ਪਾਕਿਸਤਾਨ ਦੀ ਮਨੁੱਖੀ ਅਧਿਕਾਰ ਕਾਰਕੁਨ ਅਸਮਾਂ ਜਹਾਂਗੀਰ ਦਾ ਦੇਹਾਂਤ

ਤਸਵੀਰ ਸਰੋਤ, AFP
ਪਾਕਿਸਤਾਨ ਦੀ ਮਨੁੱਖੀ ਅਧਿਕਾਰ ਕਾਰਕੁਨ ਤੇ ਸੀਨੀਅਰ ਵਕੀਲ ਅਸਮਾ ਜਹਾਂਗੀਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 66 ਸਾਲ ਸੀ। ਅਸਮਾਂ ਜਹਾਂਗੀਰ ਨੇ ਆਪਣੇ ਆਖਰੀ ਸਾਹ ਲਾਹੌਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਏ।
ਅਸਮਾਂ ਜਹਾਂਗੀਰ ਨੂੰ ਸਮਾਜ ਦੇ ਹੇਠਲੇ ਪੱਧਰ ਦੇ ਲੋਕਾਂ ਦੀ ਆਵਾਜ਼ ਚੁੱਕਣ ਲਈ ਜਾਣਿਆ ਜਾਂਦਾ ਸੀ।
ਉਨ੍ਹਾਂ ਦੇ ਪੁੱਤਰ ਮੁਨਜ਼ੇਹ ਜਹਾਂਗੀਰ ਨੇ ਬੀਬੀਸੀ ਨੂੰ ਉਨ੍ਹਾਂ ਦੀ ਮੌਤ ਦੀ ਤਸਦੀਕ ਕੀਤੀ ਹੈ।
ਅਸਮਾਂ ਜਹਾਂਗੀਰ ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਸਾਬਕਾ ਮੁਖੀ ਰਹਿ ਚੁੱਕੇ ਹਨ। ਅਸਮਾਂ ਪਾਕਿਸਤਾਨ ਦੀ ਪਹਿਲੀ ਮਹਿਲਾ ਵਕੀਲ ਸਨ ਜਿਨ੍ਹਾਂ ਨੂੰ ਪਾਕਿਸਤਾਨ ਦੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਾਇਆ ਗਿਆ ਸੀ।








