ਮੋਦੀ ਨੂੰ ਬਿਲ ਗੇਟਸ ਵੱਲੋਂ ਮਿਲਣ ਵਾਲੇ ਐਵਾਰਡ 'ਤੇ ਇਤਰਾਜ਼ ਕਿਉਂ

ਨਰਿੰਦਰ ਮੋਦੀ

ਤਸਵੀਰ ਸਰੋਤ, PTI

ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਨੂੰ ਕਈ ਗਲੋਬਲ ਐਵਾਰਡ ਮਿਲੇ ਹਨ। ਅਜਿਹਾ ਹੀ ਇੱਕ ਹੋਰ ਐਵਾਰਡ ਮਿਲਣ ਵਾਲਾ ਹੈ ਅਤੇ ਜਿਸ 'ਤੇ ਕਾਫੀ ਵਿਵਾਦ ਹੋ ਰਿਹਾ ਹੈ।

ਬਿਲ ਐਂਡ ਮੇਲਿੰਡਾ ਗੇਟਸ ਫਾਊਂਡੇਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸੇ ਮਹੀਨੇ 'ਗਲੋਬਲ ਗੋਲਕੀਪਰ ਐਵਾਰਡ' ਦੇਣ ਦਾ ਐਲਾਨ ਕੀਤਾ ਹੈ। ਪਰ ਇਸ ਐਲਾਨ ਦੇ ਬਾਅਦ ਮਸ਼ਹੂਰ ਵਕੀਲਾਂ, ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਸਮਾਜਿਕ ਕਾਰਕੁਨਾਂ ਨੇ ਬਿਲ ਐਂਡ ਮੇਲਿੰਡਾ ਗੇਟਸ ਫਾਊਂਡੇਸ਼ਨ ਦੀ ਸਖ਼ਤ ਆਲੋਚਨਾ ਕੀਤੀ ਹੈ।

ਫਾਊਂਡੇਸ਼ਨ 24 ਸਤੰਬਰ ਨੂੰ ਚੌਥੇ ਸਾਲਾਨਾ ਗੋਲਕੀਪਰਸ ਗਲੋਬਲ ਗੋਲਸ ਐਵਾਰਡ ਦੌਰਾਨ ਪ੍ਰਧਾਨ ਮੰਤਰੀ ਨੂੰ ਸਨਮਾਨਿਤ ਕਰੇਗੀ।

ਇਹ ਐਵਾਰਡ ਪ੍ਰਧਾਨ ਮੰਤਰੀ ਮੋਦੀ ਦੇ ਫਲੈਗਸ਼ਿਪ ਪ੍ਰੋਗਰਾਮ ‘ਸਵੱਛ ਭਾਰਤ ਅਭਿਆਨ’ ਨੂੰ ਲੈ ਕੇ ਹੈ।

ਸਰਕਾਰ ਦਾ ਦਾਅਵਾ ਹੈ ਕਿ ਇਸ ਪ੍ਰੋਗਰਾਮ ਰਾਹੀਂ ਦੇਸ ਵਿੱਚ ਲੱਖਾਂ ਪਖਾਨੇ ਬਣਾਏ ਗਏ ਹਨ ਅਤੇ ਸਫਾਈ ਪ੍ਰਤੀ ਲੋਕਾਂ ਵਿੱਚ ਵਿਆਪਕ ਜਾਗਰੂਕਤਾ ਆਈ ਹੈ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਪਰ ਮੋਦੀ ਨੂੰ ਐਵਾਰਡ ਦੇਣ ਦੇ ਐਲਾਨ ਤੋਂ ਬਾਅਦ ਤੋਂ ਗੇਟਸ ਫਾਊਂਡੇਸ਼ਨ ਦੀ ਆਲੋਚਨਾ ਹੋ ਰਹੀ ਹੈ।

ਆਲੋਚਨਾ ਕਿਉਂ ਹੋ ਰਹੀ ਹੈ?

1976 ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮੇਰਿਡ ਮੈਗਵੇਈਰ ਨੇ ਗੇਟਸ ਫਾਊਂਡੇਸ਼ਨ ਨੂੰ ਆਪਣੇ ਪੱਤਰ 'ਚ ਲਿਖਿਆ, "ਸਾਨੂੰ ਇਹ ਜਾਣ ਕੇ ਬਹੁਤ ਹੈਰਾਨੀ ਹੋਈ ਹੈ ਕਿ ਬਿਲ ਐਂਡ ਮੇਲਿੰਡਾ ਗੇਟਸ ਫਾਊਂਡੇਸ਼ਨ ਇਸ ਮਹੀਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੁਰਸਕਾਰ ਦੇਵੇਗਾ।"

"ਨਰਿੰਦਰ ਮੋਦੀ ਦੇ ਰਾਜ ਵਿੱਚ ਭਾਰਤ ਖ਼ਤਰਨਾਕ ਅਤੇ ਘਾਤਕ ਦੌਰ ਵੱਲ ਵਧ ਰਿਹਾ ਹੈ, ਜਿਸ ਕਾਰਨ ਮਨੁੱਖੀ ਅਧਿਕਾਰ ਅਤੇ ਲੋਕਤੰਤਰ ਲਗਾਤਾਰ ਕਮਜ਼ੋਰ ਹੋਇਆ ਹੈ। ਇਹ ਸਾਨੂੰ ਖ਼ਾਸ ਤੌਰ 'ਤੇ ਪਰੇਸ਼ਾਨ ਕਰ ਰਿਹਾ ਹੈ ਕਿਉਂਕਿ ਤੁਹਾਡੇ ਫਾਊਂਡੇਸ਼ਨ ਦਾ ਐਲਾਨਿਆ ਮਿਸ਼ਨ ਜੀਵਨ ਨੂੰ ਸੁਰੱਖਿਅਤ ਕਰਨਾ ਅਤੇ ਅਸਮਾਨਤਾ ਨਾਲ ਲੜਨਾ ਹੈ।"

ਇਸ ਪੱਤਰ ਵਿੱਚ ਉਨ੍ਹਾਂ ਨੇ ਭਾਰਤ ਵਿੱਚ ਘੱਟ ਗਿਣਤੀਆਂ (ਖ਼ਾਸ ਕਰਕੇ ਮੁਸਲਮਾਨਾਂ, ਈਸਾਈਆਂ ਅਤੇ ਦਲਿਤਾਂ) 'ਤੇ ਵਧੇ ਹਮਲੇ, ਆਸਾਮ ਅਤੇ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਕਥਿਤ ਉਲੰਘਣਾ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਫਾਊਂਡੇਸ਼ਨ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਪੁਰਸਕਾਰ ਦਿੱਤੇ ਜਾਣ 'ਤੇ ਦੁਬਾਰਾ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ-

ਬਿਲ ਐਂਡ ਮੇਲਿੰਡਾ ਫਾਊਂਡੇਸ਼ਨ

ਤਸਵੀਰ ਸਰੋਤ, Reuters

ਤਸਵੀਰ ਕੈਪਸ਼ਨ, ਬਿਲ ਐਂਡ ਮੇਲਿੰਡਾ ਫਾਊਂਡੇਸ਼ਨ

ਇਸ ਸਨਮਾਨ ਦੇ ਐਲਾਨ ਦੇ ਸਮੇਂ ਨੂੰ ਲੈ ਕੇ ਵੀ ਆਲੋਚਨਾ ਹੋ ਰਹੀ ਹੈ। ਇਸ ਵੇਲੇ ਆਸਾਮ ਅਤੇ ਜੰਮੂ-ਕਸ਼ਮੀਰ ਵਿੱਚ ਮੋਦੀ ਸਰਕਾਰ ਨੇ ਵਿਵਾਦਿਤ ਫ਼ੈਸਲੇ ਲਏ ਹਨ, ਜਿਸ ਦੀ ਆਲੋਚਨਾ ਹੋ ਰਹੀ ਹੈ।

ਜੰਮੂ-ਕਸ਼ਮੀਰ ਵਿੱਚ 5 ਅਗਸਤ ਦੇ ਬਾਅਦ ਤੋਂ ਹੀ ਹਾਲਾਤ ਆਮ ਨਹੀਂ ਹੋ ਸਕੇ ਹਨ। ਕਸ਼ਮੀਰ ਵਿੱਚ ਕਈ ਜ਼ਰੂਰੀ ਸੇਵਾਵਾਂ ਅੱਜ ਵੀ ਪਾਬੰਦੀਸ਼ੁਦਾ ਹਨ। ਕਸ਼ਮੀਰ ਵਿੱਚ ਭਾਰਤ ਸਰਕਾਰ 'ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਗੰਭੀਰ ਇਲਜ਼ਾਮ ਲੱਗ ਰਹੇ ਹਨ।

