ਸੰਗਰੂਰ ਜ਼ਿਮਨੀ ਚੋਣ: ਸਿਮਰਨਜੀਤ ਸਿੰਘ ਮਾਨ ਨੇ ਜਿੱਤ ਤੋਂ ਬਾਅਦ ਕਿਸ-ਕਿਸ ਸ਼ਖ਼ਸ਼ੀਅਤ ਨੂੰ ਕੀਤਾ ਯਾਦ

ਵੀਡੀਓ ਕੈਪਸ਼ਨ, ਸੰਗਰੂਰ ਜ਼ਿਮਨੀ ਚੋਣ ਨਤੀਜਾ : ਸਿਮਰਨਜੀਤ ਸਿੰਘ ਮਾਨ ਨੇ ਜਿੱਤ ਤੋਂ ਬਾਅਦ ਸਿੱਧੂ ਮੂਸੇਵਾਲ ਨੂੰ ਯਾਦ ਕੀਤਾ

ਸੰਗਰੂਰ ਲੋਕ ਸਭਾ ਸੀਟ ਤੋਂ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ ਫਸਵੇਂ ਮੁਕਾਬਲੇ ਵਿੱਚ 5822 ਵੋਟਾਂ ਨਾਲ ਹਰਾਇਆ ਹੈ।

ਸਿਮਰਨਜੀਤ ਸਿੰਘ ਮਾਨ ਇਸ ਤੋਂ ਪਹਿਲਾਂ 1989 ਅਤੇ 1999 ਵਿਚ ਦੋ ਵਾਰ ਲੋਕ ਸਭਾ ਚੋਣਾਂ ਜਿੱਤ ਚੁੱਕੇ ਹਨ।

ਹੁਣ 23 ਸਾਲ ਬਾਅਦ ਸੰਗੂਰਰ ਦੀ ਜ਼ਿਮਨੀ ਚੋਣ ਜਿੱਤ ਸਿਮਰਨਜੀਤ ਸਿੰਘ ਮਾਨ ਤੀਜੀ ਵਾਰ ਭਾਰਤ ਦੀ ਲੋਕ ਸਭਾ ਵਿਚ ਦਾਖ਼ਲ ਹੋਣਗੇ।

ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਚ 2022 ਵਿਚ ਵਿਧਾਨ ਸਭਾ ਚੋਣ ਜਿੱਤਣ ਤੋਂ ਬਾਅਦ ਅਸਤੀਫ਼ਾ ਦੇਣ ਤੋਂ ਬਾਅਦ ਖਾਲੀ ਹੋਈ ਸੀ ਅਤੇ ਇਸ ਸੀਟ ਉੱਤੇ 23 ਜੂਨ ਨੂੰ ਵੋਟਾਂ ਪਈਆਂ ਸਨ।

ਸਾਲ 2019 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਇਸ ਵਾਰ ਕਾਂਗਰਸ ਦਾ ਵੋਟ ਸ਼ੇਅਰ 27% ਤੋਂ ਘਟ ਕੇ 11% ਅਤੇ 24% ਤੋਂ 6% ਰਹਿ ਗਿਆ ਹੈ।

ਸਿਮਰਨਜੀਤ ਸਿੰਘ ਮਾਨ ਨੇ ਜਿੱਤਣ ਮੌਕੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਰਗੀਆਂ ਪਾਰਟੀਆਂ ਦਾ ਲੱਕ ਤੋੜ ਦਿੱਤਾ ਹੈ।

ਸੰਗਰੂਰ ਜ਼ਿਮਨੀ ਚੋਣ
ਤਸਵੀਰ ਕੈਪਸ਼ਨ, ਦੀਪ ਸਿੰਘ ਸਿੱਧੂ ਅਤੇ ਸਿੱਧੂ ਮੂਸੇਵਾਲਾ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ ਹਨ, ਉਸ ਨਾਲ ਸਿੱਖ ਕੌਮ ਨੂੰ ਪੂਰੀ ਦੁਨੀਆਂ ਵਿੱਚ ਫਾਇਦਾ

ਸਿਮਰਨਜੀਤ ਸਿੰਘ ਮਾਨ ਨੇ ਜਿੱਤ ਤੋਂ ਬਾਅਦ ਕੀ ਕਿਹਾ:

  • ਇਨ੍ਹਾਂ ਦੇ (ਲੋਕਾਂ ਦੇ) ਹੌਂਸਲੇ ਬੁਲੰਦ ਹਨ ਅਤੇ ਇਨ੍ਹਾਂ ਨੇ ਚੁੱਪ ਨਹੀਂ ਕਰਨਾ। ਬੜ੍ਹੇ ਚਿਰ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਜਿੱਤ ਹੋਈ ਹੈ।
  • ਅਸੀਂ ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਰਗੀਆਂ ਸਾਰੀਆਂ ਵੱਡੀਆਂ ਪਾਰਟੀਆਂ ਦਾ ਲੱਕ ਤੋੜ ਕੇ ਰੱਖ ਦਿੱਤਾ। ਇਸ ਜਿੱਤ ਦਾ ਪੂਰੀ ਦੁਨੀਆਂ ਦੀ ਸਿਆਸਤ ਉੱਤੇ ਅਸਰ ਹੋਵੇਗਾ।
  • ਸਾਡੀ ਪਾਰਟੀ ਦੇ ਵਰਕਰਾਂ ਅਤੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੇ ਜੋ ਸੇਧ ਦਿੱਤੀ ਹੈ ਕਿ ਅਮਨ ਪਸੰਦ ਤਰੀਕੇ ਨਾਲ ਸੰਘਰਸ਼ ਵਿੱਚ ਰਹਿਣਾ, ਇਹ ਉਸ ਦੀ ਜਿੱਤ ਹੋਈ ਹੈ।
  • ਦੀਪ ਸਿੰਘ ਸਿੱਧੂ ਅਤੇ ਸਿੱਧੂ ਮੂਸੇਵਾਲਾ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ ਹਨ, ਉਸ ਨਾਲ ਸਿੱਖ ਕੌਮ ਨੂੰ ਪੂਰੀ ਦੁਨੀਆਂ ਵਿੱਚ ਫਾਇਦਾ ਹੋਇਆ ਹੈ।
  • ਹੁਣ ਸਿੱਖ ਕੌਮ ਨਾਲ ਭਾਰਤ ਦੀ ਹਕੂਮਤ ਨਹੀਂ ਕਰ ਸਕਦੀ ਜਿਸ ਤਰ੍ਹਾਂ ਮੁਸਲਮਾਨਾਂ ਨਾਲ ਕਰਦੀ ਹੈ।
ਸੰਗਰੂਰ ਜ਼ਿਮਨੀ ਚੋਣ

ਤਸਵੀਰ ਸਰੋਤ, Election Commission of India

ਤਸਵੀਰ ਕੈਪਸ਼ਨ, ਸੰਗਰੂਰ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿਚ ਕਿਸ ਪਾਰਟੀ ਨੂੰ ਕਿੰਨੇ ਫ਼ੀਸਦ ਵੋਟ ਭੁਗਤੀ -ਸਰੋਤ ਚੋਣ ਕਮਿਸ਼ਨ

ਹਲਕਾਵਾਰ ਕਿਸ ਨੂੰ ਕਿੰਨੀਆਂ ਵੋਟਾਂ ਪਈਆਂ

ਸੰਗਰੂਰ ਲੋਕ ਸਭਾ ਹਲਕੇ ਦੇ ਅੰਦਰ ਨੌਂ ਵਿਧਾਨ ਸਭਾ ਹਲਕੇ ਆਉਂਦੇ ਹਨ।

  • ਸੰਗਰੂਰ ਵਿੱਚ ਆਮ ਆਦਮੀ ਪਾਰਟੀ 2492 ਵੋਟਾਂ ਨਾਲ ਅੱਗੇ ਰਹੀ
  • ਧੂਰੀ ਹਲਕੇ ਵਿੱਚ ਆਮ ਆਦਮੀ ਪਾਰਟੀ 2036 ਵੋਟਾਂ ਨਾਲ ਅੱਗੇ ਰਹੀ
  • ਸੁਨਾਮ ਹਲਕੇ ਵਿੱਚ ਆਮ ਆਦਮੀ ਪਾਰਟੀ 1483 ਵੋਟਾਂ ਨਾਲ ਅੱਗੇ ਰਹੀ
  • ਦਿੜ੍ਹਬਾ ਸਿਮਰਨਜੀਤ ਮਾਨ 7553 ਵੋਟਾਂ ਨਾਲ ਨਾਲ ਅੱਗੇ ਰਹੀ
  • ਲਹਿਰਾਗਾਗਾ ਹਲਕੇ ਵਿੱਚ ਆਮ ਆਦਮੀ ਪਾਰਟੀ 2790 ਵੋਟਾਂ ਨਾਲ ਅੱਗੇ ਰਹੀ
  • ਬਰਨਾਲਾ ਸਿਮਰਨਜੀਤ ਮਾਨ 2295 ਵੋਟਾਂ ਨਾਲ ਅੱਗੇ ਰਹੇ
  • ਭਦੌੜ ਹਲਕੇ ਵਿੱਚ ਸਿਮਰਨਜੀਤ ਮਾਨ 7125 ਵੋਟਾਂ ਨਾਲ ਅੱਗੇ ਰਹੇ
  • ਮਹਿਲ ਕਲਾਂ ਹਲਕੇ ਵਿੱਚ ਆਮ ਆਦਮੀ ਪਾਰਟੀ 203 ਵੋਟਾਂ ਨਾਲ ਅੱਗੇ ਰਹੀ
  • ਮਾਲਰੇਕੋਟਲਾ ਹਲਕੇ ਵਿੱਚ ਸਿਮਰਨਜੀਤ ਮਾਨ ਦੀ ਲੀਡ 8101 ਵੋਟਾਂ ਨਾਲ ਅੱਗੇ ਰਹੀ

ਕਿਹੜੇ ਹਲਕੇ ਵਿੱਚ ਕਿਸ ਉਮੀਦਵਾਰ ਨੂੰ ਕਿੰਨੀਆਂ ਵੋਟਾਂ ਪਈਆਂ ਇਹ ਥੱਲੇ ਦਿੱਤੇ ਟੇਬਲ ਤੋਂ ਦੇਖਿਆ ਜਾ ਸਕਦਾ ਹੈ।

ਟੇਬਲ

ਹਲਕਾਵਾਰ ਦੇਖਿਆ ਜਾਵੇ ਤਾਂ ਇੰਝ ਪ੍ਰਤੀਤ ਹੁੰਦਾ ਹੈ ਕਿ ਚੋਣਾਂ ਵਿੱਚ ਮੁਕਾਬਲਾ ਮੁੱਖ ਤੌਰ ਤੇ ਆਮ ਆਦਮੀ ਪਾਰਟੀ ਅਤੇ ਦੇ ਗੁਰਮੇਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਵਿਚਕਾਰ ਹੀ ਸੀ।

ਸਾਲ 2019 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਇਸ ਵਾਰ ਕਾਂਗਰਸ ਦਾ ਵੋਟ ਸ਼ੇਅਰ 27% ਤੋਂ ਘਟ ਕੇ 11% ਅਤੇ 24% ਤੋਂ 6% ਰਹਿ ਗਿਆ ਹੈ।

ਵੀਡੀਓ ਕੈਪਸ਼ਨ, ਸੰਗਰੂਰ ਲੋਕ ਸਭਾ ਸੀਟ : ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੇ ਜਸ਼ਨ

ਜਿੱਤ ਦੀਆਂ ਵਧਾਈਆਂ

ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਉੱਤੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ।

ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਸਵਨੀ ਸ਼ਰਮਾ ਤੋਂ ਲੈਕੇ ਆਮ ਆਦਮੀ ਪਾਰਟੀ , ਕਾਂਗਰਸ ਅਤੇ ਕਈ ਹੋਰ ਸਿਆਸੀ ਜਥੇਬੰਦੀਆਂ ਤੇ ਆਗੂਆਂ ਨੇ ਸਿਰਮਨਜੀਤ ਮਾਨ ਨੂੰ ਜਿੱਤ ਦੀ ਵਧਾਈ ਦਿੱਤੀ ਹੈ।

ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਨੇ ਕਿਹਾ ਕਿ ਉਹ ਸੰਗਰੂਰ ਦੇ ਨਤੀਜੇ ਨੂੰ ਸਵਿਕਾਰ ਕਰਦੇ ਹਨ। ਪਰ ਉਨ੍ਹਾਂ ਦਾ ਪਾਰਟੀ ਦੀ ਸਿਰਫ਼ 2 ਫੀਸਦ ਵੋਟ ਸ਼ੇਅਰ ਘਟਿਆ ਹੈ, ਜਦਕਿ ਦੂਜੀਆਂ ਰਵਾਇਤੀ ਪਾਰਟੀਆਂ ਦੀ ਜਮਾਨਤ ਵੀ ਨਹੀਂ ਬਚੀ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫੇਸਬੁੱਕ ਉੱਤੇ ਲਿਖਿਆ, ''ਸ. ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਾਰਟੀ ਨੂੰ ਸੰਗਰੂਰ ਪਾਰਲੀਮਾਨੀ ਸੀਟ ਦੀ ਜ਼ਿਮਨੀ ਚੋਣ ਵਿੱਚ ਜਿੱਤ ਲਈ ਤਹਿ ਦਿਲੋਂ ਵਧਾਈ ਦੇ ਨਾਲ, ਮੈਂ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਭੇਟ ਕਰਦੇ ਹੋਏ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੰਦਾ ਹਾਂ।’’

ਸੁਖਬੀਰ ਸਿੰਘ ਬਾਦਲ

ਤਸਵੀਰ ਸਰੋਤ, FB/Sukhbir Singh Badal

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਲਿਖਿਆ, ‘‘ਲੋਕਾਂ ਦਾ ਫੈਸਲਾ ਸਿਰ ਮੱਥੇ ਹੈ। ਸਿਮਰਨਜੀਤ ਸਿੰਘ ਮਾਨ ਜੀ ਨੂੰ ਜਿੱਤ ਦੀਆਂ ਬਹੁਤ ਬਹੁਤ ਮੁਬਾਰਕਾਂ। ਮੈਨੂੰ ਯਕੀਨ ਹੈ ਕਿ ਸਿਮਰਨਜੀਤ ਸਿੰਘ ਮਾਨ ਜੀ ਲੋਕ ਸਭਾ ਵਿੱਚ ਪੰਜਾਬ ਦੇ ਹਿੱਤਾਂ ਦੀ ਆਵਾਜ਼ ਨੂੰ ਬੁਲੰਦ ਕਰਨਗੇ।’’

ਰਾਜਾ ਵੜਿੰਗ

ਤਸਵੀਰ ਸਰੋਤ, FB/Raja Warring

ਸੰਗਰੂਰ ਸੀਟ ਤੋਂ ਭਾਜਪਾ ਵੱਲੋਂ ਚੋਣ ਮੈਦਾਨ ਵਿੱਚ ਉੱਤਰੇ ਕੇਵਲ ਸਿੰਘ ਢਿੱਲੋਂ ਨੇ ਵੀ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਲਿਖਿਆ, ''ਮੈਂ ਸਿਮਰਨਜੀਤ ਸਿੰਘ ਮਾਨ ਜੀ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਜਿੱਤ ਪ੍ਰਾਪਤ ਕਰਨ ਤੇ ਵਧਾਈ ਦਿੰਦਾ ਹਾਂ। ਇਸਦੇ ਨਾਲ ਹੀ ਮੈਂ ਆਪਣੇ ਸਮੂਹ ਸਮਰਥਕਾਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਪਹਿਲੀ ਵਾਰ ਸੰਗਰੂਰ ਲੋਕ ਸਭਾ ਤੋਂ ਚੋਣ ਲੜ੍ਹ ਰਹੀ ਭਾਜਪਾ ਨੂੰ ਸਮਰਥਨ ਦੇਕੇ ਪਾਰਟੀ ਦੀ ਬੇਹੱਦ ਮਜ਼ਬੂਤ ਨੀਂਹ ਰੱਖੀ ਹੈ।''

