ਦਿੱਲੀ ਦੇ ਜਹਾਂਗੀਰਪੁਰੀ ਵਿਚ ਹਨੂੰਮਾਨ ਜਯੰਤੀ ਦੇ ਜਲੂਸ ਦੌਰਾਨ ਕਿਵੇਂ ਭੜਕੀ ਹਿੰਸਾ- ਚਸ਼ਮਦੀਦ ਨੇ ਜੋ ਦੱਸਿਆ

ਵੀਡੀਓ ਕੈਪਸ਼ਨ, ਹਨੂੰਮਾਨ ਜਯੰਤੀ ਮੌਕੇ ਦਿੱਲੀ ਦੇ ਜਹਾਂਗੀਰਪੁਰੀ ਵਿੱਚ ਹੋਈ ਹਿੰਸਾ ਦੇ ਮਾਮਲੇ 'ਚ ਹੁਣ ਤੱਕ ਕੀ-ਕੀ ਹੋਇਆ

ਦਿੱਲੀ ਦੇ ਜਹਾਂਗੀਰਪੁਰੀ ਵਿੱਚ ਸ਼ਨੀਵਾਰ ਨੂੰ ਹਿੰਸਾ ਦੇ ਮਾਮਲੇ ਵਿੱਚ ਪੁਲਿਸ ਨੇ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ਨੂੰ ਐਤਵਾਰ ਨੂੰ ਰੋਹਨੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਅਦਾਲਤ ਨੇ ਅੰਸਾਰ ਅਤੇ ਅਸਲਮ ਨਾਮ ਦੇ ਦੋ ਮੁਲਜ਼ਮਾਂ ਨੂੰ ਇੱਕ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ।ਖ਼ਬਰ ਏਜੰਸੀ ਏਐੱਨਆਈ ਮੁਤਾਬਕ12 ਮੁਲਜ਼ਮਾਂ ਨੂੰ 14 ਦਿਨ ਦੇ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।

ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਵਿੱਚ ਸ਼ਨੀਵਾਰ ਨੂੰ ਦੋ ਫਿਰਕਿਆਂ ਵਿੱਚ ਹਨੂਮਾਨ ਜਯੰਤੀ ਮੌਕੇ ਹਿੰਸਾ ਹੋਈ ਸੀ। ਹੁਣ ਐਤਵਾਰ ਨੂੰ ਜਹਾਂਗੀਰਪੁਰੀ ਦੇ ਸੀ-ਬਲਾਕ ਵਿੱਚ ਪੁਲਿਸ ਦੀ ਤੈਨਾਤੀ ਦਿਖ ਰਹੀ ਹੈ। ਮਾਹੌਲ ਵਿੱਚ ਤਣਾਅ ਬਣਿਆ ਹੋਇਆ ਹੈ।

ਐਤਵਾਰ ਦੀ ਸਥਿਤੀ ਬਾਰੇ ਖ਼ਬਰ ਏਜੰਸੀ ਪੀਟੀਆਈ ਨੇ ਦੱਸਿਆ ਕਿ ਜਹਾਂਗੀਰਪੁਰੀ ਮੈਟਰੋ ਸਟੇਸ਼ਨ ਦੇ ਆਸਪਾਸ ਦੀਆਂ ਦੁਕਾਨਾਂ ਅਤੇ ਬਜ਼ਾਰ ਰੋਜ਼ ਵਾਂਗ ਖੁੱਲ੍ਹੇ ਹਨ। ਉੱਥੇ ਹੀ ਸੀ-ਬਲਾਕ, ਜੋ ਕਿ ਹਿੰਸਾ ਦੇ ਕੇਂਦਰ ਵਿੱਚ ਰਿਹਾ ਹੈ, ਉੱਥੇ ਭਾਰੀ ਪੁਲਿਸ ਬਲ ਤੈਨਾਤ ਹੈ।

ਡੀਸੀਪੀ (ਉੱਤਰ-ਪੱਛਮੀ) ਊਸ਼ਾ ਰੰਗਨਾਨੀ ਮੁਤਾਬਕ ਹਿੰਸਾ ਵਿੱਚ ਕੁੱਲ 9 ਲੋਕ ਜ਼ਖ਼ਮੀ ਹੋਏ ਸਨ ਜਿਨ੍ਹਾਂ ਵਿੱਚ ਅੱਠ ਪੁਲਿਸ ਵਾਲੇ ਵੀ ਸ਼ਾਮਿਲ ਸਨ।

