2019 World Cup: ਭਾਰਤ ਨੇ ਵੈਸਟ ਇੰਡੀਜ਼ ਨੂੰ 125 ਦੌੜਾਂ ਨਾਲ ਹਰਾਇਆ

ਤਸਵੀਰ ਸਰੋਤ, Getty Images
ਭਾਰਤ ਨੇ ਵੈਸਟ ਇੰਡੀਜ਼ ਨੂੰ 125 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤ ਵੱਲੋਂ ਮੁਹੰਮਦ ਸ਼ਮੀ ਨੇ ਚਾਰ ਵਿਕਟਾਂ ਲਈਆਂ ਹਨ।
ਇਸ ਤੋਂ ਇਲਾਵਾ ਜਸਪ੍ਰੀਤ ਬੁਮਰਾਹ ਤੇ ਯੁਜਵੇਂਦਰ ਚਾਹਲ ਨੇ 2-2 ਵਿਕਟਾਂ ਲਈਆਂ ਹਨ।
ਵੈਸਟ ਇੰਡੀਜ਼ ਵੱਲੋਂ ਪੰਜ ਬੱਲੇਬਾਜ਼ ਦਹਾਈ ਦਾ ਅੰਕੜਾ ਵੀ ਪਾਰ ਨਹੀਂ ਕਰ ਸਕੇ। ਉਨ੍ਹਾਂ ਵੱਲੋਂ ਸਭ ਤੋਂ ਜ਼ਿਆਦਾ 31 ਦੌੜਾਂ ਐਮਬਰਿਸ ਨੇ ਬਣਾਈਆਂ ਹਨ।
ਇਸ ਤੋਂ ਪਹਿਲਾਂ ਭਾਰਤ ਨੇ ਟਾਸ ਜਿੱਤੇ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 268 ਦੌੜਾਂ ਬਣਾਈਆਂ ਸਨ। ਭਾਰਤ ਦੀ ਸ਼ੁਰੂਆਤ ਜ਼ਿਆਦਾ ਚੰਗੀ ਨਹੀਂ ਰਹੀ ਸੀ।
ਰੋਹਿਤ ਸ਼ਰਮਾ 18 ਦੌੜਾਂ ਬਣਾ ਕੇ ਆਊਟ ਹੋਏ ਸਨ। ਇਸ ਤੋਂ ਬਾਅਦ ਕੇ ਐੱਲ ਰਾਹੁਲ ਤੇ ਵਿਰਾਟ ਕੋਹਲੀ ਨੇ ਪਾਰੀ ਨੂੰ ਸਾਂਭਿਆ ਸੀ। ਪਰ ਫਿਰ ਕੇ ਐੱਲ ਰਾਹੁਲ ਵੀ 48 ਦੌੜਾਂ ਬਣਾ ਕੇ ਆਊਟ ਹੋ ਗਏ।
ਕੇ ਐੱਲ ਰਾਹੁਲ ਨੂੰ ਵੈਸਟ ਇੰਡੀਜ਼ ਦੇ ਕਪਤਾਨ ਜੈਸਨ ਹੋਲਡਰ ਨੇ ਬੋਲਡ ਕਰ ਦਿੱਤਾ।
ਕਪਤਾਨ ਵਿਰਾਟ ਕੋਹਲੀ ਨੇ ਇਸ ਮੈਚ ਵਿੱਚ ਵਿੱਚ ਵੀ ਕਪਤਾਨੀ ਪਾਰੀ ਖੇਡੀ। ਉਨ੍ਹਾਂ ਨੇ 72 ਦੌੜਾਂ ਬਣਾਈਆਂ।
ਵਿਜੇ ਸ਼ੰਕਰ 14 ਦੌੜਾਂ ਬਣਾ ਕੇ ਆਊਟ ਹੋ ਹਏ ਹਨ। ਉਨ੍ਹਾਂ ਦਾ ਵਿਕਟ ਵੀ ਕੇਮਾਰ ਰੋਚ ਨੇ ਲਿਆ । ਵੈਸਟ ਇੰਡੀਜ਼ ਵੱਲੋਂ ਕੇਮਾਰ ਰੋਚ ਤੇ ਕੌਟਰੈਲ ਵੱਲੋਂ ਸ਼ਾਨਦਾਰ ਗੇਂਦਬਾਜ਼ੀ ਕੀਤੀ ਗਈ ਹੈ।
ਮਹਿੰਦਰ ਸਿੰਘ ਧੋਨੀ ਨੇ ਪਾਰੀ ਨੂੰ ਸਾਂਭਿਆ। ਉਨ੍ਹਾਂ ਨੇ ਵਿਰਾਟ ਕੋਹਲੀ ਨਾਲ ਸਾਝੇਦਾਰੀ ਕੀਤੀ। ਵਿਰਾਟ ਕੋਹਲੀ ਤੋਂ ਬਾਅਦ ਹਾਰਦਿਕ ਪਾਂਡਿਆ ਨੇ ਵੀ ਸ਼ਾਨਦਾਰ 48 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ ਇਹ ਦੌੜਾਂ 38 ਗੇਂਦਾਂ ’ਤੇ ਬਣਾਈਆਂ।
ਕੇਧਾਰ ਜਾਧਵ ਇਸ ਵਾਰ ਕੁਝ ਖਾਸ ਨਹੀਂ ਕਰ ਸਕੇ ਅਤੇ 7 ਦੌੜਾਂ ਬਣਾ ਕੇ ਆਊਟ ਹੋ ਗਏ। ਵੈਸਟ ਇੰਡੀਜ਼ ਦੀ ਸ਼ੁਰੂਆਤ ਵੀ ਮਾੜੀ ਰਹੀ। ਉਨ੍ਹਾਂ ਦੇ ਸਟਾਰ ਬੱਲੇਬਾਜ਼ ਕ੍ਰਿਸ ਗੇਲ ਜਲਦੀ ਹੀ ਆਊਟ ਹੋ ਗਏ।
ਉਸ ਤੋਂ ਬਾਅਦ ਭਾਰਤੀ ਗੇਂਦਬਾਜ਼ੀ ਅੱਗੇ ਕੋਈ ਵੀ ਵੈਸਟ ਇੰਡੀਜ਼ ਦਾ ਬੱਲੇਬਾਜ਼ ਖ਼ਾਸ ਚੁਣੌਤੀ ਪੇਸ਼ ਨਹੀਂ ਕਰ ਸਕਿਆ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post

ਤਸਵੀਰ ਸਰੋਤ, PA Media
ਇਹ ਵੀ ਪੜ੍ਹੋ:












