀ ਸੋਸ਼ਲ ਮੀਡੀਆ ਉੱਪਰ ਬਹੁਤ ਸਾਰਾ ਧਿਆਨ ਖਿੱਚਣ ਵਿੱਚ ਸਫ਼ਲ ਹੋ ਗਏ।
ਕਿਸਾਨੀ ਅੰਦੋਲਨ ਵਿੱਚ ਦੀਪ ਸਿੱਧੂ ਦੀ ਭੂਮਿਕਾ

ਤਸਵੀਰ ਸਰੋਤ, Deep Sidhu/fb
ਜਦੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਤਾਂ ਦੀਪ ਸਿੱਧੂ ਇਹੀ ਕਹਿ ਰਹੇ ਸਨ ਕਿ ਉਹ ਇਹ ਅੰਦੋਲਨ ਕਿਸਾਨਾਂ ਲਈ ਅਤੇ ਕਿਸਾਨ ਆਗੂਆਂ ਦੀ ਅਗਵਾਈ ਵਿੱਚ ਅਤੇ ਯੂਨੀਅਨਾਂ ਦੇ ਝੰਡੇ ਥੱਲੇ ਲੜ ਰਹੇ ਸਨ ।
ਕੁਝ ਸਮੇਂ ਬਾਅਦ ਦੀਪ ਸਿੱਧੂ ਨੇ ਕਿਸਾਨ ਆਗੂਆਂ ਦੇ ਫ਼ੈਸਲਿਆਂ ਉੱਪਰ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਅਤੇ ਪੰਜਾਬ-ਹਰਿਆਣਾ ਸਰਹੱਦ 'ਤੇ ਸ਼ੰਭੂ ਬਾਰਡਰ ਉੱਪਰ ਆਪਣਾ ਵੱਖਰਾ ਸਟੇਜ ਲਗਾ ਲਿਆ ਸੀ।
ਇਹ ਵੀ ਪੜ੍ਹੋ:
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2