ਕੇਵਲ ਸਿੰਘ ਢਿੱਲੋਂ

ਤਸਵੀਰ ਸਰੋਤ, FB/Kewal Singh Dhillon

ਲੋਕ ਸਭਾ ਦੀਆਂ ਤਿੰਨ ਸੀਟਾਂ ਲਈ ਜ਼ਿਮਨੀ ਚੋਣ ਹੋਈ ਹੈ। ਉਨ੍ਹਾਂ ਵਿੱਚੋਂ ਇੱਕ ਹੈ ਪੰਜਾਬ ਦੀ ਸੰਗਰੂਰ ਸੀਟ ਅਤੇ ਉੱਤਰ ਪ੍ਰਦੇਸ਼ ਦੀ ਆਜ਼ਮਗੜ੍ਹ ਸੀਟ ਤੇ ਰਾਮਪੁਰ ਸੀਟ ਸ਼ਾਮਲ ਹਨ।

ਇਸ ਤੋਂ ਇਲਾਵਾ 7 ਵਿਧਾਨ ਸਭਾ ਸੀਟਾਂ ਲਈ ਵੀ ਜ਼ਿਮਨੀ ਚੋਣਆਂ ਹੋਈਆਂ ਹਨ। ਇਨ੍ਹਾਂ ਦੇ ਨਤੀਜੇ ਵੀ ਅੱਜ ਆਏ।

  • ਤ੍ਰਿਪੁਰਾ ਤੋਂ ਚਾਰ (ਅਗਰਤਲਾ, ਬੋਰਦੋਵਾਲੀ ਟਾਉਨ, ਸੂਰਮਾ ਅਤੇ ਜੁਬਾਰਾਜਗਰ)
  • ਦਿੱਲੀ ਤੋਂ ਇੱਕ (ਰਾਜੇਂਦਰ ਨਗਰ)
  • ਆਂਧਰ ਪ੍ਰਦੇਸ਼ ਤੋਂ ਇੱਕ (ਆਤਮਾਕੁਰ)
  • ਝਾਰਖੰਡ ਤੋਂ ਇੱਕ (ਮੰਦਰ)

ਸਿਮਰਨਜੀਤ ਸਿੰਘ ਮਾਨ ਲਗਾਤਾਰ ਅੱਗੇ ਚੱਲ ਰਹੇ ਹਨ। ਮਾਨ ਦੇ ਹਮਾਇਤੀਆਂ ਵੱਲੋਂ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ।

ਸਿਮਰਨਜੀਤ ਸਿੰਘ ਮਾਨ ਦੇ ਹਮਾਇਤੀ ਜਸ਼ਨ ਮਨਾਉਂਦੇ ਹੋਏ
ਤਸਵੀਰ ਕੈਪਸ਼ਨ, ਸਿਮਰਨਜੀਤ ਸਿੰਘ ਮਾਨ ਦੇ ਹਮਾਇਤੀ ਜਸ਼ਨ ਮਨਾਉਂਦੇ ਹੋਏ
ਸਿਮਰਨਜੀਤ ਸਿੰਘ ਮਾਨ ਦੇ ਹਮਾਇਤੀ
ਤਸਵੀਰ ਕੈਪਸ਼ਨ, ਰੁਝਾਨਾਂ ਵਿੱਚ ਸਿਮਰਨਜੀਤ ਸਿੰਘ ਮਾਨ ਦੀ ਲੀਡ ਤੋਂ ਖੁਸ਼ ਹਮਾਇਤੀਆਂ ਵਿੱਚ ਖੁਸ਼ੀ ਦੀ ਲਹਿਰ ਨਜ਼ਰ ਆ ਰਹੀ ਹੈ
ਵੀਡੀਓ ਕੈਪਸ਼ਨ, ਸੰਗਰੂਰ ਜ਼ਿਮਨੀ ਚੋਣ: ਮੈਦਾਨ ਵਿੱਚ ਨਿੱਤਰੇ ਉਮੀਦਵਾਰਾਂ ਬਾਰੇ ਜਾਣੋ

ਸੰਗਰੂਰ ਲੋਕ ਸਭਾ ਸੀਟ ਦੀਆਂ ਜ਼ਿਮਨੀ ਚੋਣਾਂ ਲਈ 23 ਜੂਨ ਨੂੰ ਪਈਆਂ ਵੋਟਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ।

ਸੰਗਰੂਰ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੈ। ਸੰਗਰੂਰ ਅਤੇ ਬਰਨਾਲਾ ਵਿਖੇ ਵੋਟਾਂ ਦੀ ਗਿਣਤੀ ਚੱਲ ਰਹੀ ਹੈ।

ਸ਼ੁਰੂਆਤੀ ਰੁਝਾਨਾਂ ਵਿੱਚ ਹੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਅੱਗੇ ਚੱਲ ਰਹੇ ਸਨ।

ਸਿਮਰਨਜੀਤ ਸਿੰਘ ਮਾਨ ਬਾਰੇ ਜਾਣੋ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਆਪਣੀ ਪਾਰਟੀ ਵੱਲੋਂ ਹੀ ਉਮੀਦਵਾਰ ਹਨ। 76 ਸਾਲ ਦੇ ਸਿਮਰਨਜੀਤ ਸਿੰਘ ਮਾਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਹਨ।

ਵੀਡੀਓ ਕੈਪਸ਼ਨ, ਸਿਮਰਨਜੀਤ ਸਿੰਘ ਮਾਨ ਸੰਸਦ ਵਿੱਚ ਜਾਣਾ ਕਿਉਂ ਜਰੂਰੀ ਸਮਝਦੇ ਹਨ

2019 ਦੇ ਹਲਫ਼ਨਾਮੇ ਮੁਤਾਬਕ ਸਿਮਰਨਜੀਤ ਮਾਨ ਨੇ 1966 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਆਉਂਦੇ ਸਰਕਾਰੀ ਕਾਲਜ ਤੋਂ ਬੀ ਏ ਆਨਰਜ਼ ਤੱਕ ਪੜ੍ਹਾਈ ਕੀਤੀ ਹੈ।

ਸ਼ਿਮਲਾ ਵਿੱਚ ਪੈਦਾ ਹੋਏ ਸਿਮਰਨਜੀਤ ਸਿੰਘ ਮਾਨ ਆਈਪੀਐੱਸ ਰਹਿ ਚੁੱਕੇ ਹਨ ਅਤੇ ਉਨ੍ਹਾਂ ਆਪਰੇਸ਼ਨ ਬਲੂ ਸਟਾਰ ਦੇ ਖ਼ਿਲਾਫ਼ ਮੁਜ਼ਾਹਰੇ ਦੇ ਪ੍ਰਤੀਕ ਵਜੋਂ ਅਸਤੀਫ਼ਾ ਦੇ ਦਿੱਤਾ ਸੀ।

2019 ਵਿੱਚ ਆਮ ਚੋਣਾਂ ਦੌਰਾਨ ਉਹ ਚੋਣ ਮੈਦਾਨ ਵਿੱਚ ਸਨ ਅਤੇ ਹਾਰ ਗਏ ਸਨ। ਇਸ ਚੋਣ ਵਿੱਚ ਭਗਵੰਤ ਮਾਨ ਜੇਤੂ ਰਹੇ ਸਨ।

ਐਫ਼ੀਡੇਵਿਟ ਮੁਤਾਬਕ ਸਿਮਰਨਜੀਤ ਸਿੰਘ ਮਾਨ ਦੀ ਚੱਲ ਜਾਇਦਾਦ ਕਰੀਬ 60 ਲੱਖ ਅਤੇ ਅਚੱਲ ਜਾਇਦਾਦ 4 ਕਰੋੜ 30 ਲੱਖ ਤੋਂ ਵੱਧ ਹੈ ਅਤੇ 18 ਲੱਖ ਤੋਂ ਵੱਧ ਦਾ ਕਰਜ਼ਾ ਹੈ।

ਉਨ੍ਹਾਂ ਖ਼ਿਲਾਫ਼ ਫਰੀਦਕੋਟ ਦੇ ਬਾਜਾਖਾਨਾ ਵਿਖੇ 2021 ਵਿੱਚ ਬਰਗਾੜੀ ਪਿੰਡ ਵਿਖੇ ਧਰਨਾ ਦੇਣ ਕਰਕੇ ਮਾਮਲਾ ਦਰਜ ਹੈ।

ਵੀਡੀਓ ਕੈਪਸ਼ਨ, ਸੰਗਰੂਰ ਜ਼ਿਮਨੀ ਚੋਣ: 23 ਸਾਲ ਬਾਅਦ ਚੋਣ ਜਿੱਤਣ ਵਾਲੇ ਸਿਮਰਨਜੀਤ ਮਾਨ ਦਾ ਸਫ਼ਰ
ਸੰਗਰੂਰ ਲੋਕ ਸਭਾ ਚੋਣਾ

ਗੁਰਮੇਲ ਸਿੰਘ (ਆਮ ਆਦਮੀ ਪਾਰਟੀ)

ਵੀਡੀਓ ਕੈਪਸ਼ਨ, ਗੁਰਮੇਲ ਸਿੰਘ, 'ਆਪ' ਲਈ ਪੋਸਟਰ ਲਗਾਉਣ ਤੋਂ ਲੈ ਕੇ ਟਿਕਟ ਤੱਕ ਦਾ ਸਫ਼ਰ

ਕਮਲਦੀਪ ਕੌਰ ਰਾਜੋਆਣਾ (ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਬੀਐੱਸਪੀ)

ਵੀਡੀਓ ਕੈਪਸ਼ਨ, ਰਾਜੋਆਣਾ ਦੀ ਰਿਹਾਈ ਲਈ ਲੜ ਰਹੀ ਕਮਲਦੀਪ ਕਿਵੇਂ ਬਣੀ ਸੀ ਉਸਦੀ ਭੈਣ

ਦਲਵੀਰ ਗੋਲਡੀ (ਕਾਂਗਰਸ)

ਵੀਡੀਓ ਕੈਪਸ਼ਨ, ਦਲਵੀਰ ਗੋਲਡੀ ਸੰਗਰੂਰ ਦੀ ਆਵਾਜ਼ ਸੰਸਦ ’ਚ ਇਸ ਲਈ ਚੁੱਕਣਾ ਚਾਹੁੰਦੇ ਹਨ

ਕੇਵਲ ਸਿੰਘ ਢਿੱਲੋਂ (ਭਾਜਪਾ)

ਵੀਡੀਓ ਕੈਪਸ਼ਨ, ਖੇਤੀ ਕਾਨੂੰਨਾਂ ਦਾ ਵਿਰੋਧ ਵੀ ਕੀਤਾ ਪਰ ਭਾਜਪਾ ’ਚ ਕਿਉਂ ਆਏ ਕੇਵਲ ਢਿੱਲੋਂ?

ਸੰਗਰੂਰ ਲੋਕ ਸਭਾ ਦੇ ਕੁੱਲ ਵੋਟਰ ਅਤੇ ਪੁਰਾਣੇ ਨਤੀਜੇ

ਸੰਗਰੂਰ ਲੋਕ ਸਭਾ ਹਲਕੇ ਵਿੱਚ ਕਰੀਬ 15 ਲੱਖ 69 ਹਜ਼ਾਰ 240 ਵੋਟਰ ਹਨ। ਇਹਨਾਂ ਵਿੱਚ 8 ਲੱਖ 30 ਹਜ਼ਾਰ 56 ਮਰਦ ਅਤੇ 7 ਲੱਖ 39 ਹਜ਼ਾਰ 140 ਔਰਤਾਂ ਹਨ।

ਭਾਵੇਂ ਚੋਣ ਵਿੱਚ ਵੋਟਰਾਂ ਵੱਲੋਂ ਉਤਸ਼ਾਹ ਵੇਖਣ ਨੂੰ ਨਹੀਂ ਮਿਲਿਆ ਅਤੇ ਕਰੀਬ 45 ਫੀਸਦ ਵੋਟਰਾਂ ਨੇ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕੀਤਾ ਹੈ।

ਭਗਵੰਤ ਮਾਨ ਵੱਲੋਂ ਸੰਗਰੂਰ ਸੀਟ ਲਗਾਤਾਰ ਦੋ ਵਾਰ ਜਿੱਤੀ ਗਈ। ਮਾਨ ਨੇ 2019 ਵਿੱਚ ਕਰੀਬ 1.10 ਲੱਖ ਵੋਟਾਂ ਨਾਲ ਆਪਣੀ ਜਿੱਤ ਦਰਜ ਕੀਤੀ ਸੀ।

ਇਸ ਤੋਂ ਪਹਿਲਾਂ 2014 ਵਿੱਚ ਉਹਨਾਂ ਨੇ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਨੂੰ 2,11,721 ਵੋਟਾਂ ਨਾਲ ਹਰਾਇਆ ਸੀ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)