ਮੋਹਾਲੀ ਧਮਾਕਾ: ਟੀਐਨਟੀ ਦੀ ਵਰਤੋਂ ਹੋਣ ਦੀ ਸੰਭਾਵਨਾ, ਮੁੱਖ ਮੰਤਰੀ ਬੋਲੇ ਕੁਝ ਗ੍ਰਿਫ਼ਤਾਰੀਆਂ ਹੋਈਆਂ, ਹੋਰ ਹੋਣਗੀਆਂ

ਡੀਜੀਪੀ ਪੰਜਾਬ

ਤਸਵੀਰ ਸਰੋਤ, Ani

    • ਲੇਖਕ, ਅਰਵਿੰਦ ਛਾਬੜਾ
    • ਰੋਲ, ਬੀਬੀਸੀ ਪੱਤਰਕਾਰ

ਮੋਹਾਲੀ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਡੀਜੀਪੀ ਵੀਕੇ ਭੰਵਰਾ ਨੇ ਕਿਹਾ ਕਿ ਟੀਐਨਟੀ ਦੀ ਵਰਤੋਂ ਹੋਣ ਦੀ ਸੰਭਾਵਨਾ ਲੱਗ ਰਹੀ ਹੈ।

ਉੱਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੁਝ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ ਹੋਰ ਵੀ ਹੋਣਗੀਆਂ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਤੇ ਸ਼ਾਮ ਤੱਕ ਤਸਵੀਰ ਸਾਫ਼ ਹੋ ਜਾਵੇਗੀ।

ਮੋਹਾਲੀ ਧਮਾਕਾ
ਤਸਵੀਰ ਕੈਪਸ਼ਨ, ਰਾਤ ਧਮਾਕਾ ਹੋਣ ਤੋਂ ਬਾਅਦ ਹੈੱਡਕੁਆਰਟਰ ਬਾਹਰ ਚੌਕਸੀ ਵਧਾ ਦਿੱਤੀ ਗਈ ਹੈ

9 ਮਈ ਦੀ ਰਾਤ ਮੋਹਾਲੀ ਸਥਿਤ ਸਟੇਟ ਇੰਟੈਲੀਜੈਂਸ ਹੈਡਕੁਆਰਟਰ ’ਤੇ ਹੋਏ ਧਮਾਕੇ ਦੀ ਖ਼ਬਰ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ।

ਪੰਜਾਬ ਦੇ ਇੰਟੈਲੀਜੈਂਸ ਹੈਡਕੁਆਰਟਰ ਬਾਹਰ ਪੰਜਾਬ ਪੁਲਿਸ ਦੀ ਵੱਡੀ ਗਿਣਤੀ ਵਿੱਚ ਤਾਇਨਾਤੀ ਕੀਤੀ ਗਈ ਹੈ ਟੀਮਾਂ ਜਾਂਚ ਵਿੱਚ ਜੁਟੀਆਂ ਹਨ।

ਮੋਹਾਲੀ ਧਮਾਕਾ
ਤਸਵੀਰ ਕੈਪਸ਼ਨ, ਪੰਜਾਬ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਹੈਡਕੁਆਰਟਰ ਵਿਖੇ ਲੰਘੀ ਰਾਤ ਧਮਾਕਾ ਹੋਇਆ ਸੀ

ਡੀਜੀਪੀ ਪੰਜਾਬ ਨੇ ਕੀ ਕਿਹਾ

ਪੰਜਾਬ ਪੁਲਿਸ ਦੇ ਡੀਜੀਪੀ ਵੀਕੇ ਭੰਵਰਾ ਨੇ ਆਖਿਆ ਨੇ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਕਿਹਾ,''ਕੇਸ ਨੂੰ ਟਰੇਸ ਕਰਨ ਲਈ ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਛੇਤੀ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।

''ਇਸ ਮਾਮਲੇ ਵਿੱਚ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ।''

''ਇੱਕ ਪ੍ਰੋਜੈਕਟਾਈਲ ਨੇ ਹਿੱਟ ਕੀਤਾ ਹੈ ਅਤੇ ਵਿਸਫੋਟਕ ਟੀਐੱਨਟੀ ਲੱਗ ਰਿਹਾ ਹੈ। ਜਿਸ ਵੇਲੇ ਇਹ ਹਾਦਸਾ ਵਾਪਰਿਆ ਉਸ ਸਮੇਂ ਕਮਰੇ ਵਿੱਚ ਕੋਈ ਨਹੀਂ ਸੀ।''

