ਤਜਿੰਦਰ ਬੱਗਾ ਮਾਮਲਾ: ਪੰਜਾਬ ਪੁਲਿਸ ਵੱਲੋਂ ਬੱਗਾ ਦੀ ਗ੍ਰਿਫ਼ਤਾਰੀ ਤੇ ਦਿੱਲੀ ਵਾਪਸੀ ਤੱਕ ਦਾ ਪੂਰਾ ਘਟਨਾਕ੍ਰਮ
ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਤਜਿੰਦਰ ਪਾਲ ਸਿੰਘ ਬੱਗਾ ਦੀ ਪੰਜਾਬ ਪੁਲਿਸ ਵੱਲੋਂ ਕੀਤੀ ਗ੍ਰਿਫ਼ਤਾਰੀ ਬਾਰੇ ਸੁਣਵਾਈ ਸ਼ਨੀਵਾਰ ਤੱਕ ਟਲ ਗਈ ਹੈ।
ਅਦਾਲਤ ਨੇ ਹਰਿਆਣਾ ਨੂੰ ਇਸ ਬਾਰੇ ਹਲਫ਼ਨਾਮਾ ਦਾਇਰ ਕਰਨ ਨੂੰ ਕਿਹਾ ਹੈ।
ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ, ਜਿਨ੍ਹਾਂ ਨੂੰ ਪੰਜਾਬ ਪੁਲਿਸ ਨੇ ਸਵੇਰੇ ਦਿੱਲੀ ਤੋਂ ਗ੍ਰਿਫ਼ਤਾਰ ਸੀ, ਉਨ੍ਹਾਂ ਨੂੰ ਦਿੱਲੀ ਪੁਲਿਸ ਨੇ ਪਿਪਲੀ ਤੋਂ ਆਪਣੀ ਗੱਡੀ ਵਿੱਚ ਬਿਠਾ ਲਿਆ ਤੇ ਦਿੱਲੀ ਵਾਪਸ ਲੈ ਆਈ ਸੀ।
ਬੀਬੀਸੀ ਦੇ ਸਹਿਯੋਗੀ ਕਮਲ ਸੈਣੀ ਮੁਤਾਬਕ ਜਦੋਂ ਦਿੱਲੀ ਤੋਂ ਤੇਂਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਮੋਹਾਲੀ ਲੈ ਕੇ ਆ ਰਹੀ ਸੀ ਤਾਂ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਕੁਰੂਕਸ਼ੇਤਰ ਦੇ ਨਜ਼ਦੀਕ ਰੋਕਿਆ ਸੀ। ਉੱਥੇ ਹੀ ਦਿੱਲੀ ਪੁਲਿਸ ਦੀ ਟੀਮ ਵੀ ਪਹੁੰਚ ਗਈ।
ਤਜਿੰਦਰਪਾਲ ਸਿੰਘ ਬੱਗਾ ਦੇ ਪਿਤਾ ਪ੍ਰੀਤਪਾਲ ਸਿੰਘ ਬੱਗਾ ਨੇ ਇਲਜ਼ਾਮ ਲਗਾਏ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਘਰ ਆਕੇ ਧੱਕਾ ਮੁੱਕੀ ਕੀਤੀ ਹੈ ਅਤੇ ਉਨ੍ਹਾਂ ਦੇ ਬੇਟੇ ਨੂੰ ਧੂਹ ਕੇ ਘਰੋਂ ਲੈ ਗਏ।