ਨਰਿੰਦਰ ਮੋਦੀ ਨੂੰ ਦਿੱਤਾ ਜਾਣ ਵਾਲਾ ਇਹ ਐਵਾਰਡ ਉਨ੍ਹਾਂ ਨੂੰ ਪੂਰੀ ਦੁਨੀਆਂ ਵਿੱਚ ਮਿਲੇ ਐਵਾਰਡਾਂ ਵਿਚੋਂ ਸਭ ਤੋਂ ਨਵਾਂ ਹੈ।

ਮੰਗਲਵਾਰ ਨੂੰ ਸਮਾਜ ਸੇਵਾ ਨਾਲ ਜੁੜੀਆਂ ਦੱਖਣੀ ਏਸ਼ਾਈ ਅਮਰੀਕੀਆਂ ਦੇ ਇੱਕ ਸਮੂਹ ਨੇ ਗੇਟਸ ਫਾਊਂਡੇਸ਼ਨ ਨੂੰ ਇੱਕ ਖੁੱਲੀ ਚਿੱਠੀ ਲਿਖੀ ਹੈ।

ਇਸ ਖ਼ਤ ਵਿੱਚ ਕਥਿਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਹਵਾਲਾ ਦਿੰਦਿਆਂ ਹੋਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁਰਸਕਾਰ ਦੇਣ ਦੀ ਆਲੋਚਨਾ ਕੀਤੀ ਗਈ ਹੈ।

ਕਸ਼ਮੀਰ

ਤਸਵੀਰ ਸਰੋਤ, Getty Images

ਇਸ ਚਿੱਠੀ ਵਿੱਚ ਲਿਖਿਆ ਗਿਆ ਹੈ, "ਬੀਤੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ 80 ਲੱਖ ਲੋਕਾਂ ਨੂੰ ਨਜ਼ਰਬੰਦ ਕਰ ਕੇ ਰੱਖਿਆ ਹੋਇਆ ਹੈ। ਬਾਹਰੀ ਦੁਨੀਆਂ ਤੋਂ ਉਥੋਂ ਦੀਆਂ ਸੰਚਾਰ ਸਹੂਲਤਾਂ ਅਤੇ ਮੀਡੀਆ ਕਵਰੇਜ਼ ਬੰਦ ਹਨ। ਉੱਥੇ ਬੱਚਿਆਂ ਸਣੇ ਹਜ਼ਾਰਾਂ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।"

ਇਸ ਵਿੱਚ ਲਿਖਿਆ ਗਿਆ ਹੈ, "ਭਾਰਤੀ ਸੁਰੱਖਿਆ ਕਰਮੀਆਂ ਵੱਲੋਂ ਸਥਾਨਕ ਲੋਕਾਂ ਨੂੰ ਕੁੱਟਣ, ਤਸੀਹੇ ਦੇਣ ਅਤੇ ਇੱਕ ਛੋਟੇ ਬੱਚੇ ਦੇ ਕਤਲ ਤੱਕ ਦੀ ਰਿਪੋਰਟ ਵੀ ਸਾਹਮਣੇ ਆ ਰਹੀ ਹੈ।"

"ਇਹ ਪੁਰਸਕਾਰ ਭਾਰਤ ਸਰਕਾਰ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਵਿਰੋਧ ਵਿੱਚ ਕੌਮਾਂਤਰੀ ਭਾਈਚਾਰੇ ਦੀ ਅਣਦੇਖੀ ਅਤੇ ਚੁੱਪ ਧਾਰਨ ਨੂੰ ਦਰਸਾਏਗਾ।"

