You’re viewing a text-only version of this website that uses less data. View the main version of the website including all images and videos.
ਕਰਤਾਰਪੁਰ ਗੁਰਦੁਆਰਾ: ਕੁਝ ਕਿਲੋਮੀਟਰ ਦਾ ਫ਼ਾਸਲਾ ਅਤੇ ਦਹਾਕਿਆਂ ਦੀ ਉਡੀਕ
ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿੱਚ ਸਥਿਤ ਹੈ, ਜਿਹੜਾ ਕਿ ਭਾਰਤ ਦੀ ਸਰਹੱਦ ਤੋਂ ਚਾਰ ਕਿੱਲੋਮੀਟਰ ਦੂਰ ਹੈ। ਇਹ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਹੈ, ਜਿਹੜਾ ਕਿ ਲਾਹੌਰ ਤੋਂ 130 ਕਿਲੋਮੀਟਰ ਦੂਰ ਹੈ, ਸਿਰਫ਼ ਤਿੰਨ ਘੰਟੇ ਦੀ ਦੂਰੀ 'ਤੇ। ਪਰ ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਨੇ ਇਸ ਸਫ਼ਰ ਨੂੰ ਬੇਹੱਦ ਲੰਬਾ ਬਣਾ ਦਿੱਤਾ ਹੈ।
ਤਹਿਸੀਲ ਸ਼ਾਕਰਗੜ੍ਹ ਵਿੱਚ ਸਥਿਤ ਸਿੱਖਾਂ ਦਾ ਇਹ ਧਾਰਮਿਕ ਸਥਾਨ ਅੱਜ ਭਾਰਤ ਅਤੇ ਪਾਕਿਸਤਾਨ ਦੀਆਂ ਖ਼ਬਰਾਂ ਦਾ ਕੇਂਦਰ ਬਣ ਗਿਆ ਹੈ।
ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਭਰੋਸਾ ਦਵਾਇਆ ਸੀ।
ਇਹ ਵੀ ਪੜ੍ਹੋ:
ਉਸ ਤੋਂ ਬਾਅਦ ਹੁਣ ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਬੀਬੀਸੀ ਨੂੰ ਦੱਸਿਆ ਹੈ ਕਿਹਾ ਕਿ ਪਾਕਿਸਤਾਨ ਸਰਕਾਰ ਛੇਤੀ ਹੀ ਭਾਰਤ ਤੋਂ ਕਰਤਾਰਪੁਰ ਗੁਰਦੁਆਰਾ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਲਾਂਘਾ ਖੋਲਣ ਜਾ ਰਹੀ ਹੈ।
ਕਰਤਾਰਪੁਰ ਉਹ ਥਾਂ ਹੈ ਜਿੱਥੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17-18 ਸਾਲ ਗੁਜ਼ਾਰੇ ਸੀ। ਸਿੱਖਾਂ ਅਤੇ ਮੁਸਲਮਾਨ ਦੋਵਾਂ ਧਰਮਾਂ ਦੀ ਇਸ ਸਥਾਨ ਵਿੱਚ ਮਾਨਤਾ ਹੈ।
ਇਹ ਗੁਰਦੁਆਰਾ ਸ਼ੱਕਰਗੜ੍ਹ ਤਹਿਸੀਲ ਦੇ ਕੋਟੀ ਪੰਡ ਪਿੰਡ ਵਿੱਚ ਰਾਵੀ ਨਦੀ ਦੇ ਪੱਛਮੀ ਪਾਸੇ ਸਥਿਤ ਹੈ।
ਇੱਕ ਅਦਭੁੱਤ ਥਾਂ
ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਕੁਦਰਤ ਦੀ ਇੱਕ ਅਦਭੁੱਤ ਥਾਂ ਹੈ। ਪਾਕਿਸਤਾਨ ਵਿੱਚ ਸਿੱਖਾਂ ਦੇ ਹੋਰ ਧਾਰਮਿਕ ਸਥਾਨ ਡੇਰਾ ਸਾਹਿਬ ਲਾਹੌਰ, ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਉਨ੍ਹਾਂ ਪਿੰਡਾਂ ਵਿੱਚ ਹਨ, ਜਿਹੜੇ ਸਰਹੱਦ ਨੇ ਨੇੜੇ ਹਨ।
ਸ਼ਿਖਰ ਗੋਥ ਰੋਡ 'ਤੇ ਆਉਂਦੇ ਹੀ ਤੁਹਾਨੰ ਇੱਕ ਸੋਹਣਾ ਨਜ਼ਾਰਾ ਵੇਖਣ ਨੂੰ ਮਿਲਦਾ ਹੈ।
ਹਰੇ-ਭਰੇ ਖੇਤ ਤੁਹਾਡਾ ਸਵਾਗਤ ਕਰਦੇ ਹਨ, ਬੱਚੇ ਖੇਤਾਂ ਵਿੱਚ ਖੇਡਦੇ, ਟਿਊਬਵੈਲਾਂ ਤੋਂ ਪਾਣੀ ਪੀਂਦੇ ਨਜ਼ਰ ਆਉਣਗੇ ਅਤੇ ਉਨ੍ਹਾਂ ਖੇਤਾਂ ਵਿੱਚ ਹੀ ਇੱਕ ਚਿੱਟੇ ਰੰਗ ਦੀ ਸ਼ਾਨਦਾਰ ਇਮਾਰਤ ਨਜ਼ਰ ਆਵੇਗੀ।
ਗੁਰਦੁਆਰੇ ਦੇ ਅੰਦਰ ਇੱਕ ਖੂਹ ਵੀ ਹੈ। ਮੰਨਿਆ ਜਾਂਦਾ ਹੈ ਕਿ ਇਹ ਖੂਹ ਗੁਰੂ ਨਾਨਕ ਦੇਵ ਜੀ ਦੇ ਵੇਲੇ ਤੋਂ ਹੈ। ਇਸ ਖੂਹ ਨੂੰ ਲੈ ਕੇ ਸ਼ਰਧਾਲੂਆਂ ਦੀ ਕਾਫ਼ੀ ਮਾਨਤਾ ਹੈ।
ਖੂਹ ਦੇ ਨੇੜੇ ਇੱਕ ਬੰਬ ਦੇ ਟੁੱਕੜੇ ਨੂੰ ਸ਼ੀਸ਼ੇ ਵਿੱਚ ਰੱਖਿਆ ਗਿਆ ਹੈ। ਕਿਹਾ ਜਾਂਦਾ ਹੈ ਕਿ 1971 ਦੀ ਜੰਗ ਵਿੱਚ ਇਹ ਬੰਬ ਇੱਥੇ ਸੁੱਟਿਆ ਗਿਆ ਸੀ।
ਸੇਵਾ ਕਰਨ ਵਾਲਿਆਂ ਵਿੱਚ ਸਿੱਖ ਵੀ ਸਨ ਅਤੇ ਮੁਸਲਮਾਨ ਵੀ। ਇੱਥੇ ਹਰ ਆਉਣ ਵਾਲੇ ਲਈ ਪ੍ਰਬੰਧ ਕੀਤੇ ਗਏ ਸਨ।
ਪੁਰਾਤਨ ਇਮਾਰਤ ਨੂੰ ਰਾਵੀ ਦਰਿਆ ਵਿੱਚ ਆਏ ਹੜ੍ਹ ਦੌਰਾਨ ਨੁਕਸਾਨ ਪਹੁੰਚਿਆ ਸੀ। 1920 ਤੋਂ ਲੈ ਕੇ 1929 ਤੱਕ ਮਹਾਰਾਜਾ ਪਟਿਆਲਾ ਵੱਲੋਂ ਇਸ ਨੂੰ ਮੁੜ ਬਣਵਾਇਆ ਗਿਆ ਜਿਸ 'ਤੇ 1,35,600 ਦਾ ਖਰਚਾ ਆਇਆ ਸੀ। 1995 ਵਿੱਚ ਪਾਕਿਸਤਾਨ ਸਰਕਾਰ ਨੇ ਵੀ ਇਸਦੀ ਉਸਾਰੀ ਦਾ ਕੰਮ ਕਰਵਾਇਆ ਸੀ।
ਭਾਰਤ ਦੀ ਵੰਡ ਸਮੇਂ ਇਹ ਇਮਾਰਤ ਪਾਕਿਸਤਾਨ ਵਿੱਚ ਚਲੀ ਗਈ। ਦੋਵਾਂ ਦੇਸਾਂ ਵਿਚਾਲੇ ਦਹਾਕਿਆਂ ਨੇ ਇਸ ਤਣਾਅ ਨੇ ਯਾਤਰੀਆਂ ਨੂੰ ਇੱਥੋਂ ਦੇ ਦਰਸ਼ਨਾਂ ਲਈ ਵਾਂਝਾ ਰੱਖਿਆ।
ਭਾਰਤ ਨੇ ਕਰਤਾਰਪੁਰ ਲਾਂਘੇ ਬਾਰੇ 1998 ਵਿੱਚ ਪਹਿਲੀ ਵਾਰ ਗੱਲ ਕੀਤੀ ਸੀ ਅਤੇ ਉਸ ਤੋਂ 20 ਸਾਲ ਬਾਅਦ ਇਹ ਮੁੱਦਾ ਸੁਰਖ਼ੀਆਂ ਵਿੱਚ ਆਇਆ ਹੈ।
ਇਹ ਵੀ ਪੜ੍ਹੋ: