ਸਿੱਧੂ ਮੂਸੇਵਾਲਾ ਦੀ ਲਾਹੌਰ ਜਾਣ ਦੀ ਸੀ ਇੱਛਾ- ਹੁਣ ਕੀ ਕਹਿ ਰਹੇ ਪਾਕਿਸਤਾਨੀ

ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ ਦੇ ਕਤਲ 'ਤੇ ਕੀ ਬੋਲੇ ਪਾਕਿਸਤਾਨੀ ਪੰਜਾਬ ਦੇ ਲੋਕ

ਗਾਇਕ ਅਤੇ ਸਿਆਸਤਦਾਨ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਨਾ ਸਿਰਫ਼ ਭਾਰਤ ਬਲਕਿ ਸਰਹੱਦ ਪਾਰ ਪਾਕਿਸਤਾਨ 'ਚ ਵੀ ਬਹੁਤ ਦੁਖੀ ਹਨ। ਉਨ੍ਹਾਂ 'ਚ ਸੋਗ ਦੀ ਲਹਿਰ ਹੈ।

ਸਿੱਧੂ ਮੂਸੇਵਾਲਾ ਹੈਸ਼ਟੈਗ ਐਤਵਾਰ ਰਾਤ ਤੋਂ ਪਾਕਿਸਤਾਨ 'ਚ ਟਵਿੱਟਰ 'ਤੇ ਸਭ ਤੋਂ ਟਾਪ ਟ੍ਰੈਂਡ ਕਰ ਰਿਹਾ ਹੈ।

ਪਾਕਿਸਤਾਨ 'ਚ ਇਸ ਹੈਸ਼ਟੈਗ ਹੇਠ 3 ਲੱਖ ਤੋਂ ਵੀ ਵੱਧ ਟਵੀਟ ਕੀਤੇ ਜਾ ਚੁੱਕੇ ਹਨ।

ਇੱਕ ਟਵੀਟਰ ਯੂਜ਼ਰ ਨੇ ਲਿਖਿਆ ਹੈ, "ਅੱਜ ਉਨ੍ਹਾਂ ਦਾ ਦਿਲ ਬਹੁਤ ਹੀ ਉਦਾਸ ਹੈ, ਕਿਉਂਕਿ ਉਨ੍ਹਾਂ ਦਾ ਸਭ ਤੋਂ ਚਹੇਤਾ ਗਾਇਕ ਸਿੱਧੂ ਮੂਸੇਵਾਲਾ ਇਸ ਦੁਨੀਆ 'ਚ ਨਹੀਂ ਰਿਹਾ ਹੈ।"

ਟਵੀਟ

ਤਸਵੀਰ ਸਰੋਤ, Twitter

ਇੱਕ ਹੋਰ ਯੂਜ਼ਰ ਵਾਰਿਸ ਗੁੱਜਰ ਨੇ ਲਿਖਿਆ , "ਇਸ ਘਟਨਾ ਨੇ ਉਨ੍ਹਾਂ ਨੂੰ ਭਾਰਤੀ ਅਦਾਕਾਰ ਇਰਫ਼ਾਨ ਖ਼ਾਨ ਦੀ ਉਹ ਗੱਲ ਯਾਦ ਕਰਵਾਈ ਹੈ, ਜਿਸ 'ਚ ਉਨ੍ਹਾਂ ਕਿਹਾ ਸੀ ਕਿ 'ਜਦੋਂ ਸਾਡੇ ਵਰਗਿਆਂ ਦੇ ਦਿਨ ਆਉਂਦੇ ਹਨ ਤਾਂ ਮੌਤ ਵਿਚਾਲੇ ਟਪਕ ਪੈਂਦੀ ਹੈ'।"

ਟਵੀਟ

ਤਸਵੀਰ ਸਰੋਤ, Twitter

Banner

ਸਿੱਧੂ ਮੂਸੇਵਾਲਾ ਪੰਜਾਬੀ ਦਾ ਕੌਮਾਂਤਰੀ ਪੱਧਰ ਦਾ ਪੌਪ ਸਟਾਰ ਸੀ। ਉਸ ਨੂੰ ਘੇਰ ਕੇ ਦਿਨ-ਦਿਹਾੜੇ ਅਤਿਆਧੁਨਿਕ ਹਥਿਆਰਾਂ ਨਾਲ ਕਤਲ ਕੀਤਾ ਜਾਣਾ ਸਮੁੱਚੇ ਸਮਾਜ ਲਈ ਦੁੱਖਦਾਇਕ ਅਤੇ ਪ੍ਰੇਸ਼ਾਨੀ ਵਾਲਾ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾਂ ਨੂੰ ਸਿਖ਼ਰਾਂ ਉੱਤੇ ਪਹੁੰਚਾ ਦਿੱਤਾ ਹੈ।

ਪੰਜਾਬ ਨੇ ਲੰਬਾ ਸਮਾਂ ਹਿੰਸਕ ਦੌਰ ਦੇਖਿਆ ਹੈ ਅਤੇ ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਵਰਗੇ ਕਤਲਾਂ ਨੇ ਪੰਜਾਬ ਦੇ ਲੋਕਾਂ ਅੱਗੇ ਉਸੇ ਵਰਗਾ ਦੌਰ ਮੁੜਨ ਦਾ ਡਰ ਤੇ ਸਹਿਮ ਪਾ ਦਿੱਤਾ ਹੈ।

Banner

'ਸਿੱਧੂ ਵੀਰ ਤੁਸੀਂ ਬਹੁਤ ਛੇਤੀ ਚਲੇ ਗਏ'

ਪਾਕਿਸਤਾਨ ਦੇ ਪੱਤਰਕਾਰ ਹਮਜ਼ਾ ਅਜ਼ਹਰ ਸਲਾਮ ਨੇ ਇੱਕ ਵੀਡੀਓ ਟਵੀਟ ਕਰਦਿਆਂ ਲਿਖਿਆ ਹੈ ਕਿ ਸਿੱਧੂ ਮੂਸੇਵਾਲਾ ਨੇ ਇਸ ਸਾਲ ਪਾਕਿਸਤਾਨ ਆਉਣ ਦਾ ਵਾਅਦਾ ਕੀਤਾ ਸੀ।

ਇਸ ਵੀਡੀਓ 'ਚ ਸਿੱਧੂ ਮੂਸੇਵਾਲਾ ਇੱਕ ਕੰਸਰਟ 'ਚ ਸਟੇਜ ਤੋਂ ਬੋਲ ਰਹੇ ਹਨ ਕਿ ਉਹ ਇਸ ਸਾਲ ਪਾਕਿਸਤਾਨ ਜ਼ਰੂਰ ਆਉਣਗੇ ਅਤੇ ਪਹਿਲਾ ਕੰਸਰਟ ਲਾਹੌਰ ਅਤੇ ਦੂਜਾ ਇਸਲਾਮਾਬਾਦ 'ਚ ਹੋਵੇਗਾ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਉੱਥੇ ਹੀ ਚੌਧਰੀ ਸਮੀਉੱਲ੍ਹਾ ਨੇ ਟਵੀਟ ਕੀਤਾ ਹੈ, "ਉਹ ਬੀਤੀ ਰਾਤ ਨੂੰ ਪਾਕਿਸਤਾਨ 'ਚ ਸਿੱਧੂ ਭਰਾ ਦੇ ਆਯੋਜਿਤ ਹੋਣ ਵਾਲੇ ਕੰਸਰਟ 'ਚ ਸ਼ਾਮਲ ਹੋਣ ਦੀ ਯੋਜਨਾ ਬਣਾ ਰਹੇ ਸਨ ਅਤੇ ਅੱਜ ਉਨ੍ਹਾਂ ਦੇ ਕਤਲ ਦੀ ਮੰਦਭਾਗੀ, ਦੁਖਦਾਈ ਖ਼ਬਰ ਮਿਲੀ ਹੈ, ਉਹ ਲੈਜੇਂਡ, ਮਹਾਨ ਸਨ।"

"ਸਿੱਧੂ ਵੀਰ ਤੁਸੀਂ ਬਹੁਤ ਛੇਤੀ ਚਲੇ ਗਏ ਹੋ। ਦਿਲ ਦਾ ਨੀ ਮਾੜਾ ਤੇਰਾ ਸਿੱਧੂ ਮੂਸੇਵਾਲਾ।"

