ਅਕਾਲ ਤਖ਼ਤ ਦੇ ਜਥੇਦਾਰ ਨੇ ਕੇਂਦਰ ਜ਼ੈੱਡ ਸਕਿਓਰਿਟੀ ਲੈਣ ਤੋਂ ਇਸ ਤਰਕ ਨਾਲ ਕੀਤਾ ਇਨਕਾਰ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਜ਼ੈੱਡ ਸਕਿਓਰਿਟੀ ਦੇ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਇਸ ਬਾਰੇ ਜਾਣਕਾਰੀ ਮਿਲੀ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸਿਕਿਓਰਿਟੀ ਦੇਣ ਦਾ ਫ਼ੈਸਲਾ ਲਿਆ ਗਿਆ ਸੀ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ''ਜਥੇਦਾਰ ਵਜੋਂ ਮੇਰਾ ਖੇਤਰ ਪ੍ਰਚਾਰ ਦਾ ਹੈ। ਇਸ ਖੇਤਰ ਵਿੱਚ ਮੈਨੂੰ ਕਈ ਲੋਕਾਂ ਨਾਲ ਨੇੜਿਉਂ ਮਿਲਣਾ ਪੈਂਦਾ ਹੈ। ਦੇਸ਼ਾਂ-ਵਿਦੇਸ਼ਾਂ ਦੇ ਦੌਰੇ ਕਰਨੇ ਪੈਂਦੇ ਹਨ। ਕਈ ਵਾਰ ਗੁਰਸਿੱਖਾਂ ਦੇ ਘਰੇ ਵੀ ਰੁਕਣਾ ਪੈਂਦਾ ਹੈ।''
''ਇਸ ਸਥਿਤੀ ਵਿੱਚ ਜ਼ੈੱਡ ਸਕਿਉਰਿਟੀ ਲੈ ਕੇ ਚੱਲਣਾ ਮੇਰੇ ਲਈ ਸੰਭਵ ਨਹੀਂ ਹੈ। ਇਸ ਨਾਲ ਮੇਰੇ ਪ੍ਰਚਾਰ ਦੇ ਖੇਤਰ ਵਿੱਚ ਰੁਕਾਵਟ ਆਉਣੀ ਸੁਭਾਵਕ ਹੈ।''
''ਇਸ ਦੇ ਮੱਦੇ ਨਜ਼ਰ ਇਸ ਫ਼ੈਸਲੇ ਨੂੰ ਮੁਲਤਵੀ ਕੀਤਾ ਜਾਏ ਤਾਂ ਜੋ ਮੈਂ ਖੁੱਲ੍ਹ ਕੇ ਪ੍ਰਚਾਰ ਦੇ ਖੇਤਰ ਵਿੱਚ ਵਿਚਰ ਸਕਾਂ ਅਤੇ ਸੰਗਤਾਂ ਨੂੰ ਮਿਲ ਸਕਾਂ।''
ਪੰਜਾਬ ਸਰਕਾਰ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਦੀ ਸੁਰੱਖਿਆ ਹੋਰ ਕਈ ਹਸਤੀਆਂ ਸਣੇ ਘਟਾਈ ਗਈ ਸੀ। ਇਸ ਮਗਰੋਂ ਹਰਪ੍ਰੀਤ ਸਿੰਘ ਨੇ ਬਾਕੀ ਸੁਰੱਖਿਆ ਮੁਲਾਜ਼ਮਾਂ ਨੂੰ ਵੀ ਵਾਪਸ ਕਰ ਦਿੱਤਾ ਸੀ।
ਪੰਜਾਬ ਸਰਕਾਰ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੱਸਿਆ ਕਿ ਜਿਹੜੀਆਂ ਹਸਤੀਆਂ ਦੀ ਸੁਰੱਖਿਆ ਆਰਜੀ ਤੌਰ 'ਤੇ ਵਾਪਸ ਲਈ ਗਈ ਸੀ ਉਹ ਸੱਤ ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਬਾਅਦ ਮੁੜ ਬਹਾਲ ਕਰ ਦਿੱਤੀ ਜਾਵੇਗੀ।
ਉਸ ਵੇਲੇ ਜਥੇਦਾਰ ਹਰਪ੍ਰੀਤ ਸਿੰਘ ਸੁਰੱਖਿਆ ਵਾਪਸ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ ਹੈ ਤੇ ਸਿੱਖ ਨੌਜਵਾਨ ਹੀ ਉਨ੍ਹਾਂ ਦੀ ਸੁਰੱਖਿਆ ਲਈ ਕਾਫ਼ੀ ਹਨ।
ਪੰਜਾਬ ਸਰਕਾਰ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨੂੰ ਮੁੜ ਸੁਰੱਖਿਆ ਦਿੱਤੀ ਗਈ ਸੀ ਜਿਸ ਨੂੰ ਜਥੇਦਾਰ ਹਰਪ੍ਰੀਤ ਸਿੰਘ ਨੇ ਵਾਪਸ ਮੋੜ ਦਿੱਤਾ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਗਿਆਨੀ ਹਰਪ੍ਰੀਤ ਸਿੰਘ ਨੂੰ ਸੁਰੱਖਿਆ ਦੇਣ ਲਈ ਹਥਿਆਰਬੰਦ ਸਿੰਘਾਂ ਦਾ ਦਸਤਾ ਲਾਇਆ ਗਿਆ ਸੀ।
ਸਿੱਧੂ ਮੂਸੇਵਾਲਾ ਦੇ ਘਰ ਬਾਹਰ ਆ ਰਹੇ ਲੋਕਾਂ ਦੇ ਇਹ ਜਜ਼ਬਾਤ ਨਜ਼ਰ ਆ ਰਹੇ ਹਨ
ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਵਿੱਚ ਤਣਾਅ ਤੇ ਵਿਰੋਧ ਦੇ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਪਹੁੰਚੇ।
ਪੰਜਾਬ 'ਆਪ' ਟਵਿੱਟਰ ਹੈਂਡਲ 'ਤੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਰਹੂਮ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਵੰਡਾਇਆ।

ਤਸਵੀਰ ਸਰੋਤ, Bhagwant Mann/Twitter
ਉਨ੍ਹਾਂ ਨੇ ਅੱਗੇ ਲਿੱਖਿਆ, "ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਲਦ ਕਤਲ ਦੇ ਦੋਸ਼ੀਆਂ ਨੂੰ ਫੜਿਆ ਜਾਵੇਗਾ। ਕਿਸੇ ਕੀਮਤ 'ਤੇ ਮੁਲਜ਼ਮਾਂ ਨੂੰ ਨਹੀਂ ਬਖ਼ਸ਼ਾਂਗੇ। ਇਨਸਾਫ਼ ਹਰ ਹਾਲ ਕੀਤਾ ਜਾਵੇਗਾ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਇਸ ਤੋਂ ਪਹਿਲਾਂ ਸਵੇਰੇ ਮੂਸੇਵਾਲਾ ਦੇ ਘਰ ਦੇ ਸਾਹਮਣੇ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ।
ਪੰਜਾਬੀ ਗਾਇਕ ਅਤੇ ਅਦਾਕਾਰ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਸਖਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ- ਕੇਜਰੀਵਾਲ