ਮੋਹਾਲੀ ਧਮਾਕਾ
ਤਸਵੀਰ ਕੈਪਸ਼ਨ, ਪੁਲਿਸ ਅਧਿਕਾਰੀਆਂ ਦੀ ਬੈਠਕਾਂ ਇਸ ਮਸਲੇ 'ਤੇ ਲਗਾਤਾਰ ਜਾਰੀ ਹੈ

ਸਰਕਾਰ ਵੱਲੋਂ ਕੀ ਕੁਝ ਕੀਤਾ ਜਾ ਰਿਹਾ

ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਡੀਜੀਪੀ ਸਮੇਤ ਵੱਡੇ ਅਧਿਕਾਰੀਆਂ ਨਾਲ ਬੈਠਕ ਕੀਤੀ।

ਵੀਡੀਓ ਕੈਪਸ਼ਨ, ਮੋਹਾਲੀ ਬਲਾਸਟ ਮਾਮਲਾ: ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਕੀ ਬੋਲੇ ਭਗਵੰਤ ਮਾਨ

ਬੈਠਕ ਤੋਂ ਬਾਅਦ ਬਾਹਰ ਆ ਕੇ ਭਗਵੰਤ ਮਾਨ ਨੇ ਕਿਹਾ,''ਲਗਾਤਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਦੇਸ਼ ਦੇ ਦੁਸ਼ਮਣਾ ਵੱਲੋਂ ਹੁੰਦੀਆਂ ਹਨ, ਪੰਜਾਬ ਦਾ ਭਾਈਚਾਰਾ ਮਜ਼ਬੂਤ ਹੈ, ਸਾਰੀ ਜਾਣਕਾਰੀ ਅਧਿਕਾਰੀਆਂ ਤੋਂ ਲੈ ਲਈ ਹੈ। ਕੁਝ ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਹੋਰ ਹੋਣਗੀਆਂ।''

''ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ, ਤਾਂ ਜੋ ਉਨ੍ਹਾਂ ਦੀਆਂ ਪੀੜ੍ਹੀਆਂ ਚੇਤੇ ਰੱਖਣ। ਸ਼ਾਮ ਤੱਕ ਕਾਫ਼ੀ ਕੁਝ ਸਾਫ਼ ਹੋ ਜਾਵੇਗਾ। ਦੋਸ਼ੀ ਜੇਲ੍ਹ ਵਿੱਚ ਹੋਣਗੇ।''

ਭਗਵੰਤ ਮਾਨ

ਤਸਵੀਰ ਸਰੋਤ, Aap media

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਉੱਧਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਘਟਨਾ ਦੀ ਨਿਖੇਧੀ ਕੀਤੀ ਹੈ।

''ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੇ ਮਨਸੂਬੇ ਪੂਰੇ ਨਹੀਂ ਹੋਣ ਦੇਵੇਗੀ। ਪੰਜਾਬ ਦੇ ਸਾਰੇ ਲੋਕਾਂ ਨਾਲ ਮਿਲ ਕੇ ਹਰ ਹਾਲਤ ਵਿੱਚ ਸ਼ਾਂਤੀ ਕਾਇਮ ਰੱਖੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਕਰਵਾਈ ਜਾਵੇਗੀ।"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਸੋਮਵਾਰ ਰਾਤ ਹੋਇਆ ਧਮਾਕਾ

ਲੰਘੀ ਰਾਤ ਮੋਹਾਲੀ ਪੁਲਿਸ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ, ''ਸੈਕਟਰ 77, ਐਸ.ਏ.ਐਸ ਨਗਰ ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਵਿੱਚ ਸ਼ਾਮ 7:45 ਵਜੇ ਦੇ ਕਰੀਬ ਇੱਕ ਮਾਮੂਲੀ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ।''

