ਚੰਡੀਗੜ੍ਹ ਯੂਨੀਵਰਸਿਟੀ ਅਸ਼ਲੀਲ ਵੀਡੀਓ ਮਾਮਲਾ: ਵਿਦਿਆਰਥਣਾਂ ਨੇ ਲੰਘੀ ਰਾਤ ਬਾਰੇ ਕੀ ਕੁਝ ਦੱਸਿਆ

ਚੰਡੀਗੜ੍ਹ ਯੂਨੀਵਰਸਿਟੀ

ਤਸਵੀਰ ਸਰੋਤ, Gurminder/BBC

ਤਸਵੀਰ ਕੈਪਸ਼ਨ, ਪੁਲਿਸ ਅਤੇ ਯੂਨੀਵਰਸਿਟੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਹੋਵੇਗੀ

ਚੰਡੀਗੜ੍ਹ ਨੇੜੇ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਅਸ਼ਲੀਲ ਵੀਡੀਓ ਵਾਇਰਲ ਹੋਣ ਦਾ ਮੁੱਦਾ ਸਾਹਮਣੇ ਆਇਆ ਹੈ।

ਇਸ ਮੁੱਦੇ ਨੂੰ ਲੈ ਕੇ ਸ਼ਨੀਵਾਰ ਰਾਤ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਇਸ ਦੌਰਾਨ ਕੁਝ ਵਿਦਿਆਰਥਣਾਂ ਬੇਹੋਸ਼ ਵੀ ਹੋ ਗਈਆਂ। ਦਰਅਸਲ ਯੂਨੀਵਰਸਿਟੀ ਦੇ ਹੋਸਟਲ 'ਚ ਖ਼ਬਰ ਫੈਲੀ ਕਿ ਇੱਕ ਵਿਦਿਆਰਥਣ ਵੱਲੋਂ ਬਾਕੀ ਵਿਦਿਆਰਥਣਾਂ ਦੀਆਂ ਕੁਝ ਇਤਰਾਜ਼ਯੋਗ ਵੀਡੀਓਜ਼ ਬਣਾਈਆਂ ਗਈਆਂ ਹਨ।

ਇਹ ਵੀਡੀਓਜ਼ ਉਸ ਵਿਦਿਆਰਥਣ ਵੱਲੋਂ ਸ਼ਿਮਲਾ ਵਿਖੇ ਰਹਿੰਦੇ ਇੱਕ ਮੁੰਡੇ ਨੂੰ ਭੇਜੀਆਂ ਗਈਆਂ ਹਨ।

ਚੰਡੀਗੜ੍ਹ-ਲੁਧਿਆਣਾ ਰੋਡ 'ਤੇ ਸਥਿਤ ਇਸ ਯੂਨੀਵਰਸਿਟੀ ਦਾ ਬੀਬੀਸੀ ਸਹਿਯੋਗੀ ਗੁਰਵਿੰਦਰ ਸਿੰਘ ਗਰੇਵਾਲ ਨੇ ਜਾਇਜ਼ਾ ਲਿਆ।

ਇਸ ਯੂਨੀਵਰਸਿਟੀ ਵਿੱਚ ਤਕਰੀਬਨ 35000 ਵਿਦਿਆਰਥੀ ਪੜ੍ਹਦੇ ਹਨ।

ਸ਼ਨੀਵਾਰ ਦੀ ਘਟਨਾ ਤੋਂ ਬਾਅਦ ਫਿਲਹਾਲ ਹੁਣ ਸ਼ਾਂਤੀ ਹੈ। ਪੁਲਿਸ ਅਤੇ ਯੂਨੀਵਰਸਿਟੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਹੋਵੇਗੀ।

ਕੁਝ ਮਾਪੇ ਆਪਣੇ ਬੱਚਿਆਂ ਨੂੰ ਹੋਸਟਲ ਤੋਂ ਵਾਪਸ ਬੁਲਾ ਰਹੇ ਹਨ ਅਤੇ ਮਾਹੌਲ ਠੀਕ ਹੋਣ ਤੋਂ ਬਾਅਦ ਭੇਜਣ ਦੀ ਗੱਲ ਆਖ ਰਹੇ ਹਨ।

