ਕੋਰੋਨਾਵਾਇਰਸ: ਮਾਹਿਰਾਂ ਨੇ ਕਿਹਾ, '12-17 ਸਾਲ ਉਮਰ ਵਰਗ ਲਈ ਕੋਵੋਵੈਕਸ ਨੂੰ ਮਿਲੇ ਮਨਜ਼ੂਰੀ' - ਪ੍ਰੈੱਸ ਰਿਵੀਊ

ਤਸਵੀਰ ਸਰੋਤ, Getty Images
ਦੇਸ਼ ਦੀ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਸੰਸਥਾ ਦੀ ਵਿਸ਼ੇਸ਼ ਸਮਿਤੀ ਨੇ ਭਾਰਤ ਸਰਕਾਰ ਤੋਂ ਕੋਵੋਵੈਕਸ ਦੀ ਆਪਾਤ ਹਾਲਾਤਾਂ ਵਿੱਚ ਵਰਤੋਂ ਕਰਨ ਨੂੰ ਮਨਜ਼ੂਰੀ ਦੇਣ ਦੀ ਸਿਫ਼ਾਰਸ਼ ਕੀਤੀ ਹੈ।
ਅੰਗਰੇਜ਼ੀ ਅਖ਼ਬਾਰ 'ਦਿ ਇੰਡੀਅਨ ਐਕਸਪ੍ਰੈਸ' ਦੀ ਖ਼ਬਰ ਮੁਤਾਬਕ ਸੀਰਮ ਇੰਸਟੀਚਿਊਟ ਆਫ ਇੰਡੀਆ ਦਾ ਇਹ ਟੀਕਾ 12-17 ਉਮਰ ਵਰਗ ਦੇ ਬੱਚਿਆਂ ਲਈ ਹੈ।
ਹਾਲਾਂਕਿ 28 ਦਸੰਬਰ ਨੂੰ ਆਪਾਤ ਹਲਾਤਾਂ ਵਿੱਚ ਸੀਮਤ ਇਸਤੇਮਾਲ ਲਈ ਇਸ ਟੀਕੇ ਨੂੰ ਮਨਜ਼ੂਰੀ ਮਿਲੀ ਹੈ ਪਰ ਦੇਸ਼ ਦੇ ਟੀਕਾਕਰਨ ਅਭਿਆਨ ਵਿੱਚ ਫਿਲਹਾਲ ਇਸ ਨੂੰ ਸ਼ਾਮਲ ਨਹੀਂ ਕੀਤਾ ਗਿਆ।
'ਸੀਰਮ ਇੰਸਟੀਚਿਊਟ ਆਫ ਇੰਡੀਆ' ਦੇ ਪ੍ਰਕਾਸ਼ ਸਿੰਘ ਮੁਤਾਬਕ ਇਸ ਟੀਕੇ ਦੀ ਵਰਤੋਂ ਬਾਰੇ 2700 ਬੱਚਿਓ ਉੱਪਰ ਅਧਿਐਨ ਕੀਤਾ ਗਿਆ ਅਤੇ ਇਹ ਉਨ੍ਹਾਂ ਲਈ ਸੁਰੱਖਿਅਤ ਪਾਇਆ ਗਿਆ।
ਕੋਵੋਵੈਕਸ ਨੂੰ ਯੂਰੋਪੀਅਨ ਮੈਡੀਸਿਨਜ਼ ਏਜੰਸੀ ਤੋਂ ਮਨਜ਼ੂਰੀ ਮਿਲੀ ਹੋਈ ਹੈ ਅਤੇ ਵਿਸ਼ਵ ਸਿਹਤ ਸੰਗਠਨ ਨੇ ਵੀ ਇਸ ਨੂੰ ਐਮਰਜੈਂਸੀ ਵਰਤੋਂ ਦੀ ਸੂਚੀ ਵਿੱਚ ਰੱਖਿਆ ਹੋਇਆ ਹੈ। ਇਸ ਦੀ ਤਕਨੀਕ ਨੋਵਾਵੈਕਸ ਨਾਲ ਮਿਲਦੀ ਜੁਲਦੀ ਹੈ।
ਭਾਰਤ ਸਰਕਾਰ ਵੱਲੋਂ 15-18 ਸਾਲ ਦੇ ਉਮਰ ਵਰਗ ਲਈ ਭਾਰਤ ਬਾਇਓਟੈੱਕ ਦੀ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਸੀ।
ਹਰਿਆਣਾ ਵਿਧਾਨ ਸਭਾ ਵਿੱਚ ਜਬਰੀ ਧਰਮ ਤਬਦੀਲੀ ਵਿਰੁੱਧ ਬਿੱਲ ਪੇਸ਼, ਹੋਇਆ ਹੰਗਾਮਾ
ਹਰਿਆਣਾ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਜਬਰੀ ਧਰਮ ਤਬਦੀਲੀ ਖ਼ਿਲਾਫ਼ ਬਿੱਲ ਪੇਸ਼ ਕੀਤਾ ਗਿਆ ਇਸ ਤੋਂ ਬਾਅਦ ਸਦਨ ਵਿੱਚ ਹੰਗਾਮਾ ਹੋਇਆ।
ਇਹ ਵੀ ਪੜ੍ਹੋ:
ਅੰਗਰੇਜ਼ੀ ਅਖ਼ਬਾਰ 'ਦਿ ਹਿੰਦੁਸਤਾਨ ਟਾਈਮਜ਼' ਦੀ ਖ਼ਬਰ ਮੁਤਾਬਕ ਕਾਂਗਰਸੀ ਵਿਧਾਇਕਾਂ ਨੇ ਸਦਨ ਤੋਂ ਵਾਕਆਊਟ ਵੀ ਕੀਤਾ।
ਗ੍ਰਹਿ ਮੰਤਰੀ ਅਨਿਲ ਵਿੱਜ ਨੇ ਬਿਲ ਪੇਸ਼ ਕੀਤਾ ਤੇ ਕਾਂਗਰਸੀ ਵਿਧਾਇਕ ਰਘੁਬੀਰ ਕਾਦਿਆਨ ਨੇ ਬਿੱਲ ਦੀ ਕਾਪੀ ਨੂੰ ਫਾੜ ਦਿੱਤਾ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਤੋਂ ਬਾਅਦ ਰਘੁਬੀਰ ਕਾਦਿਆਨ ਨੂੰ ਬਜਟ ਇਜਲਾਸ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ।
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੁਤਾਬਕ ਸੂਬੇ ਵਿੱਚ ਕਈ ਜਬਰੀ ਧਰਮ ਪਰਿਵਰਤਨ ਦੇ ਮਾਮਲੇ ਹਨ ਅਤੇ ਬਿੱਲ ਕਿਸੇ ਵਿਅਕਤੀ ਵੱਲੋਂ ਸਵੈ ਇੱਛਾ ਨਾਲ ਧਰਮ ਤਬਦੀਲੀ 'ਤੇ ਰੋਕ ਨਹੀਂ ਲਗਾਵੇਗਾ।

