ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਗ੍ਰਿਫ਼ਤਾਰ

ਆਸਿਫ਼ ਅਲੀ ਜ਼ਰਦਾਰੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਹਾਈ ਕੋਰਟ ਨੇ ਜ਼ਰਦਾਰੀ ਦੀ ਭੈਣ ਫਰਾਇਲ ਤਾਲਪੁਰ ਵਲੋਂ ਦਾਇਰ ਕੀਤੀ ਅਗਾਊਂ ਜਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ।

ਜਾਅਲੀ ਬੈਂਕ ਖ਼ਾਤਿਆਂ ਦੇ ਮਾਮਲੇ ਵਿਚ ਅਗਾਊਂ ਜਮਾਨਤ ਦੀ ਅਰਜ਼ੀ ਹਾਈ ਕੋਰਟ ਵਿਚ ਰੱਦ ਹੋਣ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਕੋ-ਚੇਅਰਮੈਨ ਆਸਿਫ਼ ਅਲੀ ਜ਼ਰਦਾਰੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।

ਆਸਿਫ਼ ਅਲੀ ਜ਼ਰਦਾਰੀ ਨੂੰ ਨੈਸ਼ਨਲ ਅਕਾਊਂਟੀਬਿਲਟੀ ਬਿਊਰੋ ਦੀ ਟੀਮ ਨੇ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਹੈ। ਜਿਸ ਤੋਂ ਬਾਅਦ ਪਾਕਿਸਤਾਨ ਵਿਚ ਰੋਸ ਪ੍ਰਦਰਸ਼ਨ ਸ਼ੁਰੂ ਹੋ ਗਏ।

ਇਸਲਾਮਾਬਾਦ ਹਾਈ ਕੋਰਟ ਨੇ ਜ਼ਰਦਾਰੀ ਦੀ ਭੈਣ ਫਰਾਇਲ ਤਾਲਪੁਰ ਵਲੋਂ ਦਾਇਰ ਕੀਤੀ ਅਗਾਊਂ ਜਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ।

ਜਸਟਿਸ ਆਮਿਰ ਫ਼ਾਰੂਕ ਅਤੇ ਜਸਟਿਸ ਮੋਹਸਿਨ ਅਖ਼ਤਰ ਕਿਆਨੀ ਦੀ ਬੈਂਚ ਨੇ ਜ਼ਮਾਨਤ ਅਰਜੀ ਰੱਦ ਕਰਨ ਤੋਂ ਬਾਅਦ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ।

ਵੀਡੀਓ ਕੈਪਸ਼ਨ, ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ

ਜ਼ਰਦਾਰੀ ਅਤੇ ਉਨ੍ਹਾਂ ਦੀ ਭੈਣ ਮਨੀ ਲਾਂਡਰਿੰਗ ਕੇਸ ਵਿੱਚ ਮੁੱਖ ਮੁਲਜ਼ਮ ਹਨ। ਇਨ੍ਹਾਂ ਉੱਪਰ ਗੈਰ-ਕਾਨੰਨੀ ਬੈਂਕ ਖਾਤੇ ਰੱਖਣ ਅਤੇ ਦੇਸ਼ ਤੋਂ ਬਾਹਰ ਪੈਸੇ ਭੇਜਣ ਦੇ ਇਲਜ਼ਾਮ ਹਨ।

ਇਸਲਾਮਾਬਾਦ ਸਥਿਤ ਜ਼ਰਦਾਰੀ ਦੇ ਘਰ ਉੱਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮੀ ਪਹੁੰਚੇ ਸਨ

ਇਹ ਵੀ ਪੜ੍ਹੋ:-

ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਸ਼ੁਰੂ ਵਿੱਚ ਜ਼ਰਦਾਰੀ ਦੇ ਘਰ ਵਿੱਚ ਨੈਬ ਦੀ ਟੀਮ ਨੂੰ ਆਉਣ ਤੋਂ ਰੋਕ ਦਿੱਤਾ ਗਿਆ ਸੀ।

ਗ੍ਰਿਫ਼ਤਾਰੀ ਤੋਂ ਪਹਿਲਾਂ ਨੈਬ ਦੀ ਟੀਮ ਨੂੰ ਪਾਕਿਸਤਾਨ ਦੀ ਕੌਮੀ ਅਸੈਂਬਲੀ ਦੇ ਸਪੀਕਰ ਤੋਂ ਆਗਿਆ ਲੈਣੀ ਪਈ।

ਆਸਿਫ਼ ਅਲੀ ਜ਼ਰਦਾਰੀ
ਤਸਵੀਰ ਕੈਪਸ਼ਨ, ਜ਼ਰਦਾਰੀ ਸਮਰਥਕਾਂ ਨੇ ਸੜ੍ਹਕਾਂ ਵਿਚ ਟਾਇਰਾਂ ਨੂੰ ਅੱਗਾਂ ਲਗਾ ਕੇ ਗ੍ਰਿਫ਼ਤਾਰੀ ਰੋਕਣ ਦੀ ਕੋਸ਼ਿਸ਼ ਵੀ ਕੀਤੀ।

ਅਦਾਲਤ ਦਾ ਫ਼ੈਸਲਾ ਆਉਣ ਤੋਂ ਪਹਿਲਾਂ ਹੀ ਜ਼ਰਦਾਰੀ ਅਤੇ ਉਨ੍ਹਾਂ ਦੀ ਭੈਣ ਬਾਹਰ ਆ ਗਏ ਸਨ। ਜ਼ਰਦਾਰੀ ਕੋਲ ਇਸਲਾਮਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ।

ਜ਼ਰਦਾਰੀ ਅਤੇ ਉਨ੍ਹਾਂ ਦੀ ਭੈਣ ਉੱਪਰ ਜਾਅਲੀ ਬੈਂਕ ਖਾਤਿਆਂ ਰਾਹੀਂ 4.4 ਅਰਬ ਰੁਪਏ ਵਿਦੇਸ਼ ਭੇਜਣ ਦਾ ਇਲਜ਼ਾਮ ਹੈ।

ਆਸਿਫ਼ ਅਲੀ ਜ਼ਰਦਾਰੀ ਦੇ ਪੁੱਤਰ ਬਿਲਾਵਲ ਭੁੱਟੋ ਨੇ ਗ੍ਰਿਫ਼ਤਾਰੀ ਤੋਂ ਬਾਅਦ ਆਪਣੇ ਵਰਕਰਾਂ ਨੂੰ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ ਹੈ।

ਆਸਿਫ਼ ਅਲੀ ਜ਼ਰਦਾਰੀ
ਤਸਵੀਰ ਕੈਪਸ਼ਨ, ਰੋਸ ਮੁਜ਼ਾਹਰੇ ਸ਼ੁਰੂ ਹੋਣ ਕਾਰਨ ਸੜ੍ਹਕਾਂ ਉੱਤੇ ਤਣਾਅ ਬਣ ਗਿਆ ।
ਆਸਿਫ਼ ਅਲੀ ਜ਼ਰਦਾਰੀ
ਤਸਵੀਰ ਕੈਪਸ਼ਨ, ਇਸਲਾਮਾਬਾਦ ਵਿਚ ਗ੍ਰਿਫ਼ਤਾਰੀ ਵੇਲੇ ਮੀਡੀਆ ਕਰਮੀਆਂ ਨੂੰ ਤਸਵੀਰਾਂ ਲਈ ਇੰਝ ਜੱਦੋਜਹਿਦ ਕਰਨੀ ਪਈ ।

ਇਹ ਵੀਡੀਓਜ਼ ਵੀ ਤੁਹਾਨੂੰ ਪਸੰਦ ਆ ਸਕਦੇ ਹਨ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)