ਜਦੋਂ ਤੋਂ ਮੋਦੀ ਸੱਤਾ ਵਿੱਚ ਆਏ ਹਨ, ਉਨ੍ਹਾਂ ਨੇ ਦੁਨੀਆਂ ਦੇ ਕਈ ਦੇਸਾਂ ਤੋਂ ਪੁਰਸਕਾਰ ਮਿਲੇ ਹਨ।

ਮੋਦੀ ਨੂੰ ਫਿਲਿਪ ਕੋਟਲਰ ਰਾਸ਼ਟਰਪਤੀ ਪੁਰਸਕਾਰ, "ਲੋਕਤੰਤਰ ਅਤੇ ਆਰਥਿਕ ਵਿਕਾਸ ਨੂੰ ਨਵਾਂ ਜੀਵਨ ਦੇਣ" ਲਈ, ਤਾਂ ਉੱਥੇ ਹੀ ਸੋਲ ਸ਼ਾਂਤੀ ਪੁਰਕਸਾਰ "ਗਰੀਬ ਅਤੇ ਅਮੀਰ ਵਿਚਾਲੇ ਸਮਾਜਿਕ ਅਤੇ ਆਰਥਿਕ ਨਾ-ਬਰਾਬਰੀ ਨੂੰ ਦੂਰ ਕਰਨ" ਲਈ ਦਿੱਤਾ ਗਿਆ ਹੈ।

ਐਨਆਰਸੀ

ਤਸਵੀਰ ਸਰੋਤ, Getty Images

ਦੱਖਣੀ ਕੋਰੀਆ ਯਾਨਿ ਸੋਲ ਦੇ ਇਸ ਸਨਮਾਨ ਦੀ ਵੀ ਆਲੋਚਨਾ ਹੋਈ ਕਿਉਂਕਿ ਅਰਥ-ਵਿਵਸਥਾ ਦੇ ਜਾਣਕਾਰ ਨੋਟਬੰਦੀ ਸਣੇ ਮੋਦੀ ਦੀਆਂ ਕਈ ਆਰਥਿਕ ਨੀਤੀਆਂ ਦੀ ਆਲੋਚਨਾ ਕਰ ਰਹੇ ਹਨ।

ਬੀਤੇ ਸਾਲ ਸੰਯੁਕਤ ਰਾਸ਼ਟਰ ਨੇ ਮੋਦੀ ਨੂੰ ‘ਚੈਂਪੀਅਨਸ ਆਫ ਦਿ ਅਰਥ ਪੁਰਸਕਾਰ’ ਨਾਲ ਨਿਵਾਜਿਆ ਸੀ।

ਉਦੋਂ ਵੀ ਇਸ ਦੀ ਇਹ ਕਹਿੰਦਿਆਂ ਹੋਇਆ ਆਲੋਚਨਾ ਹੋਈ ਸੀ ਕਿ ਜਿੱਥੇ ਉਨ੍ਹਾਂ ਦੇ ਗਰੀਨ ਲਾਈਟ ਪ੍ਰੋਜੈਕਟ ਨਾਲ ਵੱਡੇ ਪੱਧਰ 'ਤੇ ਜੰਗਲਾਂ ਦੀ ਕਟਾਈ ਦਾ ਖ਼ਤਰਾ ਹੈ, ਉੱਥੇ ਹੀ ਉਨ੍ਹਾਂ ਨੇ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਨੂੰ ਧਰਤੀ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਾ ਦਿੱਤਾ ਹੈ।

ਨਰਿੰਦਰ ਮੋਦੀ ਨੂੰ 'ਚੈਂਪੀਅਨਸ ਆਫ ਦਿ ਅਰਥ ਐਵਾਰਡ'

ਤਸਵੀਰ ਸਰੋਤ, PIB

ਤਸਵੀਰ ਕੈਪਸ਼ਨ, ਨਰਿੰਦਰ ਮੋਦੀ ਨੂੰ 'ਚੈਂਪੀਅਨਸ ਆਫ ਦਿ ਅਰਥ ਐਵਾਰਡ'

ਇੰਨਾ ਹੀ ਨਹੀਂ ਮੋਦੀ ਸਵੱਛ ਭਾਰਤ ਅਭਿਆਨ ਦੀ ਵੀ ਭਾਰਤ ਵਿੱਚ ਵੀ ਆਲੋਚਨਾ ਹੋਈ ਹੈ।

ਮੋਦੀ ਸਰਕਾਰ ਕਹਿੰਦੀ ਹੈ ਕਿ ਇਸ ਯੋਜਨਾ ਵਿੱਚ ਹੁਣ ਤੱਕ 90 ਫੀਸਦ ਭਾਰਤੀਆਂ ਨੂੰ ਸਾਫ਼ ਪਖਾਨੇ ਮੁਹੱਈਆ ਕਰਵਾਏ ਹਨ।