ਤਸਵੀਰ ਸਰੋਤ, Getty Images
ਧਰਮ ਤਬਦੀਲੀ ਲਈ ਵਿਅਕਤੀ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਕੋਲ ਅਰਜ਼ੀ ਦੇਣੀ ਪਵੇਗੀ। ਮੈਜਿਸਟ੍ਰੇਟ ਇਹ ਤੈਅ ਕਰੇਗਾ ਕਿ ਧਰਮ ਤਬਦੀਲੀ ਦਾ ਮਾਮਲਾ ਕਾਨੂੰਨ ਦੀ ਉਲੰਘਣਾ ਹੈ ਜਾਂ ਨਹੀਂ।
ਇਸ ਬਿੱਲ ਮੁਤਾਬਕ ਜਬਰੀ ਧਰਮ ਤਬਦੀਲੀ ਨੂੰ ਅਪਰਾਧ ਐਲਾਨਦਿਆਂ ਬਿੱਲ ਵਿੱਚ ਦਸ ਸਾਲ ਦੀ ਸਜ਼ਾ ਅਤੇ ਚਾਰ ਲੱਖ ਰੁਪਏ ਦਾ ਜੁਰਮਾਨਾ ਹੋ ਸਕਦਾ ਹੈ।
'ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਨੂੰ ਭਾਰਤ 'ਚ ਮਿਲੇ ਦਾਖ਼ਲਾ'
ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿੱਖ ਕੇ ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਦੇ ਭਵਿੱਖ ਬਾਰੇ ਚਿੰਤਾ ਜ਼ਾਹਿਰ ਕੀਤੀ ਗਈ ਹੈ।
ਅੰਗਰੇਜ਼ੀ ਅਖ਼ਬਾਰ 'ਦਿ ਹਿੰਦੂ' ਦੀ ਰਿਪੋਰਟ ਮੁਤਾਬਕ ਸੰਸਥਾ ਦੁਆਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿੱਖ ਕੇ ਇਸ ਮਾਮਲੇ ਵਿੱਚ ਦਖ਼ਲ ਦੇਣ ਅਤੇ ਵਿਦਿਆਰਥੀਆਂ ਨੂੰ ਭਾਰਤ ਵਿੱਚ ਦਾਖਲਾ ਦੇਣ ਦੀ ਅਪੀਲ ਕੀਤੀ ਗਈ ਹੈ।

ਤਸਵੀਰ ਸਰੋਤ, Getty Images
ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਯੂਕਰੇਨ ਦੇ ਮੌਜੂਦਾ ਹਾਲਾਤਾਂ ਤੋਂ ਬਾਅਦ ਹਾਲਾਤ ਠੀਕ ਹੋਣ ਵਿੱਚ ਸਮਾਂ ਲੱਗ ਸਕਦਾ ਹੈ ਜਿਸ ਕਾਰਨ ਇਨ੍ਹਾਂ ਵਿਦਿਆਰਥੀਆਂ ਦਾ ਭਵਿੱਖ ਹਨੇਰੇ ਵਿੱਚ ਹੈ।
ਰੂਸ ਅਤੇ ਯੂਕਰੇਨ ਦਰਮਿਆਨ ਜਾਰੀ ਜੰਗ ਤੋਂ ਬਾਅਦ ਹਜ਼ਾਰਾਂ ਵਿਦਿਆਰਥੀ, ਜਿਨ੍ਹਾਂ ਵਿੱਚ ਜ਼ਿਆਦਾਤਰ ਮੈਡੀਕਲ ਦੀ ਪੜ੍ਹਾਈ ਕਰ ਰਹੇ ਸਨ, ਵਾਪਸ ਆਏ ਹਨ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












