ਫ਼ਿਰਕੂ ਹਿੰਸਾ ਦੀਆਂ ਘਟਨਾਵਾਂ ’ਤੇ ਪੀਐੱਮ ਮੋਦੀ ਦੀ ‘ਚੁੱਪੀ ’ਤੇ 13 ਪਾਰਟੀਆਂ ਨੇ ਸਵਾਲ ਚੁੱਕੇ - ਪ੍ਰੈੱਸ ਰੀਵਿਊ

ਤਸਵੀਰ ਸਰੋਤ, CONGRESS
ਭਾਰਤ ਦੇ 13 ਰਾਜਨੀਤਿਕ ਦਲਾਂ ਵੱਲੋਂ ਇੱਕ ਸਾਂਝਾ ਬਿਆਨ ਜਾਰੀ ਕਰਕੇ ਪਿਛਲੇ ਦਿਨਾਂ ਵਿੱਚ ਹੋ ਰਹੀਆਂ ਫਿਰਕੂ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ ਪ੍ਰਗਟ ਕੀਤੀ ਗਈ ਹੈ।
ਅੰਗਰੇਜ਼ੀ ਅਖ਼ਬਾਰ 'ਦਿ ਹਿੰਦੂ' ਦੀ ਖ਼ਬਰ ਮੁਤਾਬਕ ਇਨ੍ਹਾਂ ਵਿੱਚ ਤਿੰਨ ਮੁੱਖ ਮੰਤਰੀ ਵੀ ਸ਼ਾਮਿਲ ਹਨ।
ਹਾਲ ਹੀ ਵਿੱਚ ਦੇਸ ਦੇ ਵੱਖ-ਵੱਖ ਹਿੱਸਿਆਂ ਵਿੱਚ ਰਾਮ ਨੌਮੀ ਮੌਕੇ ਹਿੰਸਕ ਝੜਪਾਂ ਵੇਖਣ ਨੂੰ ਮਿਲੀਆਂ ਹਨ।
ਇੱਕ ਸਾਂਝੇ ਬਿਆਨ ਵਿੱਚ ਮੌਜੂਦਾ ਹਾਲਾਤਾਂ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਉੱਪਰ ਵੀ ਸਵਾਲ ਚੁੱਕੇ ਹਨ। ਇਹ ਵੀ ਆਖਿਆ ਹੈ ਪ੍ਰਧਾਨ ਮੰਤਰੀ ਦੀ ਚੁੱਪੀ ਕਾਰਨ ਅਜਿਹੇ ਲੋਕਾਂ ਦਾ ਹੌਸਲਾ ਵਧ ਰਿਹਾ ਹੈ।
ਇਸ ਬਿਆਨ ਵਿੱਚ ਆਖਿਆ ਗਿਆ ਹੈ ਕਿ ਦਿਨੋਂ-ਦਿਨ ਅਜਿਹੇ ਭਾਸ਼ਣ ਹੋ ਰਹੇ ਹਨ ਜੋ ਨਫ਼ਰਤ ਫੈਲਾਉਂਦੇ ਹਨ ਅਤੇ ਅਜਿਹੇ ਲੋਕਾਂ ਖ਼ਿਲਾਫ਼ ਕੋਈ ਕਾਰਵਾਈ ਵੀ ਨਹੀਂ ਹੋ ਰਹੀ ਹੈ।
ਇਸ ਵਿੱਚ ਲਿਖਿਆ ਗਿਆ ਹੈ ਸੋਸ਼ਲ ਮੀਡੀਆ ਨੂੰ ਨਫ਼ਰਤ ਫੈਲਾਉਣ ਲਈ ਵਰਤਿਆ ਜਾ ਰਿਹਾ ਹੈ। ਬਿਆਨ ਦੇ ਅੰਤ ਵਿੱਚ ਅਪੀਲ ਕੀਤੀ ਗਈ ਕਿ ਸਾਰੇ ਵਰਗਾਂ ਦੇ ਲੋਕ ਸ਼ਾਂਤੀ ਬਣਾ ਕੇ ਰੱਖਣ।
ਇਸ ਬਿਆਨ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ,ਸ਼ਰਦ ਪਵਾਰ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤਾਮਿਲ ਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ, ਸੀਤਾਰਾਮ ਯੇਚੁਰੀ,ਝਾਰਖੰਡ ਦੇ ਮੁੱਖ ਮੰਤਰੀ, ਹੇਮੰਤ ਸੋਰੇਨ, ਫਾਰੂਕ ਅਬਦੁੱਲਾ ਵੱਲੋਂ ਜਾਰੀ ਕੀਤਾ ਗਿਆ ਹੈ।
ਪਾਕਿਸਤਾਨ ਦੇ ਪ੍ਰਧਾਨਮੰਤਰੀ ਦੀ ਨਰਿੰਦਰ ਮੋਦੀ ਨੂੰ ਚਿੱਠੀ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ’ਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਸ਼ਨੀਵਾਰ ਨੂੰ ਇੱਕ ਚਿੱਠੀ ਲਿਖੀ ਹੈ।
ਇਹ ਵੀ ਪੜ੍ਹੋ:
ਅੰਗਰੇਜ਼ੀ ਅਖ਼ਬਾਰ 'ਦਿ ਇੰਡੀਅਨ ਐਕਸਪ੍ਰੈਸ' ਦੀ ਖ਼ਬਰ ਮੁਤਾਬਕ ਇਸ ਚਿੱਠੀ ਵਿਚ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਨੇ ਆਖਿਆ ਹੈ ਕਿ ਉਨ੍ਹਾਂ ਦਾ ਦੇਸ਼ ਦੱਖਣੀ ਏਸ਼ੀਆ ਵਿਚ ਸ਼ਾਂਤੀ ਅਤੇ ਸੁਰੱਖਿਆ ਲਈ ਵਚਨਬੱਧ ਹੈ।
ਪਾਕਿਸਤਾਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤੇ ਤੋਂ ਬਾਅਦ ਸ਼ਾਹਬਾਜ਼ ਸ਼ਰੀਫ਼ ਦੀ ਚੋਣ ਹੋਈ ਹੈ।