ਇੱਕ ਸਬ ਇੰਸਪੈਕਟਰ ਦੇ ਗੋਲੀ ਵੀ ਲੱਗੀ ਹੈ ਪਰ ਉਨ੍ਹਾਂ ਦੇ ਹਾਲਾਤ ਸਥਿਰ ਹਨ।

ਖ਼ਬਰ ਏਜੰਸੀ ਏਐਨਆਈ ਮੁਤਾਬਕ ਡੀਸੀਪੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਖ਼ਬਰ ਏਜੰਸੀ ਪੀਟੀਆਈ ਮੁਤਾਬਕ ਸ਼ਨੀਵਾਰ ਨੂੰ ਹਨੂੰਮਾਨ ਜਯੰਤੀ ਦੇ ਜਲੂਸ ਦੌਰਾਨ ਇਹ ਹਿੰਸਾ ਭੜਕੀ ਸੀ।

ਪੁਲਿਸ ਮੁਤਾਬਕ ਪੱਥਰਬਾਜ਼ੀ ਹੋਈ ਹੈ ਅਤੇ ਕੁਝ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ ਹੈ।

ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਦਾ ਕਹਿਣਾ ਹੈ ਕਿ ਸਥਿਤੀ ਹੁਣ ਕਾਬੂ ਹੇਠ ਹੈ ਅਤੇ ਮੌਕੇ 'ਤੇ ਵਾਧੂ ਬਲ ਤਾਇਨਾਤ ਕਰ ਦਿੱਤੇ ਗਏ ਹਨ।

ਉਨ੍ਹਾਂ ਨੇ ਕਿਹਾ, ''ਇਸ ਦੇ ਨਾਲ ਹੀ ਪੂਰੀ ਦਿੱਲੀ ਦੇ ਸੰਵੇਦਨਸ਼ੀਲ ਇਲਾਕਿਆਂ 'ਚ ਵਿਸ਼ੇਸ਼ ਤਾਇਨਾਤੀ ਕੀਤੀ ਗਈ ਹੈ। ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ। ਅਸੀਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਾਂਗੇ।

ਪੁਲਿਸ ਕਮਿਸ਼ਨਰ ਨੇ ਟਵੀਟ ਕਰਕੇ ਕਿਹਾ ਹੈ ਕਿ ਸੀਨੀਅਰ ਅਧਿਕਾਰੀਆਂ ਨੂੰ ਫੀਲਡ ਵਿੱਚ ਰਹਿਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਨੇ ਲੋਕਾਂ ਨੂੰ ਅਫਵਾਹਾਂ ਅਤੇ ਝੂਠੀਆਂ ਖਬਰਾਂ 'ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ ।

ਉੱਤਰੀ ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਵਿੱਚ ਦੋ ਭਾਈਚਾਰਿਆਂ ਦਰਮਿਆਨ ਹਿੰਸਾ ਭੜਕ ਪਈ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਚਸ਼ਮਦੀਦ ਨੇ ਕੀ ਦੱਸਿਆ

ਸੀ-ਬਲਾਕ ਵਿੱਚ ਰਹਿਣ ਵਾਲੇ ਸ਼ੇਖ਼ ਅਮਜ਼ਦ ਨੇ ਪੀਟੀਆਈ ਨੂੰ ਦੱਸਿਆ ਕਿ ਜਦੋਂ ਇਹ ਹਿੰਸਕ ਝੜਪ ਸ਼ੁਰੂ ਹੋਈ ਤਾਂ ਉਹ ਮਸਜਿਦ ਵਿੱਚ ਸਨ।

ਉਨ੍ਹਾਂ ਨੇ ਕਿਹਾ, ''ਉਹ (ਹਨੂਮਾਨ ਜਯੰਤੀ ਦੇ ਜਲੂਸ ਵਿੱਚ ਸ਼ਾਮਲ ਲੋਕ) ਜੈ ਸ਼੍ਰੀਰਾਮ ਦੇ ਨਾਅਰੇ ਲਗਾ ਰਹੇ ਸਨ। ਉਨ੍ਹਾਂ ਨੇ ਕੁਝ ਉਕਸਾਊ ਨਾਅਰੇ ਵੀ ਲਗਾਏ। ਉਹ ਧੱਕੇ ਨਾਲ ਮਸਜਿਦ ਵਿੱਚ ਵੜ ਗਏ ਅਤੇ ਵਿਹੜੇ ਵਿੱਚ ਭਗਵਾਂ ਝੰਡੇ ਲਗਾਉਣ ਲੱਗੇ, ਉਹ ਸਾਨੂੰ ਤਲਵਾਰਾਂ ਨਾਲ ਡਰਾ ਰਹੇ ਸਨ। ਇਸ ਤੋਂ ਬਾਅਦ ਹੀ ਪੱਥਰਬਾਜ਼ੀ ਸ਼ੁਰੂ ਹੋਈ। ਇਸ ਤੋਂ ਪਹਿਲਾਂ ਜਹਾਂਗੀਰਪੁਰੀ ਵਿੱਚ ਕਦੇ ਅਜਿਹਾ ਨਹੀਂ ਹੋਇਆ।''

