ਏਕਨਾਥ ਸ਼ਿੰਦੇ : ਆਟੋ ਰਿਕਸ਼ਾ ਡਰਾਇਵਰ ਤੋਂ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਬਣਨ ਤੱਕ
ਸ਼ਿਵ ਸੈਨਾ ਦੇ ਬਾਗੀ ਵਿਧਾਇਕ ਏਕਨਾਥ ਸ਼ਿੰਦੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਨਾਲ ਭਾਰਤੀ ਜਨਤਾ ਪਾਰਟੀ ਦੇ ਆਗੂ ਦੇਵੇਂਦਰ ਫਡਨਵੀਸ ਉੱਪ ਮੁੱਖ ਮੰਤਰੀ ਬਣੇ ਹਨ।
ਵੀਰਵਾਰ ਨੂੰ ਏਕਨਾਥ ਸ਼ਿੰਦੇ ਅਤੇ ਦੇਵੇਂਦਰ ਫਡ਼ਨਵੀਸ ਨੇ ਰਾਜਪਾਲ ਭਗਤ ਸਿੰਘ ਕੋਸ਼ੀਆਰੀ ਕੋਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ।
ਦੇਵੇਂਦਰ ਫਡ਼ਨਵੀਸ ਭਾਜਪਾ ਦੇ ਸੀਨੀਅਰ ਆਗੂ ਹਨ ਅਤੇ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।
ਪਰ ਗਠਜੋੜ ਸਰਕਾਰ ਹੋਣ ਕਾਰਨ ਉਨ੍ਹਾਂ ਨੂੰ ਉੱਪ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ।
ਏਕਨਾਥ ਸ਼ਿੰਦੇ ਨੇ ਸੱਤਾਧਾਰੀ ਸ਼ਿਵ ਸੈਨਾ ਤੋਂ ਬਗਾਵਤ ਕਰ ਦਿੱਤੀ ਸੀ। ਉਨ੍ਹਾਂ ਨਾਲ 40 ਤੋਂ ਵੱਧ ਪਾਰਟੀ ਵਿਧਾਇਕ ਚਲੇ ਗਏ ਸਨ।
ਉਹ ਪਹਿਲਾਂ ਗੁਜਰਾਤ ਦੇ ਸੂਰਤ ਵਿਚ ਅਤੇ ਫੇਰ ਅਸਾਮ ਦੇ ਗੁਹਾਟੀ ਵਿਚ ਇੱਕ ਹੋਟਲ ਵਿਚ ਰਹਿ ਰਹੇ ਸਨ।
ਜਿਸ ਕਾਰਨ ਰਾਜਪਾਲ ਨੇ ਤਤਕਾਲੀ ਮੁੱਖ ਮੰਤਰੀ ਉੱਧਵ ਠਾਕਰੇ ਨੂੰ ਫਲੋਰ ਟੈਸਟ ਪਾਸ ਕਰਨ ਲਈ ਕਿਹਾ , ਜਿਸ ਨੂੰ ਪਾਰਟੀ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ।
ਸੁਪਰੀਮ ਕੋਰਟ ਵਲੋਂ 30 ਜੂਨ ਦੇ ਫਲੋਰ ਟੈਸਟ ਉੱਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਗਿਆ , ਜਿਸ ਕਾਰਨ ਉੱਧਵ ਠਾਕਰੇ ਨੇ 29 ਜੂਨ ਨੂੰ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ।
ਜਿਸ ਤੋਂ ਬਾਅਦ ਏਕਨਾਥ ਸ਼ਿੰਦੇ ਦੇ ਮੁੱਖ ਮੰਤਰੀ ਬਣਨ ਦਾ ਰਾਹ ਖੁੱਲ੍ਹ ਗਿਆ।

ਤਸਵੀਰ ਸਰੋਤ, Ek nath
ਕੌਣ ਹਨ ਏਕਨਾਥ ਸ਼ਿੰਦੇ
ਇੱਕ ਜ਼ਮਾਨੇ ਵਿੱਚ ਮੁੰਬਈ ਦੇ ਨਾਲ ਲੱਗਦੇ ਥਾਣੇ ਵਿੱਚ ਆਟੋ ਰਿਕਸ਼ਾ ਡਰਾਈਵਰ ਰਹੇ ਏਕਨਾਥ ਸ਼ਿੰਦੇ ਇਲਾਕੇ ਵਿੱਚ ਸ਼ਿਵ ਸੈਨਾ ਦੇ ਵੱਡੇ ਆਗੂ ਵਜੋਂ ਉਭਰੇ।
ਉਹ ਮੌਜੂਦਾ ਸ਼ਿਵ ਸੈਨਾ ਐੱਨਸੀਪੀ ਅਤੇ ਕਾਂਗਰਸ ਸਰਕਾਰ ਵਿੱਚ ਉਹ ਪੀਡਬਲਿਊਡੀ ਅਤੇ ਅਰਬਨ ਡਿਵੈਲਪਮੈਂਟ ਮਹਿਕਮਾ ਦੇਖਦੇ ਹਨ।
ਖ਼ਬਰ ਏਜੰਸੀ ਪੀਟੀਆਈ ਮੁਤਾਬਕ ਚਾਰ ਵਾਰ ਵਿਧਾਇਕ ਰਹੇ ਸ਼ਿੰਦੇ ਪੜ੍ਹਾਈ ਪੂਰੀ ਕਰਨ ਤੋਂ ਪਹਿਲਾਂ ਹੀ ਸ਼ਿਵ ਸੈਨਾ ਨਾਲ ਜੁੜ ਗਏ ਸਨ।
1964 ਵਿੱਚ ਪੈਦਾ ਹੋਏ ਸ਼ਿੰਦੇ ਨੇ ਉਸ ਸਮੇਂ ਸ਼ਿਵ ਸੈਨਾ ਦਾ ਹੱਥ ਫੜਿਆ ਜਦੋਂ ਪਾਰਟੀ ਸੂਬੇ ਵਿੱਚ ਹਰਮਨ ਪਿਆਰੀ ਹੋ ਰਹੀ ਸੀ।
1966 ਵਿੱਚ ਬਾਲ ਠਾਕਰੇ ਨੇ ਸ਼ਿਵ ਸੈਨਾ ਪਾਰਟੀ ਦੀ ਨੀਂਹ ਰੱਖੀ ਸੀ ਅਤੇ ਬਾਅਦ ਵਿੱਚ ਇਸ ਪਾਰਟੀ ਨੇ ਜ਼ੋਰਾਂ ਸ਼ੋਰਾਂ ਨਾਲ ਹਿੰਦੂਤਵ ਦਾ ਸਮਰਥਨ ਕੀਤਾ।

ਮਹਾਰਾਸ਼ਟਰ ਦਾ ਸਿਆਸੀ ਸੰਕਟ ਤੇ ਅੰਕੜਾ
- ਮਹਾਰਾਸ਼ਟਰ ਵਿੱਚ ਸ਼ਿਵ ਸੈਨਾ-ਐਨਸੀਪੀ ਅਤੇ ਕਾਂਗਰਸ ਦੀ ਗੱਠਜੋੜ ਸਰਕਾਰ ਦਾ ਭਵਿੱਖ ਹੁਣ ਖ਼ਤਰੇ ਵਿੱਚ ਹੈ
- ਏਕਨਾਥ ਸ਼ਿੰਦੇ ਆਪਣੇ 30 ਸਾਥੀ ਵਿਧਾਇਕਾਂ ਨਾਲ ਗੁਹਾਟੀ ਪਹੁੰਚ ਚੁੱਕੇ ਹਨ।
- ਇਸ ਤੋਂ ਪਹਿਲਾਂ ਉਹ ਗੁਜਰਾਤ ਦੇ ਸੂਰਤ ਸ਼ਹਿਰ ਦੇ ਇੱਕ ਪੰਜ ਤਾਰਾ ਹੋਟਲ ਵਿੱਚ ਵੀ ਰੁਕੇ ਸਨ।
- ਏਕਨਾਥ ਸ਼ਿੰਦੇ ਮੁੱਖ ਮੰਤਰੀ ਉੱਧਵ ਠਾਕਰੇ ਦੇ ਬੇਹੱਦ ਕਰੀਬੀਆਂ ਵਿੱਚੋਂ ਇੱਕ ਸਨ।
- ਮਹਾਰਸ਼ਟਰ ਵਿਧਾਨ ਸਭਾ ਵਿੱਚ ਕੁੱਲ 288 ਸੀਟਾਂ ਹਨ, ਇੱਕ ਸੀਟ ਖਾਲੀ ਹੋਣ ਤੋਂ ਬਾਅਦ ਹੁਣ 187 ਵਿਧਾਇਕ ਹਨ।
- ਬਹੁਮਤ ਦਾ ਅੰਕੜਾ 144 ਹੈ, ਇਸ ਸਮੇਂ ਸ਼ਿਵ ਸੇਨਾ ਕੋਲ 55, ਐਨਸੀਪੀ 53 ਅਤੇ ਕਾਂਗਰਸ ਕੋਲ 44 ਵਿਧਾਇਕ ਹਨ।
- ਸਦਨ ਵਿੱਚ 13 ਆਜ਼ਾਦ ਵਿਧਾਇਕ ਹਨ। ਇਨ੍ਹਾਂ ਵਿੱਚੋਂ 6 ਭਾਜਪਾ, 5 ਸ਼ਿਵ ਸੈਨਾ ਅਤੇ 1-1 ਕਾਂਗਰਸ ਅਤੇ ਐੱਨਸੀਪੀ ਦੇ ਨਾਲ ਹਨ।


ਤਸਵੀਰ ਸਰੋਤ, @mieknathshinde
ਪੱਛਮੀ ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਵਿੱਚ ਪੈਦਾ ਹੋਏ ਸ਼ਿੰਦੇ ਦਾ ਰਾਜਨੀਤਿਕ ਇਲਾਕਾ ਹੁਣ ਥਾਣੇ ਹੀ ਹੈ।
ਸ਼ਿੰਦੇ ਨੂੰ ਉਹ ਆਗੂ ਮੰਨਿਆ ਜਾਂਦਾ ਹੈ ਜੋ ਲੋਕਾਂ ਅਤੇ ਪਾਰਟੀ ਦੇ ਸਮਰਥਕਾਂ ਲਈ ਹਮੇਸ਼ਾ ਹਾਜ਼ਰ ਰਹਿੰਦੇ ਹਨ।
ਸਾਲ 1997 ਵਿੱਚ ਉਹ ਥਾਣੇ ਮਿਉਂਸਿਪਲ ਕਾਰਪੋਰੇਸ਼ਨ ਦੇ ਕਾਰਪੋਰੇਟਰ ਬਣੇ। ਸਾਲ 2004 ਵਿੱਚ ਉਹ ਪਹਿਲੀ ਵਾਰੀ ਵਿਧਾਇਕ ਚੁਣੇ ਗਏ।
ਹੁਣ ਉਨ੍ਹਾਂ ਨੂੰ ਸ਼ਿਵ ਸੈਨਾ ਦੇ ਮੋਢੀ ਆਗੂਆਂ 'ਚ ਗਿਣਿਆ ਜਾਂਦਾ ਹੈ ਅਤੇ 2005 ਵਿੱਚ ਉਹ ਸ਼ਿਵ ਸੈਨਾ ਦੇ ਥਾਣੇ ਜ਼ਿਲ੍ਹੇ ਦੇ ਮੁਖੀ ਬਣੇ। ਉਨ੍ਹਾਂ ਦੇ ਬੇਟੇ ਡਾ਼ ਸ੍ਰੀਕਾਂਤ ਸ਼ਿੰਦੇ ਕਲਿਆਣ ਤੋਂ ਲੋਕ ਸਭਾ ਦੇ ਸਾਂਸਦ ਹਨ।

ਤਸਵੀਰ ਸਰੋਤ, Getty Images
ਸਾਲ 2014 ਵਿੱਚ ਕੁਝ ਸਮੇਂ ਲਈ ਉਹ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਵੀ ਰਹੇ।
2014 ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਜਦੋਂ ਸ਼ਿਵ ਸੈਨਾ ਨੇ ਭਾਜਪਾ ਨਾਲ ਸਰਕਾਰ ਬਣਾਉਣ ਲਈ ਗਠਬੰਧਨ ਕੀਤਾ ਤਾਂ ਉਹ ਪਾਰਟੀ ਵਿੱਚ ਹੋਰ ਵੀ ਵੱਡਾ ਚਿਹਰਾ ਬਣ ਗਏ।
ਉਸ ਤੋਂ ਬਾਅਦ ਉਹ ਤਤਕਾਲੀਨ ਮੁੱਖ ਮੰਤਰੀ ਦੇਵੇਂਦਰ ਫਡਨਵੀਸ (2014-2019) ਦੇ ਵੀ ਕਾਫੀ ਨਜ਼ਦੀਕ ਰਹੇ।
ਇਹ ਨਜ਼ਦੀਕੀ ਉਸ ਵੇਲੇ ਚਰਚਾ ਦਾ ਵਿਸ਼ਾ ਬਣੀ ਜਦੋਂ 2016 ਵਿੱਚ ਭਾਜਪਾ ਨੇ ਸ਼ਿਵ ਸੈਨਾ ਦੇ ਖ਼ਿਲਾਫ਼ ਮਿਉਂਸਿਪਲ ਕਾਰਪੋਰੇਸ਼ਨ ਦੀਆਂ ਚੋਣਾਂ ਥਾਣੇ ਨੂੰ ਛੱਡ ਕੇ ਸਭ ਜਗ੍ਹਾ ਲੜੀਆਂ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post













