ਲਖੀਮਪੁਰ ਖੀਰੀ 'ਚ ਦੋ ਸਕੀਆਂ ਭੈਣਾਂ ਦੀਆਂ ਦਰਖ਼ਤ 'ਤੇ ਲਮਕਦੀਆਂ ਲਾਸ਼ਾਂ ਮਿਲੀਆਂ, 6 ਗ੍ਰਿਫ਼ਤਾਰ

ਲਖੀਮਪੁਰ ਖੀਰੀ ਦਲਿਤ

ਤਸਵੀਰ ਸਰੋਤ, UPPOLICE TWITTER

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਇੱਕ ਦਲਿਤ ਪਰਿਵਾਰ ਦੀਆਂ ਦੋ ਸਕੀਆਂ ਨਾਬਾਲਗ ਭੈਣਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਅਗਵਾ ਕਰਨ ਜਾਂ ਜ਼ਬਰਦਸਤੀ ਲਿਜਾਣ ਦੇ ਦੋਸ਼ ਝੂਠੇ ਹਨ।

ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕਈ ਘੰਟੇ ਸੜਕ 'ਤੇ ਜਾਮ ਲਾਇਆ।

ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਰਾਜਨੀਤਿਕ ਪਾਰਟੀਆਂ ਨੇ ਉੱਤਰ ਪ੍ਰਦੇਸ਼ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਯੋਗੀ ਆਦਿਤਿਆਨਾਥ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਸਾਬਕਾ ਮੁੱਖ ਮੰਤਰੀਆਂ ਅਖਿਲੇਸ਼ ਯਾਦਵ, ਮਾਇਆਵਤੀ ਅਤੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਇਸ ਨੂੰ ਸਰਕਾਰ ਦੀ ਅਸਫ਼ਲਤਾ ਦੱਸਿਆ ਹੈ।

ਲਖੀਮਪੁਰ ਖੀਰੀ ਜ਼ਿਲ੍ਹਾ ਕਿਸਾਨ ਅੰਦੋਲਨ ਦੌਰਾਨ ਵੀ ਸੁਰਖੀਆਂ ਵਿੱਚ ਰਿਹਾ ਸੀ ਜਦੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਜੀਪ ਚੜ੍ਹਾਉਣ ਦੇ ਦੋਸ਼ ਲੱਗੇ ਸਨ। ਇਸ ਘਟਨਾ ਵਿੱਚ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ।

ਬੀਬੀਸੀ
  • ਦੋ ਸਕੀਆਂ ਨਾਬਾਲਗ ਦਲਿਤ ਭੈਣਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ
  • ਪਰਿਵਾਰ ਵੱਲੋਂ ਅਗਵਾ ਅਤੇ ਬਲਾਤਕਾਰ ਕਰਨ ਦਾ ਵੀ ਇਲਜ਼ਾਮ
  • ਪੁਲਿਸ ਵੱਲੋਂ ਛੇ ਮੁਲਜ਼ਮ ਗ੍ਰਿਫ਼ਤਾਰ, ਜਾਂਚ ਸ਼ੁਰੂ
  • ਇਲਾਕੇ 'ਚ ਰੋਸ ਅਤੇ ਤਣਾਅ ਦਾ ਮਾਹੌਲ
  • ਅਖਿਲੇਸ਼, ਮਾਇਆਵਤੀ ਅਤੇ ਪ੍ਰਿਅੰਕਾ ਗਾਂਧੀ ਨੇ ਯੂਪੀ ਸਰਕਾਰ 'ਤੇ ਉਠਾਏ ਸਵਾਲ
ਬੀਬੀਸੀ

ਪੁਲਿਸ ਦਾ ਦਾਅਵਾ

ਲਖੀਮਪੁਰ ਖੀਰੀ ਦੇ ਐਸਪੀ ਸੰਜੀਵ ਸੁਮਨ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, "ਮੁਲਜ਼ਮ ਦੋਵੇ ਭੈਣਾਂ ਨੂੰ ਜ਼ਬਰਦਸਤੀ ਨਹੀਂ ਲੈ ਗਏ ਸਨ। ਮੁੱਖ ਮੁਲਜ਼ਮ ਲੜਕਾ ਇਨ੍ਹਾਂ ਲੜਕੀਆਂ ਦੇ ਘਰ ਦੇ ਨੇੜੇ ਹੀ ਰਹਿੰਦਾ ਸੀ।"

