ਹਜ਼ਰਤ ਮੁਹੰਮਦ ਬਾਰੇ ਭਾਜਪਾ ਆਗੂਆਂ ਦੀਆਂ ਟਿੱਪਣੀਆਂ ਉੱਤੇ ਅਰਬ ਮੁਲਕਾਂ ਦੇ ਪ੍ਰਤੀਕਰਮ ਸਣੇ ਹੋਰ ਕੀ-ਕੀ ਹੋਇਆ

ਤਸਵੀਰ ਸਰੋਤ, Getty Images
ਭਾਰਤੀ ਜਨਤਾ ਪਾਰਟੀ ਦੇ ਦੋ ਆਗੂਆਂ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਵਿਵਾਦਤ ਟਿੱਪਣੀ ਦਾ ਇਸਲਾਮਿਕ ਦੇਸ਼ਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਕਤਰ, ਕੁਵੈਤ ਅਤੇ ਇਰਾਨ ਨੇ ਐਤਵਾਰ ਨੂੰ ਭਾਰਤੀ ਰਾਜਦੂਤਾਂ ਨੂੰ ਤਲਬ ਕਰਕੇ ਭਾਰਤ ਸਰਕਾਰ ਨੂੰ ਜਨਤਕ ਤੌਰ ਉੱਤੇ ਮਾਫ਼ੀ ਮੰਗਣ ਲਈ ਕਿਹਾ।
ਇਸ ਦੇ ਨਾਲ ਹੀ ਇਨ੍ਹਾਂ ਦੇਸ਼ਾਂ ਦੇ ਸੋਸ਼ਲ ਮੀਡੀਆ ਉੱਪਰ ਭਾਰਤੀ ਵਸਤੂਆਂ ਦੇ ਬਾਈਕਾਟ ਦੀ ਮੰਗ ਵੀ ਕੀਤੀ ਗਈ ਹੈ।
ਕੁਝ ਦਿਨ ਪਹਿਲਾਂ ਇੱਕ ਟੀਵੀ ਸ਼ੋਅ ਦੌਰਾਨ ਭਾਜਪਾ ਆਗੂ ਨੂਪੁਰ ਸ਼ਰਮਾ ਵੱਲੋਂ ਵਿਵਾਦਤ ਬਿਆਨ ਦਿੱਤਾ ਗਿਆ ਸੀ।
ਇਸ ਦੇ ਨਾਲ ਹੀ ਦਿੱਲੀ ਭਾਜਪਾ ਦੇ ਆਗੂ ਨਵੀਨ ਜਿੰਦਲ ਵੱਲੋਂ ਵਿਵਾਦਿਤ ਟਵੀਟ ਕੀਤਾ ਗਿਆ ਸੀ, ਜਿਸਨੂੰ ਬਾਅਦ ਵਿੱਚ ਡਿਲੀਟ ਕਰ ਦਿੱਤਾ ਗਿਆ।
ਹੁਣ ਤੱਕ ਕੀ ਕੀ ਹੋਇਆ
- ਕਤਰ ਨੇ ਭਾਰਤੀ ਰਾਜਦੂਤ ਦੀਪਕ ਮਿੱਤਲ ਨੂੰ ਆਖਿਆ ਕਿ 'ਅਜਿਹੀਆਂ ਇਸਲਾਮ ਵਿਰੋਧੀ ਟਿੱਪਣੀਆਂ ਦਾ ਹੋਣਾ ਅਤੇ ਉਸ ਸਬੰਧੀ ਕੋਈ ਸਖ਼ਤ ਕਾਰਵਾਈ ਨਾ ਕਰਨਾ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਨੂੰ ਖ਼ਤਰਾ ਹੈ।' ਇਸ ਦੇ ਨਾਲ ਹੀ ਕਤਰ ਨੇ ਆਖਿਆ ਕਿ ਇਹ ਹਿੰਸਾ ਅਤੇ ਨਫ਼ਰਤ ਨੂੰ ਵਧਾ ਸਕਦਾ ਹੈ।
- ਕੁਵੈਤ ਨੇ ਵੀ ਭਾਰਤ ਤੋਂ ਇਨ੍ਹਾਂ ਟਿੱਪਣੀਆਂ ਲਈ ਮੁਆਫ਼ੀ ਦੀ ਮੰਗ ਕੀਤੀ ਹੈ। ਕੁਵੈਤ ਵੱਲੋਂ ਆਖਿਆ ਗਿਆ ਕਿ ਅਜਿਹੇ ਬਿਆਨ ਨਫ਼ਰਤ ਨੂੰ ਵਧਾਉਂਦੇ ਹਨ।
- ਇਰਾਨ ਦੇ ਚੈਨਲ ਈਰਾਨ ਇੰਟਰਨੈਸ਼ਨਲ ਇੰਗਲਿਸ਼ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਈਰਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਰਾਜਦੂਤ ਨੂੰ ਤਲਬ ਕੀਤਾ ਹੈ। ਤਹਿਰਾਨ ਵਿਖੇ ਭਾਰਤੀ ਰਾਜਦੂਤ ਨੂੰ ਆਖਿਆ ਗਿਆ ਕਿ ਇਹ ਟਿੱਪਣੀਆਂ ਹਜ਼ਰਤ ਮੁਹੰਮਦ ਦੀ ਬੇਇੱਜ਼ਤੀ ਹਨ।
- ਭਾਰਤ ਵੱਲੋਂ ਆਖਿਆ ਗਿਆ ਹੈ ਕਿ ਇਹ ਵਿਚਾਰ ਭਾਰਤ ਸਰਕਾਰ ਦੇ ਨਹੀਂ ਹਨ ਬਲਕਿ ਕੁਝ ਸ਼ਰਾਰਤੀ ਤੱਤਾਂ ਦੇ ਹਨ। ਭਾਰਤ ਵੱਲੋਂ ਇਹ ਵੀ ਆਖਿਆ ਗਿਆ ਕਿ ਸੱਤਾਧਾਰੀ ਪਾਰਟੀ ਭਾਜਪਾ ਵੱਲੋਂ ਇਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।
- ਕਤਰ ਵੱਲੋਂ ਇਹ ਬਿਆਨ ਉਸ ਸਮੇਂ ਆਏ ਹਨ ਜਦੋਂ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕਤਰ ਵਿੱਚ ਹਨ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਸ਼ੇਖ ਖ਼ਾਲਿਦ ਬਿਨ ਖ਼ਲੀਫ਼ਾ ਬਿਨ ਅਬਦੁਲ ਅਜ਼ੀਜ਼ ਨਾਲ ਬੈਠਕ ਕੀਤੀ ਹੈ।
- ਪਿਛਲੇ ਹਫ਼ਤੇ ਇੱਕ ਟੀਵੀ ਚੈਨਲ ਵਿਚ ਬਹਿਸ ਦੌਰਾਨ ਭਾਰਤੀ ਜਨਤਾ ਪਾਰਟੀ ਦੀ ਤਤਕਾਲੀ ਤਰਜਮਾਨ ਤੇ ਆਗੂ ਨੂਪੁਰ ਸ਼ਰਮਾ ਵੱਲੋਂ ਵਿਵਾਦਿਤ ਟਿੱਪਣੀ ਕੀਤੀ ਗਈ ਸੀ। ਦਿੱਲੀ ਭਾਜਪਾ ਦੇ ਆਗੂ ਨਵੀਨ ਜਿੰਦਲ ਵੱਲੋਂ ਵੀ ਇੱਕ ਟਵੀਟ ਕੀਤਾ ਗਿਆ ਸੀ ਜਿਸ ਨੂੰ ਬਾਅਦ ਵਿੱਚ ਡਿਲੀਟ ਕਰ ਦਿੱਤਾ ਗਿਆ।

ਤਸਵੀਰ ਸਰੋਤ, ANI
- ਨਵੀਨ ਜਿੰਦਲ ਪਾਰਟੀ ਵਿੱਚੋਂ ਕੱਢਿਆ ਗਿਆ ਅਤੇ ਨੂਪੁਰ ਸ਼ਰਮਾ ਨੂੰ ਸਸਪੈਂਡ ਕੀਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਦੀ ਕਾਰਵਾਈ ਤੋਂ ਬਾਅਦ ਦੋਵਾਂ ਆਗੂਆਂ ਨੇ ਆਪਣੇ ਬਿਆਨ ਵਾਪਸ ਲੈ ਲਏ ਹਨ।
