ਮੋਹਾਲੀ ਬਲਾਸਟ: ਹੁਣ ਤੱਕ ਕੀ-ਕੀ ਹੋਇਆ, 7 ਨੁਕਤਿਆਂ ਰਾਹੀਂ ਸਮਝੋ

ਪੰਜਾਬ ਪੁਲਿਸ

ਤਸਵੀਰ ਸਰੋਤ, Gulshan/BBC

ਤਸਵੀਰ ਕੈਪਸ਼ਨ, ਪੰਜਾਬ ਪੁਲਿਸ ਦੇ ਡੀਜੀਪੀ ਵੀਕੇ ਭੰਵਰਾ ਨੇ ਕਿਹਾ ਹੈ ਕਿ ਛੇਤੀ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।

ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਹੈੱਡਕੁਆਰਟਰ ਵਿੱਚ 9 ਮਈ ਨੂੰ ਇੱਕ ਧਮਾਕਾ ਹੋਇਆ। ਪੁਲਿਸ ਦਾ ਦਾਅਵਾ ਹੈ ਕਿ ਜਿਸ ਵੇਲੇ ਇਹ ਹਾਦਸਾ ਵਾਪਰਿਆ ਉਸ ਸਮੇਂ ਕਮਰੇ ਵਿੱਚ ਕੋਈ ਨਹੀਂ ਸੀ ਅਤੇ ਕਿਸੇ ਦੇ ਜ਼ਖਮੀ ਜਾਂ ਹਤਾਹਤ ਹੋਣ ਦੀ ਖ਼ਬਰ ਨਹੀਂ ਮਿਲੀ। ਹਾਲਾਂਕਿ ਇਮਾਰਤ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਸਨ।

ਐੱਨਆਈਏ ਸਣੇ ਹੋਰ ਖੂਫ਼ੀਆ ਏਸੰਜੀਆਂ ਨੇ ਮੌਕੇ ਦਾ ਮੁਆਇਨਾ ਕੀਤਾ ਹੈ। ਇਸ ਕੇਸ ਨਾਲ ਸਬੰਧਤ ਕਈ ਸ਼ੱਕੀ ਵਿਅਕਤੀਆਂ ਨੂੰ ਪੁੱਛ ਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ।

ਇਹ ਵੀ ਪੜ੍ਹੋ:

ਇਸ ਮਾਮਲੇ ਵਿੱਚ ਹੁਣ ਤੱਕ ਕੀ ਕੀ ਹੋਇਆ ਹੈ

  • 9 ਮਈ 7:45 ਵਜੇ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਹੈੱਡਕੁਆਰਟਰ 'ਚ ਇੱਕ ਧਮਾਕਾ ਹੋਇਆ ਜਿਸ ਵਿੱਚ ਇਮਾਰਤ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ।
  • ਪੰਜਾਬ ਪੁਲਿਸ ਦੇ ਡੀਜੀਪੀ ਵੀਕੇ ਭੰਵਰਾ ਨੇ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਕਿਹਾ, ''ਕੇਸ ਨੂੰ ਟਰੇਸ ਕਰਨ ਲਈ ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਛੇਤੀ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। ਇੱਕ ਪ੍ਰੋਜੈਕਟਾਈਲ ਨੇ ਹਿੱਟ ਕੀਤਾ ਹੈ ਅਤੇ ਵਿਸਫੋਟਕ ਟੀਐੱਨਟੀ ਲੱਗ ਰਿਹਾ ਹੈ।
  • ਪੁਲਿਸ ਮੁਤਾਬਕ, ਮੋਹਾਲੀ ਧਮਾਕੇ ਲਈ ਵਰਤੇ ਗਏ ਲਾਂਚਰ ਨੂੰ ਬਰਾਮਦ ਕਰ ਲਿਆ ਗਿਆ ਹੈ ਅਤੇ ਇਸ ਕੇਸ ਨਾਲ ਸਬੰਧਤ ਕਈ ਸ਼ੱਕੀ ਵਿਅਕਤੀਆਂ ਨੂੰ ਪੁੱਛ ਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ।
  • ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਡੀਜੀਪੀ ਸਮੇਤ ਵੱਡੇ ਅਧਿਕਾਰੀਆਂ ਨਾਲ ਬੈਠਕ ਮਗਰੋਂ ਕਿਹਾ, ''ਲਗਾਤਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਦੇਸ਼ ਦੇ ਦੁਸ਼ਮਣਾ ਵੱਲੋਂ ਹੁੰਦੀਆਂ ਹਨ, ਪੰਜਾਬ ਦਾ ਭਾਈਚਾਰਾ ਮਜ਼ਬੂਤ ਹੈ, ਸਾਰੀ ਜਾਣਕਾਰੀ ਅਧਿਕਾਰੀਆਂ ਤੋਂ ਲੈ ਲਈ ਹੈ। ਕੁਝ ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਹੋਰ ਹੋਣਗੀਆਂ।'' ਉਨ੍ਹਾਂ ਕਿਹਾ, ''ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ, ਤਾਂ ਜੋ ਉਨ੍ਹਾਂ ਦੀਆਂ ਪੀੜ੍ਹੀਆਂ ਚੇਤੇ ਰੱਖਣ।
  • ਪੰਜਾਬ ਵਿੱਚ ਖਾੜਕੂਵਾਦ ਦੇ ਦੌਰਾਨ ਕਈ ਅਹਿਮ ਅਹੁਦਿਆਂ 'ਤੇ ਰਹੇ ਚੁੱਕੇ ਇੱਕ ਅਧਿਕਾਰੀ ਨੇ ਕਿਹਾ ਕਿ ਖਾੜਕੂਆਂ ਨੇ ਉਦੋਂ ਰਾਕਟ ਲਾਂਚਰ ਦੀ ਵਰਤੋਂ ਕੀਤੀ ਸੀ। ਆਰਪੀਜੀ (ਰਾਕੇਟ ਪ੍ਰੋਪੇਲਡ ਗ੍ਰੇਨੇਡ) ਯਾਨੀ ਰਾਕੇਟ ਰਾਹੀਂ ਦਾਗਿਆ ਜਾਣ ਵਾਲਾ ਗ੍ਰੇਨੇਡ ਹੁੰਦਾ ਹੈ, ਜੋ ਕਈ ਦਹਾਕਿਆਂ ਤੋਂ ਟੈਂਕਾਂ ਨੂੰ ਤਬਾਹ ਕਰਨ ਲਈ ਵਰਤਿਆ ਜਾਂਦਾ ਰਿਹਾ ਹੈ।
  • ਪੰਜਾਬ ਦੇ ਸਾਬਕਾ ਡੀਜੀਪੀ (ਜੇਲ੍ਹ) ਸ਼ਸ਼ੀਕਾਂਤ ਦਾ ਕਹਿਣਾ ਹੈ ਕਿ ਇਹ ਘਟਨਾ ਜਿਨ੍ਹਾਂ ਨੇ ਵੀ ਕੀਤੀ ਹੈ ਇਹ ਨਿਸ਼ਚਿਤ ਤੌਰ 'ਤੇ ਰਾਸ਼ਟਰਵਿਰੋਧੀ ਸ਼ਕਤੀਆਂ ਦਾ ਕੰਮ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਉਸ ਦੇ ਰਾਹੀਂ ਭਾਰਤ ਸਰਕਾਰ ਨੂੰ ਸਿੱਧੀ ਚੁਣੌਤੀ ਦਿੱਤੀ ਹੈ।
  • ਇੱਕ ਅਧਿਕਾਰੀ ਨੇ ਬੀਬੀਸੀ ਪੰਜਾਬੀ ਨੂੰ ਕਿਹਾ ਕਿ ਮੋਹਾਲੀ ਵਿੱਚ ਹੋਇਆ ਹਮਲਾ ਗੰਭੀਰ ਹੈ ਅਤੇ ਇਸ ਨੇ ਕਈ ਸੰਦੇਸ਼ ਭੇਜੇ ਹਨ- ''ਇੱਕ ਤਾਂ ਇਹ ਕਿ ਖਾੜਕੂ ਅਜੇ ਵੀ ਮੌਜੂਦ ਹਨ। ਦੂਜਾ, ਉਨ੍ਹਾਂ ਕੋਲ ਕਿਤੇ ਵੀ ਹਮਲਾ ਕਰਨ ਦੇ ਸਾਧਨ ਹਨ। ਤੀਜਾ, ਇਹ ਜਨਤਾ ਵਿੱਚ ਅਸੁਰੱਖਿਆ ਦੀ ਭਾਵਨਾ ਵਧਾ ਸਕਦਾ ਹੈ, ਅਤੇ ਚੌਥਾ ਇਹ ਪੁਲਿਸ ਦਾ ਮਨੋਬਲ ਘਟਾ ਸਕਦਾ ਹੈ।"
ਵੀਡੀਓ ਕੈਪਸ਼ਨ, ਮੋਹਾਲੀ ਬਲਾਸਟ ਮਾਮਲਾ: ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਕੀ ਬੋਲੇ ਭਗਵੰਤ ਮਾਨ

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)