ਟਰੰਪ ਦਾ ਕਸ਼ਮੀਰ ਗਿਆਨ: ਉੱਥੇ ਹਿੰਦੂਆਂ ਤੇ ਮੁਸਲਮਾਨਾਂ ’ਚ ਨਹੀਂ ਬਣਦੀ, ਗੱਲਬਾਤ ਵੀ ਸੈਂਕੜੇ ਸਾਲਾਂ ਤੋਂ ਜਾਰੀ ਹੈ

    • ਲੇਖਕ, ਸਲਮਾਨ ਰਿਜ਼ਵੀ
    • ਰੋਲ, ਨਿਊਯਾਰਕ ਤੋਂ ਬੀਬੀਸੀ ਲਈ

ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ਤੇ ਪਾਕਿਸਤਾਨ ਵਿਚਾਲੇ ਕਸ਼ਮੀਰ ਮਸਲੇ 'ਤੇ ਵਿਚੋਲੇ ਦੀ ਭੂਮਿਕਾ ਨਿਭਾਉਣ ਦੀ ਪੇਸ਼ਕਸ਼ ਕੀਤੀ ਹੈ।

ਡੌਨਲਡ ਟਰੰਪ ਨੇ ਕਿਹਾ ਹੈ ਕਿ ਉਹ ਇਸ ਹਫ਼ਤੇ ਦੇ ਆਖਿਰ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫਰਾਂਸ ਵਿੱਚ ਵੀ ਮੁਲਾਕਾਤ ਕਰਨਗੇ।

ਭਾਰਤ ਦੇ ਇਸੇ ਮਹੀਨੇ ਦੀ 5 ਤਰੀਕ ਨੂੰ ਭਾਰਤ-ਸ਼ਾਸਿਤ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਨੂੰ ਖ਼ਤਮ ਕਰ ਦਿੱਤੀ ਸੀ।

ਇਸ ਵਿਚਾਲੇ ਦੋਵਾਂ ਦੇਸਾਂ ਦੇ ਸਬੰਧਾਂ ਵਿੱਚ ਤਣਾਅ ਪੈਦਾ ਹੋ ਗਿਆ ਸੀ।

ਇਹ ਵੀ ਪੜ੍ਹੋ-

ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤ ਤੇ ਪਾਕਿਸਤਾਨ ਵਿਚਾਲੇ ਕਸ਼ਮੀਰ ਮੁੱਦੇ 'ਤੇ ਇੱਕ ਵਾਰ ਫਿਰ ਵਿਚੋਲਗੀ ਕਰਨ ਦੀ ਪੇਸ਼ਕਸ਼ ਕੀਤੀ ਹੈ।

ਉਨ੍ਹਾਂ ਨੇ ਕਿਹਾ, “ਕਸ਼ਮੀਰ ਇੱਕ ਬਹੁਤ ਉਲਝਿਆ ਹੋਇਆ ਮਾਮਲਾ ਹੈ। ਇੱਥੇ ਮੁਸਲਮਾਨ ਵੀ ਹਨ ਅਤੇ ਹਿੰਦੂ ਵੀ ਪਰ ਮੈਂ ਇਹ ਕਹਾਂਗਾ ਕਿ ਉਨ੍ਹਾਂ ਦੇ ਵਿਚਾਲੇ ਬਣਦੀ ਨਹੀਂ ਹੈ।”

ਟਰੰਪ ਨੇ ਕਿਹਾ, "ਇਹ ਮਸਲਾ ਕਾਫੀ ਲੰਬੇ ਸਮੇਂ ਤੋਂ ਕਾਇਮ ਹੈ। ਮੈਂ ਕੋਸ਼ਿਸ਼ ਕਰ ਰਿਹਾ ਹਾਂ ਕਿ ਇਸ ਵਿੱਚ ਵਿਚਲੋਗੀ ਕਰ ਸਕਾਂ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੇਰੇ ਚੰਗੇ ਸਬੰਧ ਹਨ।"

"ਮੈਂ ਇਸ ਹਫ਼ਤੇ ਦੇ ਆਖਿਰ ਵਿੱਚ ਫਰਾਂਸ ਵਿੱਚ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਾਂਗਾ।"

ਟਰੰਪ ਦਾ ਕਹਿਣਾ ਸੀ ਕਿ ਉਹ ਭਾਰਤ ਤੇ ਪਾਕਿਸਤਾਨ ਦੇ ਆਗੂਆਂ ਦੇ ਸੰਪਰਕ ਵਿੱਚ ਹਨ।

ਪਰ ਭਾਰਤ ਹਮੇਸ਼ਾ ਕਸ਼ਮੀਰ ਦੇ ਮੁੱਦੇ 'ਤੇ ਕਿਸੇ ਦੀ ਵੀ ਵਿਚੋਲਗੀ ਨੂੰ ਰੱਦ ਕਰਦਾ ਰਿਹਾ ਹੈ।

ਇਸ ਤੋਂ ਪਹਿਲਾਂ ਵੀ ਰਾਸ਼ਟਰਪਤੀ ਟਰੰਪ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦੌਰਾਨ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ।

ਉਸ ਵੇਲੇ ਟਰੰਪ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਨੂੰ ਕਸ਼ਮੀਰ ਮਸਲੇ 'ਤੇ ਵਿਚੋਲਗੀ ਕਰਨ ਨੂੰ ਕਿਹਾ ਸੀ।

ਪਰ ਭਾਰਤ ਨੇ ਇਸ ਦਾਅਵੇ ਨੂੰ ਖਾਰਿਜ ਕੀਤਾ ਸੀ।

ਇਹ ਵੀ ਪੜ੍ਹੋ-

ਇਹ ਵੀਡੀਓ ਵੀ ਦੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)