ਉਹ ਖ਼ਬਰਾਂ ਜੋ ਸ਼ਾਇਦ ਤੁਸੀਂ ਮਿਸ ਕਰ ਗਏ

ਤਸਵੀਰ ਸਰੋਤ, Reuters
ਸਤਿ ਸ਼੍ਰੀ ਅਕਾਲ ਦੋਸਤੋ। ਇਸ ਹਫਤੇ ਪੰਜਾਬ ਤੇ ਦੁਨੀਆਂ ਵਿੱਚ ਕਈ ਗਤੀਵਿਧੀਆਂ ਹੋਈਆਂ ਹਨ ਜੋ ਅਸੀਂ ਤੁਹਾਡੇ ਤੱਕ ਪਹੁੰਚਾਈਆਂ ਹਨ। ਪਰ ਜੇ ਤੁਸੀਂ ਕੋਈ ਕਹਾਣੀ ਮਿਸ ਕੀਤੀ ਹੈ ਤਾਂ ਤੁਸੀਂ ਇੱਥੇ ਪੜ੍ਹ ਸਕਦੇ ਹੋ।
ਅਸੀਂ ਇਸ ਹਫਤੇ ਦੀਆਂ ਪੰਜ ਅਹਿਮ ਕਹਾਣੀਆਂ ਤੁਹਾਡੇ ਲਈ ਇੱਕੋ ਥਾਂ 'ਤੇ ਲੈ ਕੇ ਆਏ ਹਾਂ। ਤੁਸੀਂ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰ ਕੇ ਇਹ ਕਹਾਣੀਆਂ ਪੜ੍ਹ ਸਕਦੇ ਹੋ।
ਤੁਹਾਨੂੰ ਪਤਾ ਹੈ ਕਿ ਬੀਬੀਸੀ ਪੰਜਾਬੀ ਤੁਹਾਡੇ ਲਈ ਹਰ ਤਰ੍ਹਾਂ ਦੀਆਂ ਖ਼ਬਰਾਂ ਇੱਕ ਵਖਰੇ ਅੰਦਾਜ਼ ਵਿੱਚ ਲੈ ਕੇ ਆਉਂਦਾ ਹੈ।
ਟੋਕਾ ਕਰਨ ਵਾਲੀ ਮਸ਼ੀਨ ਤੋਂ ਮਿਲੀ ਬਾਹਾਂ ਨੂੰ ਮਜ਼ਬੂਤੀ ਨੇ ਜਿਤਾਇਆ ਕਾਂਸੇ ਦਾ ਤਮਗਾ

ਤਸਵੀਰ ਸਰੋਤ, PA Wire
ਪੰਜਾਬ ਦੇ ਨਾਭਾ ਤੋਂ ਹਰਜਿੰਦਰ ਕੌਰ ਨੇ ਬਰਮਿੰਘਮ ਵਿਖੇ ਜਾਰੀ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਲਈ ਵੇਟਲਿਫਟਿੰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ।
ਔਰਤਾਂ ਦੇ 71 ਕਿੱਲੋ ਵਰਗ ਵਿੱਚ ਹਰਜਿੰਦਰ ਕੌਰ ਨੇ ਇਹ ਜਿੱਤ ਹਾਸਿਲ ਕੀਤੀ ਹੈ। ਉਨ੍ਹਾਂ ਨੇ ਕੁੱਲ 212 ਕਿਲੋ ਵਜ਼ਨ ਚੁੱਕਿਆ ਹੈ।
ਆਪਣੀ ਜਿੱਤ ਤੋਂ ਬਾਅਦ ਖ਼ਬਰ ਏਜੰਸੀ ਏਐਨਆਈ ਨਾਲ ਗੱਲ ਕਰਦੇ ਹੋਏ ਹਰਜਿੰਦਰ ਕੌਰ ਨੇ ਦੱਸਿਆ, "ਮੈਨੂੰ ਪੂਰੀ ਉਮੀਦ ਸੀ ਕਿ ਮੈਨੂੰ ਮੈਡਲ ਮਿਲੇਗਾ। ਹਾਲਾਂਕਿ ਮੈਂ ਆਪਣੇ ਪ੍ਰਦਰਸ਼ਨ ਨਾਲ ਖੁਸ਼ ਨਹੀਂ ਹਾਂ ਪਰ ਮੈਨੂੰ ਖ਼ੁਸ਼ੀ ਹੈ ਕਿ ਮੈਂ ਮੈਡਲ ਜਿੱਤਿਆ। ਇਸ ਤੋਂ ਬਾਅਦ ਮੇਰਾ ਅਗਲਾ ਟੀਚਾ ਏਸ਼ੀਆ ਚੈਂਪੀਅਨਸ਼ਿਪ ਹੈ।"
ਉਨ੍ਹਾਂ ਦਾ ਪਰਿਵਾਰ ਨਾਭਾ ਨਜ਼ਦੀਕ ਮੈਹਸ ਪਿੰਡ ਵਿੱਚ ਇੱਕ ਕਮਰੇ ਦੇ ਘਰ ਵਿੱਚ ਰਹਿੰਦਾ ਹੈ ਅਤੇ ਠੇਕੇ 'ਤੇ ਖੇਤੀ ਕਰਦਾ ਹੈ। ਉਨ੍ਹਾਂ ਦੇ ਪਰਿਵਾਰ ਵਿੱਚ ਕੁੱਲ ਛੇ ਮੱਝਾਂ ਹਨ ਅਤੇ ਖੇਤੀਬਾੜੀ ਵਿੱਚ ਹਰਜਿੰਦਰ ਕੌਰ ਨੇ ਵੀ ਸਹਾਇਤਾ ਕੀਤੀ ਹੈ।
ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਕੁੱਲ 212 ਕਿੱਲੋ ਭਾਰ ਚੁੱਕਿਆ ਹੈ ।
ਇਸ ਜਿੱਤ ਤੋਂ ਪਹਿਲਾਂ ਭਾਰਤ ਵਿੱਚ ਦਿੱਤੀ ਗਈ ਇੰਟਰਵਿਊ ਵਿੱਚ ਉਨ੍ਹਾਂ ਨੇ ਆਖਿਆ ਸੀ, "ਜੇਕਰ ਮੈਂ ਮੈਡਲ ਜਿੱਤਿਆ ਤਾਂ ਮੈਂ ਕਹਾਂਗੀ ਕਿ ਇਸ ਦਾ ਕਾਰਨ ਖੇਤਾਂ ਵਿੱਚ ਕੰਮ ਤੇ ਟੋਕੇ 'ਤੇ ਜਾਨਵਰਾਂ ਲਈ ਚਾਰਾ ਕੁਤਰਨਾ ਹੈ। ਇਸ ਨਾਲ ਮੇਰੀਆਂ ਬਾਹਾਂ ਮਜ਼ਬੂਤ ਹੋਈਆਂ ਹਨ ਅਤੇ ਵੇਟਲਿਫਟਿੰਗ ਵਿੱਚ ਮੈਨੂੰ ਸਹਾਇਤਾ ਮਿਲੀ ਹੈ।”
ਪੰਜਾਬ ਸਣੇ ਕਈ ਸੂਬਿਆਂ ਵਿਚ ਫੈਲਿਆ ਪਸ਼ੂਆਂ ਦਾ ਲੰਪੀ ਰੋਗ ਕੀ ਹੈ ਤੇ ਕੀ ਹਨ ਇਸਦੇ ਲੱਛਣ

ਤਸਵੀਰ ਸਰੋਤ, Getty Images
ਪੱਛਮੀ ਭਾਰਤ ਤੋਂ ਸ਼ੁਰੂ ਹੋਈ ਪਸ਼ੂਆਂ ਦੀ ਚਮੜੀ ਰੋਗ ਦੀ ਲਾਗ ਲੰਪੀ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਤੱਕ ਵੀ ਪਹੁੰਚ ਗਈ ਹੈ।
ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਲੰਪੀ ਬਿਮਾਰੀ ਦੇ ਕੇਸ ਪਾਏ ਗਏ ਹਨ।
ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ ਕਿਹਾ ਕਿ ਵਿਭਾਗ ਨੇ ਪ੍ਰਭਾਵਿਤ ਜ਼ਿਲ੍ਹਿਆਂ ਲਈ 75 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ।
ਮੰਤਰੀ ਨੇ ਕਿਹਾ, ''ਸੂਬਾ ਸਰਕਾਰ ਨੇ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਲਾਹਕਾਰੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਅਧਿਕਾਰੀਆਂ ਨੂੰ ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ।''
ਪੰਜਾਬ ਵਿੱਚ ਬਿਮਾਰੀ ਦੇ ਟਾਕਰੇ ਲਈ ਪਸ਼ੂ ਪਾਲਣ ਵਿਭਾਗ ਦੇ ਨੋਡਲ ਅਫ਼ਸਰ ਡਾਕਟਰ ਰਾਮ ਪਾਲ ਮਿੱਤਲ ਮੁਤਾਬਕ ਬੁੱਧਵਾਰ ਸ਼ਾਮ ਤੱਕ ਸੂਬੇ ਵਿੱਚ ਇਸ ਬਿਮਾਰੀ ਨਾਲ 160 ਪਸ਼ੂਆਂ ਦੀ ਮੌਤ ਹੋਣ ਦੀਆਂ ਰਿਪੋਰਟਾਂ ਮਿਲਿਆਂ ਸਨ।