ਟਵੀਟ

ਤਸਵੀਰ ਸਰੋਤ, Twitter

ਇਕ ਹੋਰ ਯੂਜ਼ਰ ਫੈਜ਼ਾਨ ਰਿਆਜ਼ ਨੇ ਟਵੀਟ ਕੀਤਾ ਹੈ ਤੇ ਕਿਹਾ, "ਲਾਈਵ ਕੰਸਰਟ ਦੌਰਾਨ ਸਿੱਧੂ ਮੂਸੇਵਾਲਾ ਨੇ ਇਸ ਸਾਲ ਪਾਕਿਸਤਾਨ ਆਉਣ ਦਾ ਵਾਅਦਾ ਕੀਤਾ ਸੀ।"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਅਰੀਬਾ ਨਾਮਕ ਯੂਜ਼ਰ ਨੇ ਟਵੀਟ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਵੱਡੀ ਗਿਣਤੀ 'ਚ ਪ੍ਰਸ਼ੰਸਕ ਪਾਕਿਸਤਾਨ 'ਚ ਵੀ ਹਨ। ਭਾਰਤ ਦਾ ਪੰਜਾਬ ਹੀ ਨਹੀਂ ਸਗੋਂ ਪਾਕਿਸਤਾਨ ਦਾ ਪੰਜਾਬ ਵੀ ਉਨ੍ਹਾਂ ਨੂੰ ਮਹਾਨ ਗਾਇਕ ਮੰਨਦਾ ਹੈ। ਉਨ੍ਹਾਂ ਦੇ ਕਤਲ ਦੀ ਖ਼ਬਰ ਨੇ ਸਾਨੂੰ ਬਹੁਤ ਦੁਖੀ ਕੀਤਾ ਹੈ। RIP ਲੈਜੇਂਡ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਅਨਸ ਟੀਪੂ ਟਵੀਟ ਕਰਦੇ ਹਨ ਕਿ ਉਹ ਇਸ ਸਾਲ ਪਾਕਿਸਤਾਨ ਦਾ ਦੌਰਾ ਕਰਨ ਵਾਲੇ ਸਨ।

ਸੱਜਾਦ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਨੂੰ ਪਾਕਿਸਤਾਨ 'ਚ ਵੇਖਣ ਦੀ ਮੇਰੀ ਇੱਛਾ ਅਧੂਰੀ ਰਹਿ ਗਈ ਹੈ।

ਕੁਝ ਲੋਕ ਸਾਜਿਸ਼ ਦਾ ਵੀ ਇਲਜ਼ਾਮ ਲਗਾ ਰਹੇ ਹਨ

ਪਾਕਿਸਤਾਨ 'ਚ ਜਿੱਥੇ ਇੱਕ ਪਾਸੇ ਲੋਕ ਸਿੱਧੂ ਮੂਸੇਵਾਲਾ ਦੇ ਕਤਲ ਕਾਰਨ ਸੋਸ਼ਲ ਮੀਡੀਆ 'ਤੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਕੁਝ ਯੂਜ਼ਰਸ ਇਸ ਕਤਲ ਪਿੱਛੇ ਸਾਜਿਸ਼ ਦੀ ਗੱਲ ਵੀ ਕਹਿ ਰਹੇ ਹਨ।

ਆਕਿਬ ਖ਼ਾਨ ਲਿਖਦੇ ਹਨ, "ਕੁਝ ਦਿਨ ਪਹਿਲਾਂ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਸੀ ਅਤੇ ਹੁਣ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਹੈ।"

"ਭਾਰਤ 'ਚ ਕੋਈ ਵੀ ਘੱਟ-ਗਿਣਤੀ ਸੁਰੱਖਿਅਤ ਨਹੀਂ ਹੈ, ਭਾਵੇਂ ਉਹ ਮੁਸਲਮਾਨ ਹੋਵੇ ਜਾਂ ਫਿਰ ਸਿੱਖ।"