- ਇਨ੍ਹਾਂ ਟਿੱਪਣੀਆਂ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ ਵੀ ਵਿਰੋਧ ਦੇਖਣ ਨੂੰ ਮਿਲਿਆ।ਸ਼ੁੱਕਰਵਾਰ ਨੂੰ ਨਮਾਜ਼ ਤੋਂ ਬਾਅਦ ਕਾਨਪੁਰ ਵਿਖੇ ਹੋਈ ਹਿੰਸਾ ਵਿੱਚ ਚਾਲੀ ਲੋਕ ਜ਼ਖਮੀ ਹੋਏ ਹਨ।
- ਭਾਰਤੀ ਜਨਤਾ ਪਾਰਟੀ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਬਿਆਨ ਵਿੱਚ ਆਖਿਆ ਗਿਆ ਹੈ ਕਿ ਪਾਰਟੀ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ ਅਤੇ ਅਜਿਹੀ ਸੋਚ ਦਾ ਸਮਰਥਨ ਨਹੀਂ ਕਰਦੀ ਜੋ ਕਿਸੇ ਧਰਮ ਦੇ ਖ਼ਿਲਾਫ਼ ਹੋਵੇ।
- ਕਾਂਗਰਸ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਬਿਆਨ ਦੀ ਨਿਖੇਧੀ ਕੀਤੀ ਗਈ ਹੈ ਅਤੇ ਆਖਿਆ ਗਿਆ ਹੈ ਕਿ ਇਹ ਕੇਵਲ ਭਾਜਪਾ ਆਗੂਆਂ ਦੇ ਬਿਆਨ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਦਿੱਤੇ ਗਏ ਹਨ।
ਅਰਬ ਦੇਸ਼ਾਂ ਵਿੱਚ ਵਿਰੋਧ ਅਤੇ ਭਾਰਤ ਦੇ ਬਾਈਕਾਟ ਦਾ ਸੱਦਾ
ਅਰਬ ਦੇਸ਼ਾਂ ਵਿੱਚ ਨੂਪੁਰ ਸ਼ਰਮਾ ਅਤੇ ਨਵੀਨ ਕੁਮਾਰ ਜਿੰਦਲ ਖ਼ਿਲਾਫ਼ ਅਭਿਆਨ ਦੀ ਸ਼ੁਰੁਆਤ ਓਮਾਨ ਦੇ ਮੁਫਤੀ ਸ਼ੇਖ ਅਹਿਮਦ ਬਿਨ ਹਮਾਦ ਅਲ ਖਾਲਿਦੀ ਦੀ ਕੀਤੀ ਸੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਸੀ ਕਿ ਭਾਰਤ ਦੀ ਸੱਤਾਧਾਰੀ ਪਾਰਟੀ ਦੀ ਆਗੂ ਵੱਲੋਂ ਇਸਲਾਮ ਦੇ ਦੂਤ ਖਿਲਾਫ ਅਸ਼ਲੀਲ ਟਿੱਪਣੀ ਕੀਤੀ ਗਈ ਹੈ। ਉਨ੍ਹਾਂ ਨੇ ਸਾਰੇ ਇਸਲਾਮਿਕ ਦੇਸ਼ਾਂ ਨੂੰ ਇਸ ਦੇ ਵਿਰੁੱਧ ਇਕੱਠਾ ਹੋਣ ਦੀ ਕੀਤੀ ਸੀ।
ਇਹ ਵੀ ਪੜ੍ਹੋ:
ਨੁਪੁਰ ਸ਼ਰਮਾ ਦੇ ਬਿਆਨ ਤੋਂ ਬਾਅਦ ਮੱਧ ਪੂਰਬ ਦੇ ਦੇਸ਼ ਕਤਰ, ਓਮਾਨ,ਸਾਊਦੀ ਅਰਬ ਅਤੇ ਮਿਸਰ ਵਿੱਚ ਵੀ ਟਵਿੱਟਰ ਰਾਹੀਂ ਵਿਰੋਧ ਜਤਾਇਆ ਗਿਆ। ਭਾਰਤ ਤੋਂ ਆਉਣ ਵਾਲੀਆਂ ਵਸਤੂਆਂ ਦੇ ਬਾਈਕਾਟ ਦੀ ਗੱਲ ਵੀ ਸੋਸ਼ਲ ਮੀਡੀਆ ਉੱਪਰ ਕੀਤੀ ਗਈ।
ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਵੱਲੋਂ ਸਖ਼ਤ ਸ਼ਬਦਾਂ ਵਿੱਚ ਨੂਪੁਰ ਸ਼ਰਮਾ ਦੇ ਬਿਆਨ ਦੀ ਨਿਖੇਧੀ ਕੀਤੀ ਗਈ ਹੈ। ਮੰਤਰਾਲੇ ਵੱਲੋਂ ਇਸ ਸੰਬੰਧੀ ਇਕ ਅਧਿਕਾਰਿਕ ਬਿਆਨ ਵੀ ਜਾਰੀ ਕੀਤਾ ਗਿਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਆਰਗੇਨਾਈਜ਼ੇਸ਼ਨ ਆਫ ਇਸਲਾਮਿਕ ਕਾਰਪੋਰੇਸ਼ਨ ਨੇ ਵੀ ਕਤਰ ਅਤੇ ਕੁਵੈਤ ਬਾਅਦ ਇਸ ਮਾਮਲੇ 'ਤੇ ਨਿਖੇਧੀ ਕੀਤੀ ਹੈ।ਇੱਕ ਟਵੀਟ ਰਾਹੀਂ ਆਖਿਆ ਗਿਆ ਕਿ ਭਾਰਤ ਵਿੱਚ ਮੁਸਲਮਾਨਾਂ ਦੇ ਖ਼ਿਲਾਫ਼ ਹਿੰਸਾ ਵਧ ਰਹੀ ਹੈ, ਉਨ੍ਹਾਂ ਉਪਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਆਪਣੇ ਟਵੀਟ ਵਿੱਚ ਓਆਈਸੀ ਨੇ ਹਿਜਾਬ ਅਤੇ ਭਾਰਤੀ ਮੁਸਲਮਾਨਾਂ ਦੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਖ਼ਬਰਾਂ ਦਾ ਜ਼ਿਕਰ ਵੀ ਕੀਤਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਓਆਈਸੀ ਦੀ ਟਿੱਪਣੀ ਨੂੰ ਵੀ ਭਾਰਤ ਸਰਕਾਰ ਨੇ ਨਕਾਰਿਆ ਹੈ।ਸਰਕਾਰ ਵੱਲੋਂ ਪੱਖ ਹੈ ਕਿ ਭਾਰਤ ਵਿੱਚ ਸਾਰੇ ਧਰਮਾਂ ਦਾ ਆਦਰ ਕੀਤਾ ਜਾਂਦਾ ਹੈ।
ਜਿਨ੍ਹਾਂ ਆਗੂਆਂ ਵੱਲੋਂ ਵਿਵਾਦਤ ਟਿੱਪਣੀ ਕੀਤੀ ਗਈ ਹੈ ਉਨ੍ਹਾਂ ਉਪਰ ਸਖਤ ਕਾਰਵਾਈ ਕੀਤੀ ਗਈ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਪਾਕਿਸਤਾਨ ਦੇ ਪ੍ਰਧਾਨਮੰਤਰੀ, ਸਾਬਕਾ ਪ੍ਰਧਾਨਮੰਤਰੀ ਨੇ ਵੀ ਜਤਾਇਆ ਵਿਰੋਧ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਵਿੱਚ ਆਖਿਆ ਕਿ ਉਹ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਕੀਤੀ ਟਿੱਪਣੀ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਆਖਿਆ ਕਿ ਮੋਦੀ ਸਰਕਾਰ ਮੁਸਲਮਾਨਾਂ ਦੀ ਧਾਰਮਿਕ ਆਜ਼ਾਦੀ ਉਪਰ ਲਗਾਤਾਰ ਹਮਲੇ ਕਰ ਰਹੀ ਹੈ ਅਤੇ ਦੁਨੀਆਂ ਦੇ ਆਗੂਆਂ ਨੂੰ ਇਸ ਸੰਬੰਧੀ ਵਿਚਾਰ ਕਰਨਾ ਚਾਹੀਦਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੁਪੁਰ ਸ਼ਰਮਾ ਦੇ ਬਿਆਨ ਦੀ ਨਿਖੇਧੀ ਕਰਦੇ ਹੋਏ ਆਖਿਆ ਕਿ ਭਾਰਤ ਵਿੱਚ ਮੋਦੀ ਸਰਕਾਰ ਲਗਾਤਾਰ ਮੁਸਲਮਾਨਾਂ ਪ੍ਰਤੀ ਨਫ਼ਰਤ ਦੀ ਰਾਜਨੀਤੀ ਕਰ ਰਹੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕਰਕੇ ਪਾਕਿਸਤਾਨ ਸਰਕਾਰ ਅਤੇ ਓਆਇਸੀ ਦੀ ਟਿੱਪਣੀ 'ਤੇ ਜਵਾਬ ਦਿੱਤਾ ਹੈ ।
ਭਾਰਤ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਆਖਿਆ ਗਿਆ ਹੈ ਕਿ ਪਾਕਿਸਤਾਨ ਦੇ ਬਿਆਨ ਗਲਤ ਹਨ।
ਪਾਕਿਸਤਾਨ ਵੱਲੋਂ ਭਾਰਤ ਵਿੱਚ ਮੁਸਲਮਾਨਾਂ ਦੇ ਹਾਲਾਤਾਂ ਉਪਰ ਸਵਾਲ ਚੁੱਕੇ ਗਏ ਸਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 7
ਭਾਰਤ ਸਰਕਾਰ ਨੇ ਆਖਿਆ ਕਿ ਪੂਰੀ ਦੁਨੀਆ ਨੇ ਪਾਕਿਸਤਾਨ ਵਿੱਚ ਹਿੰਦੂ, ਸਿੱਖ,ਅਹਿਮਦੀਏ ਅਤੇ ਭਾਸ਼ਾਈ ਘੱਟ ਗਿਣਤੀ ਉੱਪਰ ਹੁੰਦੇ ਤਸ਼ੱਦਦ ਨੂੰ ਦੇਖਿਆ ਹੈ।
ਭਾਰਤ ਸਰਕਾਰ ਨੇ ਕਿਹਾ ਕਿ ਪਾਕਿਸਤਾਨ ਆਪਣੀਆਂ ਘੱਟ ਗਿਣਤੀਆਂ ਉੱਪਰ ਧਿਆਨ ਦੇਵੇ ਅਤੇ ਅਜਿਹੇ ਪ੍ਰਾਪੇਗੰਡਾ ਵਿੱਚ ਸ਼ਾਮਿਲ ਨਾ ਹੋਵੇ।
'ਭਾਜਪਾ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ'
ਖ਼ਬਰ ਏਜੰਸੀ ਏਐਨਆਈ ਮੁਤਾਬਕ ਭਾਜਪਾ ਨੇ ਨੁਪਰ ਸ਼ਰਮਾ ਨੂੰ ਸਸਪੈਂਡ ਕਰਨ ਦੀ ਆਪਣੀ ਚਿੱਠੀ ਵਿੱਚ ਲਿਖਿਆ ਕਿ ਤੁਹਾਡੇ ਵੱਲੋਂ ਪ੍ਰਗਟਾਏ ਗਏ ਵਿਚਾਰ ਕਈ ਮਾਮਲਿਆਂ ਵਿੱਚ ਪਾਰਟੀ ਦੇ ਸਟੈਂਡ ਤੋਂ ਵੱਖਰੇ ਹਨ। ਇਹ ਭਾਰਤੀ ਜਨਤਾ ਪਾਰਟੀ ਦੇ ਸੰਵਿਧਾਨ ਦੀ ਸਪਸ਼ਟ ਉਲੰਘਣਾ ਹੈ।
ਪਾਰਟੀ ਨੇ ਨੁਪੁਰ ਸ਼ਰਮਾ ਨੂੰ ਤਤਕਾਲ ਪ੍ਰਭਾਵ ਤੋਂ ਜਾਂਚ ਜਾਰੀ ਰਹਿਣ ਤੱਕ ਪਾਰਟੀ ਅਤੇ ਹੋਰ ਜ਼ਿੰਮੇਵਾਰੀਆਂ ਤੋਂ ਸਸਪੈਂਡ ਕਰ ਦਿੱਤਾ ਹੈ।
ਪਾਰਟੀ ਵੱਲੋਂ ਜਾਰੀ ਇੱਕ ਹੋਰ ਬਿਆਨ ਵਿੱਚ ਕਿਹਾ ਗਿਆ, ''ਭਾਰਤੀ ਜਨਤਾ ਪਾਰਟੀ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ।''
ਖ਼ਬਰ ਏਜੰਸੀ ਏਐਨਆਈ ਮੁਤਾਬਕ ਹਾਲਾਂਕਿ ਦੂਜੇ ਬਿਆਨ ਵਿੱਚ ਨੁਪੁਰ ਸ਼ਰਮਾ ਮਾਮਲੇ ਦਾ ਕੋਈ ਸਿੱਧਾ ਅਸਿੱਧਾ ਜ਼ਿਕਰ ਨਹੀਂ ਕੀਤਾ ਗਿਆ।

ਤਸਵੀਰ ਸਰੋਤ, Getty Images
''ਭਾਰਤੀ ਜਨਤਾ ਪਾਰਟੀ ਹਰ ਉਸ ਵਿਚਾਰਧਾਰਾ ਦੇ ਖਿਲਾਫ਼ ਹੈ ਜੋ ਕਿ ਕਿਸੇ ਵੀ ਫਿਰਕੇ ਜਾਂ ਧਰਮ ਦੀ ਬੇਇੱਜ਼ਤੀ ਕਰਦੀ ਹੋਵੇ। ਭਾਜਪਾ ਅਜਿਹੇ ਵਿਅਕਤੀਆਂ ਜਾਂ ਵਿਚਾਰਧਾਰਾ ਨੂੰ ਉਤਾਸ਼ਾਹਿਤ ਨਹੀਂ ਕਰਦੀ ਹੈ।''
''ਭਾਰਤ ਦੇ ਹਜ਼ਾਰਾਂ ਸਾਲਾਂ ਦੇ ਇਤਾਹਾਸ ਦੌਰਾਨ ਇੱਥੇ ਹਰੇਕ ਧਰਮ ਵੱਧਿਆ-ਫੁੱਲਿਆ ਹੈ। ਬੀਜੇਪੀ ਕਿਸੇ ਵੀ ਧਾਰਮਿਕ ਸ਼ਖਸ਼ੀਅਤ ਜਾਂ ਕਿਸੇ ਵੀ ਧਰਮ ਦੀ ਨਿੰਦਾ ਦੀ ਸਖ਼ਤ ਆਲੋਚਨਾ ਕਰਦੀ ਹੈ।''
''ਭਾਰਤੀ ਸੰਵਿਧਾਨ ਹਰੇਕ ਨਾਗਰਿਕ ਨੂੰ ਆਪਣੀ ਪਸੰਦ ਦੇ ਕਿਸੇ ਵੀ ਧਰਮ ਦਾ ਅਭਿਆਸ ਕਰਨ ਅਤੇ ਹਰੇਕ ਧਰਮ ਦੀ ਸਤਿਕਾਰ ਕਰਨ ਦਾ ਹੱਕ ਦਿੰਦਾ ਹੈ।''
