'ਗੁਰਬਾਣੀ ਦਾ ਸੰਦੇਸ਼ ਦਿਓ, ਨਾ ਕਿ ਹਥਿਆਰਾਂ ਦਾ', ਜਥੇਦਾਰ ਦੇ ਹਥਿਆਰਾਂ ਵਾਲੇ ਬਿਆਨ 'ਤੇ ਮੁੱਖ ਮੰਤਰੀ ਸਣੇ ਕੌਣ ਕੀ ਕਹਿ ਰਿਹਾ

ਤਸਵੀਰ ਸਰੋਤ, Getty Images
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਿੱਖ ਨੌਜਵਾਨਾਂ ਨੂੰ ਲਾਈਸੈਂਸੀ ਹਥਿਆਰ ਰੱਖਣ ਦੀ ਨਸੀਹਤ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣ ਨਾ ਕਿ ਮਾਡਰਨ ਹਥਿਆਰਾਂ ਦੇ।

ਤਸਵੀਰ ਸਰੋਤ, Bhagwant Mann/Twitter
ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ-ਗੱਦੀ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਆਖਿਆ ਗਿਆ ਸੀ ਕਿ ਸਿੱਖ ਨੌਜਵਾਨ ਆਧੁਨਿਕ ਹਥਿਆਰਾਂ ਨੂੰ ਕਾਨੂੰਨੀ ਤਰੀਕੇ ਨਾਲ ਲੈਣ ਦਾ ਯਤਨ ਕਰਨ।
ਉਨ੍ਹਾਂ ਨੇ ਕਿਹਾ ਕਿ ਜੋ ਹਾਲਾਤ ਬਣ ਰਹੇ ਹਨ ਉਸ ਨੂੰ ਵੇਖਦਿਆਂ ਸਿੱਖ ਲਾਈਸੈਂਸੀ ਹਥਿਆਰ ਰੱਖਣ।
ਜਥੇਦਾਰ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਸਿੱਖ ਨੌਜਵਾਨਾਂ ਨੂੰ ਗੁਰਬਾਣੀ, ਗੱਤਕਾ, ਤਲਵਾਰਬਾਜ਼ੀ, ਨਿਸ਼ਾਨੇਬਾਜ਼ੀ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ ਗਈ ਹੈ।
''ਅੱਜ ਜ਼ਰੂਰਤ ਹੈ ਸਾਡੇ ਸਿੱਖ ਨੌਜਵਾਨਾਂ ਮੁੰਡੇ ਕੁੜੀਆਂ ਨੂੰ ਕਿ ਗੁਰੂ ਹਰਗੋਬਿੰਦ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼ਸਤਰਧਾਰੀ ਹੋਣ ਦੀ।''
ਗੁਰਬਾਣੀ ਦਾ ਸੰਦੇਸ਼ ਦਿਓ ਨਾ ਕਿ ਹਥਿਆਰਾਂ ਦਾ-ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਅਕਾਲ ਤਖ਼ਤ ਦੇ ਇਸ ਬਿਆਨ ਉੱਤੇ ਟਵੀਟ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਸਰਬੱਤ ਦਾ ਭਲਾ ਮੰਗਣ ਵਾਲੇ ਗੁਰਬਾਣੀ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਣ ਬਾਰੇ ਆਖਣਾ ਚਾਹੀਦਾ ਹੈ ਨਾ ਕਿ ਹਥਿਆਰਾਂ ਬਾਰੇ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਭਗਵੰਤ ਮਾਨ ਨੇ ਲਿਖਿਆ ਹੈ,"ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ, ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆ। ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ।ਜਥੇਦਾਰ ਸਾਹਿਬ, ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ।''
ਸਿੱਖ ਕਿਉਂ ਰੱਖਣ ਆਧੁਨਿਕ ਹਥਿਆਰ-ਰਾਜਾ ਵੜਿੰਗ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਹ ਦੱਸਣ ਦੀ ਅਪੀਲ ਕੀਤੀ ਹੈ ਕਿ ਕਿਉਂ ਸਿੱਖਾਂ ਨੂੰ ਲਾਈਸੈਂਸੀ ਆਧੁਨਿਕ ਹਥਿਆਰ ਰੱਖਣੇ ਚਾਹੀਦੇ ਹਨ।

ਤਸਵੀਰ ਸਰੋਤ, Getty Images
ਜਥੇਦਾਰ ਸਾਹਿਬ ਵੱਲੋਂ ਇੱਕ ਭਾਈਚਾਰੇ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਅਜਿਹੇ ਵਿੱਚ ਹਰ ਕਿਸੇ ਨੂੰ ਜਾਨਣ ਦੀ ਲੋੜ ਹੈ ਕਿ ਕੀ ਉਨ੍ਹਾਂ ਨੂੰ ਲੱਗਦਾ ਹੈ ਕਿ ਭਾਈਚਾਰੇ ਨੂੰ ਕੋਈ ਵਿਸ਼ੇਸ਼ ਖ਼ਤਰਾ ਹੈ, ਜਿਸ ਕਾਰਨ ਨੌਜਵਾਨਾਂ ਨੂੰ ਆਧੁਨਿਕ ਲਾਈਸੈਂਸੀ ਹਥਿਆਰ ਰੱਖਣ ਦੀ ਲੋੜ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਸਾਹਿਬ ਦਾ ਸਿੱਖ ਭਾਈਚਾਰੇ ਵਿੱਚ ਇੱਕ ਮਹੱਤਵਪੂਰਨ ਅਤੇ ਵਿਸ਼ੇਸ਼ ਸਥਾਨ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਉਹ ਜੋ ਕੁਝ ਵੀ ਕਹਿੰਦੇ ਹਨ ਹਮੇਸ਼ਾ ਉਸ ਨੂੰ ਸਿੱਖ ਭਾਈਚਾਰਾ ਗੰਭੀਰਤਾ ਨਾਲ ਲੈਂਦਾ ਹੈ ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਆਧੁਨਿਕ ਹਥਿਆਰ ਰੱਖਣ ਸਬੰਧੀ ਦਿੱਤੇ ਸੱਦੇ ਪਿੱਛੇ ਕੀ ਕਾਰਨ ਹੈ।
ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਆਦਾਤਰ ਲੋਕ ਆਮ ਤੌਰ 'ਤੇ ਲਾਈਸੈਂਸੀ ਹਥਿਆਰ ਰੱਖਦੇ ਹਨ। ਹਾਲਾਂਕਿ ਕਿਸੇ ਵੱਲੋਂ ਹਥਿਆਰ ਦਾ ਲਾਈਸੈਂਸ ਲੈਣ 'ਤੇ ਕੋਈ ਰੋਕ ਨਹੀਂ ਹੈ।
ਉੱਧਰ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਆਖਿਆ ਕਿ ਜਥੇਦਾਰ ਅਕਾਲ ਤਖ਼ਤ ਜੇਕਰ ਸਿੱਖ ਮਰਿਆਦਾ ਇਸ ਬਾਰੇ ਕੋਈ ਅਪੀਲ ਕਰਦੇ ਹਨ ਤਾਂ ਇਸ ਨੂੰ ਸਿਆਸਤ ਨਾਲ ਨਹੀਂ ਜੋੜਨਾ ਚਾਹੀਦਾ।
ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਦੇ ਇਸ ਬਿਆਨ ਨੂੰ ਲੋਕ ਹਿੱਤਾਂ ਦੇ ਖ਼ਿਲਾਫ਼ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post