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ 'ਚ ਇੱਕ ਸਾਲ ਤੋਂ ਵੀ ਵੱਧ ਚੱਲੇ ਕਿਸਾਨੀ ਸੰਘਰਸ਼ ਦੌਰਾਨ ਸਿੱਧੂ ਮੂਸੇਵਾਲਾ ਨੇ ਕਿਸਾਨਾਂ ਦਾ ਸਮਰਥਨ ਕੀਤਾ ਸੀ।

ਸੋਸ਼ਲ ਮੀਡੀਆ 'ਤੇ ਕੁਝ ਯੂਜ਼ਰ ਕਿਸਾਨਾਂ ਦੇ ਧਰਨੇ-ਪ੍ਰਦਰਸ਼ਨ ਦੌਰਾਨ ਸਿੱਧੂ ਮੂਸੇਵਾਲਾ ਦੀ ਕਿਸਾਨੀ ਸੰਘਰਸ਼ ਨੂੰ ਦਿੱਤੀ ਹਮਾਇਤ ਦੀ ਵੀ ਚਰਚਾ ਕਰ ਰਹੇ ਹਨ।

ਵਿਜੇ ਪਟੇਲ ਨਾਂਅ ਦਾ ਇੱਕ ਯੂਜ਼ਰ ਲਿਖਦਾ ਹੈ, "ਸਿੱਧੂ ਮੂਸੇਵਾਲਾ ਦਾ ਕਤਲ ਸ਼ਾਇਦ ਉਨ੍ਹਾਂ ਸਾਰਿਆਂ ਲਈ ਇੱਕ ਸੁਨੇਹਾ ਹੈ ਜੋ ਕਿਸਾਨ ਅੰਦੋਲਨ ਦੌਰਾਨ ਇੱਕ ਖ਼ਾਸ ਗਿਰੋਹ ਦਾ ਹਿੱਸਾ ਸਨ ਅਤੇ ਸੰਘਰਸ਼ ਦੇ ਖ਼ਤਮ ਹੋਣ ਤੋਂ ਬਾਅਦ ਚਲੇ ਗਏ ਸਨ।"

"ਸ਼ਾਇਦ ਹੁਣ ਪੰਜਾਬ 'ਚ ਉਨ੍ਹਾਂ ਦੀ ਦੋਸਤਾਨਾ ਤੇ ਹਿਤੈਸ਼ੀ ਸਰਕਾਰ ਹੈ। ਸਾਨੂੰ ਕੁਮਾਰ ਵਿਸ਼ਵਾਸ ਦੀ ਉਸ ਗੱਲ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਹੈ, ਜੋ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਕਹੀ ਸੀ।"

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਇਸ ਦੇ ਨਾਲ ਹੀ ਪਾਕਿਸਤਾਨ 'ਚ ਕੁਝ ਲੋਕ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਟਵੀਟ ਕਰਨ ਅਤੇ ਵੱਖਵਾਦੀ ਆਗੂ ਯਾਸਿਨ ਮਲਿਕ ਦੀ ਉਮਰ ਕੈਦ ਦੀ ਸਜ਼ਾ 'ਤੇ ਕੁਝ ਨਾ ਕਹਿਣ ਦੀ ਆਲੋਚਨਾ ਕਰ ਰਹੇ ਹਨ।

ਇਸ਼ਫ਼ਾਕ ਪਠਾਨ ਲਿਖਦੇ ਹਨ, "ਮੇਰੇ ਮੁਸਲਮਾਨ ਭਰਾਵੋ, ਮੈਨੂੰ ਤੁਹਾਡੇ ਤੋਂ ਇਹ ਉਮੀਦ ਨਹੀਂ ਸੀ ਕਿ ਤੁਸੀਂ ਮੇਰੀ ਕੈਦ ਦੀ ਸਜ਼ਾ 'ਤੇ ਚੁੱਪ ਰਹੋਗੇ ਅਤੇ ਉਨ੍ਹਾਂ ਦੇ ਗਾਇਕ ਦੀ ਮੌਤ 'ਤੇ ਰੋਵੋਗੇ।"

ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ ਦੇ ਕਤਲ 'ਤੇ ਸੰਜੇ ਦੱਤ, ਦਿਲਜੀਤ ਦੋਸਾਂਝ ਤੇ ਬੱਬੂ ਮਾਨ ਕੀ ਬੋਲੇ
Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਸਿੱਧੂ ਮੂਸੇਵਾਲਾ ਦੀ ਮੌਤ 'ਤੇ ਭਾਰਤ 'ਚ ਲੋਕਾਂ ਨੇ ਇੰਝ ਦਿੱਤੀ ਪ੍ਰਤੀਕਿਰਿਆ

ਭਾਰਤ ਵਿੱਚ ਵੀ ਬਾਲੀਵੁੱਡ ਹਸਤੀਆਂ ਨੇ ਵੀ ਟਵੀਟ ਕਰ ਕੇ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਟਵੀਟ ਕਰਦਿਆਂ ਲਿਖਿਆ, "ਸਿੱਧੂ ਮੂਸੇਵਾਲਾ ਬਾਰੇ ਸੁਣ ਕੇ ਹੈਰਾਨ ਅਤੇ ਦੁਖੀ ਹੋ ਗਿਆ ਹਾਂ, ਇੱਕ ਮਹਾਨ ਪ੍ਰਤਿਭਾ ਬਹੁਤ ਜਲਦੀ ਖ਼ਤਮ ਹੋ ਗਈ। ਵਾਹਿਗੁਰੂ ਇਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਬਲ ਬਖਸ਼ਣ।"

Skip X post, 7
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 7

ਅਦਾਕਾਰ ਅਨਿਲ ਕਪੂਰ ਲਿਖਦੇ ਹਨ, "ਬਹੁਤ ਹੀ ਹੈਰਾਨ ਕਰਨ ਵਾਲੀ ਅਤੇ ਦੁਖਦਾਈ ਖ਼ਬਰ ਹੈ…ਅਜਿਹੀ ਪ੍ਰਤਿਭਾਸ਼ਾਲੀ ਨੌਜਵਾਨ ਜ਼ਿੰਦਗੀ ਦਾ ਦੁਖਦਾਈ ਤੌਰ 'ਤੇ ਬਹੁਤ ਜਲਦੀ ਅੰਤ ਹੋ ਗਿਆ…ਪਰਿਵਾਰ ਲਈ ਦੁਆਵਾਂ।"

ਟਵਿੱਟਰ

ਤਸਵੀਰ ਸਰੋਤ, Anil Kapoor/twitter

ਅਦਾਕਾਰਾ ਜ਼ਰੀਨ ਖ਼ਾਨ ਨੇ ਲਿਖਿਆ ਹੈ ਕਿ ਇਹ ਬਿਲਕੁਲ ਵਿਨਾਸ਼ਕਾਰੀ ਅਤੇ ਹੈਰਾਨ ਕਰਨ ਵਾਲਾ ਕਾਰਾ ਹੈ।

Skip X post, 8
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 8

ਅਜੇ ਦੇਵਗਨ ਲਿਖਦੇ ਹਨ, "ਸਿੱਧੂ ਮੂਸੇਵਾਲਾ ਦੀ ਦਰਦਨਾਕ ਮੌਤ ਤੋਂ ਹੈਰਾਨ ਹਾਂ। ਵਾਹਿਗੁਰੂ ਉਸ ਦੇ ਪਿਆਰਿਆਂ ਨੂੰ ਇਸ ਦੁੱਖ ਦੀ ਘੜੀ ਵਿੱਚ ਬਲ ਬਖਸ਼ਣ। RIP, ਅਜੇ ਵੀ ਮੈਂ ਇਸ ਸਭ ਨੂੰ ਸਮਝਣ ਦੀ ਕੋਸ਼ਿਸ਼ ਕਰ ਰਿਹਾ ਹਾਂ।"

Skip X post, 9
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 9

ਕ੍ਰਿਕਟਰ ਸ਼ਿਖ਼ਰ ਧਵਨ ਕਹਿੰਦੇ ਹਨ, "ਸਦਮੇ ਵਿੱਚ, ਵਿਨਾਸ਼ਕਾਰੀ, ਬਿਆਨ ਕਰਨ ਲਈ ਸ਼ਬਦ ਨਹੀਂ... RIP।"