ਬੀਬੀਸੀ ਪੱਤਰਕਾਰ ਅਵਤਾਰ ਸਿੰਘ ਅਨੁਸਾਰ ਦਿੱਲੀ ਪੁਲਿਸ ਨੇ ਤੇਂਜਿੰਦਰ ਬੱਗਾ ਦੇ ਪਿਤਾ ਦੀ ਸ਼ਿਕਾਇਤ ਉੱਤੇ ਬੱਗਾ ਦੀ ਕਿਡਨੈਪਿੰਗ ਹੋਣ ਦਾ ਮਾਮਲਾ ਦਰਜ ਕੀਤਾ ਸੀ।
ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਜਨਕਪੁਰੀ ਪੁਲਿਸ ਥਾਣੇ ਦੇ ਬਾਹਰ ਭਾਜਪਾ ਸਮਰਥਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਤਜਿੰਦਰ ਬੱਗਾ ਵੱਲੋਂ ਕੀਤੀ ਗਈ ਟਿੱਪਣੀ ਨੂੰ ਲੈ ਕੇ ਮੋਹਾਲੀ ਸਾਈਬਰ ਥਾਣੇ ਵਿੱਚ ਇੱਕ ਅਪ੍ਰੈਲ ਨੂੰ ਐੱਫਆਈਆਰ ਦਰਜ ਕੀਤੀ ਗਈ ਸੀ। ਇਹ ਟਿੱਪਣੀ ਕੇਜਰੀਵਾਲ ਵੱਲੋਂ ਫਿਲਮ 'ਕਸ਼ਮੀਰ ਫਾਈਲਜ਼' ਨੂੰ ਲੈ ਕੇ ਕੀਤੀ ਗਈ ਟਿੱਪਣੀ ਤੋਂ ਬਾਅਦ ਕੀਤੀ ਗਈ ਸੀ।
ਇਹ ਐੱਫਆਈਆਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਮੁਹਾਲੀ ਦੇ ਵਸਨੀਕ ਸਨੀ ਆਹਲੂਵਾਲੀਆ ਦੀ ਸ਼ਿਕਾਇਤ ਤੋਂ ਬਾਅਦ ਦਰਜ ਹੋਈ ਸੀ।
ਹਾਈ ਕੋਰਟ ਵਿੱਚ ਕੀ-ਕੀ ਹੋਇਆ?
ਹਾਈ ਕੋਰਟ ਵਿੱਚ ਦਾਇਰ ਮਾਮਲੇ ਵਿੱਚ ਪੰਜਾਬ ਵੱਲੋਂ ਪੇਸ਼ ਪੰਜਾਬ ਸਰਕਾਰ ਦੇ ਏਜੀ ਨੇ ਕਿਹਾ, "ਅਸੀਂ ਅਦਾਲਤ ਨੂੰ ਕਿਹਾ ਹੈ ਕਿ ਤੇਂਜਿੰਦਰ ਪਾਲ ਸਿੰਘ ਬੱਗਾ ਪੰਜਾਬ ਸਰਕਾਰ ਦੇ ਮੁਲਜ਼ਮ ਹਨ।"
"ਪੰਜਾਬ ਪੁਲਿਸ ਨੇ ਕਾਨੂੰਨ ਤਹਿਤ ਕਾਰਵਾਈ ਕੀਤੀ ਹੈ ਤੇ ਅਸੀਂ ਅੱਗੇ ਵੀ ਅਦਾਲਤ ਵਿੱਚ ਕਾਨੂੰਨੀ ਤਰੀਕੇ ਨਾਲ ਲੜਾਈ ਜਾਰੀ ਰੱਖਾਂਗੇ। ਮੇਰੀ ਆਖਰੀ ਜਾਣਕਾਰੀ ਤੱਕ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੇ ਅਫ਼ਸਰਾਂ ਨੂੰ ਰੋਕਿਆ ਹੋਇਆ ਸੀ।"
ਉੱਧਰ ਦਿੱਲੀ ਪੁਲਿਸ ਵੱਲੋਂ ਪੇਸ਼ ਸਤਿਆਪਾਲ ਜੈਨ ਨੇ ਕਿਹਾ ਹੈ ਕਿ ਤਜਿੰਦਰ ਪਾਲ ਸਿੰਘ ਦੇ ਪਿਤਾ ਦੀ ਸ਼ਿਕਾਇਤ ਉੱਤੇ ਦਿੱਲੀ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਸੀ।
"ਉਨ੍ਹਾਂ ਦੇ ਪਿਤਾ ਨੇ ਤਜਿੰਦਰ ਬੱਗਾ ਦੇ ਅਗਵਾ ਹੋਣ ਦੀ ਸ਼ਿਕਾਇਤ ਕੀਤੀ ਸੀ। ਇਸ ਸ਼ਿਕਾਇਤ ਉੱਤੇ ਅਦਾਲਤ ਨੇ ਸਰਚ ਵਾਰੰਟ ਜਾਰੀ ਕੀਤੇ ਸੀ ਜਿਸ ਉੱਤੇ ਹਰਿਆਣਾ ਪੁਲਿਸ ਨੇ ਕਾਰਵਾਈ ਕੀਤੀ ਹੈ। ਦਿੱਲੀ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ ਕਿਸੇ ਵੀ ਅਫ਼ਸਰ ਨੂੰ ਨਹੀਂ ਰੋਕਿਆ ਗਿਆ ਹੈ, ਉਹ ਆਪਣੀ ਮਰਜ਼ੀ ਨਾਲ ਦਿੱਲੀ ਦੇ ਜਨਕਪੁਰੀ ਥਾਣੇ ਵਿੱਚ ਹਨ।"
ਹਰਿਆਣਾ ਪੁਲਿਸ ਵੱਲੋਂ ਪੇਸ਼ ਹੋਏ ਵਕੀਲ ਨੇ ਵੀ ਇਹੀ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੀ ਅਦਾਲਤ ਵੱਲੋਂ ਪੇਸ਼ ਸਰਚ ਵਾਰੰਟ ਉੱਤੇ ਹੀ ਕਾਰਵਾਈ ਕੀਤੀ ਹੈ।
‘ਪੰਜਾਬ ਪੁਲਿਸ ਨੂੰ ਰੋਕਣਾ ਗ਼ੈਰ-ਕਾਨੂੰਨੀ’
ਐੱਸਐੱਸਪੀ ਮੋਹਾਲੀ ਨੇ ਐੱਸਐੱਸਪੀ ਕੁਰੂਕਸ਼ੇਤਰ ਨੂੰ ਇੱਕ ਚਿੱਠੀ ਲਿਖ ਕੇ ਕਿਹਾ ਕਿ ਇਹ (ਉਨ੍ਹਾਂ ਨੂੰ ਰੋਕਣਾ) ਗ਼ੈਰ-ਕਾਨੂੰਨੀ ਹੈ ਤੇ ਕ੍ਰਿਮੀਨਲ ਜਸਟਿਸ ਸਿਸਟਮ ਦੇ ਕੰਮ ਵਿੱਚ ਦਖ਼ਲਅੰਦਾਜ਼ੀ ਹੈ।
ਇਸ ਲਈ ਉਨ੍ਹਾਂ ਨੂੰ ਤੁਰੰਤ ਜਾਣ ਦਿੱਤਾ ਜਾਵੇ ਤਾਂ ਜੋ ਉਹ ਮੁਹਾਲੀ ਅਦਾਲਤ ਵਿਖੇ ਤਜਿੰਦਰ ਪਾਲ ਸਿੰਘ ਬੱਗਾ ਨੂੰ ਸਮੇਂ ਸਿਰ ਪੇਸ਼ ਕਰ ਸਕਣ।

ਬੱਗਾ ਉੱਪਰ ਪੰਜਾਬ ਪੁਲਿਸ ਨੇ 1 ਅਪ੍ਰੈਲ ਨੂੰ ਐੱਫਆਈਆਰ ਦਰਜ ਕੀਤੀ ਗਈ ਸੀ।
'ਮੈਂ ਵੀਡੀਓ ਰਿਕਾਰਡ ਕਰਨ ਲਈ ਫੋਨ ਕੱਢਿਆ ਪਰ...'