ਸੀਨੀਅਰ ਪੁਲਿਸ ਅਧਿਕਾਰੀ ਰਵਿੰਦਰ ਪਾਲ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਵਿੱਚ ਕਿਹਾ, ''ਇਹ ਇੱਕ ਮਾਮੂਲੀ ਜਿਹਾ ਧਮਾਕਾ ਸੀ ਜੋ ਸੜਕ ਤੋਂ ਕਿਸੇ ਰਕੇਟ ਰਾਹੀਂ ਕੀਤਾ ਗਿਆ ਹੈ। ਸਾਡੇ ਸੀਨੀਅਰ ਅਫ਼ਸਰ ਅਤੇ ਫੋਰੈਂਸਿਕ ਟੀਮਾਂ ਜਾਂਚ ਕਰ ਰਹੀਆਂ ਹਨ।''

ਮੋਹਾਲੀ ਬਲਾਸਟ

ਤਸਵੀਰ ਸਰੋਤ, Ani

''ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਕੇਵਲ ਇਮਾਰਤ ਦੇ ਸ਼ੀਸ਼ੇ ਟੁੱਟੇ ਹਨ।''

ਇਸ ਘਟਨਾ ਤੋਂ ਬਾਅਦ ਸਟੇਟ ਇੰਟੈਲੀਜੈਂਸ ਦਫ਼ਤਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਗਰਨੇਡ

ਤਸਵੀਰ ਸਰੋਤ, ANI

ਹੈਡਕੁਆਰਟਰ ਦੇ ਬਾਹਰ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਲਗਾ ਦਿੱਤੇ ਗਏ ਹਨ। ਘਟਨਾ ਤੋਂ ਬਾਅਦ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।

ਪੰਜਾਬ ਪੁਲਿਸ

ਤਸਵੀਰ ਸਰੋਤ, Getty Images

ਮੋਹਾਲੀ ਦੇ ਸੈਕਟਰ 77 ਵਿੱਚ ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿਭਾਗ ਦੇ ਇਸ ਦਫ਼ਤਰ ਨੇੜੇ ਰਿਹਾਇਸ਼ੀ ਇਲਾਕੇ ਵੀ ਹਨ। ਮੋਹਾਲੀ ਦਾ ਗੁਰਦੁਆਰਾ ਸੋਹਾਣਾ ਸਾਹਿਬ ਵੀ ਇਸ ਦਫ਼ਤਰ ਦੇ ਨੇੜੇ ਹੀ ਹੈ।

ਡੀਜੀਪੀ ਦੇ ਗ੍ਰਿਫ਼ਤਾਰੀਆਂ ਵਾਲੇ ਸਵਾਲ ਉੱਤੇ ਜਵਾਬ ਮਗਰੋਂ ਸੁਖਬੀਰ ਬਾਦਲ ਦਾ ਟਵੀਟ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਧਮਾਕੇ 'ਤੇ ਟਵੀਟ ਕਰਦਿਆਂ ਲਿਖਿਆ ਹੈ,''ਮੋਹਾਲੀ ਧਮਾਕੇ 'ਤੇ ਡੀਜੀਪੀ ਅਤੇ ਮੁੱਖ ਮੰਤਰੀ ਦੇ ਬਿਆਨ ਆਪਸ ਵਿੱਚ ਮੇਲ ਨਹੀਂ ਖਾਂਦੇ, ਜੋ ਪ੍ਰੇਸ਼ਾਨ ਕਰਨ ਵਾਲੇ ਹਨ। ਮੁੱਖ ਮੰਤਰੀ ਨੇ ਕਿਹਾ ਕੁਝ ਹੀ ਘੰਟੇ ਵਿੱਚ ਗ੍ਰਿਫ਼ਤਾਰੀਆਂ ਹੋਈਆਂ ਤੇ ਡੀਜੀਪੀ ਉਸਦਾ ਉਲਟਾ ਆਖ ਰਹੇ ਹਨ।''

ਅੱਗੇ ਉਨ੍ਹਾਂ ਨੇ ਭਗਵੰਤ ਮਾਨ ਨੂੰ ਟੈਗ ਕਰਦੇ ਹੋਏ ਲਿਖਿਆ,'' ਸ਼ਾਂਤੀ, ਪਰਦਾਫਾਸ਼ ਅਤੇ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਈ ਜਾਵੇ।''