"ਲੜਕੀਆਂ ਨੂੰ ਧੋਖੇ ਨਾਲ ਖੇਤ ਵਿੱਚ ਲਿਜਾਇਆ ਗਿਆ। ਮੁੱਖ ਮੁਲਜ਼ਮ ਨੇ ਹੀ ਇਹਨਾਂ ਕੁੜੀਆਂ ਦੀ ਤਿੰਨ ਲੜਕਿਆਂ ਨਾਲ ਦੋਸਤੀ ਕਰਵਾਈ ਸੀ। ਇਨ੍ਹਾਂ ਚਾਰਾਂ ਤੋਂ ਇਲਾਵਾ ਦੋ ਹੋਰਾਂ ਨੂੰ ਸਬੂਤ ਨਸ਼ਟ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ।"

ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਬੁੱਧਵਾਰ ਰਾਤ ਇੱਕ ਵਜੇ ਸ਼ਿਕਾਇਤ ਦਿੱਤੀ ਹੈ ਅਤੇ ਪੋਸਟਮਾਰਟਮ ਕੁਝ ਸਮੇਂ 'ਚ ਕੀਤਾ ਜਾਵੇਗਾ। ਇਸ ਦੇ ਲਈ ਤਿੰਨ ਡਾਕਟਰਾਂ ਦਾ ਇੱਕ ਪੈਨਲ ਹੈ। ਇਸ ਦੀ ਵੀਡੀਓਗ੍ਰਾਫੀ ਵੀ ਕੀਤੀ ਜਾਵੇਗੀ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਕੀ ਹੈ ਮਾਮਲਾ?

ਬੁੱਧਵਾਰ ਨੂੰ ਹੋਈ ਇਹ ਘਟਨਾ ਨਿਘਾਸਣ ਥਾਣੇ ਅਧੀਨ ਆਉਂਦੀ ਹੈ। ਕੁੜੀਆਂ ਦੀ ਉਮਰ 15 ਅਤੇ 17 ਸਾਲ ਦੱਸੀ ਜਾ ਰਹੀ ਹੈ।

ਸਥਾਨਕ ਲੋਕਾਂ ਅਤੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਤਿੰਨ ਲੋਕਾਂ ਨੇ ਪਹਿਲਾਂ ਉਹਨਾਂ ਨਾਲ ਬਲਾਤਕਾਰ ਕੀਤਾ ਅਤੇ ਬਾਅਦ ਵਿੱਚ ਕਤਲ ਕਰਕੇ ਲਾਸ਼ਾਂ ਨੂੰ ਦਰੱਖ਼ਤ ਉਪਰ ਟੰਗ ਦਿੱਤਾ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਲਖਨਊ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਲਕਸ਼ਮੀ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ, "ਲਖੀਮਪੁਰ ਖੀਰੀ ਵਿੱਚ ਇੱਕ ਪਿੰਡ ਦੇ ਬਾਹਰ ਇੱਕ ਖੇਤ ਵਿੱਚ ਦੋ ਬੱਚੀਆਂ ਦੀਆਂ ਲਾਸ਼ਾਂ ਇੱਕ ਦਰੱਖ਼ਤ ਨਾਲ ਲਟਕੀਆਂ ਮਿਲੀਆਂ ਹਨ।"

"ਮੁੱਢਲੀ ਜਾਂਚ ਵਿੱਚ ਪਾਇਆ ਗਿਆ ਹੈ ਕਿ ਲਾਸ਼ਾਂ ਉਹਨਾਂ ਦੇ ਹੀ ਦੁਪੱਟੇ ਨਾਲ ਲਟਕੀਆਂ ਸਨ ਪਰ ਲਾਸ਼ਾਂ ਉਪਰ ਕੋਈ ਸੱਟ ਦਾ ਨਿਸ਼ਾਨ ਨਹੀਂ ਪਾਇਆ ਗਿਆ। ਬਾਕੀ ਗੱਲਾਂ ਦਾ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ ਅਤੇ ਜਾਂਚ ਜਾਰੀ ਹੈ।"