ਤਜਿੰਦਰ ਪਾਲ ਸਿੰਘ ਬੱਗਾ ਦੇ ਪਿਤਾ ਪ੍ਰੀਤਪਾਲ ਸਿੰਘ ਬੱਗਾ ਨੇ ਖ਼ਬਰ ਏਜੰਸੀ ਏਐਨਆਈ ਨੂੰ ਦੱਸਿਆ ਕਿ ਪੰਜਾਬ ਪੁਲਿਸ ਸਵੇਰੇ ਉਨ੍ਹਾਂ ਦੇ ਘਰ ਆਈ।
"10-15 ਪੁਲਿਸ ਵਾਲੇ ਸਾਡੇ ਘਰ ਆਏ ਅਤੇ ਤਜਿੰਦਰ ਨੂੰ ਧੂਹ ਕੇ ਲੈ ਗਏ। ਮੈਂ ਵੀਡੀਓ ਰਿਕਾਰਡ ਕਰਨ ਲਈ ਆਪਣਾ ਫੋਨ ਕੱਢਿਆ ਤਾਂ ਮੈਨੂੰ ਦੂਸਰੇ ਕਮਰੇ ਵਿੱਚ ਲੈ ਗਏ।"
ਪੰਜਾਬ ਪੁਲਿਸ ਵੱਲੋਂ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਜਨਕਪੁਰੀ ਥਾਣੇ ਦੇ ਬਾਹਰ ਭਾਜਪਾ ਸਮਰਥਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਭਾਰਤੀ ਜਨਤਾ ਪਾਰਟੀ ਦਿੱਲੀ ਯੂਨਿਟ ਦੇ ਪ੍ਰਧਾਨ ਆਦੇਸ਼ ਗੁਪਤਾ ਨੇ ਇਲਜ਼ਾਮ ਲਗਾਏ ਕਿ ਅਰਵਿੰਦ ਕੇਜਰੀਵਾਲ ਪੰਜਾਬ ਪੁਲਿਸ ਦੀ ਦੁਰਵਰਤੋਂ ਕਰ ਰਹੇ ਹਨ।
ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਦੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵੱਲੋਂ ਬੱਗਾ ਨੂੰ ਪੰਜ ਨੋਟਿਸ ਭੇਜੇ ਗਏ ਸਨ।
ਛਾਣਬੀਨ ਵਿੱਚ ਸਹਿਯੋਗ ਨਾ ਦੇਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਤਸਵੀਰ ਸਰੋਤ, KAMAL SAINI/BBC
ਇਹ ਵੀ ਪੜ੍ਹੋ:
ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਟਵੀਟ ਕਰਦੇ ਹੋਏ ਆਖਿਆ ਹੈ ਕਿ ਪੰਜਾਬ ਪੁਲਿਸ ਸਹੀ ਤਰੀਕੇ ਨਾਲ ਆਪਣਾ ਕੰਮ ਕਰ ਰਹੀ ਹੈ।
ਉਨ੍ਹਾਂ ਨੇ ਆਖਿਆ ਕਿ ਤਜਿੰਦਰ ਪਾਲ ਸਿੰਘ ਫੇਕ ਖ਼ਬਰਾਂ ਫੈਲਾਉਂਦੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਉਨ੍ਹਾਂ ਨੇ ਗਲਤ ਵੀਡੀਓ ਅਤੇ ਚਿੱਠੀਆਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਸਨ ਅਤੇ ਪੰਜਾਬ ਵਿੱਚ ਨਫ਼ਰਤ ਲਈ ਕੋਈ ਜਗ੍ਹਾ ਨਹੀਂ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਗ੍ਰਿਫ਼ਤਾਰੀ ਤੋਂ ਬਾਅਦ ਭਾਜਪਾ ਵੱਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਵਿੱਚ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਉੱਪਰ ਸਵਾਲ ਚੁੱਕੇ।
ਸਿਰਸਾ ਨੇ ਆਖਿਆ," ਪੰਜਾਬ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਕਬੱਡੀ ਖਿਡਾਰੀ ਦਾ ਦਿਨ ਦਿਹਾੜੇ ਕਤਲ ਹੋ ਜਾਂਦਾ ਹੈ। ਨਵੀਂ ਸਰਕਾਰ ਬਣਨ ਤੋਂ ਬਾਅਦ ਚਾਲੀ ਤੋਂ ਵੱਧ ਕਤਲ ਹੋਏ ਹਨ। ਪਿਛਲੇ ਦਿਨੀਂ ਪਟਿਆਲਾ ਵਿੱਚ ਵੀ ਹਿੰਸਕ ਘਟਨਾਵਾਂ ਹੋਈਆਂ ਹਨ।ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਠੀਕ ਕਰਨ ਦੀ ਬਜਾਏ ਪੰਜਾਬ ਪੁਲਿਸ ਦਿੱਲੀ ਵਿਖੇ ਬੱਗਾ ਨੂੰ ਗ੍ਰਿਫ਼ਤਾਰ ਕਰਨ ਨੂੰ ਪਹਿਲ ਦੇ ਰਹੀ ਹੈ।"
ਸਿਰਸਾ ਨੇ ਆਖਿਆ ਕਿ ਅਰਵਿੰਦ ਕੇਜਰੀਵਾਲ ਪੰਜਾਬ ਪੁਲਿਸ ਦੀ ਦੁਰਵਰਤੋਂ ਕਰ ਰਹੇ ਹਨ।


ਵੀਡੀਓ: ਬੱਗਾ ਨੂੰ ਲਿਜਾ ਰਹੀ ਪੰਜਾਬ ਪੁਲਿਸ ਨੂੰ ਹਰਿਆਣਾ ਪੁਲਿਸ ਨੇ ਰਾਹ 'ਚ ਰੋਕਿਆ
ਕੌਣ ਹਨ ਤਜਿੰਦਰਪਾਲ ਸਿੰਘ ਬੱਗਾ
- 36 ਸਾਲਾ ਤਜਿੰਦਰ ਪਾਲ ਸਿੰਘ ਬੱਗਾ ਦਿੱਲੀ ਦੇ ਹਰੀ ਨਗਰ ਤੋਂ 2020 ਵਿੱਚ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ ਅਤੇ ਭਾਰਤੀ ਜਨਤਾ ਪਾਰਟੀ ਦਿੱਲੀ ਯੂਨਿਟ ਦੇ ਬੁਲਾਰੇ ਹਨ। ਉਹ ਕੇਜਰੀਵਾਲ 'ਤੇ ਟਿੱਪਣੀ ਕਰਨ ਵਾਲੇ ਵਿਵਾਦ ਤੋਂ ਪਹਿਲਾਂ ਵੀ ਕਈ ਵਾਰ ਵਿਵਾਦਾਂ ਵਿੱਚ ਰਹੇ ਹਨ।
- ਸੋਸ਼ਲ ਮੀਡੀਆ ਉੱਪਰ ਤਜਿੰਦਰ ਪਾਲ ਸਿੰਘ ਬੱਗਾ ਦੇ ਵੱਡੀ ਗਿਣਤੀ ਵਿੱਚ ਫਾਲੋਅਰਸ ਹਨ ਅਤੇ 2015 ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਨਿਵਾਸ ਸਥਾਨ 'ਤੇ ਸੋਸ਼ਲ ਮੀਡੀਆ ਇੰਫਲੂਐਂਸਰਜ਼ ਦੀ ਬੈਠਕ ਵਿੱਚ ਵੀ ਬੱਗਾ ਸ਼ਾਮਲ ਸਨ।

ਤਸਵੀਰ ਸਰੋਤ, Tajinder Pal Singh Bagga/Twitter
- 2020 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਬੱਗਾ ਨੂੰ ਟਿਕਟ ਨਹੀਂ ਦਿੱਤੀ ਗਈ ਸੀ। ਨਾਗਰਿਕਤਾ ਕਾਨੂੰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਗਠਬੰਧਨ ਵਿੱਚ ਚੋਣਾਂ ਲੜਨ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਹਰੀਨਗਰ ਤੋਂ ਭਾਜਪਾ ਨੇ ਬਾਅਦ ਵਿੱਚ ਬੱਗਾ ਨੂੰ ਉਮੀਦਵਾਰ ਘੋਸ਼ਿਤ ਕੀਤਾ ਸੀ।
- 2020 ਦੀਆਂ ਚੋਣਾਂ ਸਮੇਂ ਚੋਣ ਕਮਿਸ਼ਨ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਉਨ੍ਹਾਂ ਉਪਰ ਤਿੰਨ ਐਫਆਈਆਰ ਦਰਜ ਸਨ।
- ਇਨ੍ਹਾਂ ਵਿੱਚੋਂ ਇੱਕ ਪ੍ਰਸ਼ਾਂਤ ਭੂਸ਼ਨ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਸੀ ਜਦੋਂ ਕਿ ਦੋ ਵਿਰੋਧ ਪ੍ਰਦਰਸ਼ਨ ਕਾਰਨ ਦਰਜ ਹੋਈਆਂ ਸਨ। ਇਕ ਵਿਰੋਧ ਪ੍ਰਦਰਸ਼ਨ ਕਾਂਗਰਸ ਦਫ਼ਤਰ ਦੇ ਬਾਹਰ ਕੀਤਾ ਗਿਆ ਸੀ ਜਦੋਂ ਕਿ ਦੂਜਾ ਪ੍ਰਦਰਸ਼ਨ ਕਸ਼ਮੀਰ ਵਿੱਚ ਧਾਰਾ 370 ਦੇ ਮਾਮਲੇ ਵਿੱਚ ਸੀ।
- 2017 ਵਿੱਚ ਉਨ੍ਹਾਂ ਨੂੰ ਦਿੱਲੀ ਭਾਜਪਾ ਦੇ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ।
ਕਦੋਂ ਕਦੋਂ ਸੁਰਖੀਆਂ ਵਿੱਚ ਰਹੇ ਬੱਗਾ
- ਸੁਪਰੀਮ ਕੋਰਟ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਦੀ 2011 ਵਿੱਚ ਜਨਤਕ ਤੌਰ ਤੇ ਮਾਰਕੁੱਟ ਤੋਂ ਬਾਅਦ ਬੱਗਾ ਚਰਚਾ ਵਿੱਚ ਆਏ ਸਨ। ਪ੍ਰਸ਼ਾਂਤ ਭੂਸ਼ਨ ਅੰਨਾ ਹਜ਼ਾਰੇ ਦੀ ਟੀਮ ਦਾ ਹਿੱਸਾ ਰਹੇ ਸਨ ਅਤੇ ਕਸ਼ਮੀਰ ਉੱਪਰ ਰੈਫਰੈਂਡਮ ਦੀ ਟਿੱਪਣੀ ਤੋਂ ਬਾਅਦ ਬੱਗਾ ਵੱਲੋਂ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਸੀ।
- 2019 ਵਿੱਚ ਲੋਕ ਸਭਾ ਚੋਣਾਂ ਪ੍ਰਚਾਰ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬੰਗਾਲ ਵਿੱਚ ਰੈਲੀ ਤੋਂ ਬਾਅਦ ਵੀ ਬੱਗਾ ਚਰਚਾ ਵਿੱਚ ਆਏ ਸਨ। ਬੰਗਾਲ ਪੁਲੀਸ ਵੱਲੋਂ ਬੱਗਾ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਅਮਿਤ ਸ਼ਾਹ ਦੇ ਰੋਡ ਸ਼ੋਅ ਦੌਰਾਨ ਟੀਐੱਮਸੀ ਅਤੇ ਬੀਜੇਪੀ ਕਾਰਕੁਨਾਂ ਵਿੱਚ ਝੜਪਾਂ ਤੋਂ ਬਾਅਦ ਬੱਗਾ ਉਪਰ ਕੇਸ ਦਰਜ ਕੀਤਾ ਗਿਆ ਸੀ ਅਤੇ ਹਿਰਾਸਤ ਵਿੱਚ ਲਿਆ ਸੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
'ਤੁਹਾਡੀ ਪੋਲ ਖੋਲ੍ਹਦਾ ਰਹਾਂਗਾ ਕੇਜਰੀਵਾਲ'-ਬੱਗਾ
ਕੁਝ ਦਿਨ ਪਹਿਲਾਂ ਬੱਗਾ ਨੇ ਇੱਕ ਟਵੀਟ ਕਰਕੇ ਕੇਜਰੀਵਾਲ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਦੀ ਪੋਲ ਖੋਲ੍ਹਦੇ ਰਹਿਣਗੇ।
ਆਪਣੇ ਟਵੀਟ 'ਚ ਉਨ੍ਹਾਂ ਲਿਖਿਆ ਸੀ, ''ਅਰਵਿੰਦ ਕੇਜਰੀਵਾਲ ਜੇ ਤੁਹਾਨੂੰ ਲੱਗਦਾ ਹੈ ਕਿ ਝੂਠੇ ਕੇਸ ਕਰ ਕੇ ਡਰਾ ਲਓਗੇ ਤਾਂ ਇਹ ਤੁਹਾਡੀ ਗਲਤਫ਼ਹਿਮੀ ਹੈ। ਜਿੰਨੀ ਤਾਕਤ ਹੈ ਨਾ ਓਨੇ ਕਿੱਸ ਦਰਜ ਕਰ, ਫਿਰ ਵੀ ਤੁਹਾਡੀ ਪੋਲ ਇਸੇ ਤਰ੍ਹਾਂ ਖੋਲ੍ਹਦਾ ਰਹਾਂਗਾ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post















