ਮੁਹੰਮਦ ਜ਼ੂਬੈਰ ਦਾ 4 ਦਿਨਾਂ ਪੁਲਿਸ ਰਿਮਾਂਡ- ਜਾਣੋ ਕੌਣ ਹੈ ਇਹ ਪੱਤਰਕਾਰ ਤੇ ਕਿਉਂ ਹੋਈ ਗ੍ਰਿਫ਼ਤਾਰੀ

ਤਸਵੀਰ ਸਰੋਤ, Twitter/zoo_bear
ਆਲਟ ਨਿਊਜ਼ ਦੇ ਪੱਤਰਕਾਰ ਮੁਹੰਮਦ ਜ਼ੁਬੈਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਹਾਲਾਂਕਿ ਦਿੱਲੀ ਪੁਲਿਸ ਨੇ ਪੰਜ ਦਿਨਾਂ ਦੀ ਰਿਮਾਂਡ ਮੰਗੀ ਸੀ।ਸੋਮਵਾਰ ਨੂੰ ਦਿੱਲੀ ਪੁਲਸ ਨੇ ਮੁਹੰਮਦ ਜ਼ੁਬੈਰ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਨਫਰਤ ਫੈਲਾਉਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਸੀ।
ਸੁਣਵਾਈ ਦੌਰਾਨ ਦਿੱਲੀ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਮੁਹੰਮਦ ਜ਼ੁਬੈਰ ਨੇ ਕਥਿਤ ਤੌਰ 'ਤੇ ਵਿਵਾਦਤ ਟਵੀਟਾਂ ਦੀ ਵਰਤੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਪ੍ਰਸਿੱਧੀ ਹਾਸਲ ਕਰਨ ਲਈ ਕੀਤੀ ਸੀ।ਦੂਜੇ ਪਾਸੇ ਮੁਹੰਮਦ ਜ਼ੁਬੈਰ ਵੱਲੋਂ ਪੇਸ਼ ਹੋਏ ਵਕੀਲ ਵਰਿੰਦਾ ਗਰੋਵਰ ਨੇ ਕਿਹਾ ਕਿ ਫੋਟੋ ਨੂੰ ਐਡਿਟ ਕਰਨ ਦਾ ਦੋਸ਼ ਸਹੀ ਨਹੀਂ ਹੈ ਕਿਉਂਕਿ ਤਸਵੀਰ ਅਸਲ ਵਿੱਚ ਪੁਰਾਣੀ ਹਿੰਦੀ ਫਿਲਮ ਦੀ ਹੈ।
ਜ਼ੁਬੈਰ ਭਾਜਪਾ ਦੀ ਸਾਬਕਾ ਆਗੂ ਅਤੇ ਬੁਲਾਰਾ ਨੁਪੁਰ ਸ਼ਰਮਾ ਅਤੇ ਸਾਧੂਆਂ ਨੂੰ 'ਨਫ਼ਰਤ ਫੈਲਾਉਣ ਵਾਲੇ' ਕਹਿਣ ਤੋਂ ਬਾਅਦ ਚਰਚਾ ਵਿੱਚ ਆਏ ਸਨ।
ਮੁਹੰਮਦ ਜ਼ੁਬੈਰ ਉੱਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਨਫ਼ਰਤ ਫੈਲਾਉਣ ਦੇ ਇਲਜ਼ਾਮ ਹਨ।
ਮੁਹੰਮਦ ਜ਼ੁਬੈਰ ਦੀ ਗ੍ਰਿਫ਼ਤਾਰੀ ਦੀ ਨਿਖੇਧੀ
ਮਨੁੱਖੀ ਅਧਿਕਾਰ ਸੰਗਠਨ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਅਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਗ੍ਰਿਫਤਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ।
ਸੰਗਠਨ ਦੇ ਬੋਰਡ ਦੇ ਚੇਅਰਮੈਨ ਆਕਰ ਪਟੇਲ ਨੇ ਕਿਹਾ ਹੈ ਕਿ ਭਾਰਤੀ ਅਧਿਕਾਰੀ ਮੁਹੰਮਦ ਜ਼ੁਬੈਰ ਨੂੰ ਫਰਜ਼ੀ ਖਬਰਾਂ ਅਤੇ ਗਲਤ ਸੂਚਨਾਵਾਂ ਦੇ ਖਿਲਾਫ ਮਹੱਤਵਪੂਰਨ ਕੰਮ ਲਈ ਨਿਸ਼ਾਨਾ ਬਣਾ ਰਹੇ ਹਨ।
ਇਸੇ ਦੌਰਾਨ ਪ੍ਰੈਸ ਕਲੱਬ ਆਫ਼ ਇੰਡੀਆ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, "ਪ੍ਰੈਸ ਕਲੱਬ ਆਫ਼ ਇੰਡੀਆ ਤੱਥਾਂ ਦੀ ਜਾਂਚ ਕਰਨ ਵਾਲੀ ਵੈੱਬਸਾਈਟ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਗ੍ਰਿਫ਼ਤਾਰੀ ਦੀ ਨਿੰਦਾ ਕਰਦਾ ਹੈ।
ਦਿੱਲੀ ਪੁਲਿਸ ਨੇ ਮੁਹੰਮਦ ਜ਼ੁਬੈਰ ਨੂੰ 27 ਜੂਨ ਨੂੰ ਸਾਲ 2018 ਦੇ ਇੱਕ ਟਵੀਟ ਲਈ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਇਸ ਦੇ ਨਾਲ ਹੀ ਕਿਹਾ ਗਿਆ ਹੈ "ਇਹ ਵਿਡੰਬਨਾ ਹੈ ਕਿ ਮੁਹੰਮਦ ਜ਼ੁਬੈਰ ਨੂੰ ਅਜਿਹੇ ਦਿਨ ਗ੍ਰਿਫਤਾਰ ਕੀਤਾ ਗਿਆ ਹੈ ਜਦੋਂ ਭਾਰਤ ਨੇ G7 ਸਮੂਹ ਸਮੇਤ ਚਾਰ ਹੋਰ ਦੇਸ਼ਾਂ ਦੇ ਨਾਲ ਔਨਲਾਈਨ ਅਤੇ ਆਫਲਾਈਨ ਪਲੇਟਫਾਰਮਾਂ 'ਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ ਹੈ।"
ਦਿੱਲੀ ਪੁਲਿਸ ਨੇ ਕੀ ਕਿਹਾ
ਦਿੱਲੀ ਪੁਲਿਸ ਦੇ ਡੀਸੀਪੀ ਕੇਪੀਐੱਸ ਮਲਹੋਤਰਾ ਨੇ ਦੱਸਿਆ ਕਿ, ''ਅੱਜ ਤਫ਼ਤੀਸ਼ ਦੌਰਾਨ ਪੁਖ਼ਤਾ ਸਬੂਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਪੈਸ਼ਲ ਸੈੱਲ ਕੋਲ ਰਜਿਸਟਰਡ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਮਾਮਲੇ ਦੀ ਜਾਂਚ ਦੇ ਮਕਸਦ ਨਾਲ ਜ਼ੁਬੈਰ ਨੂੰ ਹੋਰ ਰਿਮਾਂਡ ਦੀ ਮੰਗ ਲਈ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾ ਰਿਹਾ ਹੈ।’’
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਉਨ੍ਹਾਂ ਨੂੰ ਇੰਡੀਅਨ ਪੀਨਲ ਕੋਡ ਦੀ ਧਾਰਾ 153 ਅਤੇ 295 ਏ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਆਲਟ ਨਿਊਜ਼ ਦੇ ਸੰਸਥਾਪਕ ਪ੍ਰਤੀਕ ਸਿਨ੍ਹਾ ਨੇ ਟਵੀਟ ਕਰ ਕੇ ਕਿਹਾ ਹੈ ਕਿ ‘‘2020 ਦੇ ਇੱਕ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਸੋਮਵਾਰ ਨੂੰ ਮੁਹੰਮਦ ਜ਼ੁਬੈਰ ਨੂੰ ਪੁੱਛਗਿੱਛ ਲਈ ਸੱਦਿਆ ਸੀ।’’
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਟਵੀਟ ਰਾਹੀ ਦਾਅਵਾ ਕੀਤਾ ਕਿ ਵਿਸ਼ਵਗੁਰੂ ਦੇ ਜਆਲੀ ਦਾਅਵਿਆਂ ਦਾ ਭਾਂਡਾ ਭੰਨ੍ਹਣ ਵਾਲਿਆਂ ਵਿਚੋਂ ਮੁਹੰਮਦ ਜ਼ੁਬੈਰ ਮੋਹਰੀ ਸੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਉਨ੍ਹਾਂ ਇਲਜ਼ਾਮ ਲਾਇਆ ਕਿ ਦਿੱਲੀ ਪੁਲਿਸ ਕੇਂਦਰੀ ਗ੍ਰਹਿ ਮੰਤਰਾਲੇ ਦੇ ਤਹਿਤ ਕੰਮ ਕਰਦੀ ਹੈ ਅਤੇ ਉਹ ਆਪਣਾ ਪੇਸ਼ੇਵਰਪੁਣਾ, ਅਜ਼ਾਦੀ ਕਦੋਂ ਦੀ ਗੁਆ ਚੁੱਕੀ ਹੈ।
ਇਹ ਵੀ ਪੜ੍ਹੋ:

ਗ੍ਰਿਫ਼ਤਾਰੀ ਬਾਰੇ ਦਿੱਲੀ ਪੁਲਿਸ ਦਾ ਦਾਅਵਾ
ਦਿੱਲੀ ਪੁਲਿਸ ਦੇ ਡੀਸੀਪੀ ਕੇਪੀਐੱਸ ਮਲਹੋਤਰਾ ਮੁਤਾਬਕ ਪੱਤਰਕਾਰ ਖ਼ਿਲਾਫ਼ ਲੋੜੀਂਦੇ ਸਬੂਤ ਹੋਣ ਕਾਰਨ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ।
ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਹਵਾਲੇ ਨਾਲ ਏਐੱਨਆਈ ਦੀ ਰਿਪੋਰਟ ਵਿਚ ਦਾਅਵਾ ਕੀਤਾ ਹੈ ਕਿ ਪੁਲਿਸ ਦੀ ਜਾਂਚ ਦੌਰਾਨ ਮੁਹੰਮਦ ਜੂਬੈਰ ਦੀ ਗਤੀਵਿਧੀ ਸਵਾਲੀਆ ਪਾਈ ਗਈ।
ਦਿੱਲੀ ਪੁਲਿਸ ਦਾ ਇਹ ਵੀ ਦਾਅਵਾ ਹੈ ਕਿ ਉਹ ਸਵਾਲਾਂ ਦੇ ਗੋਲਮੋਲ ਜਵਾਬ ਦੇ ਰਹੇ ਹਨ ਅਤੇ ਜਾਂਚ ਲ਼ਈ ਲੋੜੀਂਦੇ ਤਕਨੀਕੀ ਯੰਤਰ ਮੁਹੱਈਆ ਨਹੀਂ ਕਰਵਾ ਰਹੇ। ਉਹ ਪੁਲਿਸ ਜਾਂਚ ਵਿਚ ਸਹਿਯੋਗ ਨਹੀਂ ਕਰ ਰਹੇ ਹਨ।
ਦਿੱਲੀ ਪੁਲਿਸ ਦੇ ਸੀਨੀਅਰ ਅਫ਼ਸਰਾਂ ਦਾ ਕਹਿਣਾ ਹੈ ਕਿ ਮੁਹੰਮਦ ਜੂਬੈਰ ਦੀ ਪੁੱਛਗਿੱਛ ਲਈ ਪੁਲਿਸ ਰਿਮਾਂਡ ਦੀ ਲੋੜ ਸੀ ਇਸ ਲ਼ਈ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਕੌਣ ਹਨ ਮੁਹੰਮਦ ਜ਼ੁਬੈਰ?