ਇਸ ਘਟਨਾ ਤੋਂ ਬਾਅਦ ਇਲਾਕੇ 'ਚ ਰੋਸ ਅਤੇ ਤਣਾਅ ਦਾ ਮਾਹੌਲ ਹੈ। ਰੋਹ ਵਿੱਚ ਆਏ ਪਿੰਡ ਵਾਸੀਆਂ ਨੇ ਪਿੰਡ ਤੋਂ ਕੁਝ ਦੂਰੀ 'ਤੇ ਨਿਘਾਸਣ ਚੌਰਾਹੇ 'ਤੇ ਪ੍ਰਦਰਸ਼ਨ ਵੀ ਕੀਤਾ। ਪ੍ਰਦਰਸ਼ਨਕਾਰੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਸਨ। ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ।

ਪੁਲਿਸ ਕੀ ਕਹਿ ਰਹੀ ਹੈ?

ਇਸ ਘਟਨਾ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ ਜਿਨਾਂ ਵਿੱਚ ਲਖੀਮਪੁਰ ਖੀਰੀ ਦੇ ਐਸਪੀ ਸੰਜੀਵ ਸੁਮਨ ਸਮੇਤ ਕੁਝ ਸੀਨੀਅਰ ਪੁਲਿਸ ਅਧਿਕਾਰੀ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਂਦੇ ਹੋਏ ਦਿਖਾਈ ਦੇ ਰਹੇ ਹਨ।

ਪੁਲੀਸ ਨੇ ਜ਼ਬਰਦਸਤੀ ਪੋਸਟਮਾਰਟਮ ਕਰਵਾਏ ਜਾਣ ਦੀਆਂ ਖ਼ਬਰਾਂ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਹੀ ਕੇਸ ਦਰਜ ਕੀਤਾ ਜਾਵੇਗਾ। ਮ੍ਰਿਤਕ ਲੜਕੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਸੀਨੀਅਰ ਡਾਕਟਰਾਂ ਦੇ ਪੈਨਲ ਵੱਲੋਂ ਰਿਸ਼ਤੇਦਾਰਾਂ ਦੀ ਸਹਿਮਤੀ ਅਤੇ ਹਾਜ਼ਰੀ ਵਿੱਚ ਕੀਤਾ ਜਾਵੇਗਾ।

ਪਰਿਵਾਰ ਦਾ ਕੀ ਕਹਿਣਾ ਹੈ?

ਲੜਕੀਆਂ ਦੀ ਮਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹਨਾਂ ਨੂੰ ਸ਼ੱਕ ਹੈ ਕਿ ਉਸ ਦੀਆਂ ਧੀਆਂ ਦਾ ਕਤਲ ਕੀਤਾ ਗਿਆ ਹੈ।

ਉਸ ਨੇ ਇਲਜ਼ਾਮ ਲਗਾਇਆ ਕਿ ਨਾਲ ਦੇ ਪਿੰਡ ਦੇ ਤਿੰਨ ਨੌਜਵਾਨ ਮੋਟਰਸਾਇਕਲ ਉਪਰ ਆਏ ਅਤੇ ਉਹਨਾਂ ਨੇ ਘਰ ਦੇ ਨਾਲ ਹੀ ਚਾਰਾ ਵੱਢ ਰਹੀਆਂ ਦੋਵਾਂ ਭੈਣਾਂ ਨੂੰ ਜ਼ਬਰਦਸਤੀ ਚੁੱਕ ਲਿਆ।

ਅਖਿਲੇਸ਼ ਯਾਦਵ, ਮਾਇਆਵਤੀ ਅਤੇ ਪ੍ਰਿਅੰਕਾ ਗਾਂਧੀ ਨੇ ਕੀ ਕਿਹਾ ?

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਟਵੀਟ ਕੀਤਾ, ''ਨਿਘਾਸਣ ਥਾਣੇ ਅਧੀਨ ਪੈਂਦੇ ਖੇਤਰ 'ਚ ਦੋ ਦਲਿਤ ਭੈਣਾਂ ਨੂੰ ਅਗਵਾ ਕਰਨ ਤੋਂ ਬਾਅਦ ਉਨ੍ਹਾਂ ਦੀ ਹੱਤਿਆ ਅਤੇ ਫਿਰ ਪੁਲਿਸ 'ਤੇ ਪਿਤਾ ਦਾ ਦੋਸ਼ ਕਿ ਪੰਚਨਾਮੇ ਅਤੇ ਸਹਿਮਤੀ ਤੋਂ ਬਿਨਾਂ ਉਨ੍ਹਾਂ ਦਾ ਪੋਸਟਮਾਰਟਮ ਬਹੁਤ ਗੰਭੀਰ ਹੈ। ਲਖੀਮਪੁਰ 'ਚ ਕਿਸਾਨਾਂ ਤੋਂ ਬਾਅਦ ਹੁਣ ਦਲਿਤਾਂ ਦੀ ਹੱਤਿਆ 'ਹਾਥਰਸ ਦੀ ਧੀ' ਕਤਲ ਕਾਂਡ ਨੂੰ ਦੁਰਹਾਉਂਦਾ ਹੈ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਟਵੀਟ ਕਰਕੇ ਕਿਹਾ, "ਲਖੀਮਪੁਰ ਖੀਰੀ ਵਿੱਚ ਮਾਂ ਦੇ ਸਾਹਮਣੇ ਦੋ ਦਲਿਤ ਬੱਚੀਆਂ ਨੂੰ ਅਗਵਾਹ ਕਰਨਾ ਅਤੇ ਬਦਫੈਲੀ ਕਰਕੇ ਲਾਸ਼ਾਂ ਦਰੱਖ਼ਤ ਨਾਲ ਟੰਗ ਦੇਣਾ ਦਿਲ ਨੂੰ ਹਿਲਾ ਦੇਣ ਵਾਲੀ ਘਟਨਾ ਚਰਚਾ ਵਿੱਚ ਹੈ। ਅਜਿਹੀਆਂ ਦੁੱਖ ਭਰੀਆਂ ਅਤੇ ਸ਼ਰਮਨਾਕ ਘਟਨਾਵਾਂ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ। ਯੂਪੀ ਵਿੱਚ ਅਪਰਾਧੀ ਬੇਖ਼ੌਫ ਹਨ ਕਿਉਂਕਿ ਸਰਕਾਰ ਦੀਆਂ ਤਰਜੀਹਾਂ ਗਲਤ ਹਨ।"

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਕਿਹਾ, "ਲਖੀਮਪੁਰ ਵਿੱਚ ਦੋ ਭੈਣਾਂ ਦੀ ਹੱਤਿਆ ਦਿਲ ਹਿਲਾ ਦੇਣ ਵਾਲੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਇਹਨਾਂ ਕੁੜੀਆਂ ਨੂੰ ਦਿਨ ਦਿਹਾੜੇ ਅਗਵਾ ਕੀਤਾ ਗਿਆ। ਰੋਜ਼ ਅਖ਼ਬਾਰ ਜਾਂ ਟੀਵੀ ਵਿੱਚ ਝੂਠੇ ਇਸ਼ਤਿਹਾਰ ਦੇਣ ਨਾਲ ਕਾਨੂੰਨ ਵਿਵਸਥਾ ਚੰਗੀ ਨਹੀਂ ਹੋ ਜਾਂਦੀ। ਆਖਿਰ ਉੱਤਰ ਪ੍ਰਦੇਸ਼ ਵਿੱਚ ਔਰਤਾਂ ਵਿਰੁੱਧ ਘਿਨਾਉਣੇ ਅਪਰਾਧ ਕਿਉਂ ਵੱਧ ਰਹੇ ਹਨ।"

ਇਹ ਵੀ ਪੜ੍ਹੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)