ਚੀਨ-ਤਾਇਵਾਨ ਤਣਾਅ ਦਾ ਤੁਹਾਡੇ ਮੋਬਾਇਲ ਫ਼ੋਨ ਨਾਲ ਕਿਵੇਂ ਹੈ ਕੁਨੈਕਸ਼ਨ, 3 ਖ਼ਾਸ ਗੱਲਾਂ

ਤਸਵੀਰ ਸਰੋਤ, Getty Images
ਤਾਇਵਾਨ ਨੇ ਚੀਨ ਦੇ ਹਮਲਾਵਰ ਫੌਜੀ ਅਭਿਆਸ ਦੀ ਆਲੋਚਨਾ ਕੀਤੀ ਹੈ। ਤਾਇਵਾਨ ਦੇ ਰੱਖਿਆ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਚੀਨ ਦੇ ਬੇੜੇ ਅਤੇ ਜਹਾਜ਼ ਤਾਇਵਾਨ ਦੀ ਜਲ ਸੀਮਾ ਤੇ ਹਵਾਈ ਸੀਮਾ ਦਾ ਉਲੰਘਣ ਕਰ ਰਹੇ ਹਨ।
ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਚੀਨ ਦੇ ਜਹਾਜ਼ਾਂ ਨੇ 68 ਵਾਰ ਉਸ ਹਵਾਈ ਸੀਮਾ ਦਾ ਉਲੰਘਣ ਕੀਤਾ ਹੈ। ਮੰਤਾਰਾਲੇ ਨੇ ਚਿਤਾਵਨੀ ਦਿੱਤੀ ਹੈ ਕਿ ਤਾਇਵਾਨ ਆਪਣੀ ਕੌਮੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਸਖ਼ਤ ਕਾਰਵਾਈ ਕਰੇਗੀ।
ਤਾਇਵਾਨ ਦਾ ਕਹਿਣਾ ਹੈ ਕਿ ਚੀਨ ਨੇ ਆਪਣੀ ਕਾਰਵਾਈ ਨਾਲ ਮੌਜੂਦਾ ਹਾਲਾਤ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਹੈ।
ਹਿਟਲਰ ਦੀ ਘੜੀ ਨਿਲਾਮੀ ਵਿੱਚ 11 ਲੱਖ ਡਾਲਰ ਦੀ ਵਿਕਣ 'ਤੇ ਕੀ ਇਤਰਾਜ਼ ਪ੍ਰਗਟ ਹੋਏ

ਤਸਵੀਰ ਸਰੋਤ, ALEXANDER HISTORICAL AUCTIONS
ਇੱਕ ਗੁੱਟ ਘੜੀ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਨਾਜ਼ੀ ਆਗੂ ਅਡੌਲਫ਼ ਹਿਟਲਰ ਨਾਲ ਸੰਬੰਧਿਤ ਸੀ ਅਮਰੀਕਾ ਵਿੱਚ ਹੋਈ ਇੱਕ ਵਿਵਾਦਿਤ ਬੋਲੀ ਵਿੱਚ ਗਿਆਰਾਂ ਲੱਖ ਡਾਲਰ ਦੀ ਵਿਕੀ ਹੈ।
ਹਬਰ ਟਾਈਮਪੀਸ ਨਾਮ ਦੀ ਇਹ ਘੜੀ ਇੱਕ ਅਗਿਆਤ ਬੋਲੀ ਦੇਣ ਵਾਲੇ ਨੂੰ ਵੇਚੀ ਗਈ। ਇਸ ਦੇ ਉੱਪਰ ਸਵਾਸਤਿਕ ਦੇ ਨਾਲ ਹੀ ਏਐੱਚ (ਅਡੌਲਫ ਹਿਟਲਰ ਦਾ ਸੰਖੇਪ) ਉਕਰਿਆ ਹੋਇਆ ਹੈ।
ਮੈਰੀਲੈਂਡ ਦੇ ਐਲਗਜ਼ੈਂਡਰ ਹਿਸਟੋਰੀਕਲ ਔਕਸ਼ਨ ਤੋਂ ਪਹਿਲਾਂ ਯਹੂਦੀ ਆਗੂਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ।
