ਜਦੋਂ ਪਾਕਿਸਤਾਨ ਵਿੱਚ ਲੱਗੇ 'ਭਗਤ ਸਿੰਘ ਜ਼ਿੰਦਾਬਾਦ' ਦੇ ਨਾਅਰੇ
- ਲੇਖਕ, ਅਬਦ ਉਲ ਹੱਕ
- ਰੋਲ, ਪਾਕਿਸਤਾਨ ਤੋਂ ਬੀਬੀਸੀ ਪੰਜਾਬੀ ਲਈ
ਅੰਗਰੇਜ਼ ਹਕੂਮਤ ਦੇ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਭਗਤ ਸਿੰਘ ਦੀ ਬਰਸੀ ਪਾਕਿਸਤਾਨ ਦੇ ਸ਼ਹਿਰ ਲਾਹੌਰ ਵਿੱਚ ਵੀ ਮਨਾਈ ਗਈ।
ਇਸ ਦੌਰਾਨ ਇਹ ਮੰਗ ਵੀ ਕੀਤੀ ਗਈ ਕਿ ਲਾਹੌਰ ਦੇ ਸ਼ਾਦਮਾਨ ਚੌਂਕ ਦਾ ਨਾਂ ਬਦਲ ਕੇ ਭਗਤ ਸਿੰਘ ਚੌਂਕ ਰੱਖਿਆ ਜਾਵੇ।

ਤਸਵੀਰ ਸਰੋਤ, BBC/ABAD UL HAQ
ਇਸ ਮੌਕੇ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ।
ਸ਼ਰਧਾਂਜਲੀ ਲਈ ਇਕੱਠੇ ਹੋਏ ਲੋਕਾਂ ਨੇ ਹੱਥਾਂ ਵਿੱਚ ਭਗਤ ਸਿੰਘ ਦੀ ਤਸਵੀਰਾਂ ਅਤੇ ਨਾਅਰੇ ਲਿਖੀਆਂ ਹੋਈਆਂ ਤਖ਼ਤੀਆਂ ਚੁੱਕੀਆਂ ਹੋਈਆਂ ਸਨ।
ਇਸ ਦੌਰਾਨ ਉਨ੍ਹਾਂ ਨੇ 'ਇਨਕਲਾਬ ਜ਼ਿੰਦਾਬਾਦ' ਤੇ 'ਭਗਤ ਸਿੰਘ ਜ਼ਿੰਦਾਬਾਦ' ਦੇ ਨਾਅਰੇ ਵੀ ਲਗਾਏ ਸਨ।

ਤਸਵੀਰ ਸਰੋਤ, BBC/ABAD UL HAQ
ਸ਼ਰਧਾਂਜਲੀ ਦੇਣ ਪਹੁੰਚੇ ਲੋਕਾਂ ਨੇ ਪਾਕਿਸਤਾਨੀ ਪੰਜਾਬ ਵਿੱਚ ਭਗਤ ਸਿੰਘ ਦੇ ਨਾਂ 'ਤੇ ਇੱਕ ਯੂਨੀਵਰਸਿਟੀ ਬਣਾਉਣ ਦੀ ਵੀ ਮੰਗ ਕੀਤੀ।
ਇਸ ਮੌਕੇ ਉਨ੍ਹਾਂ ਨੇ ਮੋਮਬੱਤੀਆਂ ਜਗਾ ਕੇ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ।