''ਭਾਰਤ ਆਪਣੀ ਅਜ਼ਾਦੀ ਦੇ 75 ਸਾਲ ਮਨਾ ਰਿਹਾ ਹੈ ਅਤੇ ਅਸੀਂ ਅਜਿਹਾ ਮਹਾਨ ਭਾਰਤ ਬਣਾਉਣ ਲਈ ਵਚਨਬੱਧ ਹਾਂ ਜਿੱਥੇ ਸਾਰੇ ਬਰਾਬਰ ਹੋਰ ਅਤੇ ਸਾਰੇ ਸਨਮਾਨ ਨਾਲ ਰਹਿੰਦੇ ਹੋਣ। ਜਿੱਥੇ ਸਾਰੇ ਭਾਰਤ ਦੀ ਏਕਤਾ ਅਤੇ ਅਖੰਡਤਾ ਲਈ ਵਚਨਬੱਧ ਹੋਣ, ਜਿੱਥੇ ਸਾਰੇ ਹੀ ਵਿਕਾਸ ਅਤੇ ਤਰੱਕੀ ਦੇ ਫ਼ਲਾਂ ਦਾ ਸਵਾਲ ਚਖਣ।''
'ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਮੇਰਾ ਕਦੇ ਵੀ ਇਰਾਦਾ ਨਹੀਂ ਰਿਹਾ'
ਇਸੇ ਦੌਰਾਨ ਨੁਪੁਰ ਸ਼ਰਮਾ ਨੇ ਸਾਰੇ ਮਾਮਲੇ ਉੱਪਰ ਆਪਣਾ ਬਿਆਨ ਜਾਰੀ ਕੀਤਾ ਹੈ।
ਉਨ੍ਹਾਂ ਨੇ ਟਵਿੱਟਰ ਤੇ ਸਾਂਝੇ ਕੀਤੇ ਲਿਖਤੀ ਬਿਆਨ ਵਿੱਚ ਕਿਹਾ ਹੈ, ''ਮੈਂ ਪਿਛਲੇ ਕਈ ਦਿਨਾਂ ਤੋਂ ਟੀਵੀ ਦੀਆਂ ਬਹਿਸਾਂ ਵਿੱਚ ਸ਼ਾਮਲ ਹੋ ਰਹੀ ਸੀ, ਜਿਨ੍ਹਾਂ ਵਿੱਚ ਸਾਡੇ ਮਹਾਂਦੇਵ ਦੀ ਨਿਰੰਤਰ ਬੇਇੱਜ਼ਤੀ ਕੀਤੀ ਜਾ ਰਹੀ ਸੀ। ਮਜ਼ਾਕ ਨਾਲ ਕਿਹਾ ਜਾ ਰਿਹਾ ਸੀ ਕਿ ਇਹ ਸ਼ਿਵਲਿੰਗ ਨਹੀਂ ਸਗੋਂ ਫੁਹਾਰਾ ਹੈ। ਸ਼ਿਵਲਿੰਗ ਦੀ ਵੀ ਤੁਲਨਾ ਦਿੱਲੀ ਸੜਕਾਂ ਦੀਆਂ ਸੜਕਾਂ ਦੇ ਥਮਲਿਆਂ ਨਾਲ ਤੁਲਨਾ ਕਰਕੇ ਮਜ਼ਾਕ ਉਡਾਇਆ ਜਾ ਰਿਹਾ ਸੀ।
ਮੈਂ ਇਹ ਲਗਾਤਾਰ ਹੁੰਦੀ ਬੇਇੱਜ਼ਤੀ ਸਹਿਣ ਨਹੀਂ ਕਰ ਸਕੀ ਅਤੇ ਮੈਂ ਪ੍ਰਤੀਕਿਰਿਆ ਵਜੋਂ ਕੁਝ ਗੱਲਾਂ ਕਹੀਆਂ। ਜੇ ਮੇਰੇ ਸ਼ਬਦਾਂ ਨਾਲ ਕਿਸੇ ਦੀਆਂ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਬਿਨਾਂ ਸ਼ਰਤ ਆਪਣਾ ਬਿਆਨ ਵਾਪਸ ਲੈਂਦੀ ਹਾਂ। ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮੇਰਾ ਕਦੇ ਵੀ ਇਰਾਦਾ ਨਹੀਂ ਰਿਹਾ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 8
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post