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਟੀਐਨਟੀ ਕੀ ਹੁੰਦਾ ਹੈ

ਟੀਐੱਨਟੀ ਯਾਨੀ ਟਰਾਈਨਾਈਟ੍ਰੋਟੋਲੀਨ ਇੱਕ ਹਲਕਾ ਪੀਲਾ ਰਸਾਇਣ ਹੈ ਜਿਸ ਵਿੱਚ ਮੁੱਖ ਤੌਰ 'ਤੇ ਨਾਈਟਰੋਜਨ ਅਤੇ ਆਕਸੀਜਨ ਹੁੰਦੀ ਹੈ। ਇਹ 82 ਡਿਗਰੀ ਸੈਲਸੀਅਸ 'ਤੇ ਪਿਘਲਦਾ ਹੈ ਅਤੇ 240 ਡਿਗਰੀ ਸੈਲਸੀਅਸ ਤੋਂ ਪਹਿਲਾਂ ਬਲਾਸਟ ਨਹੀਂ ਹੁੰਦਾ।

ਇਸ ਨੂੰ ਹੁਣ ਡੈਟੋਨੇਟਰ ਦੀ ਮਦਦ ਤੋਂ ਬਿਨਾਂ ਵਰਤਿਆ ਨਹੀਂ ਜਾ ਸਕਦਾ। ਇਹੀ ਕਾਰਨ ਹੈ ਕਿ ਇਹ ਜ਼ਿਆਦਾਤਰ ਵਰਤੋਂ ਕਰਨ ਵਾਲਾ ਰਸਾਇਣਿਕ ਵਿਸਫੋਟਕ ਹੈ ਅਤੇ ਇਮਾਰਤਾਂ ਨੂੰ ਢਾਹੁਣ ਵਿੱਚ ਇਸਦੀ ਵਰਤੋਂ ਕੀਤੀ ਜਾਂਦੀ ਹੈ।

ਸਿਆਸੀ ਪ੍ਰਤੀਕਰਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਮਾਕੇ ਬਾਰੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਧਮਾਕੇ ਵਿੱਚ ਕਿਸੇ ਦੇ ਜ਼ਖਮੀ ਨਾ ਹੋਣ ਤੇ ਸੰਤੁਸ਼ਟੀ ਵੀ ਪ੍ਰਗਟਾਈ ਹੈ।

ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ, ''ਜ਼ਿੰਮੇਵਾਰ ਲੋਕਾਂ ਨੂੰ ਜਲਦੀ ਤੋਂ ਜਲਦੀ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।''

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਮੋਹਾਲੀ ਧਮਾਕਾ

ਤਸਵੀਰ ਸਰੋਤ, Getty Images

ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਵੀ ਧਮਾਕੇ ਦੀ ਨਿੰਦਾ ਕੀਤੀ ਹੈ।

ਉਨ੍ਹਾਂ ਨੇ ਆਪਣੇ ਟਵੀਟ ਵਿੱਚ ਇਸ ਨੂੰ ''ਫਿਰਕੂਵਾਦ ਦਾ ਸੰਕੇਤ'' ਦੱਸਿਆ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਕਿ ਜਾਂਚ ਕਰਕੇ ''ਪੰਜਾਬ ਦੀ ਸ਼ਾਂਤੀ ਭੰਗ ਕਰਨ ਦੇ ਇਰਾਦੇ ਰੱਖਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।''

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਮੋਹਾਲੀ

ਤਸਵੀਰ ਸਰੋਤ, ANI

ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਲਿਖਿਆ,''ਪੰਜਾਬ ਪੁਲਿਸ ਦੇ ਇੰਟੈਲੀਜੈਂਸ ਦਫ਼ਤਰ ਉੱਤੇ ਆਰਪੀਜੀ ਅਟੈਕ ਬਹੁਤ ਚਿੰਤਾਜਨਕ ਹੈ। ਕੁਝ ਦਿਨ ਪਹਿਲਾਂ ਤਰਨਤਾਰਨ ਵਿੱਚ ਆਰਡੀਐਕਸ ਮਿਲਿਆ ਸੀ। ਪੰਜਾਬ ਬਹੁਤ ਹੀ ਕਾਲੇ ਦੌਰ ਵਿੱਚੋਂ ਲੰਘਿਆ ਹੈ। ਅਸੀਂ ਪੰਜਾਬ ਦੀ ਸ਼ਾਂਤੀ ਨਾਲ ਸਮਝੌਤਾ ਨਹੀਂ ਕਰ ਸਕਦੇ।''

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)