ਅਮਜ਼ਦ ਨੇ ਦਾਅਵਾ ਕੀਤਾ ਕਿ ਮਸਜਿਦ ਵਿੱਚ ਲਗਭਗ 50 ਜਣੇ ਧੱਕੇ ਨਾਲ ਵੜ ਗਏ ਸਨ।

ਜ਼ਖਮੀ ਸਬ-ਇੰਸਪੈਕਟਰ ਨੇ ਕੀ ਦੱਸਿਆ

ਹਿੰਸਾ ਵਿੱਚ ਜ਼ਖਮੀ ਹੋਈ ਸਬ-ਇੰਸਪੈਕਟਰ ਨੇ ਉੱਥੇ ਹੋਈ ਗੋਲਾਬਾਰੀ ਬਾਰੇ ਕਈ ਗੱਲਾਂ ਕਹੀਆਂ ਹਨ।

ਗੋਲੀਆਂ ਨਾਲ ਜ਼ਖਮੀ ਹੋਏ ਦਿੱਲੀ ਪੁਲਿਸ ਦੇ ਸਬ-ਇੰਸਪੈਕਟਰ ਮੇਘਾ ਲਾਲ ਨੇ ਐਤਵਾਰ ਨੂੰ ਕਿਹਾ ਕਿ ਹਿੰਸਾ ਦੇ ਦੌਰਾਨ ਸੀ-ਬਲਾਕ ਵਾਲੇ ਪਾਸਿਓਂ ਗੋਲੀਆਂ ਚਲਾਈਆਂ ਗਈਆਂ।

ਮੇਘਾ ਲਾਲ ਨੇ ਜਹਾਂਗੀਰਪੁਰੀ ਵਿੱਚ ਹੋਈ ਝੜਪ ਦਾ ਵੇਰਵਾ ਦਿੰਦੇ ਹੋਏ ਖ਼ਬਰ ਏਜੰਸੀ ਏਐਨਆਈ ਨੂੰ ਕਿਹਾ, ''ਐਤਵਾਰ ਨੂੰ ਇਲਾਕੇ ਵਿੱਚ ਇੱਕ ਜਲੂਸ ਕੱਢਿਆ ਗਿਆ ਸੀ। ਜਲੂਸ ਜਿਵੇਂ ਹੀ ਮਸਜਿਦ ਦੇ ਨੇੜੇ ਪਹੁੰਚਿਆ, ਉੱਥੇ ਦੋ ਸਮੂਹਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ। ਇਸ ਤੋਂ ਬਾਅਦ ਪੱਥਰਬਾਜ਼ੀ ਹੋਣ ਲੱਗੀ ਪਰ ਦੋਵੇਂ ਸਮੂਹ ਉੱਥੋਂ ਹਟ ਗਏ।''

ਦਿੱਲੀ ਪੁਲਿਸ

ਤਸਵੀਰ ਸਰੋਤ, Ani

ਤਸਵੀਰ ਕੈਪਸ਼ਨ, ਹਿੰਸਾ ਤੋਂ ਪਹਿਲਾਂ ਵੀ ਕਈ ਜਲੂਸ ਅਮਨੋ-ਅਮਾਨ ਨਾਲ ਲੰਘ ਚੁੱਕੇ ਸਨ

ਸ਼ੁਰੂ ਵਿੱਚ ਜ਼ਿਆਦਾ ਕੁਝ ਨਹੀਂ ਹੋਇਆ। ਜਲੂਸ ਨਿਕਲ ਰਿਹਾ ਸੀ ਅਤੇ ਇੱਕ ਸਮੂਹ ਜੀ-ਬਲਾਕ ਵੱਲ ਚਲਿਆ ਗਿਆ ਅਤੇ ਦੂਜਾ ਜੋ ਮਸਜਿਦ ਦੇ ਆਲੇ-ਦੁਆਲੇ ਸੀ ਉਹ ਸੀ-ਬਲਾਕ ਵੱਲ ਚਲਿਆ ਗਿਆ। ਉਸ ਤੋਂ ਬਾਅਦ ਸੀ-ਬਲਾਕ ਵੱਲੋਂ ਪੱਥਰ ਚੱਲਣ ਲੱਗੇ। ਫਿਰ ਉਸੇ ਪਾਸੇ ਤੋਂ ਗੋਲੀਆਂ ਚੱਲਣ ਲੱਗੀਆਂ। ਇਸ ਤੋਂ ਬਾਅਦ ਲੋਕ ਤਲਵਾਰਾਂ ਲੈਕੇ ਸੀ-ਬਲਾਕ ਵੱਲ ਚਲੇ ਗਏ। ਇਸੇ ਦੌਰਾਨ ਮੈਨੂੰ ਵੀ ਗੋਲੀ ਲੱਗੀ। ਮੈਂ ਤੁਰੰਤ ਪੀਸੀਆਰ ਵਿੱਚ ਹਸਪਤਾਲ ਚਲਿਆ ਗਿਆ।''

ਮੇਘਾ ਲਾਲ ਨੇ ਗੋਲੀਬਾਰੀ ਦਾ ਵੇਰਵਾ ਤਾ ਦਿੱਤਾ ਪਰ ਉਹ ਇਸ ਦੀ ਵਜ੍ਹਾ ਨਹੀਂ ਦੱਸ ਸਕੇ। ਉਨ੍ਹਾਂ ਨੇ ਕਿਹਾ ਕਿ ਉਹ ਨਹੀਂ ਜਾਣਦੇ ਕਿ ਗੋਲੀਆਂ ਕਿਉਂ ਚੱਲਣ ਲੱਗ ਪਈਆਂ।

ਮੇਘਾ ਲਾਲ ਨੇ ਕਿਹਾ, ''ਮੈਂ ਹੁਣ ਠੀਕ ਹਾਂ। ਮੇਰੀ ਹਾਲਤ ਹੌਲੀ-ਹੌਲੀ ਸੁਧਰ ਰਹੀ ਹੈ। ਮੈਂ ਜਲੂਸ ਦੇ ਦੌਰਾਨ ਉੱਥੇ ਮੌਜੂਦ ਸੀ। ਉਸ ਤੋਂ ਬਾਅਦ ਵੀ ਮੈਂ ਐਮਰਜੈਂਸੀ ਡਿਊਟੀ ਦੇ ਦੌਰਾਨ ਉੱਥੇ ਹੀ ਸੀ। ਇਸ ਤੋਂ ਪਹਿਲਾਂ ਦੋ ਜਲੂਸ ਸ਼ਾਂਥੀਪੂਰਬਕ ਲੰਘ ਚੁੱਕੇ ਸਨ।''

ਲਾਲ ਨੇ ਕਿਹਾ ਕਿ ਹਿੰਸਾ ਦੇ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਉੱਥੇ ਮੌਜੂਦ ਸਨ। ਉੱਥੇ ਇਕ ਪੁਲਿਸ ਦਾ ਦਸਤਾ ਵੀ ਮੌਜੂਦ ਸੀ। ਪੱਥਰਬਾਜ਼ੀ ਦੇ ਦੌਰਾਨ ਕਈ ਪੁਲਿਸ ਵਾਲਿਆਂ ਨੂੰ ਸੱਟਾਂ ਵੀ ਆਈਆਂ।

ਹਿੰਸਾ ਵਿੱਚ ਜ਼ਖਮੀ ਹੋਈ ਸਬ-ਇੰਸਪੈਕਟਰ ਮੇਘਾ ਲਾਲ

ਤਸਵੀਰ ਸਰੋਤ, ANI

ਤਸਵੀਰ ਕੈਪਸ਼ਨ, ਹਿੰਸਾ ਵਿੱਚ ਜ਼ਖਮੀ ਹੋਈ ਸਬ-ਇੰਸਪੈਕਟਰ ਮੇਘਾ ਲਾਲ ਨੇ ਉੱਥੇ ਹੋਈ ਗੋਲਾਬਾਰੀ ਬਾਰੇ ਕਈ ਗੱਲਾਂ ਕਹੀਆਂ ਹਨ।

ਮੁੱਖ ਮੰਤਰੀ ਕੇਜਰੀਵਾਲ ਦੀ ਅਪੀਲ, ਐੱਲ ਜੀ ਨਾਲ ਗੱਲਬਾਤ

ਖ਼ਬਰ ਏਜੰਸੀ ਪੀਟੀਆਈ ਨੇ ਦੱਸਿਆ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਜ਼ਰੂਰੀ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ ਹੈ।

ਕੇਜਰੀਵਾਲ ਨੇ ਕਿਹਾ, ''ਦਿੱਲੀ ਦੇ ਜਹਾਂਗੀਰਪੁਰੀ ਦੇ ਜਲੂਸ 'ਚ ਪੱਥਰਬਾਜ਼ੀ ਦੀ ਘਟਨਾ ਬੇਹੱਦ ਨਿੰਦਣਯੋਗ ਹੈ।

ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਸਾਰੇ ਲੋਕਾਂ ਨੂੰ ਅਪੀਲ- ਇੱਕ ਦੂਜੇ ਦਾ ਹੱਥ ਫੜਕੇ ਸ਼ਾਂਤੀ ਬਣਾ ਕੇ ਰੱਖੋ।

ਅਰਵਿੰਦ ਕੇਜਰੀਵਾਲ ਨੇ ਕਿਹਾ, ''ਮੈਂ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਸ਼ਾਂਤੀ ਬਣਾ ਕੇ ਰੱਖਣ ਕਿਉਂਕਿ ਇਸ ਤੋਂ ਬਿਨਾਂ ਦੇਸ਼ ਤਰੱਕੀ ਨਹੀਂ ਕਰ ਸਕਦਾ।

ਦਿੱਲੀ 'ਚ ਏਜੰਸੀਆਂ ਅਤੇ ਪੁਲਿਸ ਕੇਂਦਰ ਦੇ ਕੰਟਰੋਲ ਹੇਠ ਹੈ ਤਾਂ ਇਹ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਤਾਂ ਉਹ ਦਿੱਲੀ 'ਚ ਸ਼ਾਂਤੀ ਵਿਵਸਥਾ ਬਣਾਈ ਰੱਖੇ।

ਇਸ ਤੋਂ ਬਾਅਦ ਇੱਕ ਟਵੀਟ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਐੱਲਜੀ ਨਾਲ ਗੱਲ ਕੀਤੀ ਹੈ ਅਤੇ ਐੱਲਜੀ ਨੇ ਨੇ ਸ਼ਾਂਤੀ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਣ ਦਾ ਭਰੋਸਾ ਦਿੱਤਾ ਹੈ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਸ਼ਾਂਤਮਈ ਮਾਹੌਲ ਬਣਾਉਣ ਲਈ ਯਤਨ ਜਾਰੀ ਹਨ- ਪੁਲਿਸ

ਦਿੱਲੀ ਵਿੱਚ ਕਾਨੂੰਨ ਵਿਵਸਥਾ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਦੀਪੇਂਦਰ ਪਾਠਕ ਨੇ ਸ਼ਨਿੱਚਰਵਾਰ ਜਹਾਂਗੀਰਪੁਰੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਸੀ।

ਇਹ ਵੀ ਕਿਹਾ ਗਿਆ ਕਿ ਸਥਿਤੀ ਨੂੰ ਕਾਬੂ ਕਰਨ ਲਈ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਹੈ। ਉਨ੍ਹਾਂ ਨੇ ਕਿਹਾ ਕਿ ਜਲੂਸ ਦੌਰਾਨ ਦੋ ਧੜਿਆਂ ਵਿੱਚ ਝੜਪ ਹੋ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੀਪੇਂਦਰ ਪਾਠਕ ਨੇ ਦੱਸਿਆ ਕਿ ਜ਼ਖਮੀਆਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਸ਼ਾਂਤਮਈ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇੱਕ ਪੁਲਿਸ ਅਧਿਕਾਰੀ ਨੇ ਖ਼ਬਰ ਏਜੰਸੀ ਪੀਟੀਆਈ ਨੂੰ ਦੱਸਿਆ, "ਇਹ ਇੱਕ ਰਵਾਇਤੀ ਜਲੂਸ ਸੀ ਅਤੇ ਪੁਲਿਸ ਵਾਲੇ ਵੀ ਜਲੂਸ ਦੇ ਨਾਲ ਸਨ। ਕੁਸ਼ਲ ਸਿਨੇਮਾ ਨੇੜੇ ਪਹੁੰਚਦਿਆਂ ਹੀ ਦੋ ਭਾਈਚਾਰਿਆਂ ਵਿਚਾਲੇ ਝੜਪ ਹੋ ਗਈ।

ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ। ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਦਿੱਲੀ ਕਾਂਗਰਸ ਦੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਲੋਕਾਂ ਨੂੰ ਅਮਨੋ-ਅਮਾਨ ਕਾਇਮ ਰੱਖਣ ਦੀ ਅਪੀਲ ਕੀਤੀ ਹੈ।

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)