You’re viewing a text-only version of this website that uses less data. View the main version of the website including all images and videos.
PV Sindhu: ਬੈਡਮਿੰਟਨ ਵਿੱਚ ਵਰਲਡ ਚੈਂਪੀਅਨ ਬਣੀ ਪੀਵੀ ਸਿੰਧੂ ਬਾਰੇ 7 ਗੱਲਾਂ
ਭਾਰਤ ਦੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਚੈਂਪੀਅਨਸ਼ਿਪ ਜਿੱਤ ਲਈ ਹੈ। ਸਿੰਧੂ ਇਹ ਖਿਤਾਬ ਜਿੱਤਣ ਵਾਲੀ ਭਾਰਤ ਦੀ ਪਹਿਲੀ ਖਿਡਾਰਨ ਬਣ ਗਈ ਹੈ।
ਸਿੰਧੂ ਨੇ ਫਾਈਨਲ ਵਿੱਚ ਜਾਪਾਨ ਦੀ ਨੋਜ਼ੋਮੀ ਓਕੁਹਾਰਾ ਨੂੰ 21-7, 21-7 ਨਾਲ ਹਰਾਇਆ ਹੈ।
ਸਵਿੱਟਜ਼ਰਲੈਂਡ ਵਿੱਚ ਖੇਡੇ ਗਏ ਟੂਰਨਾਮੈਂਟ ਦੇ ਫਾਈਨਲ ਵਿੱਚ ਸਿੰਧੂ ਨੇ ਦਬਦਬਾ ਬਣਾ ਕੇ ਰੱਖਿਆ ਸੀ ਅਤੇ 37 ਮਿੰਟ ਚੱਲੇ ਮੈਚ ਨੂੰ ਆਪਣੇ ਨਾਂ ਕਰ ਲਿਆ।
ਸਿੰਧੂ ਲਗਾਤਾਰ ਤੀਸਰੀ ਵਾਰ ਫਾਈਨਲ ਖੇਡ ਰਹੀ ਸੀ ਪਰ ਖ਼ਿਤਾਬ ਪਹਿਲੀ ਵਾਰ ਆਪਣੇ ਨਾਂ ਕੀਤਾ।
ਸਿੰਧੂ ਨੇ ਆਪਣੀ ਇਸ ਜਿੱਤ 'ਤੇ ਕਿਹਾ, ''ਭਾਰਤੀ ਹੋਣ ਦੇ ਨਾਤੇ ਮੇਰੇ ਲਈ ਇਹ ਬਹੁਤ ਹੀ ਖਾਸ ਪਲ ਹੈ। ਮੈਂ ਦੋ ਵਾਰ ਸਿਲਵਰ ਮੈਡਲ ਜਿੱਤਿਆ ਤੇ ਹੁਣ ਗੋਲਡ ਜੋ ਮੈਂ ਹਮੇਸ਼ਾ ਤੋਂ ਚਾਹੁੰਦੀ ਸੀ।''
ਪੀਵੀ ਸਿੰਧੂ ਦੀ ਜਿੱਤ ਦਾ ਪਰਿਵਾਰ ਵੱਲੋਂ ਵੀ ਜਸ਼ਨ ਮਨਾਇਆ ਗਿਆ। ਉਨ੍ਹਾਂ ਦੀ ਮਾਂ ਪੀ ਵਿਜਿਆ ਨੇ ਕਿਹਾ ਕਿ ਉਨ੍ਹਾਂ ਦੇ ਜਨਮ ਦਿਨ 'ਤੇ ਇਸ ਤੋਂ ਵੱਡਾ ਕੋਈ ਤੋਹਫ਼ਾ ਨਹੀਂ ਹੋ ਸਕਦਾ ਸੀ।
ਇਸ ਮੌਕੇ ਸਿਆਸਤਦਾਨਾਂ ਤੋਂ ਲੈ ਕੇ ਬਾਲੀਵੁੱਡ ਤੇ ਖੇਡ ਜਗਤ ਦੀਆਂ ਹਸਤੀਆਂ ਨੇ ਪੀਵੀ ਸਿੰਧੂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।
ਇਹ ਵੀ ਪੜ੍ਹੋ-
ਪੀਵੀ ਸਿੰਧੂ ਦੀਆਂ ਉਪਲਬਧੀਆਂ
ਇਸ ਤੋਂ ਪਹਿਲਾਂ ਏਸ਼ੀਆਈ ਖੇਡਾਂ 2018 ਵਿੱਚ ਪੀ ਵੀ ਸਿੰਧੂ ਨੇ ਬੈਡਮਿਨਟਨ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਨਵਾਂ ਰਿਕਾਰਡ ਬਣਾਇਆ ਸੀ, ਉਦੋਂ ਵੀ ਅਜਿਹਾ ਕਰਨ ਵਾਲੀ ਉਹ ਪਹਿਲੀ ਭਾਰਤੀ ਸੀ।
ਸਿੰਧੂ ਭਾਰਤ ਲਈ ਓਲੰਪਿਕ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ਵਾਲੀ ਵੀ ਪਹਿਲੀ ਮਹਿਲਾ ਹੈ।
ਸਾਲ 2016 ਦੇ ਓਲੰਪਿਕ ਵਿੱਚ ਸਿੰਧੂ ਫਾਈਨਲ ਮੁਕਾਬਲੇ ਵਿੱਚ ਪਹੁੰਚਣ ਵਾਲੀ ਪਹਿਲੀ ਭਾਰਤੀ ਖਿਡਾਰਨ ਬਣੀ। ਫਾਈਨਲ ਵਿੱਚ ਉਹ ਭਾਵੇਂ ਹਾਰ ਗਏ ਪਰ ਚਾਂਦੀ ਦਾ ਮੈਡਲ ਉਨ੍ਹਾਂ ਲਈ ਵੱਡੀ ਪ੍ਰਾਪਤੀ ਸੀ। ਉਹ ਵੀ ਉਸ ਸਮੇਂ ਜਦੋਂ ਸਾਇਨਾ ਸੱਟ ਲੱਗਣ ਕਰਕੇ ਓਲੰਪਿਕ ਤੋਂ ਬਾਹਰ ਹੋ ਗਏ ਸਨ।
ਇਹ ਵੀ ਪੜ੍ਹੋ-
ਕੌਣ ਹੈ ਪੀ.ਵੀ. ਸਿੰਧੂ?
- 5 ਜੁਲਾਈ 1995 ਨੂੰ ਤੇਲੰਗਾਨਾ ਵਿੱਚ ਪੈਦਾ ਹੋਈ 24 ਸਾਲਾ ਪੀਵੀ ਸਿੰਧੂ ਦਾ ਸਿਤਾਰਾ ਇਨ੍ਹਾਂ ਦਿਨੀਂ ਚੜ੍ਹਤ 'ਤੇ ਹੈ। ਉਹ ਵਿਸ਼ਵ ਰੈਂਕਿੰਗ ਵਿੱਚ ਤੀਜੇ ਨੰਬਰ ਦੀ ਖਿਡਾਰਨ ਹਨ।
- ਸਾਇਨਾ ਨੇਹਵਾਲ ਵਾਂਗ ਹੀ ਸਿੰਧੂ ਨੂੰ ਵੀ ਕੋਚ ਗੋਪੀ ਚੰਦ ਨੇ ਹੀ ਪਰਖਿਆ ਤੇ ਤਰਾਸ਼ਿਆ ਹੈ।
- ਸਾਇਨਾ ਵਾਂਗ ਹੀ ਘੱਟ ਉਮਰ ਵਿੱਚ ਸਿੰਧੂ ਦਾ ਜੇਤੂ ਸਫਰ ਸ਼ੁਰੂ ਹੋਇਆ ਸੀ- ਅੰਡਰ-10, ਅੰਡਰ-13 ਵਰਗੇ ਮੁਕਾਬਲੇ ਉਹ ਲਗਾਤਾਰ ਜਿੱਤਣ ਲੱਗੇ।
- 2013 ਅਤੇ 2014 ਵਿੱਚ ਉਨ੍ਹਾਂ ਨੇ ਲਗਾਤਾਰ ਵਿਸ਼ਵ ਚੈਂਪੀਅਨਸ਼ਿਪ ਮੈਡਲ ਜਿੱਤੇ। ਬੈਡਮਿੰਟਨ ਵਿੱਚ ਕਿਸੇ ਭਾਰਤੀ ਮਹਿਲਾ ਨੇ ਅਜਿਹਾ ਮਾਅਰਕਾ ਪਹਿਲੀ ਵਾਰ ਮਾਰਿਆ ਸੀ। ਇਹ ਉਹ ਸਮਾਂ ਸੀ ਜਦੋਂ ਸਾਇਨਾ ਨੇਹਵਾਲ ਵੀ ਟਾਪ ਫਾਰਮ ਵਿੱਚ ਚੱਲ ਰਹੇ ਸਨ। ਦੋਹਾਂ ਵਿੱਚ ਕਾਂਪੀਟੀਸ਼ਨ ਸ਼ੁਰੂ ਹੋ ਚੁੱਕਿਆ ਸੀ।
- 24 ਸਾਲਾਂ ਦੀ ਸਿੰਧੂ ਨੂੰ ਭਾਰਤ ਦਾ ਚੌਥਾ ਸਭ ਤੋਂ ਉੱਚਾ ਨਾਗਰਿਕ ਸਨਮਾਨ, ਪਦਮ ਸ਼੍ਰੀ ਵੀ ਮਿਲਿਆ ਹੈ।
- ਲਗਭਗ 5 ਫੁੱਟ 11 ਇੰਚ ਲੰਮੀ ਪੀ ਵੀ ਸਿੰਧੂ ਦੇ ਪਿਤਾ ਪੀ ਵੀ ਰਮੱਨਾ ਅਤੇ ਮਾਂ ਪੀ ਵਿਜਿਆ ਵਾਲੀਬਾਲ ਖਿਡਾਰੀ ਰਹਿ ਚੁੱਕੇ ਹਨ।
- ਸਿੰਧੂ ਦੁਨੀਆਂ ਦੀ ਸੱਤਵੀਂ ਸਭ ਤੋਂ ਕਮਾਊ ਮਹਿਲਾ ਖਿਡਾਰਨ ਵੀ ਰਹੀ ਹੈ।
ਇਹ ਵੀ ਦੇਖੋ: