ਪਟਿਆਲਾ ਹਿੰਸਾ: ਅਦਾਲਤ ਨੇ ਬਰਜਿੰਦਰ ਪਰਵਾਨਾ ਦਾ 5 ਮਈ ਤੱਕ ਪੁਲਿਸ ਰਿਮਾਂਡ ਦਿੱਤਾ

ਵੀਡੀਓ ਕੈਪਸ਼ਨ, ਪਟਿਆਲਾ ਹਿੰਸਾ: ਗੱਗੀ ਪੰਡਿਤ, ਬਰਜਿੰਦਰ ਪਰਵਾਨਾ ਤੇ ਹਰੀਸ਼ ਸਿੰਗਲਾ ਕੌਣ ਹਨ

ਪੰਜਾਬ ਪੁਲਿਸ ਨੇ ਪਟਿਆਲਾ ਹਿੰਸਾ ਮਾਮਲੇ ਵਿੱਚ ਮੁਲਜ਼ਮ ਬਰਜਿੰਦਰ ਪਰਵਾਨਾ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ ਅਤੇ ਅਦਾਲਤ ਵਿਚ ਪੇਸ਼ ਕੀਤਾ ਗਿਆ।

ਅਦਾਲਤ ਨੇ ਬਰਜਿੰਦਰ ਸਿੰਘ ਪਰਵਾਨਾ ਨੂੰ 5 ਮਈ ਤੱਕ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ।

ਇਸ ਤੋਂ ਪਹਿਲਾਂ ਪਟਿਆਲਾ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਮਾਮਲੇ ਵਿੱਚ 6 ਹੋਰ ਗ੍ਰਿਫ਼ਤਾਰੀਆਂ ਕੀਤੀਆਂ ਹਨ।

ਉਨ੍ਹਾਂ ਦੱਸਿਆ, “ਪੁਲਿਸ ਨੇ ਹਰੀਸ਼ ਸਿੰਗਲਾ ਦੇ ਸਾਥੀ ਸ਼ੰਕਰ ਭਾਰਦਵਾਜ ਤੇ ਤਿੰਨ ਸਿੱਖ ਜਥੇਬੰਦੀਆਂ ਦੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਲਈ ਅਸ਼ਵਨੀ ਕੁਮਾਰ ਉਰਫ਼ ਗੱਗੀ ਪੰਡਿਤ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।”

ਉੱਧਰ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪਟਿਆਲਾ ਹਿੰਸਾ ਮਾਮਲੇ ਵਿਚ ਅਫ਼ਸਰ ਹੀ ਨਹੀਂ , ਮੁੱਖ ਮੰਤਰੀ ਵੀ ਲਾਪਰਵਾਹੀ ਦੇ ਦੋਸ਼ੀ ਹਨ।

ਸੁਭਾਸ਼ ਸ਼ਰਮਾ ਨੇ ਕਿਹਾ ਕਿ ਹਾਲਾਤ ਬਾਰੇ ਸਰਕਾਰ ਕੋਲ ਰਿਪੋਰਟਾਂ ਸਨ, ਪਰ ਗ੍ਰਹਿ ਮੰਤਰਾਲਾ, ਜਿਸ ਦੇ ਇੰਚਾਰਜ ਮੁੱਖ ਮੰਤਰੀ ਖੁਦ ਹਨ, ਨੂੰ ਇਹ ਵਿਭਾਗ ਦਾ ਜ਼ਿੰਮਾ ਛੱਡ ਦੇਣਾ ਚਾਹੀਦਾ ਹੈ।

ਵੀਡੀਓ ਕੈਪਸ਼ਨ, ਪਟਿਆਲਾ ਹਿੰਸਾ: ਮੁੱਖ ਮੁਲਜ਼ਮ ਪਰਵਾਨਾ ਤੇ ਗੱਗੀ ਪੰਡਿਤ ਗ੍ਰਿਫ਼ਤਾਰ

ਸ਼ੁੱਕਰਵਾਰ ਨੂੰ ਪਟਿਆਲਾ ਵਿਖੇ ਸ਼ਿਵ ਸੈਨਾ ਤੇ ਸਿੱਖ ਜਥੇਬੰਦੀਆਂ ਦਰਮਿਆਨ ਹੋਏ ਟਕਰਾਅ ਤੋਂ ਦੋ ਦਿਨ ਬਾਅਦ ਸ਼ਹਿਰ ਦਾ ਮਾਹੌਲ ਹੁਣ ਸ਼ਾਂਤ ਹੈ।

ਪਟਿਆਲਾ ਹਿੰਸਾ ਮਾਮਲੇ ਵਿੱਚ ਪਹਿਲਾਂ 3 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਸਨ।ਪੰਜਾਬ ਪੁਲਿਸ ਵੱਲੋਂ ਇਸ ਹਰੀਸ਼ ਸਿੰਗਲਾ, ਦਲਜੀਤ ਸਿੰਘ ਤੇ ਕੁਲਦੀਪ ਸਿੰਘ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਨ੍ਹਾਂ ਛੇ ਗ੍ਰਿਫ਼ਤਾਰੀਆਂ ਸਮੇਤ ਕੁੱਲ 9 ਲੋਕ ਗ੍ਰਿਫਤਾਰ ਹੋਏ ਹਨ। ਪੰਜਾਬ ਪੁਲਿਸ ਵੱਲੋਂ ਐਤਵਾਰ ਨੂੰ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਪਟਿਆਲਾ ਹਿੰਸਾ ਦੇ ਸਬੰਧ ਵਿੱਚ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪਟਿਆਲਾ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਬਰਜਿੰਦਰ ਸਿੰਘ ਪਰਵਾਨਾ (ਦਮਦਮੀ ਟਕਸਾਲ ਜਥਾ ਰਾਜਪੁਰਾ),ਸ਼ੰਕਰ ਭਾਰਦਵਾਜ(ਜ਼ਿਲ੍ਹਾ ਪ੍ਰਧਾਨ ਸ਼ਿਵ ਸੈਨਾ ਬਾਲ ਠਾਕਰੇ),ਅਸ਼ਵਨੀ ਕੁਮਾਰ ਉਰਫ ਗੱਗੀ ਪੰਡਿਤ,ਸ਼ਿਵਦੇਵ ਪਰਵਾਸੀ ਫਤਹਿਗੜ ਸਾਹਿਬ,ਦਵਿੰਦਰ ਸਿੰਘ ਵਾਸੀ ਜੀਂਦ,ਰਾਜਿੰਦਰ ਸਿੰਘ ਵਾਸੀ ਸਮਾਣਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ:

ਫੇਕ ਨਿਊਜ਼ ਰੋਕਣ ਲਈ ਪ੍ਰਸ਼ਾਸਨ ਨੇ ਕੀਤੀ ਅਪੀਲ

ਪਟਿਆਲਾ ਇਹ ਆਪਣੇ ਹਿੰਸਕ ਘਟਨਾਵਾਂ ਤੋਂ ਬਾਅਦ ਫੈਲ ਰਹੀਆਂ ਫੇਕ ਨਿਊਜ਼, ਕਈ ਵੀਡੀਓਜ਼ ਵਾਇਰਲ ਹੋ ਰਹੀਆਂ ਹਨ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਪੀਲ ਕੀਤੀ ਕਿ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਨੂੰ ਸੋਸ਼ਲ ਮੀਡੀਆ ਉੱਪਰ ਸ਼ੇਅਰ ਨਾ ਕੀਤਾ ਜਾਵੇ।

ਉਨ੍ਹਾਂ ਨੇ ਆਖਿਆ,"ਪਟਿਆਲਾ ਪ੍ਰਸ਼ਾਸਨ ਇੰਸਟਾਗ੍ਰਾਮ,ਫੇਸਬੁੱਕ,ਟਵਿੱਟਰ ਸਮੇਤ ਸਾਰੇ ਸੋਸ਼ਲ ਮੀਡੀਆ ਪਲੈਟਫਾਰਮ ਉੱਪਰ ਮੌਜੂਦ ਹੈ। ਜੇਕਰ ਤੁਹਾਡੇ ਕੋਲ ਕੋਈ ਅਜਿਹੀ ਜਾਣਕਾਰੀ ਖ਼ਬਰ ਜਾਂ ਵੀਡਿਓ ਆਉਂਦੀ ਹੈ ਤਾਂ ਉਸ ਨੂੰ ਫਾਰਵਰਡ ਕਰਨ ਦੀ ਬਜਾਏ ਪ੍ਰਸ਼ਾਸਨ ਨੂੰ ਮੈਸੇਜ ਕੀਤਾ ਜਾਏ ਤਾਂ ਜੋ ਬਣਦੀ ਕਾਰਵਾਈ ਕੀਤੀ ਜਾਵੇ। ਅਜਿਹੀਆਂ ਖ਼ਬਰਾਂ ਅਤੇ ਵੀਡਿਓਜ਼ ਨੂੰ ਹੋਰ ਅੱਗੇ ਨਾ ਫੈਲਾਇਆ ਜਾਵੇ।"

