ਵਿਰੋਧੀ ਧਿਰ ਨੂੰ ਸਦਨ ਤੋਂ ਬਾਹਰ ਕਰਵਾ, ਭਗਵੰਤ ਮਾਨ ਨੇ ਪੇਸ਼ ਕੀਤਾ 'ਭਰੋਸਗੀ ਮਤਾ'

ਭਗਵੰਤ ਮਾਨ

ਤਸਵੀਰ ਸਰੋਤ, Governemnt of Punjab

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਹੰਗਾਮੇ ਤੋਂ ਸ਼ੁਰੂਆਤ ਹੋਈ। ਜਦੋਂ ਮੁੱਖ ਮੰਤਰੀ ਭਗਵੰਤ ਮਾਨ ਸਦਨ ਵਿੱਚ ਭਰੋਸਗੀ ਮਤਾ ਪੇਸ਼ ਕਰਨ ਲੱਗੇ ਤਾਂ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਦੀ ਮੰਗ ਸੀ ਕਿ ਭਰੋਸਗੀ ਮਤਾ ਨਾ ਲਿਆਂਦਾ ਜਾਵੇ।

ਇਸ ਮਗਰੋਂ ਸੈਸ਼ਨ ਨੂੰ 15 ਮਿੰਟ ਲਈ ਮੁਲਤਵੀ ਕੀਤਾ ਗਿਆ। ਜਦੋਂ ਕਾਰਵਾਈ ਮੁੜ ਹੋਈ ਤਾਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੋਲਣਾ ਸ਼ੁਰੂ ਕੀਤਾ। ਵਿਰੋਧੀ ਧਿਰ ਨੇ ਮੁੜ ਹੰਗਾਮਾ ਸ਼ੁਰੂ ਕਰ ਦਿੱਤਾ।

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਪਹਿਲਾਂ ਵਿਰੋਧੀ ਧਿਰ ਨੂੰ ਵਾਰ-ਵਾਰ ਬੇਨਤੀ ਕੀਤੀ ਕਿ ਉਹ ਹੰਗਾਮਾ ਨਾ ਕਰਨ ਪਰ ਵਿਰੋਧੀ ਧਿਰ ਨੇ ਉਨ੍ਹਾਂ ਦੀ ਅਪੀਲ ਨੂੰ ਨਹੀਂ ਮੰਨਿਆ।

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ

ਤਸਵੀਰ ਸਰੋਤ, Aaap Punjab/FB

ਇਸ ਮਗਰੋਂ ਕੁਲਤਾਰ ਸਿੰਘ ਸੰਧਵਾ ਨੇ ਆਪਣੀਆਂ ਸ਼ਕਤੀਆਂ ਦਾ ਇਸਤੇਮਾਲ ਕਰਦੇ ਹੋਏ ਮਾਰਸ਼ਲਾਂ ਨੂੰ ਹੁਕਮ ਦਿੱਤਾ ਕਿ ਉਹ ਕਾਂਗਰਸੀ ਵਿਧਾਇਕਾਂ ਨੂੰ ਸਦਨ ਤੋਂ ਬਾਹਰ ਕੱਢ ਦੇਣ। ਕੁਲਤਾਰ ਸਿੰਘ ਸੰਧਵਾ ਨੇ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਸਸਪੈਂਡ ਕਰ ਦਿੱਤਾ।

ਕਾਂਗਰਸ ਦੇ ਸਾਰੇ ਵਿਧਾਇਕ ‘ਪੰਜਾਬ ਸਰਕਾਰ ਮੁਰਦਾਬਾਦ’ ਤੇ ‘ਸਪੀਕਰ ਸਾਹਬ ਮੁਰਦਾਬਾਦ’ ਦੇ ਨਾਅਰੇ ਲਗਾਉਂਦੇ ਹੋਏ ਬਾਹਰ ਆ ਗਏ।

ਬੀਬੀਸੀ
  • ਵਿਰੋਧੀ ਧਿਰ ਨੂੰ ਸਦਨ ਤੋਂ ਬਾਹਰ ਕਰਵਾ, ਭਗਵੰਤ ਮਾਨ ਨੇ ਪੇਸ਼ ਕੀਤਾ ਭਰੋਸਗੀ ਮਤਾ
  • ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਹੰਗਾਮੇ ਤੋਂ ਸ਼ੁਰੂਆਤ ਹੋਈ
  • ਵਿਰੋਧੀ ਧਿਰ ਦੀ ਮੰਗ ਸੀ ਕਿ ਭਰੋਸਗੀ ਮਤਾ ਨਾ ਲਿਆਂਦਾ ਜਾਵੇ
  • ਹੰਗਾਮੇ ਦੌਰਾਨ ਸੈਸ਼ਨ ਨੂੰ 15 ਮਿੰਟ ਲਈ ਮੁਲਤਵੀ ਕਰਨ ਪਿਆ
  • ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਪਹਿਲਾਂ ਵਿਰੋਧੀ ਧਿਰ ਨੂੰ ਹੰਗਾਮਾ ਨਾ ਕਰਨ ਦੀ ਵਾਰ-ਵਾਰ ਬੇਨਤੀ ਕੀਤੀ
  • ਬੇਨਤੀ ਨਾ ਮੰਨਣ 'ਤੇ ਵਿਰੋਧੀ ਧਿਰ ਨੂੰ ਸਦਨ ਤੋਂ ਬਾਹਰ ਕਰ ਦਿੱਤਾ ਗਿਆ
  • ਵਿਰੋਧੀ ਧਿਰ ਦੇ ਬਾਹਰ ਜਾਣ ਮਗਰੋਂ ਭਗਵੰਤ ਮਾਨ ਨੇ ਭਰੋਸਗੀ ਮਤਾ ਪੇਸ਼ ਕੀਤਾ
ਬੀਬੀਸੀ

‘ਭਰੋਸਗੀ ਮਤਾ ਗ਼ੈਰ-ਸੰਵਿਧਾਨਕ ਹੈ’

ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਰਾਜਪਾਲ ਵੱਲੋਂ ਭਰੋਸਗੀ ਮਤੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ ਸੀ ਤਾਂ ਕਿਉਂ ਪੰਜਾਬ ਸਰਕਾਰ ਇਹ ਮਤਾ ਲੈ ਕੇ ਆ ਰਹੀ ਹੈ। ਉਨ੍ਹਾਂ ਨੇ ਭਰੋਸਗੀ ਮਤੇ ਨੂੰ ਗ਼ੈਰ-ਸੰਵਿਧਾਨਕ ਦੱਸਿਆ।

ਉਨ੍ਹਾਂ ਕਿਹਾ, "ਪੰਜਾਬ ਸਰਕਾਰ ਨੇ ਸਾਫ ਨਹੀਂ ਕੀਤਾ ਸੀ ਕਿ ਉਹ ਭਰੋਸਗੀ ਮਤਾ ਲੈ ਕੇ ਆਉਣਗੇ ਜਾਂ ਨਹੀਂ। ਇਸ ਮਗਰੋਂ ਉਨ੍ਹਾਂ ਨੇ ਪਹਿਲਾਂ ਹੀ ਸ਼ੁਰੂਆਤ ਭਰੋਸਗੀ ਮਤੇ ਨਾਲ ਕੀਤੀ। ਇਹ ਲਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਇਹ ਦਰਸਾ ਰਹੀ ਹੈ ਕਿ ਉਹ ਰਾਜਪਾਲ ਦੀ ਗੱਲ ਨੂੰ ਨਜ਼ਰਅੰਦਾਜ਼ ਕਰ ਰਹੇ ਹਨ।"

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ

ਤਸਵੀਰ ਸਰੋਤ, PArtap Singh bajwa/fb

“ਪੰਜਾਬ ਸਰਕਾਰ ਨੇ ਪੂਰੇ ਤਰੀਕੇ ਨਾਲ ਪੰਜਾਬ ਦੇ ਲੋਕਾਂ ਨੂੰ, ਰਾਜਪਾਲ ਨੂੰ ਗੁਮਰਾਹ ਕੀਤਾ ਹੈ। ਇਨ੍ਹਾਂ ਦੇ ਏਜੰਡੇ ਉੱਤੇ ਪਰਾਲੀ ਦਾ ਮੁੱਦਾ ਸੀ, ਜੀਐੱਸਟੀ ਸਣੇ ਹੋਰ ਮੁੱਦੇ ਸਨ ਪਰ ਭਰੋਸਗੀ ਮਤਾ ਏਜੰਡੇ ਉੱਤੇ ਨਹੀਂ ਸੀ।”

ਕਾਂਗਰਸ ਭਾਜਪਾ ਦਾ ਸਾਥ ਦੇ ਰਹੀ ਹੈ - ਭਗਵੰਤ ਮਾਨ

ਭਗਵੰਤ ਮਾਨ ਨੇ ਕਿਹਾ, "ਪ੍ਰਤਾਪ ਸਿੰਘ ਬਾਜਵਾ ਨੇ ਅੱਜ ਵੀ ਕਿਹਾ ਕਿ ਇਹ ਸੈਸ਼ਨ ਚੱਲਣਾ ਨਹੀਂ ਚਾਹੀਦਾ ਸੀ। ਕਾਂਗਰਸ ਦੀਆਂ ਦੋ-ਤਿੰਨ ਸਰਕਾਰਾਂ ਖ਼ਤਮ ਕੀਤੀਆਂ ਗਈਆਂ ਹਨ ਪਰ ਕਾਂਗਰਸ ਭਾਜਪਾ ਦਾ ਸਾਥ ਦੇ ਰਹੀ ਹੈ।"

"ਕਾਂਗਰਸ ਤੇ ਭਾਜਪਾ ਆਪਸ ਵਿੱਚ ਮਿਲੇ ਹੋਏ ਹਨ। ਅੱਜ ਅਸੀਂ ਲੋਕਾਂ ਦੇ ਸਾਹਮਣੇ ਲੋਕਤੰਤਰ ਦੇ ਕਾਤਲਾਂ ਨੂੰ ਲਿਆਉਣਾ ਸੀ ਪਰ ਇਹ ਸਾਨੂੰ ਬੋਲਣ ਨਹੀਂ ਦੇ ਰਹੇ ਹਨ। ਭਾਜਪਾ ਲੋਕਾਂ ਨਾਲ ਵਿਸ਼ਵਾਸਘਾਤ ਕਰ ਰਹੀ ਹੈ। ਅਸੀਂ ਵਿਰੋਧੀ ਧਿਰ ਦੇ ਵਤੀਰੇ ਦੀ ਨਿੰਦਾ ਕਰਦੇ ਹਾਂ।"

line

ਬੀਬੀਸੀ ਪੰਜਾਬੀ ਨੂੰ ਆਪਣੇ ਮੋਬਾਈਲ ਦੀ ਹੋਮ ਸਕਰੀਨ ਉੱਤੇ ਇੰਝ ਲੈ ਕੇ ਆਓ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

‘ਵਿਸ਼ਵਾਸ ਮਤਾ ਤਾਂ ਆਇਆ...’

ਵਿਰੋਧੀ ਧਿਰ ਨੂੰ ਪੰਜਾਬ ਵਿਧਾਨ ਸਭਾ ਤੋਂ ਬਾਹਰ ਕੱਢਣ ਤੋਂ ਬਾਅਦ ਭਰੋਸਗੀ ਮਤਾ ਭਗਵੰਤ ਮਾਨ ਨੇ ਪੇਸ਼ ਕੀਤਾ।

ਇਸ ਮਗਰੋਂ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ, "ਇਹ ਰਿਵਾਜ ਬਣ ਗਿਆ ਕਿ ਅਸੀਂ ਵਿਧਾਨ ਸਭਾ ਚੱਲਣ ਨਹੀਂ ਦੇਣੀ। ਇਸ ਨੂੰ ਮਾਣ ਵਾਲੀ ਗੱਲ ਬਣਾ ਦਿੱਤੀ।"

"ਇਹ ਵਿਸ਼ਵਾਸ ਮਤਾ ਤਾਂ ਆਇਆ ਹੈ ਕਿਉਂਕਿ ਸਾਨੂੰ ਲੋਕਤੰਤਰ ਉੱਤੇ ਵਿਸ਼ਵਾਸ ਹੈ ਤੇ ਪੌਣੇ ਤਿੰਨ ਕਰੋੜ ਪੰਜਾਬੀਆਂ ਨੂੰ ਸਾਡੇ ਉੱਤੇ ਵਿਸ਼ਵਾਸ ਹੈ।"

“ਸਾਨੂੰ ਉਮੀਦ ਸੀ ਕਿ ਕਾਂਗਰਸ ਸਾਥ ਦੇਵੇਗੀ ਕਿਉਂਕਿ ਇਹਨਾਂ ਨਾਲ ਵੀ ਕਈ ਸੂਬਿਆਂ ਵਿੱਚ ਅਜਿਹਾ ਹੋਇਆ ਹੈ। ਪਰ ਇਸ ਤੋਂ ਸਿੱਧ ਹੁੰਦਾ ਕਿ ਇਹ ਰਲੇ ਹੋਏ ਹਨ।”

ਸੋਮਵਾਰ ਤੱਕ ਚੱਲੇਗਾ ਇਜਲਾਸ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਦਾ ਇਜਲਾਸ ਸੱਦਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਆਪਣੇ ਹੱਕ ਵਿੱਚ ਭਰੋਸਗੀ ਦਾ ਮਤਾ ਲਿਆਉਣ ਲਈ ਵਿਸ਼ੇਸ਼ ਇਜਲਾਸ ਦੀ ਮੰਗ ਕਰ ਰਹੀ ਸੀ ਪਰ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਇਸ ਦੀ ਪ੍ਰਵਾਨਗੀ ਨਹੀਂ ਦਿੱਤੀ ਸੀ।

ਭਗਵੰਤ ਮਾਨ

ਤਸਵੀਰ ਸਰੋਤ, Aap punjab/fb

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਨੁਸਾਰ ਹੁਣ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ ਤੱਕ ਵਧਾ ਦਿੱਤਾ ਹੈ।

ਬੀਤੇ ਸੋਮਵਾਰ ਨੂੰ ਮੰਤਰੀ ਮੰਡਲ ਵਿਚ ਪਾਸ ਕੀਤੇ ਮਤੇ ਮੁਤਾਬਕ ਇਸ ਇਜਲਾਸ ਵਿੱਚ ਪਰਾਲੀ ਦੀ ਸਮੱਸਿਆ, ਜੀਐੱਸਟੀ ਅਤੇ ਬਿਜਲੀ ਦੇ ਮੁੱਦਿਆਂ ਨੂੰ ਵਿਚਾਰੇ ਜਾਣ ਦੀ ਗੱਲ ਆਖੀ ਜਾ ਰਹੀ ਸੀ।

ਵਿਰੋਧੀ ਧਿਰਾਂ ਨੇ ਮੰਗ ਕੀਤੀ ਸੀ ਕਿ ਇਸ ਸੈਸ਼ਨ ਵਿੱਚ ਪੰਜਾਬ ਦੇ ਹੋਰ ਭਖਦੇ ਮੁੱਦੇ ਵਿਚਾਰੇ ਜਾਣੇ ਚਾਹੀਦੇ ਹਨ ਜਿਨ੍ਹਾਂ ਵਿੱਚ ਐੱਸਵਾਈਐੱਲ, ਕਾਨੂੰਨ ਵਿਵਸਥਾ ਅਤੇ ਸਰਕਾਰ ਦੇ ਚੋਣ ਵਾਅਦੇ ਆਦਿ ਸ਼ਾਮਿਲ ਹਨ।

ਪਰ ਜਦੋਂ ਇਜਲਾਸ ਸ਼ੁਰੂ ਹੋਇਆ ਤਾਂ ਸ਼ਰਧਾਜ਼ਲੀਆਂ ਪੇਸ਼ ਕਰਨ ਤੋਂ ਬਾਅਦ ਮੁੱਖ ਮੰਤਰੀ ਭਰੋਸੇ ਦਾ ਮਤਾ ਪੇਸ਼ ਕਰਨ ਲਈ ਖੜੇ ਹੋ ਗਏ। ਜਿਸ ਦਾ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਤਿੱਖਾ ਵਿਰੋਧ ਕੀਤਾ।

ਭਾਜਪਾ ਵੱਲੋਂ ਕੀਤਾ ਗਿਆ ‘ਮੌਕ ਸੈਸ਼ਨ’

ਭਾਜਪਾ ਵੱਲੋਂ ਚੰਡੀਗੜ੍ਹ ਦੇ ਸੈਕਟਰ 37 ਵਿੱਚ ਮੌਕ ਸੈਸ਼ਨ ਲਗਾਇਆ ਗਿਆ ਜਿੱਥੇ ਭਾਜਪਾ ਦੇ ਆਗੂ ਮੌਜੂਦ ਹਨ। ਭਾਜਪਾ ਆਗੂ ਫਤਹਿਜੰਗ ਬਾਜਵਾ ਨੇ ਖ਼ਬਰ ਏਜੰਸੀ ਏਐੱਨਆਈ ਨੂੰ ਦੱਸਿਆ ਕਿ ਇਹ ਮੌਕ ਸੈਸ਼ਨ ਆਮ ਆਦਮੀ ਪਾਰਟੀ ਵੱਲੋਂ ਫੈਲਾਏ ਜਾ ਰਹੇ ਝੂਠ ਦੇ ਖਿਲਾਫ਼ ਲਿਆਂਦਾ ਗਿਆ ਹੈ।