ਐੱਸਐੱਸਪੀ ਨੇ ਦਾਅਵਾ ਕੀਤਾ ਕਿ ਕਥਿਤ ਮੁਲਜ਼ਮ ਕੁੜੀ ਨੇ ਜੋ ਵੀਡੀਓ ਬਣਾਈ ਹੈ, ਉਹ ਉਸੇ ਕੁੜੀ ਦੀ ਆਪਣੀ ਹੈ, ਇਸ ਤੋਂ ਇਲਾਵਾ ਹੋਰ ਕਿਸੇ ਦੀ ਵੀਡੀਓ ਨਹੀਂ ਹੈ
ਤਸਵੀਰ ਕੈਪਸ਼ਨ, ਐੱਸਐੱਸਪੀ ਨੇ ਦਾਅਵਾ ਕੀਤਾ ਕਿ ਕਥਿਤ ਮੁਲਜ਼ਮ ਕੁੜੀ ਨੇ ਜੋ ਵੀਡੀਓ ਬਣਾਈ ਹੈ, ਉਹ ਉਸੇ ਕੁੜੀ ਦੀ ਆਪਣੀ ਹੈ, ਇਸ ਤੋਂ ਇਲਾਵਾ ਹੋਰ ਕਿਸੇ ਦੀ ਵੀਡੀਓ ਨਹੀਂ ਹੈ

ਇੱਕ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਹੋਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਬੀਬੀਸੀ ਸਹਿਯੋਗੀ ਗੁਰਮਿੰਦਰ ਸਿੰਘ ਗਰੇਵਾਲ ਨੇ ਕੁਝ ਵਿਦਿਆਰਥਣਾਂ ਨਾਲ ਗੱਲ ਕੀਤੀ।

ਆਪਣੀ ਪਛਾਣ ਗੁਪਤ ਰੱਖਣ ਦੀ ਸ਼ਰਤ 'ਤੇ ਕੁਝ ਵਿਦਿਆਰਥਣਾਂ ਨੇ ਸ਼ਨੀਵਾਰ ਦੇਰ ਰਾਤ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਯੂਨੀਵਰਸਿਟੀ ਵਿੱਚ ਵਾਈਫਾਈ ਅਤੇ ਇੰਟਰਨੈੱਟ ਬੰਦ ਹੈ।

ਕੁਝ ਵਿਦਿਆਰਥੀਆਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਘਟਨਾ ਵਾਲਾ ਹੋਸਟਲ ਪਹਿਲਾਂ ਮੁੰਡਿਆਂ ਦਾ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਉਸ ਨੂੰ ਕੁੜੀਆਂ ਦੇ ਹੋਸਟਲ ਵਿੱਚ ਤਬਦੀਲ ਕੀਤਾ ਗਿਆ ਹੈ।

ਇਸ ਘਟਨਾ ਤੋਂ ਬਾਅਦ ਕੁਝ ਬੱਚੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਚਾਹੁੰਦੇ ਹਨ ਕਿ ਯੂਨੀਵਰਸਿਟੀ ਪ੍ਰਸ਼ਾਸਨ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਖ਼ੁਦਕੁਸ਼ੀ ਦੀਆਂ ਅਫਵਾਹਾਂ ਬਾਰੇ ਕੀ ਬੋਲੀਆਂ ਵਿਦਿਆਰਥਣਾਂ

ਇੱਕ ਵਿਦਿਆਰਥਣ ਨੇ ਦੱਸਿਆ ਕਿ ਕੱਲ੍ਹ ਸ਼ਾਮ ਹੋਸਟਲ ਵਿੱਚ ਹੰਗਾਮਾ ਹੋਇਆ ਅਤੇ ਸਾਨੂੰ ਜਾਣਕਾਰੀ ਮਿਲੀ ਕਿ ਕਿਸੇ ਕੁੜੀ ਨੇ ਕੁਝ ਕੁੜੀਆਂ ਦੀ ਵੀਡੀਓ ਵਾਇਰਲ ਕੀਤੀ ਹੈ।

ਚੰਡੀਗੜ੍ਹ ਯੂਨੀਵਰਸਿਟੀ

ਤਸਵੀਰ ਸਰੋਤ, Gurminder garewal/bbc

''ਕਿਸੇ ਕੁੜੀ ਨੇ ਮੁਲਜ਼ਮ ਕੁੜੀ ਨੂੰ ਵੀਡੀਓ ਬਣਾਉਂਦੇ ਦੇਖ ਲਿਆ ਸੀ ਅਤੇ ਵਾਰਡਨ ਕੋਲ ਸ਼ਿਕਾਇਤ ਕਰਨ ਤੋਂ ਬਾਅਦ ਵੀਡੀਓ ਡਿਲੀਟ ਕਰਵਾ ਦਿੱਤੀ ਗਈ।''

''ਕੁੜੀਆਂ ਵੱਲੋਂ ਹੋਰ ਵਿਦਿਆਰਥੀਆਂ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਦੂਸਰੇ ਹੋਸਟਲ ਦੇ ਬੱਚੇ ਵੀ ਇਕੱਠੇ ਹੋਏ।''

''ਮੁਲਜ਼ਮ ਕੁੜੀ ਨੂੰ ਇੱਕ ਛੋਟੇ ਦਫ਼ਤਰ ਵਿੱਚ ਬੰਦ ਕੀਤਾ ਹੋਇਆ ਸੀ।''