ਇਸ ਦੇ ਨਾਲ ਹੀ ਪਟਿਆਲਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੱਤੀ ਮਾਰਚ ਲਈ ਕਿਸੇ ਵੀ ਸਮੂਹ ਨੂੰ ਇਜਾਜ਼ਤ ਨਹੀਂ ਦਿੱਤੀ ਗਈ ਸੀ।

ਵਿਧਾਇਕ ਸਮੇਤ ਕਈ ਸਿੱਖ ਗਏ ਕਾਲੀ ਮਾਤਾ ਮੰਦਿਰ

ਸ਼ੁੱਕਰਵਾਰ ਨੂੰ ਪਟਿਆਲਾ ਵਿਖੇ ਹਿੰਸਕ ਘਟਨਾਵਾਂ ਤੋਂ ਬਾਅਦ ਸ਼ਨੀਵਾਰ ਸ਼ਾਮ ਨੂੰ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਮੇਤ ਸ਼ਹਿਰ ਦੇ ਕਈ ਸਿੱਖ ਕਾਲੀ ਮਾਤਾ ਮੰਦਰ ਵਿਖੇ ਗਏ ਸਨ।

ਸ਼ਹਿਰ ਵਿੱਚ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਵੱਲੋਂ ਸ਼ਾਂਤੀ ਸਥਾਪਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅਜੀਤਪਾਲ ਸਿੰਘ ਕੋਹਲੀ

ਤਸਵੀਰ ਸਰੋਤ, AJITPAL KOHLI/TWITTER

ਤਸਵੀਰ ਕੈਪਸ਼ਨ, ਪਟਿਆਲਾ ਸ਼ਹਿਰ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਕਾਲੀ ਮਾਤਾ ਦੇ ਮੰਦਰ ਪਹੁੰਚੇ

ਸ਼ਨੀਵਾਰ ਦੁਪਹਿਰ ਨੂੰ ਪ੍ਰਸ਼ਾਸਨ ਅਤੇ ਹਿੰਦੂ ਸਿੱਖ ਧਰਮ ਦੇ ਨੁਮਾਇੰਦਆਂ ਦਰਮਿਆਨ ਇੱਕ ਮੀਟਿੰਗ ਰੱਖੀ ਸੀ। ਅਮਨ ਸ਼ਾਂਤੀ ਕਾਇਮ ਰੱਖਣ ਲਈ ਕੀਤੀ ਗਈ ਬੈਠਕ ਤੋਂ ਬਾਅਦ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਆਖਿਆ ਕਿ ਬੈਠਕ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇ ਸ਼ਹਿਰ ਵਿੱਚ ਸ਼ਾਂਤੀ ਕਾਇਮ ਰੱਖਣ ਦੀ ਗੱਲ ਆਖੀ।

ਕਾਲੀ ਮਾਤਾ ਮੰਦਿਰ ਦੇ ਮੁੱਖ ਪੰਡਿਤ ਪੰਚਾਨੰਦ ਗਿਰੀ ਨੇ ਆਖਿਆ ਕਿ ਪ੍ਰਸ਼ਾਸਨ ਵੱਲੋਂ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅਗਲੇ ਦੋ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਗੱਲ ਵੀ ਆਖੀ ਹੈ।

ਹਰੀਸ਼ ਸਿੰਗਲਾ

ਤਸਵੀਰ ਸਰੋਤ, HARISH SINGLA/FB

ਤਸਵੀਰ ਕੈਪਸ਼ਨ, ਸ਼ਿਵ ਸੈਨਾ ਵੱਲੋਂ ਸ਼ੁੱਕਰਵਾਰ ਨੂੰ ਪਟਿਆਲਾ ਵਿਖੇ ਖਾਲਿਸਤਾਨ ਦੇ ਵਿਰੋਧ ਵਿੱਚ ਮਾਰਚ ਕੱਢਿਆ ਗਿਆ ਸੀ

