ਅਮਰੀਕਾ: ਬ੍ਰੈਟ ਕੈਵੇਨੌ ਨਿਯੁਕਤੀ, ਸੁਪਰੀਮ ਕੋਰਟ ਦੀ ਜੰਗ 'ਚ ਟਰੰਪ ਲਈ ਜਿੱਤ

ਬ੍ਰੈਟ ਕੈਵੇਨੌ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਇਸ ਦੌਰਾਨ ਸੈਨੇਟ 'ਚ ਕੈਵੇਨੌ ਦੇ ਹੱਕ 'ਚ 50 ਵੋਟਾਂ ਭੁਗਤੀਆਂ ਅਤੇ ਖ਼ਿਲਾਫ਼ 48 ਵੋਟਾਂ ਗਈਆਂ।

ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਨਾਮਜ਼ਦ ਉਮੀਦਵਾਰ ਬ੍ਰੈਟ ਕੈਵੇਨੌ ਨੇ ਵਿਵਾਦਿਤ ਚਰਚਾ ਦੇ ਹਫਤਿਆਂ ਬਾਅਦ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕ ਲਈ ਹੈ।

ਇਸ ਦੌਰਾਨ ਸੈਨੇਟ ਵਿੱਚ ਉਸ ਦੇ ਹੱਕ 'ਚ 50 ਵੋਟਾਂ ਭੁਗਤੀਆਂ ਅਤੇ ਖ਼ਿਲਾਫ਼ 48 ਵੋਟਾਂ ਗਈਆਂ।

ਦਰਅਸਲ ਕੈਵੇਨੌ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦੀ ਲੜਾਈ ਨੇ ਉਨ੍ਹਾਂ ਨੂੰ ਕਾਫੀ ਉਲਝਾ ਦਿੱਤਾ ਸੀ, ਹਾਲਾਂਕਿ ਉਹ ਇਨ੍ਹਾਂ ਇਲਜ਼ਾਮਾਂ ਨੂੰ ਨਕਾਰਦੇ ਰਹੇ ਸਨ।

ਰਿਪਬਲਿਕਨਸ ਨੇ ਪਹਿਲਾਂ ਐਲਾਨ ਕਰ ਦਿੱਤਾ ਸੀ ਕਿ ਐਫਬੀਆਈ ਦੀ ਰਿਪੋਰਟ 'ਚ ਉਨ੍ਹਾਂ ਨੂੰ ਜਿਨਸੀ ਹਮਲੇ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:

ਇਲਜ਼ਾਮਾਂ ਦੀ ਜਾਂਚ ਕਰ ਰਹੀ ਐਫਬੀਆਈ ਦੇ 11 ਘੰਟਿਆਂ ਦੀ ਜਾਂਚ ਤੋਂ ਬਾਅਦ ਵਿਰੋਧੀ ਸੈਨੇਟਰਾਂ ਨੇ ਉਨ੍ਹਾਂ ਦੀ ਹਮਾਇਤ ਦਾ ਫ਼ੈਸਲਾ ਲਿਆ।

ਅਮਰੀਕਾ ਦੀ ਸੁਪਰੀਮ ਕੋਰਟ ਦੇ ਬਾਹਰ ਕੈਵੇਨੌ ਦੇ ਵਿਰੁੱਧ ਪ੍ਰਦਰਸ਼ਨ ਕਰਦੇ ਲੋਕ

ਤਸਵੀਰ ਸਰੋਤ, Reuters

ਤਸਵੀਰ ਕੈਪਸ਼ਨ, ਅਮਰੀਕਾ ਦੀ ਸੁਪਰੀਮ ਕੋਰਟ ਦੇ ਬਾਹਰ ਕੈਵੇਨੌ ਦੇ ਵਿਰੁੱਧ ਪ੍ਰਦਰਸ਼ਨ ਕਰਦੇ ਲੋਕ

ਕੈਵੇਨੌ ਵੱਲੋਂ ਅਹੁਦੇ ਦੀ ਸਹੁੰ ਚੁੱਕਣ ਨੂੰ ਨਵੰਬਰ 'ਚ ਅਮਰੀਕੀ ਮੱਧ ਅਵਧੀ ਚੋਣਾਂ ਤੋਂ ਪਹਿਲਾਂ ਟਰੰਪ ਦੀ ਸਿਆਸੀ ਜਿੱਤ ਸਮਝਿਆ ਜਾ ਰਿਹਾ ਹੈ।

ਰੋਸ ਪ੍ਰਦਰਸ਼ਨ

ਵਾਸ਼ਿੰਗਟਨ 'ਚ ਯੂਐਸ ਕੈਪੀਟੋਲ 'ਤੇ ਕੈਵੇਨੌ ਦੀ ਨਾਮਜ਼ਦਗੀ ਨੂੰ ਲੈ ਕੇ ਸੈਂਕੜੇ ਲੋਕਾਂ ਨੇ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਇਸ ਦੌਰਾਨ "ਸ਼ਰਮ ਕਰੋ" ਦੇ ਨਾਅਰੇ ਲਗਾਏ ਅਤੇ ਉੱਪ ਰਾਸ਼ਟਰਪਤੀ ਨੂੰ ਇਸ 'ਤੇ ਕਾਬੂ ਪਾਉਣ ਦੇ ਆਦੇਸ਼ ਦੇਣੇ ਪਏ।

ਇਸ ਅਹੁਦੇ 'ਤੇ ਕੈਵੇਨੌ ਦੀ ਨਿਯੁਕਤੀ ਜ਼ਿੰਦਗੀ ਭਰ ਲਈ ਹੈ। ਉਹ 9 ਜੱਜਾਂ ਵਾਲੀ ਅਦਾਲਤਾਂ ਦੇ ਰੂੜੀਵਾਦੀ ਕੰਟ੍ਰੋਲ ਨੂੰ ਮਜ਼ਬੂਤ ਕਰਨਗੇ।

ਪ੍ਰਦਰਸ਼ਨਕਾਰੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਪ੍ਰਦਰਸ਼ਨਕਾਰੀਆਂ ਨੇ ਇਸ ਦੌਰਾਨ "ਸ਼ਰਮ ਕਰੋ" ਦੇ ਨਾਅਰੇ ਲਗਾਏ ਅਤੇ ਉੱਪ ਰਾਸ਼ਟਰਪਤੀ ਨੂੰ ਇਸ 'ਤੇ ਕਾਬੂ ਪਾਉਣ ਦੇ ਆਦੇਸ਼ ਦੇਣੇ ਪਏ।

53 ਸਾਲਾਂ ਕੈਵੇਨੌ ਨੇ ਸੁਪਰੀਮ ਕੋਰਟ 'ਚ ਇੱਕ ਨਿੱਜੀ ਸਮਾਗਮ ਦੌਰਾਨ ਸਹੁੰ ਚੁੱਕੀ। ਇਸ ਦੌਰਾਨ ਚੀਫ ਜਸਟਿਸ ਜੌਹਨ ਰੌਬਰਟ ਅਤੇ ਸੇਵਾਮੁਕਤ ਜਸਟਿਸ ਐਨਥਨੀ ਕੈਨੇਡੀ ਨੇ ਉਨ੍ਹਾਂ ਨੂੰ ਸਹੁੰ ਚੁਕਾਈ।

ਸੇਵਾਮੁਕਤ ਐਨਥਨੀ ਕੈਨੇਡੀ ਦੀ ਥਾਂ 'ਤੇ ਹੀ ਕੈਵੇਨੌ ਦੀ ਨਿਯੁਕਤੀ ਹੋਈ ਹੈ।

ਇਸ ਦੌਰਾਨ ਪ੍ਰਦਰਸ਼ਨਕਾਰੀ ਅਦਾਲਤ ਦੇ ਬਾਹਰ ਇੱਕ ਥਾਂ ਇਕੱਠੇ ਹੋਏ ਅਤੇ ਕਈਆਂ ਨੇ ਅਦਾਲਤ ਨੇ ਦਰਵਾਜ਼ੇ ਨੂੰ ਧੱਕੇ ਮਾਰੇ। ਕਈ ਪ੍ਰਦਰਸ਼ਨਕਾਰੀ ਦਾ ਬੁੱਤ 'ਤੇ ਚੜ੍ਹ ਗਏ।

ਇਹ ਵੀ ਪੜ੍ਹੋ:

ਟਰੰਪ ਨੇ ਕੀ ਕਿਹਾ?

ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਕੈਵੇਨੌ ਨੂੰ ਟਵੀਟ ਕਰਕੇ ਵਧਾਈ ਦਿੱਤੀ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਇਸ ਤੋਂ ਬਾਅਦ ਉਨ੍ਹਾਂ ਨੇ ਏਅਰ ਫੋਰਸ ਵੰਨ 'ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਵੇਨੌ ਨੇ "ਡੈਮੋਟਰੇਸ ਵੱਲੋਂ ਵੱਡੇ ਹਮਲੇ" ਨੂੰ ਝੇਲ ਲਿਆ।

ਟਰੰਪ ਨੇ ਉਨ੍ਹਾਂ ਨੂੰ ਕਿਹਾ ਕਿ ਉਹ "100 ਫੀਸਦ ਮੰਨਦੇ" ਹਨ ਕਿ ਕ੍ਰਿਸਟੀਨ ਬਲੇਸੇ ਫੋਰਡ ਨੇ ਗ਼ਲਤ ਬੰਦੇ ਦਾ ਨਾਮ ਲਿਆ ਸੀ।

ਇਹ ਵੀ ਪੜ੍ਹੋ:

ਤੁਹਾਨੂੰ ਇਹ ਵੀਡੀਓ ਵੀ ਪਸੰਦ ਆਉਣਗੇ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)