ਮੁਹੰਮਦ ਜ਼ੁਬੈਰ ਫ਼ੈਕਟ ਚੈੱਕ ਵੈੱਬਸਾਈਟ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਹਨ। ਉਹ ਇਸ ਤੋਂ ਪਹਿਲਾਂ ਟੈਲੀਕੌਮ ਇੰਡਸਟ੍ਰੀ ਵਿੱਚ ਸਨ, ਜਿੱਥੇ ਉਨ੍ਹਾਂ ਲਗਭਗ 13 ਸਾਲ ਕੰਮ ਕੀਤਾ।
ਆਲਟ ਨਿਊਜ਼ ਦੀ ਵੈੱਬਸਾਈਟ ਉੱਤੇ ਸੰਸਥਾ ਬਾਰੇ ਜਾਣਕਾਰੀ ਮੌਜੂਦ ਹੈ ਜਿਸ ਮੁਤਾਬਕ, ‘‘ਸੁਤੰਤਰ ਅਤੇ ਸੱਚੀ ਪੱਤਰਕਾਰਿਤਾ ਲਈ ਜ਼ਰੂਰੀ ਹੈ ਕਿ ਉਹ ਕਾਰਪੋਰੇਟ ਅਤੇ ਸਿਆਸੀ ਕੰਟਰੋਲ ਤੋਂ ਮੁਕਤ ਹੋਵੇ। ਅਜਿਹਾ ਤਾਂ ਹੀ ਸੰਭਵ ਹੈ ਜਦੋਂ ਜਨਤਾ ਅੱਗੇ ਆਵੇ ਅਤੇ ਸਹਿਯੋਗ ਕਰੇ। ਆਲਟ ਨਿਊਜ਼ ਫਰਵਰੀ 2017 ਤੋਂ ਕੰਮ ਕਰ ਰਹੀ ਹੈ ਅਤੇ ਇਹ ਪੂਰੀ ਤਰ੍ਹਾਂ ਸਵੈਇੱਛਤ ਯਤਨਾਂ ਦੁਆਰਾ ਸੰਭਵ ਹੋਇਆ ਹੈ।"

ਨੁਪੁਰ ਸ਼ਰਮਾ ਮਾਮਲਾ
ਇਸੇ ਸਾਲ ਮਈ ਮਹੀਨੇ ਵਿੱਚ ਜ਼ੁਬੈਰ ਨੇ ਟਵਿੱਟਰ ਉੱਤੇ ਨੁਪੁਰ ਸ਼ਰਮਾ ਦੇ ਬਿਆਨ ਦਾ ਇੱਕ ਵੀਡੀਓ ਕਲਿੱਪ ਸ਼ੇਅਰ ਕੀਤਾ ਸੀ। ਇਸ ਕਲਿੱਪ ਵਿੱਚ ਪੈਗੰਬਰ ਮੁਹੰਮਦ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ।

ਤਸਵੀਰ ਸਰੋਤ, Getty Images
ਇਸ ਮੁੱਦੇ ਨੂੰ ਲੈ ਕੇ ਨੁਪੁਰ ਨੇ ਜ਼ੁਬੈਰ ਉੱਤੇ ‘‘ਮਾਹਲੌ ਨੂੰ ਖ਼ਰਾਬ ਕਰਨ, ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਫਿਰਕੂ ਅਤੇ ਨਫ਼ਰਤ ਪੈਦਾ ਕਰਨ ਲਈ ਫਰਜ਼ੀ ਖ਼ਬਰ ਫੈਲਾਉਣ’’ ਦਾ ਇਲਜ਼ਾਮ ਲਗਾਇਆ ਸੀ।
ਉਨ੍ਹਾਂ ਇਸ ਨੂੰ ਲੈ ਕੇ ਦਿੱਲੀ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ‘‘ਉਨ੍ਹਾਂ ਨੂੰ ਅਤੇ ਉਨ੍ਹਾਂ ਭੈਣ, ਮਾਪਿਆਂ ਨੂੰ ਬਲਾਤਕਾਰ, ਕਤਲ ਅਤੇ ਸਿਰ ਕੱਟਣ ਦੀਆਂ ਧਮਕੀਆਂ ਮਿਲ ਰਹੀਆਂ ਹਨ।’’
ਇਸ ਮਾਮਲੇ ਵਿੱਚ ਮੁਸ਼ਕਲ ਉਦੋਂ ਸ਼ੁਰੂ ਹੋਈ ਜਦੋਂ ਉੱਤਰ ਪ੍ਰਦੇਸ਼ ਦੇ ਕਈ ਸ਼ਹਿਰਾਂ ਵਿੱਚ ਇਸ ਖ਼ਿਲਾਫ਼ ਮੁਸਲਮਾਨਾਂ ਨੇ ਮੁਜ਼ਾਹਰਾ ਕੀਤ। ਇਸ ਬਿਆਨ ਨੂੰ ਲੈ ਕੇ ਇੱਕ ਤੋਂ ਬਾਅਦ ਇੱਕ ਦਰਜਨਾਂ ਮੁਲਕਾਂ ਨੇ ਵੀ ਭਾਰਤ ਸਰਕਾਰ ਦੀ ਆਲੋਚਨਾ ਕੀਤੀ।

ਯਤੀ ਨਰਸਿੰਹਾਨੰਦ ਸਰਸਵਤੀ ਮਾਮਲਾ
ਇਸ ਤੋਂ ਪਹਿਲਾਂ ਆਪਣੀ ਇੱਕ ਟਵਿੱਟਰ ਪੋਸਟ ਵਿੱਚ ਜ਼ੁਬੈਰ ਨੇ ਯਤੀ ਨਰਸਿੰਹਾਨੰਦ ਸਰਸਵਤੀ, ਬਜਰੰਗ ਮੁਨੀ ਅਤੇ ਆਨੰਦ ਸਵਰੂਟ ਨੂੰ ‘ਹੇਟ ਮੌਂਗ’ ਯਾਨੀ ਨਫ਼ਰਤ ਫ਼ੈਲਾਉਣ ਵਾਲਾ ਕਿਹਾ ਸੀ।

ਇਸ ਤੋਂ ਬਾਅਦ ਰਾਸ਼ਟਰੀ ਹਿੰਦੂ ਸ਼ੇਰ ਸੇਨਾ ਦੇ ਇੱਕ ਮੈਂਬਰ ਦੀ ਸ਼ਿਕਾਇਤ ਉੱਤੇ ਜ਼ੁਬੈਰ ਖ਼ਿਲਾਫ਼ ਧਾਰਾ 295 ਏ ਤਹਿਤ ਉੱਤਰ ਪ੍ਰਦੇਸ਼ ਦੇ ਖੈਰਾਬਾਦ ਪੁਲਿਸ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।
ਯਤੀ ਨਰਸਿੰਹਾਨੰਦ, ਬਜਰੰਗ ਮੁਨੀ ਅਤੇ ਆਨੰਦ ਸਵਰੂਪ ਖ਼ਿਲਾਫ਼ ਪਿਛਲੇ ਸਾਲ ਦਸੰਬਰ ਵਿੱਚ ਹਰਿਦੁਆਰ ਵਿੱਚ ਹੋਈ ‘ਧਰਮ ਸੰਸਦ’ ਵਿੱਚ ਨਫ਼ਰਤ ਫ਼ੈਲਾਉਣ ਵਾਲੇ ਭਾਸ਼ਣਾ ਨਾਲ ਜੁੜਿਆ ਇੱਕ ਮਾਮਲਾ ਦਰਜ ਕੀਤੀ ਗਿਆ ਸੀ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post












