ਸਿੱਧੂ ਮੂਸੇਵਾਲਾ: ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਵਲੋਂ 'ਝੂਠਾ ਮੁਕਾਬਲਾ' ਬਣਾਏ ਜਾਣ ਦਾ ਡਰ

ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ ਦੇ ਕਤਲ ਦੇ ਵਿਰੋਧ ਵਿੱਚ ਕੈਂਡਲ ਮਾਰਚ

ਐਤਵਾਰ ਨੂੰ ਮਾਨਸਾ ਵਿਚ ਘੇਰ ਕੇ ਗੋਲੀਆਂ ਮਾਰਕੇ ਹਲਾਕ ਕੀਤੇ ਗਏ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਚ ਦੇਰ ਸ਼ਾਮ ਪੋਸਟਮਾਰਟ ਕਰ ਦਿੱਤਾ ਗਿਆ।

ਪੰਜਾਬ ਸਰਕਾਰ ਵਲੋਂ ਪਰਿਵਾਰ ਦੀ ਮੰਗ ਮੁਤਾਬਕ ਮਾਮਲੇ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਉਣ ਦਾ ਐਲਾਨ ਕੀਤਾ ਗਿਆ।

ਡੀਜੀਪੀ ਵੀਕੇ ਭੰਵਰਾ ਵਲੋਂ ਸਿੱਧੂ ਨੂੰ ਗੈਂਗਸਟਰਾਂ ਨਾਲ ਜੋੜਨ ਦੇ ਇਲਜਾਮਾਂ ਉੱਤੇ ਦਿੱਤੇ ਸਪੱਸ਼ਟੀਕਰਨ ਤੋਂ ਬਅਦ ਪਰਿਵਾਰ ਨੇ ਪੋਸਟ ਮਾਰਟਮ ਲਈ ਸਹਿਮਤੀ ਦਿੱਤੀ ਸੀ।

5 ਡਾਕਟਰਾਂ ਦੇ ਬੋਰਡ ਨੇ ਸਿੱਧੂ ਦੇ ਪੂਰੇ ਸਰੀਰ ਦਾ ਐਕਸਰੇਅ ਕਰਵਾਇਆ ਅਤੇ ਫੇਰ ਪੋਸਟ ਮਾਰਟਮ ਕੀਤਾ।

ਪੋਸਟ ਮਾਰਟਮ ਤੋਂ ਬਾਅਦ ਸਿੱਧੂ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਵਿਚ ਹੀ ਰੱਖਿਆ ਗਿਆ ਹੈ।

ਮੰਗਲਵਾਰ ਸਵੇਰੇ ਸਿੱਧੂ ਦੇ ਮੂਸਾ ਵਿਚ ਉਨ੍ਹਾਂ ਦੇ ਘਰ ਵਿਚ ਮ੍ਰਿਤਕ ਦੇਹ ਲਿਜਾਈ ਜਾਵੇਗੀ ਅਤੇ ਸਸਕਾਰ ਕੀਤਾ ਜਾਵੇਗਾ।

ਪੰਜਾਬ ਤੋਂ ਲੈਕੇ ਦਿੱਲੀ ਤੱਕ ਸਿੱਧੂ ਦੇ ਕਤਲ ਖਿਲਾਫ਼ ਮੁਜਾਹਰੇ ਅਤੇ ਮੋਮਬੱਤੀ ਮਾਰਚ ਵੀ ਹੁੰਦੇ ਰਹੇ।

ਪੁਲਿਸ ਨੇ ਦੇਹਰਾਦੂਨ ਤੋਂ 6 ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ

ਸਿੱਧੂ ਮੂਸੇਵਾਲਾ ਦੇ ਕਤਲ 'ਤੇ ਸੰਜੇ ਦੱਤ, ਦਿਲਜੀਤ ਦੋਸਾਂਝ ਤੇ ਬੱਬੂ ਮਾਨ ਕੀ ਬੋਲੇ -DV

ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ ਦੇ ਕਤਲ 'ਤੇ ਸੰਜੇ ਦੱਤ, ਦਿਲਜੀਤ ਦੋਸਾਂਝ ਤੇ ਬੱਬੂ ਮਾਨ ਕੀ ਬੋਲੇ

ਕਤਲ ਦੀ ਜਿੰਮੇਵਾਰੀ ਲੈਣ ਵਾਲੇ ਬਿਸ਼ਨੋਈ ਗੈਂਗ ਦੇ ਆਗੂ ਲਾਰੈਂਸ ਬਿਸ਼ਨੋਈ ਨੇ ਤਿਹਾੜ ਜੇਲ੍ਹ ਤੋਂ ਆਪਣੇ ਵਕੀਲ ਰਾਹੀ ਦਿੱਲੀ ਦੀ ਅਦਾਲਤ ਵਿਚ ਅਰਜੀ ਪਾਕੇ ਪੰਜਾਬ ਪੁਲਿਸ ਵਲੋਂ ਆਪਣਾ ਝੂਠਾ ਪੁਲਿਸ ਮੁਕਾਬਲਾ ਹੋਣ ਦਾ ਖ਼ਦਸ਼ਾ ਪ੍ਰਗਟਾਇਆ।

ਪੰਜਾਬੀ ਗਾਇਕ ਅਤੇ ਕਾਂਗਰਸ ਦੇ ਆਗੂ ਸਿੱਧੂ ਮੂਸੇਵਾਲਾ ਉੱਪਰ ਮਾਨਸਾ ਵਿਖੇ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਵਿਚ ਉਨ੍ਹਾਂ ਦੀ ਮੌਤ ਹੋ ਗਈ ਹੈ।

ਸ਼ਨੀਵਾਰ ਨੂੰ ਪੰਜਾਬ ਸਰਕਾਰ ਵੱਲੋਂ 424 ਧਾਰਮਿਕ ਰਾਜਨੀਤਕ ਅਤੇ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਵਾਪਸ ਲਈ ਜਾਂ ਘਟਾਈ ਗਈ ਸੀ। ਇਨ੍ਹਾਂ ਵਿੱਚ ਸਿੱਧੂ ਮੂਸੇਵਾਲਾ ਦਾ ਨਾਮ ਵੀ ਸ਼ਾਮਿਲ ਸੀ।

ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿੱਚ 4 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਸੀ ਜਿਨ੍ਹਾਂ ਵਿੱਚੋਂ 2 ਮੁਲਾਜ਼ਮਾਂ ਨੂੰ ਵਾਪਸ ਬੁਲਾ ਲਿਆ ਸੀ।

Banner

ਸਿੱਧੂ ਮੂਸੇਵਾਲਾ ਪੰਜਾਬੀ ਦਾ ਕੌਮਾਂਤਰੀ ਪੱਧਰ ਦਾ ਪੌਪ ਸਟਾਰ ਸੀ। ਉਸ ਨੂੰ ਘੇਰ ਕੇ ਦਿਨ-ਦਿਹਾੜੇ ਅਤਿਆਧੁਨਿਕ ਹਥਿਆਰਾਂ ਨਾਲ ਕਤਲ ਕੀਤਾ ਜਾਣਾ ਸਮੁੱਚੇ ਸਮਾਜ ਲਈ ਦੁੱਖਦਾਇਕ ਅਤੇ ਪ੍ਰੇਸ਼ਾਨੀ ਵਾਲਾ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾਂ ਨੂੰ ਸਿਖ਼ਰਾਂ ਉੱਤੇ ਪਹੁੰਚਾ ਦਿੱਤਾ ਹੈ।

ਪੰਜਾਬ ਨੇ ਲੰਬਾ ਸਮਾਂ ਹਿੰਸਕ ਦੌਰ ਦੇਖਿਆ ਹੈ ਅਤੇ ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਵਰਗੇ ਕਤਲਾਂ ਨੇ ਪੰਜਾਬ ਦੇ ਲੋਕਾਂ ਅੱਗੇ ਉਸੇ ਵਰਗਾ ਦੌਰ ਮੁੜਨ ਦਾ ਡਰ ਤੇ ਸਹਿਮ ਪਾ ਦਿੱਤਾ ਹੈ।

Banner

6 ਸ਼ੱਕੀ ਹਿਰਾਸਤ ਵਿਚ ਲੈਣ ਦਾ ਦਾਅਵਾ

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਅਤੇ ਉਤਰਾਖੰਡ ਦੀ ਸਪੈਸ਼ਲ ਟਾਸਕ ਫੋਰਸ ਦੇ ਸਾਂਝੇ ਆਪਰੇਸ਼ਨ ਦੌਰਾਨ 6 ਸ਼ੱਕੀ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਖ਼ਬਰ ਏਜੰਸੀ ਨੇ ਸੂਤਰਾਂ ਦੇ ਹਵਾਲੇ ਨਾਲ ਰਿਪੋਰਟ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਮਲੇ ਵਿਚ ਦੇਹਰਾਦੂਨ ਦੀ ਪੇਲੀਆਂ ਪੁਲਿਸ ਚੌਕੀ ਖੇਤਰ ਵਿਚੋਂ 6 ਜਣੇ ਕਾਬੂ ਕੀਤੇ ਗਏ ਹਨ।

ਲਾਰੈਂਸ ਬਿਸ਼ਨੋਈ ਨੂੰ ਪੁਲਿਸ ਮੁਕਾਬਲੇ ਦਾ ਡਰ

ਬੀਬੀਸੀ ਸਹਿਯੋਗੀ ਸੁੱਚਿਤਰਾ ਮੋਹੰਤੀ ਮੁਤਾਬਕ 29 ਸਾਲਾ ਗੈਂਗਸਟਰ ਲਾਰੈਂਸ਼ ਬਿਸ਼ਨੋਈ ਨੇ ਦਿੱਲੀ ਦੀ ਪਟਿਆਲਾ ਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਪੰਜਾਬ ਪੁਲਿਸ ਵਲੋਂ ਉਸ ਦਾ ਝੂਠਾ ਮੁਕਾਬਲਾ ਬਣਾਉਣ ਦਾ ਖ਼ਦਸ਼ਾ ਪ੍ਰਗਟਾਇਆ ਹੈ।

ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਅਦਾਲਤ ਵਿੱਚ ਦਾਇਰ ਅਰਜੀ ਵਿਚ ਕਿਹਾ ਹੈ ਕਿ ਕਿਵੇਂ ਅਦਾਲਤ ਦੇ ਪ੍ਰੋਡਕਸ਼ਨ ਵਾਰੰਟ ਦੌਰਾਨ ਇੱਧਰ ਉੱਧਰ ਲਿਜਾਉਣ ਸਮੇਂ ਉਸ ਦਾ ਝੂਠਾ ਪੁਲਿਸ ਮੁਕਾਬਲਾ ਬਣਾਇਆ ਜਾ ਸਕਦਾ ਹੈ।

ਬਿਸ਼ਨੋਈ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਵਿਦਿਆਰਥੀ ਆਗੂ ਹੋਣ ਕਾਰਨ ਉਸ ਉੱਤੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਿਆਸੀ ਵਿਰੋਧੀ ਹੋਣ ਕਾਰਨ ਕਈ ਕੇਸ ਬਣਾਏ ਗਏ ਹਨ।

ਸਿੱਧੂ ਮੂਸੇਵਾਲਾ: 'ਲੋਕ ਸਾਨੂੰ ਮਾਨਸਾ ਤੋਂ ਘੱਟ, ਸਿੱਧੂ ਮੂਸੇਵਾਲਾ ਨਾਂ ਨਾਲ ਜ਼ਿਆਦਾ ਜਾਣਦੇ ਹਨ'-DV

ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ: 'ਲੋਕ ਸਾਨੂੰ ਮਾਨਸਾ ਤੋਂ ਘੱਟ, ਸਿੱਧੂ ਮੂਸੇਵਾਲਾ ਨਾਂ ਨਾਲ ਜ਼ਿਆਦਾ ਜਾਣਦੇ ਹਨ'

ਉਸ ਨੂੰ ਡਰ ਹੈ ਕਿ ਪੰਜਾਬ ਪੁਲਿਸ ਉਸ ਦਾ ਝੂਠਾ ਪੁਲਿਸ ਮੁਕਾਬਲਾ ਬਣਾ ਸਕਦੀ ਹੈ। ਇਸ ਬਾਬਤ ਪੰਜਾਬ ਦੀ ਅਦਾਲਤ ਵਿੱਚ ਵੀ ਅਰਜੀ ਦਾਇਕ ਕੀਤੀ ਗਈ ਹੈ।

ਬਿਸ਼ਨੋਈ ਨੇ ਪਟਿਆਲਾ ਹਾਊਸ ਕੋਰਟ ਵਿੱਚ ਵਧੀਕ ਸੈਸ਼ਨ ਜੱਜ ਪ੍ਰਵੀਨ ਸਿੰਘ ਦੀ ਅਦਾਲਤ ਵਿੱਚ ਇਹ ਪਟੀਸ਼ਨ ਦਾਇਰ ਕੀਤੀ ਹੈ।

ਅਰਜੀ ਵਿੱਚ ਕਿਹਾ ਗਿਆ ਹੈ ਕਿ ਤਿਹਾੜ ਜੇਲ੍ਹ ਅਥਾਰਟੀ ਜਿੱਥੇ ਬਿਸ਼ਨੋਈ ਬੰਦ ਹੈ, ਕਿਸੇ ਵੀ ਪ੍ਰੋਡਕਸ਼ਨ ਵਾਰੰਟ ਦੀ ਪੰਜਾਬ ਜਾਂ ਕਿਸੇ ਵੀ ਸੂਬੇ ਦੀ ਪੁਲਿਸ ਬਾਬਤ ਅਗਾਊ ਸੂਚਨਾ ਇਸ ਅਦਾਲਤ ਨੂੰ ਦੇਵੇ।

ਅਪੀਲ ਕੀਤੀ ਗਈ ਹੈ ਕਿ ਬਿਸ਼ਨੋਈ ਦੀ ਕਸਟੱਡੀ ਕਿਸੇ ਵੀ ਹੋਰ ਸਟੇਟ ਪੁਲਿਸ ਨੂੰ ਨਾ ਦਿੱਤੀ ਜਾਵੇ ਅਤੇ ਕਸਟੱਡੀ ਦੇਣ ਤੋਂ ਪਹਿਲਾਂ ਉਸ ਦੇ ਵਕੀਲ ਨੂੰ ਜਾਣਕਾਰੀ ਦਿੱਤੀ ਜਾਵੇ। ਤਿਹਾੜ ਜੇਲ੍ਹ ਵਿੱਚ ਹੀ ਲਾਰੈਂਸ ਉੱਤੇ ਮਕੋਕਾ ਦੀ ਧਾਰਾ 3 ਅਤੇ 4 ਤਹਿਤ ਕਈ ਮਾਮਲੇ ਚੱਲ ਰਹੇ ਹਨ।

ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿਵਾਇਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇਗੀ।

ਪੰਜਾਬ ਸਰਕਾਰ ਨੇ ਹਾਈਕੋਰਟ ਦੇ ਸਿਟਿੰਗ ਜੱਜ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀ ਜਲਦ ਜੇਲ੍ਹਾਂ ਵਿਚ ਹੋਣਗੇ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਪੋਸਟਮਾਰਟਮ ਕਰਵਾਉਣ ਲਈ ਪਰਿਵਾਰ ਸਹਿਮਤ

ਬੀਬੀਸੀ ਸਹਿਯੋਗੀ ਸੁਰਿੰਦਰ ਮਾਨ ਮੁਤਾਬਕ ਸਿੱਧੂ ਦੇ ਪੋਸਟਮਾਰਟਮ ਲਈ 5 ਮੈਂਬਰੀ ਡਾਕਟਰਾਂ ਦਾ ਬੋਰਡ ਗਠਿਤ ਕੀਤਾ ਗਿਆ ਹੈ, ਪੋਸਟਮਾਰਟਮ ਕਰਵਾਉਣ ਲ਼ਈ ਪਰਿਵਾਰ ਸਹਿਮਤੀ ਤੋਂ ਬਾਅਦ ਇਸ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ।