ਸਿੱਧੂ ਮੂਸੇਵਾਲਾ

ਤਸਵੀਰ ਸਰੋਤ, Sikhra Dhawan/Twitter

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਲਿਖਦੇ ਹਨ, "ਸਿੱਧੂ ਮੂਸੇਵਾਲਾ ਬਾਰੇ ਸੁਣ ਕੇ ਸੁੰਨ ਹੋ ਗਿਆ ਬਾਬਾ ਜੀ ਆਪੇ ਚਰਨੀ ਲਗਾਉਣ, ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨਾਲ ਦਿਲੀ ਹਮਦਰਦੀ।"

Skip X post, 10
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 10

ਸਲੀਮ ਮਰਚੈਂਟ ਲਿਖਦੇ ਹਨ, "ਮੈਂ ਇਸ ਖਬਰ ਤੋਂ ਹੈਰਾਨ ਅਤੇ ਦੁਖੀ ਹੋ ਗਿਆ ਹਾਂ.. ਸਿੱਧੂ ਇੱਕ ਹੀਰਾ ਸੀ.. ਸਾਡਾ ਗੀਤ ਬਹੁਤ ਜਲਦੀ ਰਿਲੀਜ਼ ਹੋਣ ਵਾਲਾ ਸੀ.. ਇਸ "ਤੇ ਭਰੋਸਾ ਨਹੀਂ ਹੁੰਦਾ।"

Skip X post, 11
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 11

ਕਪਿਲ ਸ਼ਰਮਾ ਨੇ ਟਵਿੱਟਰ ਹੈਂਡਲ 'ਤੇ ਲਿਖਿਆ ਹੈ, "ਬਹੁਤ ਦੁਖਦਾਈ ਅਤੇ ਹੈਰਾਨ ਕਰ ਦੇਣ ਵਾਲਾ ਹੈ, ਉਹ ਇੱਕ ਮਹਾਨ ਕਲਾਕਾਰ ਅਤੇ ਵਧੀਆ ਇਨਸਾਨ ਸੀ, ਪ੍ਰਮਾਤਮਾ ਉਸ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।"

ਟਵੀਟ

ਤਸਵੀਰ ਸਰੋਤ, Kapil Sharma/Twitter

ਪੰਜਾਬੀ ਗਾਇਕ ਅਤੇ ਅਦਾਕਾਰ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇਵਾਲਾ ਦੀ ਐਤਵਾਰ ਨੂੰ ਮਾਨਸਾ 'ਚ ਕੁਝ ਅਣਪਛਾਤੇ ਲੋਕਾਂ ਵੱਲੋਂ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ।

ਮਾਨਸਾ ਦੇ ਐਸਐੱਸਪੀ ਗੌਰਵ ਤੋਰਾ ਨੇ ਸਿੱਧੂ ਮੂਸੇਵਾਲਾ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਅਤੇ ਸਰੀਰ 'ਤੇ ਚਾਰ ਥਾਵਾਂ 'ਤੇ ਗੋਲੀਆਂ ਦੇ ਨਿਸ਼ਾਨ ਹੋਣ ਦੀ ਗੱਲ ਵੀ ਆਖੀ।

ਇਸ ਦੇ ਨਾਲ ਹੀ ਮਾਨਸਾ ਦੇ ਸਿਵਲ ਸਰਜਨ ਡਾਕਟਰ ਰਣਜੀਤ ਰਾਏ ਨੇ ਵੀ ਮੀਡੀਆ ਨੂੰ ਦੱਸਿਆ ਸੀ ਕਿ ਸਿੱਧੂ ਦੀ ਹਸਪਤਾਲ ਲਿਜਾਂਦੇ ਸਮੇਂ ਹੀ ਮੌਤ ਹੋ ਗਈ ਸੀ।

ਸਿੱਧੂ ਮੂਸੇਵਾਲਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਮਹੀਨੇ 'ਚ ਰਾਜਨੀਤੀ 'ਚ ਪ੍ਰਵੇਸ਼ ਕੀਤਾ ਸੀ।

ਉਨ੍ਹਾਂ ਨੇ ਮਾਨਸਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਵੱਜੋਂ ਚੋਣ ਲੜੀ ਸੀ, ਪਰ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਜੇ ਸਿੰਗਲਾ ਤੋਂ ਹਾਰ ਗਏ ਸਨ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।