ਉਨ੍ਹਾਂ ਆਖਿਆ ਕਿ ਬੈਠਕ ਵਿੱਚ ਸਭ ਨੇ ਅਮਨ- ਸ਼ਾਂਤੀ ਬਣਾਉਣ ਦਾ ਸਮਰਥਨ ਕੀਤਾ।

ਗੁਰਦੁਆਰਾ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗੁਰਨਾਮ ਸਿੰਘ ਨੇ ਆਖਿਆ ਕਿ ਸ਼ਹਿਰ ਦੇ ਲੋਕ ਮਿਲਜੁਲ ਕੇ ਰਹਿੰਦੇ ਹਨ ਅਤੇ ਭਾਈਚਾਰਕ ਸਾਂਝ ਜਾਰੀ ਰਹੇਗੀ।

ਹੁਣ ਤੱਕ ਦੇ ਅਹਿਮ ਘਟਨਾਕ੍ਰਮ ਇਹ ਹਨ:

  • ਭਾਰਤ ਸਰਕਾਰ ਵੱਲੋਂ ਪਾਬੰਦੀਸ਼ੁਦਾ ਸੰਸਥਾ 'ਸਿੱਖ ਫਾਰ ਜਸਟਿਸ' ਵੱਲੋਂ ਕੁਝ ਦਿਨ ਪਹਿਲਾਂ ਡੀਸੀ ਦਫਤਰਾਂ 'ਤੇ ਖਾਲਿਸਤਾਨੀ ਪੱਖੀ ਝੰਡੇ ਲਹਿਰਾਉਣ ਦੀ ਅਪੀਲ ਕੀਤੀ ਗਈ ਸੀ।
  • ਪਟਿਆਲਾ ਵਿੱਚ ਸ਼ਿਵ ਸੈਨਾ ਵੱਲੋਂ ਇਸ ਅਪੀਲ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਮਾਰਚ ਦਾ ਸੱਦਾ ਦਿੱਤਾ ਗਿਆ ਸੀ।
ਵੀਡੀਓ ਕੈਪਸ਼ਨ, ਭਗਵੰਤ ਮਾਨ ਨੇ ਕਈ ਵਿਰੋਧੀ ਰਾਜਨੀਤਿਕ ਦਲਾਂ 'ਤੇ ਪਟਿਆਲਾ ਹਿੰਸਾ ਦੇ ਇਲਜ਼ਾਮ ਲਗਾਏ ਹਨ।
  • ਇਸੇ ਮਾਰਚ ਦੇ ਵਿਰੋਧ ਵਿੱਚ ਕਈ ਸਿੱਖ ਸੰਗਠਨ ਵੀ ਵਿਰੋਧ ਪ੍ਰਦਰਸ਼ਨ ਲਈ ਸੜਕਾਂ ਉੱਤੇ ਉਤਰ ਗਏ ਸਨ। ਇਹ ਮਾਰਚ ਪਟਿਆਲਾ ਦੇ ਫੁਹਾਰਾ ਚੌਂਕ ਤੋਂ ਸ਼ੁਰੂ ਹੋਇਆ ਅਤੇ ਕਾਲੀ ਮਾਤਾ ਮੰਦਿਰ ਤੱਕ ਪਹੁੰਚਿਆ ਜਿੱਥੇ ਟਕਰਾਅ ਹੋਇਆ।
  • ਦੋਵਾਂ ਧਿਰਾਂ ਵਿਚਾਲੇ ਕਾਫੀ ਤਣਾਅ ਵਧਿਆ, ਪੱਥਰਬਾਜ਼ੀ ਹੋਈ ਤੇ ਤਲਵਾਰਾਂ ਲਹਿਰਾਈਆਂ ਗਈਆਂ।ਪੁਲਿਸ ਵੱਲੋਂ ਹਾਲਾਤ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਗਈ ਤੇ ਹਵਾਈ ਫਾਇਰਿੰਗ ਵੀ ਕੀਤੀ ਗਈ।
  • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤੋਂ ਬਾਅਦ ਪਟਿਆਲਾ ਰੇਂਜ ਦੇ ਆਈਜੀ, ਐੱਸਐੱਸਪੀ ਅਤੇ ਐੱਸਪੀ ਨੂੰ ਵੀ ਬਦਲ ਦਿੱਤਾ ਗਿਆ ਸੀ। ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈਜੀ, ਦੀਪਕ ਪਾਰਿਕ ਨੂੰ ਐਸਐਸਪੀ ਅਤੇ ਵਜ਼ੀਰ ਸਿੰਘ ਨੂੰ ਐੱਸਪੀ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)