ਜਿਸ ਤੋਂ ਪਹਿਲਾਂ ਜ਼ਿਲ੍ਹਾ ਮਾਨਸਾ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਪੰਜਾਬ ਪੁਲੀਸ ਦੇ ਆਈਜੀ ਅਤੇ ਡੀਆਈਜੀ ਸਮੇਤ ਆਲਾ ਅਧਿਕਾਰੀ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਪਹੁੰਚੇ।

ਸਿੱਧੂ ਮੂਸੇਵਾਲਾ ਦੇ ਪਿੰਡ ਪੁੱਜੀਆਂ ਬੀਬੀਆਂ ਦੇ ਨਹੀਂ ਰੁਕੇ ਹੰਝੂ, ਚੰਡੀਗੜ੍ਹ ਤੋਂ ਦਿੱਲੀ ਤੱਕ ਮੁਜ਼ਾਹਰੇ -DV

ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ ਦੇ ਪਿੰਡ ਪੁੱਜੀਆਂ ਬੀਬੀਆਂ ਦੇ ਨਹੀਂ ਰੁਕੇ ਹੰਝੂ, ਚੰਡੀਗੜ੍ਹ ਤੋਂ ਦਿੱਲੀ ਤੱਕ ਮੁਜ਼ਾਹਰੇ

ਪੋਸਟਮਾਰਟਮ ਦੇ ਨਿਯਮਾਂ ਮੁਤਾਬਕ ਮ੍ਰਿਤਕ ਦੀ ਸ਼ਨਾਖਤ ਕਰਨ ਲਈ ਪਰਿਵਾਰਕ ਮੈਂਬਰਾਂ ਨੂੰ ਪ੍ਰਸ਼ਾਸਨਿਕ ਅਧਿਕਾਰੀ ਸਿਵਲ ਹਸਪਤਾਲ ਲੈ ਕੇ ਆਏ ਸਨ।

ਪੋਸਟਮਾਰਟਮ ਸ਼ੁਰੂ ਕਰਨ ਤੋਂ ਪਹਿਲਾਂ ਡਾਕਟਰਾਂ ਦੇ ਪੈਨਲ ਨੇ ਸਲਾਹ ਦਿੱਤੀ ਹੈ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਐਕਸਰੇ ਕੀਤੇ ਜਾਣ, ਮ੍ਰਿਤਕ ਦੇਹ ਦੇ ਐਕਸਰੇ ਹੋਣ ਤੋਂ ਬਾਅਦ ਡਾਕਟਰਾਂ ਦੇ ਬੋਰਡ ਨੇ ਪੋਸਟਮਾਰਟਮ ਸ਼ੁਰੂ ਕੀਤਾ।

Banner

ਸਿੱਧੂ ਮੂਸੇਵਾਲਾ ਦੇ ਕਤਲ ਦੀ ਪੂਰੀ ਘਟਨਾ 10 ਨੁਕਤਿਆਂ 'ਚ ਸਮਝੋ

  • ਐਤਵਾਰ ਸ਼ਾਮ ਕਰੀਬ 4.30 ਵਜੇ, ਮਾਨਸਾ ਵਿਚ ਸ਼ੁਭਦੀਪ ਸਿੰਘ ਸਿੱਧੂ ਆਪਣੇ ਦੋ ਸਾਥੀਆਂ ਨਾਲ ਘਰੋਂ ਬਾਹਰ ਨਿਕਲੇ।
  • ਕਰੀਬ 5.30 ਵਜੇ ਮੂਸੇਵਾਲਾ ਅਤੇ ਉਨ੍ਹਾਂ ਦੇ ਦੋ ਸਾਥੀਆਂ ਉੱਤੇ ਜਵਾਹਰਕੇ ਪਿੰਡ ਕੋਲ ਹਮਲਾ ਹੋਇਆ।
  • ਘਰੋਂ ਜਾਣ ਸਮੇਂ ਸਿੱਧੂ ਆਪਣੇ ਨਾਲ ਸੁਰੱਖਿਆ ਕਰਮੀ ਨਹੀਂ ਲੈ ਕੇ ਗਏ ਸੀ ਅਤੇ ਨਾ ਹੀ ਆਪਣੀ ਬੁਲਟ ਪਰੂਫ਼ ਗੱਡੀ ਵਿਚ ਗਏ।
  • ਸਿੱਧੂ ਮੂਸੇਵਾਲਾ ਕੋਲ 4 ਸੁਰੱਖਿਆ ਗਾਰਡ ਸਨ, ਜਿੰਨ੍ਹਾਂ ਵਿਚੋ 2 ਘੱਲੂਘਾਰਾ ਦਿਵਸ ਕਾਰਨ ਵਾਪਸ ਲਏ ਗਏ ਸਨ।
  • ਵਾਰਦਾਤ ਵਾਲੀ ਥਾਂ ਉੱਤੇ ਚਲਾਈਆਂ ਗੋਲੀਆਂ ਦੇ 30 ਖਾਲੀ ਖੋਲ੍ਹ ਮਿਲੇ ਹਨ, ਜੋ ਤਿੰਨ ਵੱਖਰੇ-ਵੱਖਰੇ ਹਥਿਆਰਾਂ ਦੇ ਹਨ।
ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ ਦਾ ਪਿਛੋਕੜ ਜਾਣੋ ਜਦੋਂ ਉਸ ਨੂੰ ਆਪਣੇ ਬਾਰੇ ਦੱਸਣਾ ਪੈਂਦਾ ਸੀ
  • ਹਮਲੇ ਵਿਚ 9 ਐੱਮਐੱਮ, 7.62 ਐੱਮਐੱਮ ਅਤੇ 0.30 ਦੇ ਖੋਲ੍ਹ ਬਰਾਮਦ ਕੀਤੇ ਗਏ ਹਨ।
  • ਪੁਲਿਸ ਡੀਜੀਪੀ ਵੀਕੇ ਭੰਵਰਾ ਮੁਤਾਬਕ, ਇਸ ਕੇਸ ਵਿਚ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਹੈ, ਜਿਸ ਦੀ ਲੱਕੀ ਨੇ ਜ਼ਿਮੇਵਾਰੀ ਲਈ ਹੈ। ਸੋਸ਼ਲ ਮੀਡੀਆ ਉੱਤੇ ਬਿਸ਼ਨੋਈ ਗਰੁੱਪ ਵੱਲੋਂ ਜ਼ਿੰਮੇਵਾਰੀ ਲੈਣ ਦੀ ਪੋਸਟ ਵਾਇਰਲ ਹੋ ਰਹੀ ਹੈ।
  • ਡੀਜੀਪੀ ਪੰਜਾਬ ਵੱਲੋਂ ਪੰਜਾਬ ਪੁਲਿਸ ਦੇ ਆਈਜੀ ਰੇਂਜ ਨੂੰ ਐਸਆਈਟੀ ਦਾ ਗਠਨ ਕਰਨ ਲਈ ਕਿਹਾ ਗਿਆ ਹੈ।
  • ਐੱਸਐੱਸਪੀ ਨੇ ਦਾਅਵਾ ਕੀਤਾ ਕਿ ਇਹ ਗੈਂਗਵਾਰ ਦੀ ਆਪਸੀ ਲੜਾਈ ਦਾ ਨਤੀਜਾ ਹੋ ਸਕਦਾ ਹੈ, ਕਿਉਂਕਿ ਮੂਸੇਵਾਲਾ ਦਾ ਮੈਨੇਜਰ ਮਿੱਠੂਖੇੜਾ ਮਾਮਲੇ ਵਿਚ ਗਵਾਹ ਸੀ। ਮੈਨੇਜਰ ਸ਼ਗਨਪ੍ਰੀਤ ਦਾ ਨਾਮ ਮਿੱਠੂਖੇੜਾ ਕਤਲ ਕੇਸ ਵਿਚ ਆਇਆ ਸੀ, ਉਹ ਇਸ ਸਮੇਂ ਦੇਸ਼ ਤੋਂ ਬਾਹਰ ਚਲਾ ਗਿਆ ਹੈ।
  • ਬੀਬੀਸੀ ਸਹਿਯੋਗੀ ਸੁਰਿੰਦਰ ਮਾਨ ਨੇ ਦੱਸਿਆ ਕਿ ਮਾਨਸਾ ਵਿੱਚ ਜਿਸ ਹਸਪਤਾਲ ਵਿੱਚ ਸਿੱਧੂ ਮੂਸੇਵਾਲਾ ਦੀ ਲਾਸ਼ ਪਈ ਹੈ ਉਸਦੇ ਬਾਹਰ ਭੀੜ ਕਾਫੀ ਇਕੱਠੀ ਹੋਈ। ਭੀੜ ਵੱਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
Banner

ਸਿੱਧੂ ਮੂਸੇਵਾਲਾ ਮਾਮਲੇ 'ਤੇ ਡੀਜੀਪੀ ਦਾ ਸਪੱਸ਼ਟੀਕਰਨ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਸੀ ਉਨ੍ਹਾਂ ਦੇ ਪੁੱਤਰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਗੈਂਗਵਾਰ ਨਾਲ ਜੋੜ ਕੇ ਪੇਸ਼ ਕੀਤਾ ਗਿਆ, ਜਿਸ 'ਤੇ ਉਨ੍ਹਾਂ ਨੂੰ ਇਤਰਾਜ਼ ਸੀ।

ਇਸ 'ਤੇ ਹੁਣ ਡੀਜੀਪੀ ਵੱਲੋਂ ਪੰਜਾਬ ਸਪਸ਼ਟੀਕਰਨ ਜਾਰੀ ਹੋਇਆ ਹੈ।

ਡੀਜੀਪੀ ਭਵਰਾ ਨੇ ਆਪਣੀ ਪ੍ਰੈਸ ਕਾਨਫਰੰਸ ਬਾਰੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਮੂਸੇਵਾਲਾ ਨੂੰ ਗੈਂਗਸਟਰ ਨਹੀਂ ਕਿਹਾ ਜਾਂ ਉਨ੍ਹਾਂ ਦਾ ਸਬੰਧ ਗੈਂਗਸਟਰਾਂ ਨਾਲ ਨਹੀਂ ਜੋੜਿਆ।

ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਨੇ ਲਾਰੈਂਸ ਸਮੂਹ ਵੱਲੋਂ ਜ਼ਿੰਮੇਵਾਰੀ ਲਈ ਹੈ। ਕਤਲ ਦੇ ਮਾਮਲੇ ਵਿੱਚ ਹਰ ਪੱਖ ਤੋਂ ਜਾਂਚ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਡੀਜੀਪੀ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਬਿਆਨ ਦਾ ਮੀਡੀਆ ਦੇ ਇੱਕ ਸੈਕਸ਼ਨ ਦੁਆਰਾ ਗਲਤ ਅਰਥ ਕੱਢਿਆ ਗਿਆ ਹੈ ਅਤੇ ਉਹ ਸਰਦਾਰ ਮੂਸੇਵਾਲਾ ਦਾ ਪੂਰਾ ਸਨਮਾਨ ਕਰਦੇ ਹਨ।

ਸਿੱਧੂ ਮੂਸੇਵਾਲਾ ਦੇ ਕਤਲ ਵੇਲੇ ਕੀ ਕੁਝ ਹੋਇਆ, ਉਸਦੇ ਪਿਤਾ ਨੇ ਦੱਸਿਆ-DV

ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ ਦੇ ਕਤਲ ਵੇਲੇ ਕੀ ਕੁਝ ਹੋਇਆ, ਉਸਦੇ ਪਿਤਾ ਨੇ ਦੱਸਿਆ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਲਗਾਈ ਗੁਹਾਰ

ਅਸਲ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਸੀ ਜਿਸ ਵਿੱਚ ਇਸ ਮਾਮਲੇ ਨਾਲ ਜੁੜੀਆਂ ਕਈ ਮੰਗਾਂ ਰੱਖੀਆਂ ਸਨ।

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚਿੱਠੀ ਵਿੱਚ ਕੀ ਲਿਖਿਆ ਸੀ:

  • ਇਸ ਕੇਸ ਦੀ ਜਾਂਚ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ।
  • ਪੰਜਾਬ ਸਰਕਾਰ ਇਸ ਜਾਂਚ ਵਿੱਚ ਸੀਬੀਆਈ ਤੇ ਐੱਨਆਈਏ ਦੇ ਸਹਿਯੋਗ ਨੂੰ ਯਕੀਨੀ ਬਣਾਵੇ।
  • ਉਨ੍ਹਾਂ ਅਫ਼ਸਰਾਂ ਦੀ ਜਵਾਬਦੇਹੀ ਤੈਅ ਕੀਤਾ ਜਾਵੇ ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਅਤੇ ਸਕਿਓਰਿਟੀ ਵਾਪਸ ਲੈਣ ਨੂੰ ਜਨਤਕ ਕੀਤਾ।
  • ਡੀਜੀਪੀ ਪੰਜਾਬ ਵੱਲੋਂ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਗੈਂਗਵਾਰ ਨਾਲ ਜੋੜ ਕੇ ਪੇਸ਼ ਕੀਤਾ, ਇਸ ਲਈ ਡੀਜੀਪੀ ਪੰਜਾਬ ਵੱਲੋਂ ਜਨਤਕ ਤੌਰ ਉੱਤੇ ਮਾਫੀ ਮੰਗੀ ਜਾਵੇ।

ਡੀਜੀਪੀ ਪੰਜਾਬ ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ’ਚ ਕੀ ਕਿਹਾ-DV

ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ: ਡੀਜੀਪੀ ਨੇ ਦੱਸਿਆ, ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਤੋਂ ਇਸ ਸ਼ਖਸ ਨੇ ਲਈ

ਇਸ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦਾ ਕਾਫੀ ਦੁੱਖ ਹੈ।

ਪਿਤਾ ਦੀ ਚਿੱਠੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਬਿਆਨ ਜਾਰੀ ਕਰਕੇ ਕਿਹਾ:

  • ਪੰਜਾਬ ਸਰਕਾਰ ਪੰਜਾਬ ਹਰਿਆਣਾ ਹਾਈ ਕੋਰਟ ਨੂੰ ਬੇਨਤੀ ਕਰੇਗੀ ਕਿ ਇਸ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ।
  • ਸਰਕਾਰ ਜਾਂਚ ਕਮਿਸ਼ਨ ਦਾ ਪੂਰਾ ਸਹਿਯੋਗ ਕਰੇਗੀ ਤੇ ਐੱਨਆਈਏ ਵਰਗੀ ਕੇਂਦਰੀ ਏਜੰਸੀ ਦੀ ਵੀ ਮਦਦ ਲਵੇਗੀ।
  • ਡੀਜੀਪੀ ਪੰਜਾਬ ਵੱਲੋਂ ਐਤਵਾਰ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਕੀਤੀ ਪ੍ਰੈੱਸ ਕਾਨਫਰੰਸ ਬਾਰੇ ਸਪੱਸ਼ਟੀਕਰਨ ਮੰਗਿਆ ਜਾਵੇਗਾ।
  • ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਬਾਰੇ ਜਾਂਚ ਕਰਨ ਤੇ ਜ਼ਿੰਮੇਵਾਰੀ ਤੈਅ ਕਰਨ ਲਈ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।

ਪੰਜਾਬ ਸਣੇ ਵੱਖ-ਵੱਖ ਥਾਂਵਾਂ 'ਤੇ ਪ੍ਰਦਰਸ਼ਨ

ਪ੍ਰਦਰਸ਼ਨ

ਤਸਵੀਰ ਸਰੋਤ, ANI

ਤਸਵੀਰ ਕੈਪਸ਼ਨ, ਸ਼ਨੀਵਾਰ ਨੂੰ ਪੰਜਾਬ ਸਰਕਾਰ ਵੱਲੋਂ 424 ਧਾਰਮਿਕ, ਰਾਜਨੀਤਕ ਅਤੇ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਵਾਪਸ ਲਈ ਜਾਂ ਘਟਾਈ ਗਈ ਸੀ, ਇਨ੍ਹਾਂ 'ਚ ਮੂਸੇਵਾਲਾ ਦਾ ਨਾਮ ਵੀ ਸ਼ਾਮਿਲ ਸੀ।

ਸਿੱਧੂ ਮੂਸੇਵਾਲਾ ਮਾਮਲੇ ਨੂੰ ਲੈ ਕੇ ਪੰਜਾਬ ਸਣੇ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਨੇ 'ਆਪ' ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ। ਰਾਜਧਾਨੀ ਦਿੱਲੀ ਵਿੱਚ ਵੀ 'ਆਪ' ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ ਗਿਆ।

ਮਾਨਸਾ ਸ਼ਹਿਰ ਪੂਰੀ ਤਰ੍ਹਾਂ ਬੰਦ ਹੋਇਆ

ਮਾਨਸਾ ਸ਼ਹਿਰ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਤਣਾਅ ਦਾ ਮਾਹੌਲ ਹੈ। ਬੀਬੀਸੀ ਸਹਿਯੋਗੀ ਸੁਰਿੰਦਰ ਮਾਨ ਅਨੁਸਾਰ ਸ਼ਹਿਰ ਨੂੰ ਬੰਦ ਕਰ ਦਿੱਤਾ ਗਿਆ ਹੈ।

ਸਿੱਧੂ ਮੂਸੇਵਾਲਾ ਦੇ ਹਮਾਇਤੀ ਪ੍ਰਦਰਸ਼ਨ ਕਰ ਰਹੇ ਹਨ। ਪਰਿਵਾਰ ਨੇ ਪੋਸਟਮਾਰਟਮ ਕਰਨ ਤੋਂ ਇਨਕਾਰ ਦਰ ਦਿੱਤਾ ਹੈ। ਪ੍ਰਸ਼ਾਸਨ ਪਰਿਵਾਰ ਨੂੰ ਮਨਾਉਣ ਵਿੱਚ ਲਗਿਆ ਹੋਇਆ ਹੈ।

ਮਾਨਸਾ ਸ਼ਹਿਰ ਵਿੱਚ ਪੁਲਿਸ ਨੇ ਭਾਰੀ ਸੁਰੱਖਿਆ ਤਾਇਨਾਤ ਕੀਤੀ ਹੋਈ ਹੈ

ਤਸਵੀਰ ਸਰੋਤ, Surinder Maan/BBC

ਤਸਵੀਰ ਕੈਪਸ਼ਨ, ਮਾਨਸਾ ਸ਼ਹਿਰ ਵਿੱਚ ਪੁਲਿਸ ਨੇ ਭਾਰੀ ਸੁਰੱਖਿਆ ਤਾਇਨਾਤ ਕੀਤੀ ਹੋਈ ਹੈ
ਸਿੱਧੂ ਮੂਸੇਵਾਲਾ

ਤਸਵੀਰ ਸਰੋਤ, Surinder Mann/BBC

ਤਸਵੀਰ ਕੈਪਸ਼ਨ, ਮਾਨਸਾ ਸਿਵਲ ਹਸਪਤਾਲ ਵਿਚ ਇਕੱਠੇ ਹੋਏ ਲੋਕ ਜਿੱਥੇ ਸਿੱਧੂ ਮੂਸੇਵਾਲਾ ਦੀ ਲਾਸ਼ ਪਈ ਹੈ।
ਸਿੱਧੂ ਮੂਸੇਵਾਲਾ ਦਾ ਸਾਥੀ

ਤਸਵੀਰ ਸਰੋਤ, GurWinder Garewal/BBC

ਤਸਵੀਰ ਕੈਪਸ਼ਨ, ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਜੇਰੇ ਇਲਾਜ ਸਿੱਧੂ ਮੂਸੇਵਾਲਾ ਦਾ ਸਾਥੀ ਗੁਰਪ੍ਰੀਤ
ਗੁਰਵਿੰਦਰ ਸਿੰਘ

ਤਸਵੀਰ ਸਰੋਤ, Gurminder garewal/BBC

ਤਸਵੀਰ ਕੈਪਸ਼ਨ, ਸਿੱਧੂ ਮੂਸੇਵਾਲਾ ਦਾ ਸਾਥੀ ਗੁਰਵਿੰਦਰ ਸਿੰਘ ਜੋ ਰਾਜਿੰਦਰਾ ਹਸਪਤਾਲ ਵਿਚ ਜੇਰੇ ਇਲਾਜ ਹੈ

ਇਹ ਵੀ ਪੜ੍ਹੋ

ਸਿੱਧੂ ਮੂਸੇਵਾਲਾ ਦਾ ਕਤਲ, ਪੁਲਿਸ ਨੇ ਕਿਸ ਗੈਂਗ ਦਾ ਨਾਮ ਲਿਆ -DV

ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ ਦਾ ਕਤਲ, ਪੁਲਿਸ ਨੇ ਕਿਸ ਗੈਂਗ ਦਾ ਨਾਮ ਲਿਆ

ਸਿੱਧੂ ਮੂਸੇਵਾਲਾ ਕੌਣ ਸੀ

ਸਿੱਧੂ ਮੂਸੇਵਾਲਾ

ਤਸਵੀਰ ਸਰੋਤ, fb/sidhumoosewala

ਕੁਝ ਸਾਲ ਪਹਿਲਾਂ ਪੰਜਾਬੀ ਮਨੋਰੰਜਨ ਜਗਤ ਵਿੱਚ ਆਏ ਸ਼ੁਭਦੀਪ ਸਿੰਘ ਸਿੱਧੂ ਬੜੀ ਤੇਜ਼ੀ ਨਾਲ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਹੋਏ ਸਨ।

ਸਿੱਧੂ ਮੂਸੇਵਾਲਾ ਦਾ ਪਿੰਡ ਜ਼ਿਲ੍ਹਾ ਮਾਨਸਾ ਵਿੱਚ ਪੈਂਦਾ ਮੂਸਾ ਹੈ। ਸਿੱਧੂ ਮੂਸੇਵਾਲਾ ਦੀ ਚਰਚਾ ਸਾਲ 2018 ਤੋਂ ਜ਼ਿਆਦਾ ਹੋਣ ਲੱਗੀ ਜਦੋਂ ਬੰਦੂਕ ਸੱਭਿਆਚਾਰ ਸਬੰਧੀ ਕਈ ਗੀਤ ਆਏ।

ਸਿੱਧੂ ਮੂਸੇਵਾਲਾ ਦੀ ਮਾਤਾ ਚਰਨਜੀਤ ਕੌਰ ਮੂਸਾ ਪਿੰਡ ਦੇ ਸਰਪੰਚ ਹਨ। ਸਰਪੰਚੀ ਦੀਆਂ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਨੇ ਆਪਣੀ ਮਾਂ ਲਈ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕੀਤਾ ਸੀ।

ਫਿਰ ਸਿੱਧੂ ਮੂਸੇਵਾਲਾ ਨੇ ਆਪ ਸਿਆਸਤ ਵਿੱਚ ਪੈਰ ਧਰ ਲਿਆ ਹੈ। ਉਨ੍ਹਾਂ ਨੇ ਮਾਨਸਾ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਪਰ ਉਹ ਜਿੱਤ ਨਹੀਂ ਸਕੇ।

ਬੀਬੀਸੀ ਸਹਿਯੋਗੀ ਸੁਰਿੰਦਰ ਮਾਨ ਮੁਤਾਬਕ ਸਿੱਧੂ ਨੇ ਸਰਦਾਰ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਤੋਂ ਬਾਰ੍ਹਵੀਂ ਤੱਕ ਦੀ ਪੜ੍ਹਾਈ ਨਾਨ ਮੈਡੀਕਲ ਨਾਲ ਕੀਤੀ ਹੈ।

ਇਸ ਮਗਰੋਂ ਉਨ੍ਹਾਂ ਨੇ ਗ੍ਰੈਜੂਏਸ਼ਨ ਕੀਤੀ ਅਤੇ ਬਾਅਦ ਵਿੱਚ ਇੱਕ ਸਾਲ ਦਾ ਡਿਪਲੋਮਾ ਕੈਨੇਡਾ ਵਿੱਚ ਕੀਤਾ ਸੀ।

ਪੰਜਾਬ ਸਰਕਾਰ ਬਰਖ਼ਾਸਤ ਹੋਵੇ, ਡੀਜੀਪੀ ’ਤੇ ਕੇਸ ਹੋਵੇ - ਵੜਿੰਗ

ਕਾਂਗਰਸ ਵੱਲੋਂ ਸਿੱਧੂ ਮੂਸੇਲਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇਸ ਕਤਲ ਦੀ ਜਾਂਚ ਸੀਬੀਆਈ, ਐੱਨਆਈਏ ਵਰਗੀਆਂ ਏਜੰਸੀਆਂ ਤੋਂ ਕਰਵਾਉਣ ਦੀ ਮੰਗ ਕੀਤੀ ਹੈ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, "ਸਿੱਧੂ ਮੂਸੇਵਾਲਾ ਨਾਲ ਕਾਂਗਰਸ ਦੀ ਸਰਕਾਰ ਵੇਲੇ 8-10 ਸੁਰੱਖਿਆ ਮੁਲਾਜ਼ਮ ਸਨ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ 4 ਤੱਕ ਪਹੁੰਚ ਗਏ ਤੇ ਇਸ ਮਗਰੋਂ ਕੇਵਲ ਦੋ ਸੁਰੱਖਿਆ ਮੁਲਾਜ਼ਮ ਹੀ ਉਨ੍ਹਾਂ ਦੇ ਨਾਲ ਰਹਿ ਗਏ ਸਨ।"

"ਸਾਡੀ ਸਰਕਾਰ ਵੇਲੇ ਤੋਂ ਹੀ ਰਾਅ ਤੇ ਹੋਰ ਖੂਫ਼ੀਆ ਏਜੰਸੀਆਂ ਦੀਆਂ ਰਿਪੋਰਟਾਂ ਸਨ ਕਿ ਸਿੱਧੂ ਮੂਸੇਵਾਲਾ ਦੀ ਜਾਨ ਨੂੰ ਖ਼ਤਰਾ ਹੈ। ਫਿਰ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਕਿਉਂ ਘਟਾਈ।"

"ਸਾਨੂੰ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐੱਸਆਈਟੀ ਉੱਤੇ ਭਰੋਸਾ ਨਹੀਂ ਹੈ। ਐੱਸਆਈਟੀ ਇੱਕ ਸਿਟਿੰਗ ਜੱਜ ਦੀ ਅਗਵਾਈ ਵਿੱਚ ਬਣਾਈ ਜਾਵੇ।"

"ਡੀਜੀਪੀ ਪੰਜਾਬ ਨੂੰ ਫੌਰਨ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ ਤੇ ਉਨ੍ਹਾਂ ਉੱਤੇ ਪਰਚਾ ਵੀ ਦਰਜ ਹੋਣਾ ਚਾਹੀਦਾ ਹੈ।"

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)