ਟਰੰਪ ਦੇ ਪ੍ਰਚਾਰ 'ਚ ਰੂਸ ਦਾ ਕੋਈ ਦਖਲ ਨਹੀਂ - ਅਟਾਰਨੀ ਜਨਰਲ

ਅਮਰੀਕਾ ਦੇ ਅਟਾਰਨੀ ਜਨਰਲ ਵਿਲੀਅਮ ਬਾਰ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਡੌਨਲਡ ਟਰੰਪ ਨੇ ਸਪੈਸ਼ਲ ਕੌਂਸਲ ਰੋਬਰਟ ਮਲਰ ਦੀ ਉਸ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਜਿਹੜੀ 2016 ਵਿੱਚ ਹੋਈਆਂ ਚੋਣਾਂ ਵਿੱਚ ਰੂਸ ਦੇ ਦਖ਼ਲ ਸਬੰਧੀ ਕੀਤੀ ਜਾ ਰਹੀ ਸੀ।

ਉਨ੍ਹਾਂ ਕਿਹਾ ਕਿ ਟਰੰਪ ਨੂੰ ਇਹ ਭਰੋਸਾ ਸੀ ਕਿ ਇਹ ਜਾਂਚ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਉਨ੍ਹਾਂ ਦੇ ਰਾਸ਼ਟਰਪਤੀ ਦੇ ਪ੍ਰਭਾਵ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਸੀ।

ਮਲਰ ਦੀ ਰਿਪੋਰਟ ਨੂੰ ਜਨਤਕ ਕਰ ਦਿੱਤਾ ਗਿਆ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਅਟਾਰਨੀ ਜਨਰਲ ਨੇ ਕਿਹਾ ਕਿ ਜਾਂਚ ਵਿੱਚ ਦੇਖਿਆ ਗਿਆ ਕਿ ਟਰੰਪ ਦੇ ਪ੍ਰਚਾਰ ਅਤੇ ਰੂਸ ਦਾ ਆਪਸ ਵਿੱਚ ਕੁਝ ਲੈਣਾ-ਦੇਣਾ ਨਹੀਂ ਹੈ।

ਇਹ ਵੀ ਪੜ੍ਹੋ:

ਕ੍ਰੈਮਲਿਨ ਦੇ ਬੁਲਾਰੇ ਦਾ ਕਹਿਣਾ ਹੈ ਕਿ ਇਹ ਰਿਪੋਰਟ ਉਨ੍ਹਾਂ ਲਈ ਕੋਈ ਮੁੱਦਾ ਨਹੀਂ ਹੈ ਅਤੇ ਉਨ੍ਹਾਂ ਕੋਲ ਹੋਰ ਕਈ ਦਿਲਚਸਪ ਅਤੇ ਰਚਨਾਤਮਕ ਚੀਜ਼ਾਂ ਕਰਨ ਲਈ ਹਨ।

ਆਖ਼ਰ ਕੀ ਹੈ ਇਹ ਮਾਮਲਾ?

ਅਮਰੀਕੀ ਖੁਫੀਆ ਏਜੰਸੀਆਂ ਦਾ ਮੰਨਣਾ ਹੈ ਕਿ ਰੂਸ ਨੇ ਚੋਣਾਂ ਦੌਰਾਨ ਟਰੰਪ ਦੇ ਪੱਖ ਵਿੱਚ ਪ੍ਰਭਾਵ ਪਾਉਣ ਦੀ ਕੋਸ਼ਿਸ਼ ਕੀਤੀ।

ਇਹ ਕਿਹਾ ਗਿਆ ਸੀ ਕਿ ਟਰੰਪ ਦੀ ਚੋਣ ਮੁਹਿੰਮ ਟੀਮ ਚੋਣਾ ਤੋਂ ਪਹਿਲਾਂ ਰੂਸ ਨਾਲ ਮਿਲੀ ਸੀ।

ਇਹ ਵੀਡੀਓਜ਼ ਵੀ ਤੁਹਾਨੂੰ ਪਸੰਦ ਆਉਣਗੇ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)