ਭਾਜਪਾ ਦੇ ਮੌਕ ਸੈਸ਼ਨ ਦੀਆਂ ਤਸਵੀਰਾਂ
ਤਸਵੀਰ ਕੈਪਸ਼ਨ, ਭਾਜਪਾ ਦੇ ਮੌਕ ਸੈਸ਼ਨ ਦੀਆਂ ਤਸਵੀਰਾਂ

ਭਾਜਪਾ ਆਗੂ ਸੁਰਜੀਤ ਜਿਆਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਥਿਤ ਆਪ੍ਰੇਸ਼ਨ ਲੌਟਸ ਤਹਿਤ ਵਿਧਾਇਕਾਂ ਦੀ ਖਰੀਦੋ-ਫਰੋਤ ਦੇ ਇਲਜ਼ਾਮ ਪੂਰੇ ਤਰੀਕੇ ਨਾਲ ਹਾਸੋਹੀਣੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ ਤੇ ਇਸ ਲਈ ਉਨ੍ਹਾਂ ਨੇ ਇਹ ਮੌਕ ਸੈਸ਼ਨ ਦਾ ਤਰੀਕਾ ਅਪਣਾਇਆ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੂਰੀ ਆਮ ਆਦਮੀ ਪਾਰਟੀ ਭਾਜਪਾ ਦੇ ਦੋ ਵਿਧਾਇਕਾਂ ਤੋਂ ਡਰੀ ਹੋਈ ਹੈ। ਉਨ੍ਹਾਂ ਨੇ ਰੋਸ ਜਤਾਇਆ ਹੈ ਕਿ ਕਿਉਂ ਪੰਜਾਬ ਸਰਕਾਰ ਨੇ ਬਿਜਨਸ ਐਡਵਾਇਜ਼ਰੀ ਕਮੇਟੀ ਵਿੱਚ ਭਾਜਪਾ ਨੂੰ ਨੁਮਾਇੰਦਗੀ ਨਹੀਂ ਦਿੱਤੀ ਗਈ।

ਭਾਜਪਾ ਦਾ ਮੌਕ ਸੈਸ਼ਨ

ਵਿਧਾਨ ਸਭਾ ਸੈਸ਼ਨ ਵਿੱਚ ਕਿਹੜੇ ਮੁੱਦੇ ਹੋਣਗੇ?

ਇਸ ਸੈਸ਼ਨ ਵਿੱਚ ਪਰਾਲੀ, ਜੀਐੱਸਟੀ ਅਤੇ ਝੋਨੇ ਆਦਿ ਦੇ ਮਾਮਲੇ ਵਿਚਾਰੇ ਜਾਣ ਦੀ ਗੱਲ ਆਖੀ ਜਾ ਰਹੀ ਹੈ ਪਰ ਕਿਹਾ ਜਾ ਰਿਹਾ ਹੈ ਕਿ 'ਅਪਰੇਸ਼ਨ ਲੋਟਸ' ਨੂੰ ਲੈ ਕੇ ਵੀ ਸਿਆਸਤ ਗਰਮਾ ਸਕਦੀ ਹੈ। ਸਰਕਾਰ ਇਸ ਸਬੰਧੀ ਵੀ ਕੋਈ ਮਤਾ ਲਿਆ ਸਕਦੀ ਹੈ।

ਅਸਲ ਵਿੱਚ ਆਮ ਆਦਮੀ ਪਾਰਟੀ ਵੱਲੋਂ ਇਲਜ਼ਾਮ ਲਗਾਏ ਗਏ ਸਨ ਕਿ ਪੰਜਾਬ ਵਿੱਚ ਭਾਜਪਾ ਵੱਲੋਂ ‘ਆਪ੍ਰੇਸ਼ਨ ਲੌਟਸ’ ਤਹਿਤ ਉਨ੍ਹਾਂ ਦੇ ਵਿਧਾਇਕਾਂ ਦੀ ਖਰੀਦੋ-ਫਰੋਤ ਦੀ ਕੋਸ਼ਿਸ਼ ਕੀਤੀ ਗਈ ਹੈ। ਭਾਜਪਾ ਵੱਲੋਂ ਇਨ੍ਹਾਂ ਇਲਜ਼ਾਮਾਂ ਨੂੰ ਝੂਠਾ ਕਰਾਰ ਦਿੱਤਾ ਗਿਆ ਹੈ।

ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਇੱਕ ਪੱਤਰ ਲਿਖ ਕੇ ਇਸ ਸੈਸ਼ਨ ਵਿੱਚ 17 ਮੁੱਦਿਆਂ ਨੂੰ ਵਿਚਾਰਨ ਦੀ ਮੰਗ ਕੀਤੀ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਕਾਨੂੰਨ ਵਿਵਸਥਾ, ਆਪ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਕੀਤਾ ਗਿਆ ਵਾਅਦਾ, ਐਨਜੀਟੀ ਵੱਲੋਂ ਪੰਜਾਬ ਉਪਰ ਲਗਾਇਆ ਗਿਆ 2180 ਕਰੋੜ ਦਾ ਜੁਰਮਾਨਾ, ਐੱਸਵਾਈਐੱਲ, ਬੇਅਦਬੀ, ਮੂੰਗੀ ਉਪਰ ਐੱਮਐੱਸਪੀ ਅਤੇ ਫ਼ਸਲਾਂ ਦੇ ਨੁਕਸਾਨ ਆਦਿ ਮੁੱਦਿਆਂ ਨੂੰ ਵਿਚਾਰਨ ਲਈ ਕਿਹਾ ਹੈ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਬੀਬੀਸੀ

ਇਹ ਵੀ ਪੜ੍ਹੋ-

ਬੀਬੀਸੀ

ਮੁੱਖ ਮੰਤਰੀ ਅਤੇ ਰਾਜਪਾਲ ਆਹਮੋ-ਸਾਹਮਣੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਪੰਜਾਬ ਵਿਧਾਨ ਸਭਾ ਦੇ ਭਰੋਸਗੀ ਦੇ ਮਤੇ ਨੂੰ ਲੈ ਕੇ ਬੁਲਾਏ ਸੈਸ਼ਨ ਕਰਕੇ ਆਹਮੋ-ਸਾਹਮਣੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁੱਕਰਵਾਰ ਨੂੰ ਰਾਜਪਾਲ ਦੀ ਵਿਧਾਨ ਸਭਾ ਦੇ ਸੈਸ਼ਨ ਨੂੰ ਬੁਲਾਉਣ ਸਬੰਧੀ ਮਨਜ਼ੂਰੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਤੋਂ ਬਾਅਦ ਬਨਵਾਰੀ ਲਾਲ ਪ੍ਰੋਹਿਤ ਨੇ ਸ਼ਨੀਵਾਰ ਨੂੰ ਜਵਾਬ ਦਿੱਤਾ ਸੀ।

ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ

ਤਸਵੀਰ ਸਰੋਤ, FACEBOOK/GETTY IMAGES

ਇਸ ਦੇ ਜਵਾਬ ਵਿੱਚ ਪੰਜਾਬ ਸਰਕਾਰ ਨੇ ਕਿਹਾ ਸੀ ਕਿ ,''ਵਿਧਾਨ ਸਭਾ ਸਕੱਤਰੇਤ ਵੱਲੋਂ ਨਾ ਤਾਂ ਅੱਜ ਤੋਂ ਪਹਿਲਾਂ ਵਿਧਾਨਕ ਕੰਮਕਾਜ ਦਾ ਵੇਰਵਾ ਮੰਗਿਆ ਗਿਆ ਅਤੇ ਨਾ ਹੀ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਗਿਆ।''

ਰਾਜਪਾਲ ਨੇ ਮੁੱਖ ਮੰਤਰੀ ਨੂੰ ਲਿਖਿਆ ਸੀ ਕਿ ਉਹ ਉਨ੍ਹਾਂ ਨਾਲ 'ਕਾਫ਼ੀ ਗੁੱਸੇ' ਲੱਗਦੇ ਹਨ। ਇਸ ਦੇ ਨਾਲ ਹੀ ਰਾਜਪਾਲ ਨੇ ਮਾਨ ਨੂੰ ਸੰਵਿਧਾਨ ਦੇ ਕੁਝ ਆਰਟੀਕਲ ਵੀ ਭੇਜੇ ਸਨ।

ਪੰਜਾਬ ਸਰਕਾਰ ਦੇ ਜਵਾਬ ਵਿੱਚ ਕੀ ਹੈ?

ਪੰਜਾਬ ਸਰਕਾਰ ਨੇ ਕਿਹਾ ਸੀ ਕਿ ਮੰਗੀ ਗਈ ਅਜਿਹੀ ਸੂਚਨਾ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਮਿਸਾਲ ਨਹੀਂ ਬਣ ਸਕਦੀ।

ਇੱਕ ਵਾਰ ਮੰਤਰੀ ਮੰਡਲ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਫੈਸਲਾ ਕਰ ਲੈਂਦਾ ਹੈ, ਇਹ ਰਾਜਪਾਲ 'ਤੇ ਪਾਬੰਦ ਹੁੰਦਾ ਹੈ।

ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਹ ਕਾਨੂੰਨ ਅਤੇ ਸੰਵਿਧਾਨ ਦੇ ਮੁਤਾਬਕ ਨਹੀਂ ਹੋਵੇਗਾ। ਹਾਲਾਂਕਿ, ਸਰਕਾਰ ਇਸ ਸੈਸ਼ਨ ਦੌਰਾਨ ਬਿਨਾਂ ਕਿਸੇ ਪੱਖਪਾਤ ਦੇ ਅਜਿਹੇ ਵਿਧਾਨਕ ਕੰਮਕਾਜ ਦਾ ਪ੍ਰਸਤਾਵ ਦਿੰਦੀ ਹੈ।

ਰਾਜਪਾਲ ਨੇ ਮੁੱਖ ਮੰਤਰੀ ਨੂੰ ਕੀ ਲਿਖਿਆ ਸੀ

ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਮੁੱਖ ਮੰਤਰੀ ਨੂੰ ਲਿਖਿਆ ਸੀ ਕਿ, "ਅਖਬਾਰਾਂ ਵਿੱਚ ਤੁਹਾਡੇ ਬਿਆਨ ਪੜ੍ਹ ਕੇ ਮੈਨੂੰ ਲੱਗਦਾ ਹੈ ਕਿ ਸ਼ਾਇਦ ਤੁਸੀਂ ਮੇਰੇ ਨਾਲ 'ਬਹੁਤ ਜ਼ਿਆਦਾ' ਗੁੱਸੇ ਹੋ। ਮੈਨੂੰ ਲਗਦਾ ਹੈ ਕਿ ਤੁਹਾਡੇ ਕਾਨੂੰਨੀ ਸਲਾਹਕਾਰ ਤੁਹਾਨੂੰ ਠੀਕ ਢੰਗ ਨਾਲ ਜਾਣਕਾਰੀ ਨਹੀਂ ਦੇ ਰਹੇ ਹਨ।"

ਇਸ ਦੇ ਨਾਲ ਹੀ ਰਾਜਪਾਲ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾਵਾਂ ਦਾ ਵੇਰਵਾ ਦਿੰਦਿਆ ਲਿਖਿਆ, ਕਿ "ਸੰਵਿਧਾਨ ਦੀ ਧਾਰਾ 167 ਅਤੇ 168 ਦੇ ਉਪਬੰਧਾਂ ਨੂੰ ਪੜ੍ਹ ਕੇ ਸ਼ਾਇਦ ਮੇਰੇ ਪ੍ਰਤੀ ਤੁਹਾਡਾ ਨਜ਼ਰੀਆ ਜ਼ਰੂਰ ਬਦਲ ਜਾਵੇਗਾ, ਜਿਸ ਦਾ ਮੈਂ ਤੁਹਾਡੇ ਲਈ ਹਵਾਲਾ ਦੇ ਰਿਹਾ ਹਾਂ।"

ਰਾਜਪਾਲ ਨੇ ਕਿਹੜੇ ਹਵਾਲੇ ਭੇਜੇ?

ਰਾਜਪਾਲ ਨੇ ਆਪਣੇ ਪੱਤਰ ਵਿੱਚ ਸੰਵਿਧਾਨ ਦੇ ਆਰਟੀਕਲ 167 ਦਾ ਹਵਾਲਾ ਦਿੰਦਿਆਂ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਦੇ ਸਬੰਧਿਤ ਰਾਜਪਾਲ ਪ੍ਰਤੀ ਫਰਜ਼ਾਂ ਬਾਰੇ ਦੱਸਿਆ ਹੈ।

ਇਹ ਫ਼ਰਜ਼ ਇਸ ਤਰ੍ਹਾਂ ਹਨ-

ਮੰਤਰੀ ਮੰਡਲ ਦੇ ਫ਼ੈਸਲਿਆਂ ਤੋਂ ਜਾਣੂ ਕਰਵਾਉਣਾ। ਸੂਬੇ ਦੇ ਪ੍ਰਸ਼ਾਸਨ ਸਬੰਧੀ ਕੰਮਕਾਜ ਅਤੇ ਤਜਵੀਜ਼ਾਂ ਤੋਂ ਰਾਜਪਾਲ ਨੂੰ ਜਾਣੂ ਕਰਵਾਉਣਾ।

ਇਸ ਤੋਂ ਇਲਾਵਾ ਰਾਜਪਾਲ ਦੁਆਰਾ ਪੁੱਛੇ ਜਾਣ 'ਤੇ ਮੰਤਰੀ ਮੰਡਲ ਦੇ ਕਿਸੇ ਇੱਕ ਮੰਤਰੀ ਵੱਲੋਂ ਲਏ ਗਏ ਫ਼ੈਸਲੇ ਬਾਰੇ ਜਾਣੂ ਕਰਵਾਉਣਾ ਜਿਸ ਨੂੰ ਅਜੇ ਮੰਤਰੀ ਮੰਡਲ ਵੱਲੋਂ ਵਿਚਾਰਿਆ ਨਾ ਗਿਆ ਹੋਵੇ।

ਆਰਟੀਕਲ 168 ਸੂਬਿਆਂ ਵਿੱਚ ਵਿਧਾਨ ਪਾਲਿਕਾਵਾਂ ਅਤੇ ਵਿਧਾਨ ਸਭਾਵਾਂ ਦੀ ਬਣਤਰ ਬਾਰੇ ਹੈ ਜਿਸ ਦਾ ਰਾਜਪਾਲ ਵੀ ਹਿੱਸਾ ਹੁੰਦਾ ਹੈ।

ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ

ਕਿਉਂ ਭੜਕੇ ਸੀ ਮੁੱਖ ਮੰਤਰੀ?

23 ਸਤੰਬਰ ਨੂੰ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸੈਕਟਰੀ ਨੂੰ ਪੱਤਰ ਲਿਖ ਕੇ 27 ਸਤੰਬਰ ਨੂੰ ਰੱਖੇ ਗਏ ਵਿਧਾਨ ਸੈਸ਼ਨ ਦੇ ਕੰਮਕਾਜ ਬਾਰੇ ਜਾਣਕਾਰੀ ਮੰਗੀ ਸੀ।

ਰਾਜਪਾਲ ਵੱਲੋਂ ਮੰਗੀ ਜਾਣਕਾਰੀ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਲਿਖਿਆ ਸੀ ਕਿ ਪਿਛਲੇ 75 ਸਾਲਾਂ ਵਿੱਚ ਅਜਿਹਾ ਕਦੇ ਨਹੀਂ ਹੋਇਆ ਕਿ ਕਿਸੇ ਰਾਜਪਾਲ ਨੇ ਸੱਦੇ ਜਾ ਰਹੇ ਸੈਸ਼ਨ ਦੀ ਕਾਰਵਾਈ ਦੀ ਜਾਣਕਾਰੀ ਮੰਗੀ ਹੋਵੇ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ 22 ਸਤੰਬਰ ਵੱਲੋਂ ਵਿਸ਼ੇਸ਼ ਇਜਲਾਸ ਸੱਦਣ ਦਾ ਐਲਾਨ ਕੀਤਾ ਗਿਆ ਸੀ ਪਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਨਜ਼ੂਰੀ ਦੇਣ ਤੋਂ ਬਾਅਦ ਵਾਪਸ ਲੈ ਲਈ ਗਈ।

ਮਾਨ ਨੇ ਲਿਖਿਆ, "ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਰਾਜਪਾਲ ਅਤੇ ਰਾਸ਼ਟਰਪਤੀ ਦੀ ਸਹਿਮਤੀ ਸਿਰਫ਼ ਇੱਕ ਰਸਮ ਹੁੰਦੀ ਹੈ। 75 ਸਾਲਾਂ ਵਿੱਚ ਕਿਸੇ ਰਾਜਪਾਲ/ ਰਾਸ਼ਟਰਪਤੀ ਨੇ ਸੈਸ਼ਨ ਦੇ ਕੰਮਾਂ ਦੀ ਸੂਚੀ ਨਹੀਂ ਮੰਗੀ।"

"ਇਹ ਬਿਜਨੈਸ ਅਡਵਾਇਜਰੀ ਕਮੇਟੀ ਅਤੇ ਸਪੀਕਰ ਦਾ ਕੰਮ ਹੁੰਦਾ ਹੈ। ਇਸ ਤੋਂ ਬਾਅਦ ਰਾਜਪਾਲ ਕਹਿਣਗੇ ਕਿ ਸਾਰੀਆਂ ਸਪੀਚਾਂ ਵੀ ਉਹਨਾਂ ਤੋਂ ਮਨਜੂਰ ਕਰਵਾਈਆਂ ਜਾਣ। ਇਹ ਤਾਂ ਹੱਦ ਹੀ ਹੋ ਗਈ।"

ਬੀਬੀਸੀ

ਇਹ ਵੀ ਪੜ੍ਹੋ-

ਬੀਬੀਸੀ
Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)