ਹਾਲਾਂਕਿ ਬੋਲੀ ਕਰਨ ਵਾਲੇ ਅਦਾਰੇ ਨੇ ਜਰਮਨ ਮੀਡੀਆ ਨੂੰ ਦੱਸਿਆ ਕਿ ਉਹ ਇਤਿਹਾਸ ਨੂੰ ਮਹਿਫ਼ੂਜ਼ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ।
ਅਡੌਲਫ਼ ਹਿਟਲਰ ਨੇ ਸਾਲ 1933 ਤੋਂ 1945 ਦੇ ਦਰਮਿਆਨ ਨਾਜ਼ੀ ਜਰਮਨੀ ਦੀ ਅਗਵਾਈ ਕੀਤੀ ਸੀ। ਉਨ੍ਹਾਂ ਦੇ ਕਾਰਜਕਾਲ ਦੌਰਾਨ ਲਗਭਗ ਇੱਕ ਕਰੋੜ 10 ਲੱਖ ਲੋਕਾਂ ਦਾ ਕਤਲੇਆਮ ਕੀਤਾ ਗਿਆ।
ਰਾਸ਼ਟਰਮੰਡਲ ਖੇਡਾਂ ਦੌਰਾਨ ਮੂਸੇਵਾਲਾ ਦੇ ਗੀਤਾਂ ਨੇ ਇੰਝ ਜੋੜੇ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਖਿਡਾਰੀ

ਤਸਵੀਰ ਸਰੋਤ, Getty Images
''ਮਿਲ ਰਹੀਆਂ ਵਧਾਈਆਂ ਅਤੇ ਸ਼ੁੱਭ ਇਛਾਵਾਂ ਤੋਂ ਬਹੁਤ ਧੰਨਵਾਦੀ ਮਹਿਸੂਸ ਕਰ ਰਿਹਾ ਹਾਂ। ਇਸ ਤਸਵੀਰ ਰਾਹੀਂ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਪੇਸ਼ ਕਰ ਰਿਹਾ ਹਾਂ। ਉਨ੍ਹਾਂ ਦੇ ਗਾਣਿਆਂ ਨੇ ਮੇਰੀ ਰੋਜ਼ਾਨਾ ਦੀ ਟਰੇਨਿੰਗ ਦੌਰਾਨ ਇੱਕ ਵੱਡੀ ਭੂਮਿਕਾ ਨਿਭਾਈ ਹੈ।''
ਰਾਸ਼ਟਰਮੰਡਲ ਖੇਡਾਂ ਵਿੱਚ ਲੁਧਿਆਣਾ ਦੇ ਵਿਕਾਸ ਠਾਕੁਰ ਨੇ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਸਿੱਧੂ ਮੂਸੇਵਾਲਾ ਬਾਰੇ ਇਹ ਸ਼ਬਦ ਲਿਖੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪੋਸਟ ਵਿੱਚ ਸਿੱਧੂ ਮੂਸੇ ਵਾਲਾ ਨਾਲ ਜੁੜੇ ਹੈਸ਼ਟਗੈਵ ਵੀ ਜੋੜੇ।
ਅੰਮ੍ਰਿਤਸਰ ਵਾਸੀ ਲਵਪ੍ਰੀਤ ਸਿੰਘ ਜੋ ਕਿ ਨਿੱਜੀ ਜ਼ਿੰਦਗੀ ਵਿੱਚ ਬੜੇ ਸ਼ਾਂਤ ਸੁਭਾਅ ਦੇ ਮਾਲਕ ਹਨ।
ਮੈਡਲ ਜਿੱਤਣ ਤੋਂ ਬਾਅਦ ਵੀ ਉਨ੍ਹਾਂ ਨੇ ਕੋਈ ਉਤਾਲਵਲਾਪਨ ਜ਼ਾਹਰ ਨਹੀਂ ਕੀਤਾ ਸੀ।
ਉਨ੍ਹਾਂ ਨੇ ਵੀ ਆਪਣੀਆਂ ਕੋਸ਼ਿਸ਼ਾਂ ਪੂਰੀਆਂ ਕਰਨ ਤੋਂ ਬਾਅਦ ਸਿੱਧੂ ਵਾਂਗ ਹੀ ਪੱਟ ਉੱਪਰ ਥਾਪੀ ਮਾਰੀ ਸੀ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post