ਖ਼ਬਰ ਏਜੰਸੀ ਏਐੱਆਈ ਮੁਤਾਬਕ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ, "ਮੇਰਾ ਮੰਨਣਾ ਹੈ ਕਿ ਜੋ ਵੀ ਘਟਨਾ ਵਾਪਰੀ ਹੈ ਇਸ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ ਹੈ। ਸਿੱਧੂ ਮੂਸੇਵਾਲਾ ਦਾ ਕਤਲ ਹੋਇਆ, ਉਹ ਬੇਹੱਦ ਅਫ਼ਸੋਸਨਾਕ ਹੈ।"
"ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੂਰੀ ਕੋਸ਼ਿਸ਼ ਜਾਰੀ ਹੈ ਅਤੇ ਭਰੋਸਾ ਦਿਵਾਉਂਦੇ ਹਾਂ ਕਿ ਮੁਲਜ਼ਮਾਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਪਰਿਵਾਰ ਨੂੰ ਮਿਲਣ ਆਏ ਵਿਧਾਇਕ ਗੁਰਪ੍ਰੀਤ ਸਿੰਘ ਨੂੰ ਮੁੜਨਾ ਪਿਆ
ਅੱਜ ਪਿੰਡ ਵਿੱਚ ਇਕੱਠੇ ਹੋਏ ਲੋਕਾਂ ਦਾ ਕਹਿਣਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਉਣ ਨੂੰ ਲੈ ਕੇ ਪਿੰਡ ਨੂੰ 'ਛਾਉਣੀ' ਬਣਾ ਦਿੱਤਾ ਗਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਹੋ ਰਹੇ ਹੈ।
ਇਸ ਦੌਰਾਨ ਲੋਕਾਂ ਨੇ ਉੱਥੇ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਨੂੰ ਵੀ ਮਰਹੂਮ ਗਾਇਕ ਦੇ ਪਰਿਵਾਰ ਨਾਲ ਮਿਲਣ ਨਹੀਂ ਜਾਣ ਦਿੱਤਾ ਅਤੇ ਲੋਕਾਂ ਦੇ ਵਿਰੋਧ ਕਰਕੇ ਵਿਧਾਇਕ ਨੂੰ ਵਾਪਸ ਮੁੜਨਾ ਪਿਆ।
ਲੋਕਾਂ ਦਾ ਇਲਜ਼ਾਮ ਹੈ ਕਿ ਪਿੰਡ ਵਿੱਚ ਪਰਿਵਾਰ ਦੇ ਰਿਸ਼ਤੇਦਾਰਾਂ ਨੂੰ ਵੀ ਸੁਰੱਖਿਆ ਕਾਰਨ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਪੰਜ-ਪੰਜ ਕਿਲੋਮੀਟਰ ਤੋਂ ਪਿੰਡ ਵਾਲਿਆਂ ਨੂੰ ਕਿਹਾ ਜਾ ਰਿਹਾ ਹੈ ਕਿ ਪੈਦਲ ਚਲੇ ਜਾਓ, ਪਿੰਡ ਵਿੱਚ ਨਾ ਤਾਂ ਕੋਈ ਦੁੱਧ ਵਾਲਾ ਆਉਣ ਦਿੱਤਾ ਜਾ ਰਿਹਾ, ਨਾ ਪਾਣੀ ਵਾਲਾ ਤੇ ਨਾ ਹੀ ਸਾਡੇ ਬੱਚੇ ਸਕੂਲ ਜਾ ਰਹੇ ਹਨ।

ਤਸਵੀਰ ਸਰੋਤ, Ani
ਇਹ ਵੀ ਪੜ੍ਹੋ:-
ਲੋਕਾਂ ਦਾ ਕਹਿਣਾ ਹੈ ਕਿ ਪਿੰਡ ਦੀ ਘੇਰਾਬੰਦੀ ਕੀਤੀ ਗਈ ਹੈ। ਉਨ੍ਹਾਂ ਦੀ ਮੰਗ ਹੈ ਕਿ ਸਿੱਧੂ ਮੂਸੇਵਾਲਾ ਦੇ ਭੋਗ ਤੋਂ ਪਹਿਲਾਂ ਮੁਲਜ਼ਮਾਂ ਨੂੰ ਫੜਿਆ ਜਾਵੇ।
ਵਾਪਸ ਜਾਂਦਿਆਂ ਹੋਇਆ ਵਿਧਾਇਕ ਗੁਰਪ੍ਰੀਤ ਸਿੰਘ ਨੇ ਸਿਰਫ਼ ਇਹੀ ਕਿਹਾ, "ਕੋਈ ਨਾ ਇਹ ਸਾਡੇ ਭਰਾ ਹਨ ਤੇ ਸਾਡਾ ਹੀ ਪਰਿਵਾਰ ਹਨ।"

ਸਿੱਧੂ ਮੂਸੇਵਾਲਾ ਪੰਜਾਬੀ ਦਾ ਕੌਮਾਂਤਰੀ ਪੱਧਰ ਦਾ ਪੌਪ ਸਟਾਰ ਸੀ। ਉਨ੍ਹਾਂ ਦਾ 29 ਮਈ ਨੂੰ ਘੇਰ ਕੇ ਦਿਨ-ਦਿਹਾੜੇ ਅਤਿਆਧੁਨਿਕ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾਂ ਨੂੰ ਸਿਖ਼ਰਾਂ ਉੱਤੇ ਪਹੁੰਚਾ ਦਿੱਤਾ ਹੈ।
ਪੰਜਾਬ ਨੇ ਲੰਬਾ ਸਮਾਂ ਹਿੰਸਕ ਦੌਰ ਦੇਖਿਆ ਹੈ ਅਤੇ ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਵਰਗੇ ਕਤਲਾਂ ਨੇ ਪੰਜਾਬ ਦੇ ਲੋਕਾਂ ਅੱਗੇ ਉਸੇ ਵਰਗਾ ਦੌਰ ਮੁੜਨ ਦਾ ਡਰ ਤੇ ਸਹਿਮ ਪਾ ਦਿੱਤਾ ਹੈ।

ਆਪ ਆਦਮੀ ਪਾਰਟੀ ਦੇ ਵਿਧਾਇਕ ਮਲਵਿੰਦਰ ਸਿੰਘ ਇਸ ਸਭ ਲਈ ਕਾਂਗਰਸ ਨੂੰ ਜ਼ਿੰਮੇਵਾਰ ਦੱਸਿਆ।
ਖ਼ਬਰ ਏਜੰਸੀ ਏਐੱਆਈ ਏਐੱਨਆਈ ਮੁਤਾਬਕ, ਉਨ੍ਹਾਂ ਨੇ ਕਿਹਾ, "ਅੱਜ ਜੇਕਰ ਪੰਜਾਬ ਦੇ ਮੁੱਖ ਮੰਤਰੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਦੀ ਘੜੀ ਸਾਂਝੀ ਕਰਨ ਜਾ ਰਹੇ ਹਨ ਤਾਂ ਵੀ ਕਾਂਗਰਸ ਆਪਣੀ ਹਰਕਤਾਂ ਤੇ ਗੰਦੀ ਰਾਜਨੀਤੀ ਤੋਂ ਬਾਜ ਨਹੀਂ ਆ ਰਹੀ।"

ਤਸਵੀਰ ਸਰੋਤ, Getty Images
"ਅੱਜ ਕਾਂਗਰਸ ਦੇ ਸਾਬਕਾ ਵਿਧਾਇਕ ਆਪਣੇ ਕੁਝ ਸਮਰਥਕਾਂ ਨਾਲ ਉੱਥੇ ਜਾ ਕੇ ਜਿਸ ਤਰ੍ਹਾਂ ਹੰਗਾਮਾ ਕਰ ਰਹੇ ਹਨ। ਇਸ ਨੂੰ ਸਾਰਾ ਪੰਜਾਬ ਵੇਖ ਰਿਹਾ।"
"ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਮੁਖੀ ਹੋਣ ਦੇ ਨਾਤੇ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ, ਉਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਾ ਰਹੇ ਹਨ, ਉਹ ਪਰਿਵਾਰ ਨੂੰ ਨਿਆਂ ਕਿਸ ਤਰ੍ਹਾਂ ਦੇਣਾ ਹੈ, ਸਾਰੇ ਇਸੇ ਮੁਸ਼ੱਕਤ ਵਿੱਚ ਲੱਗੇ ਹੋਏ ਹਨ।"
"ਪਰ ਕਾਂਗਰਸ ਪਾਰਟੀ , ਜਿਨ੍ਹਾਂ ਦਾ ਲਾਸ਼ਾਂ 'ਤੇ ਰਾਜਨੀਤੀ ਕਰਨ ਦਾ ਅਤੀਤ ਰਿਹਾ ਹੈ, ਉਹ ਅੱਜ ਵੀ ਬਾਜ ਨਹੀਂ ਆ ਰਹੀ।"
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕੀ-ਕੀ ਹੋਇਆ
29 ਮਈ ਦੀ ਸ਼ਾਮ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਹੋਇਆ ਜਿਸ ਨਾਲ ਸਨਸਨੀ ਫੈਲ ਗਈ।
ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਵੀਂ ਬਣੀ ਭਗਵੰਤ ਮਾਨ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਣ ਲੱਗਾ ਅਤੇ ਵੱਡੀ ਗਿਣਤੀ ਵਿੱਚ ਲੋਕ ਸੜਕਾਂ ਉੱਤੇ ਆ ਉਤਰੇ।
ਮਾਨਸਾ ਵਿੱਚ ਮੂਸੇਵਾਲਾ ਦੇ ਪਿੰਡ ਮੂਸਾ ਵਿੱਚ ਲੋਕਾਂ ਦਾ ਇਕੱਠ ਹੋਣ ਲੱਗਿਆ। ਮੂਸੇਵਾਲਾ ਦੀ ਅੰਤਮ ਯਾਤਰਾ ਤੇ ਸਸਕਾਰ ਵੇਲੇ ਵੀ ਲੋਕਾਂ ਦਾ ਵੱਡਾ ਹਜੂਮ ਦੇਖਣ ਨੂੰ ਮਿਲਿਆ।
ਇਸ ਘਟਨਾ ਵਿੱਚ ਮੂਸੇਵਾਲਾ ਦੇ ਦੋ ਸਾਥੀ ਵੀ ਜ਼ਖਮੀ ਹੋਏ, ਜਿਨ੍ਹਾਂ ਦਾ ਇਲਾਜ ਜਾਰੀ ਹੈ। ਇਸ ਘਟਨਾ ਤੋਂ ਇੱਕ ਦਿਨ ਪਹਿਲਾਂ ਹੀ ਸੈਂਕੜੇ ਲੋਕਾਂ ਦੀ ਸੁਰੱਖਿਆ ਪੰਜਾਬ ਸਰਕਾਰ ਨੇ ਜਾਂ ਤਾਂ ਹਟਾ ਲਈ ਸੀ ਜਾਂ ਘਟਾ ਦਿੱਤੀ ਸੀ।
29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਪੁਲਿਸ ਨੇ ਦਾਅਵਾ ਕੀਤਾ ਕਿ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਅਪਰਾਧ ਪਿੱਛੇ ਸਨ।
ਛੇ ਮੈਂਬਰੀ ਐਸਆਈਟੀ ਵਿੱਚ ਚੇਅਰਮੈਨ ਆਈਜੀ ਜਸਕਰਨ ਸਿੰਘ ਦੀ ਅਗਵਾਈ ਵਿੱਚ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਾਲਾਂਕਿ, ਮੂਸੇਵਾਲੇ ਦੇ ਪਰਿਵਾਰ ਨੇ ਨਿਆਂਇਕ ਜਾਂਚ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਕਤਲ ਦੀ ਜਾਂਚ ਲਈ ਕਿਸੇ ਮੌਜੂਦਾ ਜੱਜ ਨੂੰ ਨਿਯੁਕਤ ਕਰਨ ਦੀ ਬੇਨਤੀ ਵੀ ਕੀਤੀ ਸੀ।
ਸਿੱਧੂ ਮੂਸੇਵਾਲਾ ਦੇ ਕਤਲ ਦੇ ਤੀਜੇ ਦਿਨ ਪੰਜਾਬ ਪੁਲਿਸ ਨੇ ਪਹਿਲੀ ਗ੍ਰਿਫ਼ਤਾਰੀ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਸ਼ਖਸ ਦਾ ਨਾਂ ਮਨਪ੍ਰੀਤ ਸਿੰਘ ਹੈ। ਜਿਸ ਕੋਲੋਂ ਪੁੱਛਗਿੱਛ ਜਾਰੀ ਹੈ।
ਪੰਜਾਬ ਪੁਲਿਸ ਵੱਲੋਂ ਹੁਣ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ਵਿੱਚ ਲੈ ਕੇ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post

















