ਗੁਆਟੇਮਾਲਾ ਜਵਾਲਾਮੁਖੀ: 'ਇੱਥੇ ਲਾਵਾ ਨਾਲ ਭਰਿਆ ਦਰਿਆ ਵਗ ਰਿਹਾ ਹੈ'

ਗੁਆਟੇਮਾਲਾ ਵਿੱਚ ਫਵਾਇਗੋ ਜਵਾਲਾਮੁਖੀ ਫਟਣ ਨਾਲ ਹੁਣ ਤੱਕ ਘੱਟੋ ਘੱਟ 25 ਲੋਕਾਂ ਦੀ ਮੌਤ ਦੀ ਖ਼ਬਰ ਹੈ ਅਤੇ 300 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਮੁਤਾਬਕ ਮ੍ਰਿਤਕਾਂ ਵਿੱਚ ਬੱਚੇ ਵੀ ਸ਼ਾਮਿਲ ਹਨ। ਜਵਾਲਾਮੁਖੀ ਕਾਰਨ ਕਈ ਪਿੰਡ ਤਬਾਹ ਹੋ ਗਏ ਹਨ।

ਸਥਾਨਕ ਰਿਪੋਰਟਾਂ ਮੁਤਾਬਕ ਸੈਂਕੜੇ ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਹੈ।

ਲੋਕਾਂ ਨੂੰ ਇਸ ਇਲਾਕੇ ਤੋਂ ਦੂਰ ਲਿਜਾਇਆ ਜਾ ਰਿਹਾ ਹੈ ਅਤੇ ਉੱਡ ਰਹੀ ਰਾਖ ਕਾਰਨ ਰਾਜਧਾਨੀ ਦਾ ਲਾ ਔਰੋਰਾ ਏਅਰਪੋਰਟ ਬੰਦ ਕਰ ਦਿੱਤਾ ਗਿਆ ਹੈ।

ਗੁਆਟੇਮਾਲਾ ਦੀ ਸਰਕਾਰ ਮੁਤਾਬਕ ਇਸ ਨਾਲ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਨੇ ਲੋਕਾਂ ਨੂੰ ਮਾਸਕ ਲਾ ਕੇ ਰੱਖਣ ਦੀ ਹਿਦਾਇਤ ਦਿੱਤੀ ਹੈ।

ਨੈਸ਼ਨਲ ਡਿਜਾਸਟਰ ਮੈਨੇਜਮੈਂਟ ਏਜੰਸੀ ਕੋਨਰੇਡ ਦੇ ਮੁਖੀ ਸਰਜੀਓ ਕਬਾਨਾਸ ਨੇ ਇੱਕ ਰੇਡੀਓ ਸਟੇਸ਼ਨ ਨੂੰ ਕਿਹਾ, ''ਇੱਥੇ ਲਾਵਾ ਨਾਲ ਭਰਿਆ ਦਰਿਆ ਵਗ ਰਿਹਾ ਹੈ ਜਿਸਨੇ ਏਲ- ਰੋਡਿਓ ਪਿੰਡ ਨੂੰ ਪ੍ਰਭਾਵਿਤ ਕੀਤਾ ਹੈ। ਦੁੱਖ ਦੀ ਗੱਲ ਹੈ ਕਿ ਇਹ ਪਿੰਡ ਜਵਾਲਾਮੁਖੀ ਦੀ ਚਪੇਟ ਵਿੱਚ ਆ ਗਿਆ ਹੈ ਅਤੇ ਅਸੀਂ ਉੱਥੇ ਪਹੁੰਚ ਨਹੀਂ ਸਕਦੇ।"

ਗੁਆਟੇਮਾਲਾ ਦੀ ਸਰਕਾਰ ਨੇ ਕਿਹਾ ਹੈ ਕਿ ਹੁਣ ਤੱਕ 17 ਲੱਖ ਲੋਕ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਨੇ ਲੋਕਾਂ ਨੂੰ ਮਾਸਕ ਲਾ ਕੇ ਰੱਖਣ ਦੀ ਹਿਦਾਇਤ ਦਿੱਤੀ ਹੈ।

ਇਸ ਤਰ੍ਹਾਂ ਦਾ ਜਵਾਲਾਮੁਖੀ ਫਟਣ ਦੀ ਘਟਨਾ 1974 ਵਿੱਚ ਵਾਪਰੀ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)