ਵਾਇਰਲ ਵੀਡੀਓ ਬਾਰੇ ਵਿਦਿਆਰਥਣ ਨੇ ਆਖਿਆ ਕਿ ਇਸ ਬਾਰੇ ਪੂਰੀ ਜਾਣਕਾਰੀ ਨਹੀਂ ਹੈ ਪਰ ਆਖਿਆ ਗਿਆ ਸੀ ਕਿ 50 ਤੋਂ 60 ਕੁੜੀਆਂ ਦੀ ਵੀਡੀਓ ਬਣਾਈ ਗਈ ਸੀ।

ਖੁਦਕੁਸ਼ੀ ਦੀ ਕੋਸ਼ਿਸ਼ ਬਾਰੇ ਆਖਿਆ ਗਿਆ ਕਿ ਇਸ ਬਾਰੇ ਪੁਸ਼ਟੀ ਨਹੀਂ ਹੈ ਪਰ ਕੁਝ ਵਿਦਿਆਰਥਣਾਂ ਨੂੰ ਡਰ ਅਤੇ ਘਬਰਾਹਟ ਤੋਂ ਬਾਅਦ ਡਿਸਪੈਂਸਰੀ ਲੈ ਕੇ ਗਏ ਸਨ। ਸਾਡੇ ਸਾਹਮਣੇ ਵਿਦਿਆਰਥਣਾਂ ਨੂੰ ਉੱਥੇ ਭੇਜਿਆ ਗਿਆ।

ਇਹ ਯੂਨੀਵਰਸਿਟੀ ਦੀ ਹੀ ਛੋਟੀ ਜਿਹੀ ਡਿਸਪੈਂਸਰੀ ਹੈ।

ਵਾਇਰਲ ਵੀਡੀਓ ਬਾਰੇ ਕੀ ਗੱਲ ਫੈਲੀ ਸੀ ਜਿਸ ਤੋਂ ਬਾਅਦ ਹੰਗਾਮਾ ਹੋਇਆ

ਇੱਕ ਹੋਰ ਵਿਦਿਆਰਥਣ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਪਤਾ ਲੱਗਿਆ ਕਿ ਹੋਸਟਲ ਦੇ ਡੀ ਬਲਾਕ ਵਿੱਚ ਬਾਥਰੂਮ ਵਿੱਚ ਕੈਮਰੇ ਫਿਟ ਕਰਕੇ ਕੁੜੀਆਂ ਦੀ ਵੀਡਿਓ ਬਣਾਈ ਗਈ ਹੈ। ਇਹ ਵੀ ਆਖਿਆ ਗਿਆ ਕਿ 60 ਕੁੜੀਆਂ ਦੀ ਵੀਡੀਓ ਬਣੀ ਹੈ।

ਚੰਡੀਗੜ੍ਹ ਯੂਨੀਵਰਸਿਟੀ

ਤਸਵੀਰ ਸਰੋਤ, Gurminder garewal/bbc

"ਮੇਰੀਆਂ ਸਹੇਲੀਆਂ ਵੀ ਉਸ ਬਲਾਕ ਵਿੱਚ ਰਹਿੰਦੀਆਂ ਹਨ ਅਤੇ ਇਸ ਤੋਂ ਬਾਅਦ ਉਹ ਕਾਫੀ ਡਰੀਆਂ ਹੋਈਆਂ ਹਨ। ਉਨ੍ਹਾਂ ਦੇ ਮਾਪੇ ਵੀ ਪਰੇਸ਼ਾਨ ਹਨ।"

"ਅਸੀਂ ਬਹੁਤ ਵਾਰ ਮੰਗ ਕੀਤੀ ਹੈ ਕਿ ਹਰ ਕੌਰੀਡੋਰ ਵਿੱਚ ਕੈਮਰੇ ਲਗਾਏ ਜਾਣ ਪਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਵੱਲ ਧਿਆਨ ਨਹੀਂ ਦਿੱਤਾ।"

ਬੀਬੀਸੀ

ਵਾਰਦਾਤ ਦੇ ਸੰਖੇਪ ਵੇਰਵਾ

  • ਅਸਲ ਵਿੱਚ ਯੂਨੀਵਰਸਿਟੀ ਦੀ ਹੀ ਇੱਕ ਕੁੜੀ ਉੱਤੇ ਅਸ਼ਲੀਲ ਵੀਡੀਓਜ਼ ਬਣਾ ਕੇ ਵਾਇਰਲ ਕਰਨ ਦੇ ਇਲਜ਼ਾਮ ਲੱਗੇ
  • ਵਾਇਰਲ ਹੋਏ ਵੀਡੀਓਜ਼ ਵਿੱਚ 60 ਦੇ ਕਰੀਬ ਕੁੜੀਆਂ ਦੀਆਂ ਅਸ਼ਲੀਲ ਵੀਡੀਓਜ਼ ਬਣਾਉਣ ਦੇ ਦਾਅਵੇ ਕੀਤੇ ਗਏ
  • ਸ਼ਨੀਵਾਰ ਰਾਤ ਨੂੰ ਇਹ ਘਟਨਾ ਸਾਹਮਣੇ ਆਉਣ ਤੋਂ ਬਾਅਦ ਐਤਵਾਰ ਸਵੇਰ ਤੱਕ ਹੰਗਾਮਾ ਜਾਰੀ ਰਿਹਾ
  • ਪੁਲਿਸ ਕੋਲ ਮਾਮਲਾ ਪਹੁੰਚਣ ਤੋਂ ਬਾਅਦ ਖਰੜ ਪੁਲਿਸ ਨੇ ਐੱਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ
  • ਮੁਲਜ਼ਮ ਕੁੜੀ ਵੀਡੀਓ ਵਿੱਚ ਮੰਨ ਰਹੀ ਹੈ ਕਿ ਉਹ ਸ਼ਿਮਲਾ ਵਿੱਚ ਰਹਿੰਦੇ ਮੁੰਡੇ ਨੂੰ ਵੀਡੀਓ ਭੇਜਦੀ ਸੀ
  • ਪੁਲਿਸ ਨੇ ਮਾਮਲੇ ਦੀ ਮੁੱਢਲੀ ਜਾਂਚ ਤੋਂ ਬਾਅਦ ਦੱਸਿਆ ਕਿ ਕੁੜੀਆਂ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਦੀਆਂ ਖ਼ਬਰਾਂ ਅਫ਼ਵਾਹ ਹਨ
  • ਜਿਨ੍ਹਾਂ ਕੁੜੀਆਂ ਨੂੰ ਐਂਬੂਲੈਂਸ ਵਿੱਚ ਲਿਜਾਇਆ ਗਿਆ ਉਹ ਦਰਅਸਲ ਮੁਜ਼ਾਹਰੇ ਦੌਰਾਨ ਬੇਹੋਸ਼ ਹੋ ਗਈਆਂ ਸਨ
  • ਪੁਲਿਸ ਦਾ ਦਾਅਵਾ ਹੈ ਕਿ ਅਜੇ ਤੱਕ ਦੀ ਜਾਂਚ ਵਿੱਚ ਹੋਰ ਕੁੜੀਆਂ ਦੇ ਵੀਡੀਓਜ਼ ਵਾਇਰਲ ਹੋਣ ਦੀ ਜਾਣਕਾਰੀ ਨਹੀਂ ਮਿਲੀ ਹੈ
ਬੀਬੀਸੀ

ਖੁਦਕੁਸ਼ੀ ਦੀਆਂ ਅਫ਼ਵਾਹਾਂ ਬਾਰੇ ਇਸ ਵਿਦਿਆਰਥਣ ਨੇ ਆਖਿਆ ਕਿ ਕੁਝ ਵਿਦਿਆਰਥਣਾਂ ਘਬਰਾ ਗਈਆਂ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਯੂਨੀਵਰਸਿਟੀ ਦੀ ਡਿਸਪੈਂਸਰੀ ਭੇਜਿਆ ਗਿਆ।

''ਸ਼ਨੀਵਾਰ ਤੇ ਐਤਵਾਰ ਨੂੰ ਵਿਦਿਆਰਥੀ ਯੂਨੀਵਰਸਿਟੀ ਤੋਂ ਬਾਹਰ ਆਪਣੇ ਕੰਮ ਕਰਨ ਜਾ ਸਕਦੇ ਹਨ। ਸ਼ਨੀਵਾਰ ਦੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ਸੀ। ਪੁਲਿਸ ਵੱਲੋਂ ਕਹਿਣ ਤੋਂ ਬਾਅਦ ਹੀ ਯੂਨੀਵਰਸਿਟੀ ਦੇ ਦਰਵਾਜ਼ੇ ਖੋਲ੍ਹੇ ਗਏ ਹਨ।''

ਸੁਰੱਖਿਆ ਬਾਰੇ ਵਿਦਿਆਰਥਣਾਂ ਦੀ ਚਿੰਤਾ ਅਤੇ ਮੰਗਾਂ

ਇੱਕ ਹੋਰ ਵਿਦਿਆਰਥਣ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਐੱਲਸੀ ਹੋਸਟਲ ਦੀ ਇੱਕ ਕੁੜੀ ਨੇ ਕੁਝ ਕੁੜੀਆਂ ਦੇ ਅਸ਼ਲੀਲ ਵੀਡੀਓ ਬਣਾ ਕੇ ਆਪਣੇ ਦੋਸਤ ਨੂੰ ਭੇਜੇ ਜਿਸ ਤੋਂ ਬਾਅਦ ਉਹ ਵਾਇਰਲ ਹੋਏ।

"ਯੂਨੀਵਰਸਿਟੀ ਵਿੱਚ ਗੱਲਾਂ ਚੱਲ ਰਹੀਆਂ ਹਨ ਕਿ 60 ਵਿਦਿਆਰਥਣਾਂ ਦੀ ਵੀਡੀਓ ਹੈ।"

"ਸ਼ਾਮ ਸੱਤ ਵਜੇ ਵਿਦਿਆਰਥੀਆਂ ਵਲੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਜੋ ਰਾਤ ਦੇ ਦੋ ਵਜੇ ਤੱਕ ਜਾਰੀ ਰਿਹਾ। ਪੁਲਿਸ ਦੇ ਆਉਣ ਤੋਂ ਬਾਅਦ ਸਭ ਸ਼ਾਂਤ ਹੋਇਆ।"

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਤਸਵੀਰ ਸਰੋਤ, Viral Video

''ਹੋਸਟਲ ਦੇ ਅੰਦਰ ਕਾਫੀ ਭੰਨਤੋੜ ਹੋਈ ਹੈ ਅਤੇ ਮੁਲਜ਼ਮ ਕੁੜੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਦਿਆਰਥਣਾਂ ਨੂੰ ਹੋਸਟਲ ਤੋਂ ਬਾਹਰ ਜਾਣ ਨਹੀਂ ਦਿੱਤਾ ਜਾ ਰਿਹਾ।''

''ਸ਼ਨੀਵਾਰ ਦੀ ਘਟਨਾ ਤੋਂ ਬਾਅਦ ਕੁਝ ਬੱਚਿਆਂ ਦੇ ਮਾਪੇ ਉਨ੍ਹਾਂ ਨੂੰ ਲੈ ਕੇ ਜਾ ਰਹੇ ਹਨ।''

ਬੀਬੀਸੀ

ਇਹ ਵੀ ਪੜ੍ਹੋ:

ਬੀਬੀਸੀ

"ਯੂਨੀਵਰਸਿਟੀ ਵੱਲੋਂ ਵਾਈਫਾਈ ਬੰਦ ਕਰ ਦਿੱਤਾ ਗਿਆ ਹੈ ਅਤੇ ਮੋਬਾਈਲ ਨੈੱਟਵਰਕ ਅਤੇ ਜੈਮਰ ਲਗਾਏ ਗਏ ਹਨ। ਅਸੀਂ ਸਿਰਫ਼ ਕਾਲ ਕਰ ਰਹੇ ਹਾਂ, ਇੰਟਰਨੈੱਟ ਦੀ ਵਰਤੋਂ ਨਹੀਂ ਕਰ ਰਹੇ।"

''ਇਹ ਹੋਸਟਲ ਪਹਿਲਾਂ ਮੁੰਡਿਆਂ ਦਾ ਸੀ ਅਤੇ ਹੁਣ ਇਸ ਨੂੰ ਕੁੜੀਆਂ ਦੇ ਹੋਸਟਲ ਵਿੱਚ ਤਬਦੀਲ ਕੀਤਾ ਗਿਆ। ਜਿਸ ਪੱਧਰ ਦੀ ਸੁਰੱਖਿਆ ਹੋਣੀ ਚਾਹੀਦੀ ਸੀ, ਕੈਮਰੇ ਵਗੈਰਾ ਲੱਗਣੇ ਚਾਹੀਦੇ ਸਨ, ਉਹ ਇੱਥੇ ਨਹੀਂ ਹਨ।''

ਯੂਨੀਵਰਸਿਟੀ ਦਾ ਪੱਖ

ਯੂਨੀਵਰਸਿਟੀ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਹੈ ਕਿ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਦੀਆਂ ਸਾਰੀਆਂ ਅਫਵਾਹਾਂ ਸਰਾਸਰ ਝੂਠ ਅਤੇ ਬੇਬੁਨਿਆਦ ਹਨ।

ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰਐੱਸ ਬਾਵਾ ਨੇ ਕਿਹਾ, "ਅਜਿਹੀਆਂ ਅਫ਼ਵਾਹਾਂ ਹਨ ਕਿ 7 ਕੁੜੀਆਂ ਨੇ ਖੁਦਕੁਸ਼ੀ ਕੀਤੀ ਹੈ ਜਦਕਿ ਅਸਲੀਅਤ ਇਹ ਹੈ ਕਿ ਕਿਸੇ ਵੀ ਕੁੜੀ ਨੇ ਅਜਿਹਾ ਕੋਈ ਕਦਮ ਨਹੀਂ ਚੁੱਕਿਆ। ਘਟਨਾ ਵਿੱਚ ਕਿਸੇ ਵੀ ਕੁੜੀ ਨੂੰ ਹਸਪਤਾਲ ਵਿੱਚ ਦਾਖ਼ਲ ਨਹੀਂ ਕਰਵਾਇਆ ਗਿਆ ਹੈ।"

ਡਾ. ਬਾਵਾ ਨੇ ਅੱਗੇ ਕਿਹਾ, "ਇੱਕ ਹੋਰ ਅਫ਼ਵਾਹ ਹੈ ਜੋ ਮੀਡੀਆ ਰਾਹੀਂ ਫੈਲ ਰਹੀ ਹੈ ਕਿ ਵੱਖ-ਵੱਖ ਵਿਦਿਆਰਥਣਾਂ ਦੇ 60 ਇਤਰਾਜ਼ਯੋਗ ਐੱਮਐੱਮਐੱਸ ਹਨ, ਇਹ ਬਿਲਕੁਲ ਝੂਠ ਅਤੇ ਬੇਬੁਨਿਆਦ ਹੈ। ਯੂਨੀਵਰਸਿਟੀ ਵੱਲੋਂ ਕੀਤੀ ਮੁਢਲੀ ਜਾਂਚ ਦੌਰਾਨ ਕਿਸੇ ਵੀ ਵਿਦਿਆਰਥਣ ਦਾ ਕੋਈ ਵੀ ਵੀਡੀਓ ਨਹੀਂ ਮਿਲਿਆ ਜੋ ਇਤਰਾਜ਼ਯੋਗ ਹੋਵੇ, ਸਿਵਾਏ ਇੱਕ ਕੁੜੀ ਵੱਲੋਂ ਬਣਾਈ ਗਈ ਇੱਕ ਨਿੱਜੀ ਵੀਡੀਓ ਜੋ ਉਸ ਨੇ ਆਪਣੇ ਬੁਆਏਫ੍ਰੈਂਡ ਨਾਲ ਸਾਂਝੀ ਕੀਤੀ ਸੀ।"

ਐੱਸਐੱਸਪੀ ਵਿਵੇਕ ਸ਼ੀਲ ਸੋਨੀ ਨੇ ਵੀ ਮੀਡੀਆ ਨਾਲ ਗੱਲਬਾਤ ਦੌਰਾਨ ਨੇ ਕਥਿਤ ਖੁਦਕੁਸ਼ੀ ਦੀਆਂ ਖ਼ਬਰਾਂ ਨੂੰ ਰੱਦ ਕੀਤਾ ਹੈ

ਤਸਵੀਰ ਸਰੋਤ, VIRAL VIDEO

ਤਸਵੀਰ ਕੈਪਸ਼ਨ, ਐੱਸਐੱਸਪੀ ਵਿਵੇਕ ਸ਼ੀਲ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਥਿਤ ਖੁਦਕੁਸ਼ੀ ਦੀਆਂ ਖ਼ਬਰਾਂ ਨੂੰ ਰੱਦ ਕੀਤਾ ਹੈ

ਵਿਦਿਆਰਥੀਆਂ ਦੀ ਬੇਨਤੀ 'ਤੇ ਚੰਡੀਗੜ੍ਹ ਯੂਨੀਵਰਸਿਟੀ ਨੇ ਖ਼ੁਦ ਪੰਜਾਬ ਪੁਲਿਸ ਵਿਭਾਗ ਨੂੰ ਅਗਲੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੇ ਇੱਕ ਕੁੜੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਆਈਟੀ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਹੈ।

ਯੂਨੀਵਰਸਿਟੀ ਨੇ ਸਪੱਸ਼ਟ ਕੀਤਾ ਹੈ ਕਿ ਯੂਨੀਵਰਸਿਟੀ ਸਾਡੇ ਸਾਰੇ ਵਿਦਿਆਰਥੀਆਂ ਖਾਸ ਕਰਕੇ ਸਾਡੀਆਂ ਬੇਟੀਆਂ ਵਰਗੀਆਂ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਸਮਰੱਥ ਹੈ।

ਕੀ ਸੀ ਮਾਮਲਾ

ਇਸ ਤੋਂ ਪਹਿਲਾਂ ਬੀਬੀਸੀ ਸਹਿਯੋਗੀ ਗੁਰਮਿੰਦਰ ਸਿੰਘ ਗਰੇਵਾਲ ਨੇ ਖ਼ਬਰ ਦਿੱਤੀ ਸੀ ਕਿ ਚੰਡੀਗੜ੍ਹ ਨੇੜੇ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਸ਼ਨੀਵਾਰ ਦੇਰ ਰਾਤ ਕੁਝ ਕੁੜੀਆਂ ਦੇ ਕਥਿਤ ਤੌਰ ਉੱਤੇ ਖੁਦਕੁਸ਼ੀ ਦੀ ਕਰਨ ਦੇ ਦਾਅਵਿਆਂ ਵਾਲੇ ਵੀਡੀਓ ਸਾਹਮਣੇ ਆਏ ਹਨ।

ਇਸ ਤੋਂ ਬਾਅਦ ਰਾਤ ਨੂੰ ਕੈਂਪਸ ਵਿੱਚ ਜ਼ੋਰਦਾਰ ਹੰਗਾਮਾ ਹੋਇਆ।

ਜੋ ਵੀਡੀਓ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਸਨ, ਉਨ੍ਹਾਂ ਵੀਡੀਓਜ਼ ਵਿੱਚ ਇੱਕ ਕੁੜੀ ਇਹ ਗੱਲ ਸਵੀਕਾਰ ਕਰਦੀ ਦਿਖ ਰਹੀ ਸੀ ਕਿ ਉਸ ਨੇ ਕੁਝ ਵੀਡੀਓਜ਼ ਬਣਾਈਆਂ ਹਨ।

ਬੀਬੀਸੀ ਪੰਜਾਬੀ ਨੂੰ ਆਪਣੇ ਮੋਬਾਈਲ ਦੀ ਹੋਮ ਸਕਰੀਨ ਉੱਤੇ ਇੰਝ ਲੈ ਕੇ ਆਓ

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਇਹ ਕੁੜੀ ਇਹ ਵੀ ਮੰਨ ਰਹੀ ਸੀ ਕਿ ਉਸ ਨੇ ਇਤਰਾਜ਼ਯੋਗ ਵੀਡੀਓ ਬਣਾ ਕੇ ਸ਼ਿਮਲਾ ਰਹਿੰਦੇ ਇੱਕ ਮੁੰਡੇ ਨੂੰ ਭੇਜੀਆਂ ਹਨ, ਜਿਸ ਨੇ ਇਹ ਵੀਡੀਓ ਵਾਇਰਲ ਕਰ ਦਿੱਤੀਆਂ।

ਇੱਕ ਵਾਇਰਲ ਆਡੀਓ ਵਿੱਚ ਕੁਝ ਯੂਨੀਵਰਸਿਟੀ ਵਿਦਿਆਰਥਣਾਂ ਨੂੰ ਕਹਿੰਦੇ ਹੋਏ ਸੁਣਿਆ ਜਾ ਸਕਦਾ ਸੀ ਕਿ ਹੋਸਟਲ ਦੀ ਹੀ ਇੱਕ ਵਿਦਿਆਰਥਣ ਵੱਲੋਂ ਬਾਕੀ ਵਿਦਿਆਰਥਣਾਂ ਦੀਆਂ ਨਹਾਉਂਦੇ ਹੋਏ ਵੀਡੀਓ ਬਣਾ ਕੇ ਵਾਇਰਲ ਕੀਤੀਆਂ ਗਈਆਂ ਹਨ।

ਸਰਕਾਰ ਵੱਲੋਂ ਉੱਚ ਪੱਧਰੀ ਜਾਂਚ ਦੇ ਹੁਕਮ

ਪੰਜਾਬ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਕੋਈ ਖ਼ੁਦਕੁਸ਼ੀ ਦੀ ਕੋਸ਼ਿਸ਼ ਨਹੀਂ ਹੋਈ ਅਤੇ ਨਾ ਹੀ ਕੋਈ ਹੋਰ ਵੀਡੀਓ ਉਨ੍ਹਾਂ ਦੇ ਨੋਟਿਸ ਵਿੱਚ ਹੈ। ਮਾਮਲੇ ਦੀ ਜਾਂਚ ਲਈ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ ਅਤੇ ਮੁਲਜ਼ਮ ਦੇ ਫੋਨ ਨੂੰ ਵੀ ਪੁਲਿਸ ਨੇ ਆਪਣੀ ਕਸਟਡੀ ਵਿੱਚ ਲੈ ਲਿਆ ਹੈ।

ਸਿਆਸੀ ਆਗੂਆਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਵਿਦਿਆਰਥਣਾਂ ਦੀਆਂ ਵੀਡੀਓ ਵਾਇਰਲ ਹੋਈਆਂ ਹਨ ਅਤੇ ਇਸ ਬਾਰੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ।

ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਘਟਨਾ ਦੀ ਨਿਖੇਧੀ ਕੀਤੀ ਗਈ ਹੈ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਪੀਲ ਕੀਤੀ ਹੈ ਕਿ ਅਜਿਹੀ ਕਿਸੇ ਵੀ ਵਾਇਰਲ ਵੀਡੀਓ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ।

ਕਿੱਥੇ ਹੈ ਚੰਡੀਗੜ੍ਹ ਯੂਨੀਵਰਸਿਟੀ

ਖ਼ਬਰਾਂ ਵਿੱਚ ਆਈ ਨਿੱਜੀ ਯੂਨੀਵਰਸਿਟੀ ਦਾ ਨਾਂ ਚੰਡੀਗੜ੍ਹ ਯੂਨੀਵਰਸਿਟੀ ਹੋਣ ਕਾਰਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਅਕਸਰ ਭੁਲੇਖਾ ਪੈ ਜਾਂਦਾ ਹੈ।

ਚੰਡੀਗੜ੍ਹ ਵਿਚਲੀ ਸਰਕਾਰੀ ਯੂਨੀਵਰਸਿਟੀ ਦਾ ਨਾਂ ਪੰਜਾਬ ਯੂਨੀਵਰਸਿਟੀ ਹੈ, ਜਦਕਿ ਖ਼ਬਰਾਂ ਵਿੱਚ ਆਈ ਚੰਡੀਗੜ੍ਹ ਯੂਨੀਵਰਸਿਟੀ, ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿੱਚ ਪੈਂਦੀ ਹੈ।

ਇਹ ਯੂਨੀਵਰਸਿਟੀ ਚੰਡੀਗੜ੍ਹ ਤੋਂ 24 ਕਿਲੋਮੀਟਰ ਦੂਰ ਚੰਡੀਗੜ੍ਹ-ਲੁਧਿਆਣਾ ਹਾਈਵੇਅ ਉੱਤੇ ਪੈਂਦੇ ਘੰੜੂਆ ਕਸਬੇ ਵਿੱਚ ਬਣੀ ਹੋਈ ਹੈ।

ਚੰਡੀਗੜ੍ਹ ਵਿਚਲੀ ਸਰਕਾਰੀ ਯੂਨੀਵਰਸਿਟੀ ਦੀ ਨਾਂ ਪੰਜਾਬ ਯੂਨੀਵਰਸਿਟੀ ਹੈ, ਜਦਕਿ ਖ਼ਬਰਾਂ ਵਿੱਚ ਆਈ ਚੰਡੀਗੜ੍ਹ ਯੂਨੀਵਰਸਿਟੀ, ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿੱਚ ਪੈਂਦੀ ਹੈ

ਤਸਵੀਰ ਸਰੋਤ, CHANDIGARH UNIVERSITY/TWITTER

ਤਸਵੀਰ ਕੈਪਸ਼ਨ, ਚੰਡੀਗੜ੍ਹ ਵਿਚਲੀ ਸਰਕਾਰੀ ਯੂਨੀਵਰਸਿਟੀ ਦੀ ਨਾਂ ਪੰਜਾਬ ਯੂਨੀਵਰਸਿਟੀ ਹੈ, ਜਦਕਿ ਖ਼ਬਰਾਂ ਵਿੱਚ ਆਈ ਚੰਡੀਗੜ੍ਹ ਯੂਨੀਵਰਸਿਟੀ, ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿੱਚ ਪੈਂਦੀ ਹੈ

ਇਹ ਯੂਨੀਵਰਸਿਟੀ ਜੁਲਾਈ 2012 ਵਿਚ ਪੰਜਾਬ ਅਸੰਬਲੀ ਵੱਲੋਂ ਪਾਸ ਕੀਤੇ ਨਿੱਜੀ ਯੂਨੀਵਸਿਟੀ ਬਿੱਲ ਤੋਂ ਬਾਅਦ ਹੋਂਦ ਵਿਚ ਆਈ ਸੀ।

ਸਤਨਾਮ ਸਿੰਘ ਇਸ ਯੂਨੀਵਰਸਿਟੀ ਦੇ ਚਾਂਸਲਰ ਹਨ, ਜੋ ਪਿਛਲੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖ ਆਗੂਆਂ ਨਾਲ ਕੀਤੀ ਗਈ ਬੈਠਕ ਦੌਰਾਨ ਉਨ੍ਹਾਂ ਨਾਲ ਮੰਚ ਵੀ ਸਾਂਝਾ ਕਰ ਚੁੱਕੇ ਹਨ।

ਇਸ ਯੂਨੀਵਰਸਿਟੀ ਨੇ ਬੀਤੇ ਅਗਸਤ ਮਹੀਨੇ ਵਿਚ ਪ੍ਰਧਾਨ ਮੰਤਰੀ ਦੀ ਹਰ ਘਰ ਤਿਰੰਗਾ ਮੁਹਿੰਮ ਦੌਰਾਨ ਐੱਨਆਈਡੀ ਫਾਊਡੇਸ਼ਨ ਨਾਲ ਮਿਲ ਕੇ ਤਿਰੰਗੇ ਦੀ ਮਨੁੱਖਾਂ ਨਾਲ ਤਸਵੀਰ ਬਣਾਈ ਸੀ।

ਇਹ ਤਰ੍ਹਾਂ ਸਭ ਤੋਂ ਵੱਡਾ ਤਿਰੰਗਾ ਬਣਾ ਕੇ ਗਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਕਾਇਮ ਕੀਤਾ ਗਿਆ ਸੀ।

ਬੀਬੀਸੀ

ਇਹ ਵੀ ਪੜ੍ਹੋ:

ਬੀਬੀਸੀ
Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)