ਪਰ ਮੀਡੀਆ ਰਿਪੋਰਟਾਂ ਅਤੇ ਇਸ ਯੋਜਨਾ ਦਾ ਡੂੰਘਾ ਅਧਿਐਨ ਕਰ ਵਾਲੀ ਇੱਕ ਪੁਸਤਕ "ਵ੍ਹੇਅਰ ਇੰਡੀਆ ਗੋਜ਼" ਮੁਤਾਬਕ ਇਸ ਯੋਜਨਾ ਦੇ ਤਹਿਤ ਬਣੇ ਕਈ ਸ਼ੌਚਾਲਿਆ ਦਾ ਇਸਤੇਮਾਲ ਇਸ ਲਈ ਨਹੀਂ ਹੋ ਰਿਹਾ ਕਿਉਂਕਿ ਪਾਣੀ ਉਪਲਬਧ ਨਹੀਂ ਹੈ।"

ਬਿਲ ਗੇਟਸ ਨੇ ਕੀ ਕਿਹਾ?

ਬਿਲ ਗੇਟਸ ਨੇ ਅੰਗਰੇਜ਼ੀ ਅਖ਼ਬਾਰ ਹਿੰਦੁਸਤਾਨ ਟਾਈਮਜ਼ ਦੇ ਨਾਲ ਗੱਲਬਾਤ ਵਿੱਚ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਪੁਰਸਕਾਰ ਕਿਉਂ ਦਿੱਤਾ ਜਾ ਰਿਹਾ ਹੈ।

ਬਿਲ ਗੇਟਸ

ਤਸਵੀਰ ਸਰੋਤ, AFP

ਉਨ੍ਹਾਂ ਨੇ ਕਿਹਾ, "ਸਵੱਛ ਭਾਰਤ ਮਿਸ਼ਨ ਤੋਂ ਪਹਿਲਾਂ ਭਾਰਤ ਵਿੱਚ 50 ਕਰੋੜ ਤੋਂ ਵੱਧ ਲੋਕਾਂ ਕੋਲ ਪਖਾਨੇ ਨਹੀਂ ਸਨ ਅਤੇ ਹੁਣ ਉਨ੍ਹਾਂ ਵਿਚੋਂ ਵਧੇਰੇ ਇਸ ਦਾਇਰੇ ਵਿੱਚ ਆ ਗਏ ਹਨ। ਅਜੇ ਵੀ ਲੰਬਾ ਰਸਤਾ ਤੈਅ ਕਰਨਾ ਹੈ, ਪਰ ਭਾਰਤ ਵਿੱਚ ਮੋਦੀ ਸਵੱਛ ਅਭਿਆਨ ਦੇ ਅਸਰ ਦਿਖ ਰਹੇ ਹਨ।"

ਫਾਊਂਡੇਸ਼ਨ ਨੇ ਬਿਆਨ ਵਿੱਚ ਕਿਹਾ, "ਸਵੱਛ ਭਾਰਤ ਮਿਸ਼ਨ ਦੁਨੀਆਂ ਭਰ ਦੇ ਹੋਰਨਾਂ ਦੇਸਾਂ ਲਈ ਉਦਾਹਰਣ ਵਜੋਂ ਕੰਮ ਕਰ ਸਕਦਾ ਹੈ, ਜਿਨ੍ਹਾਂ ਨੂੰ ਪੂਰੀ ਦੁਨੀਆਂ 'ਚ ਗਰੀਬ ਲੋਕਾਂ ਲਈ ਸਵੱਛਤਾ 'ਚ ਸੁਧਾਰ ਕਰਨ ਦੀ ਤਤਕਾਲ ਜ਼ਰੂਰਤ ਹੈ।"

ਇਹ ਵੀ ਪੜ੍ਹੋ-

ਇਹ ਵੀ ਦੇਖੋ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)