ਤਸਵੀਰ ਸਰੋਤ, Getty Images
ਪਿਛਲੇ ਦਿਨੀਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟਵਿੱਟਰ 'ਤੇ ਨਵੇਂ ਬਣੇ ਪ੍ਰਧਾਨ ਮੰਤਰੀ ਨੂੰ ਵਧਾਈਆਂ ਦਿੱਤੀਆਂ ਗਈਆਂ ਸਨ ਅਤੇ ਆਖਿਆ ਸੀ ਕਿ ਭਾਰਤ ਇਲਾਕੇ ਵਿੱਚ ਅੱਤਵਾਦ ਖ਼ਿਲਾਫ਼ ਲੜਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਵਿਕਾਸ ਲਈ ਦੋਹਾਂ ਦੇਸ਼ਾਂ ਦਰਮਿਆਨ ਚੰਗੇ ਸੰਬੰਧ ਚਾਹੁੰਦਾ ਹੈ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਵਿੱਚ ਆਖਿਆ ਕਿ ਦੋਹਾਂ ਦੇਸ਼ਾਂ ਦਰਮਿਆਨ ਸੰਬੰਧ ਸਕਾਰਾਤਮਕ ਗੱਲਬਾਤ ਨਾਲ ਹੀ ਸੁਧਾਰੇ ਜਾ ਸਕਦੇ ਹਨ।
ਟੀਐੱਮਸੀ ਨੇ ਜਿੱਤੀਆਂ ਜ਼ਿਮਨੀ ਚੋਣਾਂ
ਪੱਛਮੀ ਬੰਗਾਲ ਵਿੱਚ ਜ਼ਿਮਨੀ ਚੋਣਾਂ ਦੇ ਨਤੀਜੇ ਆ ਗਏ ਹਨ ਅਤੇ ਇਤਿਹਾਸ ਵਿੱਚ ਪਹਿਲੀ ਵਾਰ ਟੀਐੱਮਸੀ ਨੇ ਆਸਨਸੋਲ ਲੋਕ ਸਭਾ ਸੀਟ 'ਤੇ ਜਿੱਤ ਹਾਸਲ ਕੀਤੀ ਹੈ। ਭਾਰਤੀ ਜਨਤਾ ਪਾਰਟੀ ਦੇ ਸਾਬਕਾ ਆਗੂ ਬਾਬੁਲ ਸੁਪ੍ਰਿਓ ਵਲੋਂ ਪਾਰਟੀ ਛੱਡਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।
ਅੰਗਰੇਜ਼ੀ ਅਖ਼ਬਾਰ 'ਹਿੰਦੁਸਤਾਨ ਟਾਈਮਜ਼' ਵਿੱਚ ਛਪੀ ਖ਼ਬਰ ਮੁਤਾਬਕ ਸਾਬਕਾ ਕੇਂਦਰੀ ਮੰਤਰੀ ਅਤੇ ਅਦਾਕਾਰ ਸ਼ਤਰੂਘਨ ਸਿਨਹਾ ਨੇ ਤਿੰਨ ਲੱਖ ਤੋਂ ਵੱਧ ਦੇ ਫ਼ਰਕ ਨਾਲ ਇਹ ਸੀਟ ਨੂੰ ਜਿੱਤਿਆ ਹੈ।

ਤਸਵੀਰ ਸਰੋਤ, SHATRUGHAN SINHA/TWITTER
ਆਸਨਸੋਲ ਸੀਟ ਉੱਤੇ ਪਹਿਲਾਂ ਕਾਂਗਰਸ, ਸੰਯੁਕਤ ਸੋਸ਼ਲਿਸਟ ਪਾਰਟੀ,ਮਾਰਕਸਵਾਦੀ ਕਮਿਊਨਿਸਟ ਪਾਰਟੀ ਜਿੱਤ ਹਾਸਲ ਕਰਦੀ ਰਹੀ ਹੈ।
2014 ਵਿੱਚ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਨੇ ਇੱਥੋਂ ਜਿੱਤ ਹਾਸਲ ਕੀਤੀ ਸੀ।
ਇਸ ਦੇ ਨਾਲ ਹੀ ਬਾਬੁਲ ਸੁਪਰੀਓ ਨੇ ਵੀ ਬਾਲੀਗੰਜ ਵਿਧਾਨ ਸਭਾ ਸੀਟ ਤੋਂ ਜਿੱਤ ਹਾਸਿਲ ਕੀਤੀ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












