ਪਾਕਿਸਤਾਨ 'ਚ ਭੂਚਾਲ ਕਾਰਨ ਬਰਬਾਦੀ ਦੀਆਂ ਤਸਵੀਰਾਂ

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਅਤੇ ਪਾਕਿਸਤਾਨ ਸ਼ਾਸਿਤ ਕਸ਼ਮੀਰ ਦੇ ਕਈ ਸ਼ਹਿਰਾਂ ਵਿੱਚ ਮੰਗਲਵਾਰ ਸ਼ਾਮ ਨੂੰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਅਧਿਕਾਰੀਆਂ ਮੁਤਾਬਕ ਭੂਚਾਲ ਕਾਰਨ ਪਾਕਿਸਤਾਨ ਸ਼ਾਸਿਤ ਕਸ਼ਮੀਰ ਵਿੱਚ ਹੁਣ ਮ੍ਰਿਤਕਾਂ ਦੀ ਗਿਣਤੀ 22 ਪਹੁੰਚ ਗਈ ਹੈ ਅਤੇ 300 ਤੋਂ ਵੱਧ ਲੋਕ ਜ਼ਖਮੀ ਵੀ ਹਨ।

ਯੂਨੀਟਡ ਸਟੇਟ ਜਿਓਲੌਜਿਕਲ ਸਰਵੇਅ ਦੇ ਮੁਤਾਬਕ 5.8 ਦਰਜਾ-ਏ-ਹਰਾਰਤ ਦਾ ਭੁਚਾਲ ਸੀ ਅਤੇ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਝੇਲਮ ਸ਼ਹਿਰ ਤੋਂ ਕਰੀਬ ਪੰਜ ਕਿੱਲੋਮੀਟਰ ਦੂਰ ਸੀ।

ਇਹ ਵੀ ਪੜ੍ਹੋ

ਭੂਚਾਲ ਦੇ ਅਸਰ ਕਾਰਨ ਪਾਕਿਸਤਾਨ ਸ਼ਾਸਿਤ ਕਸ਼ਮੀਰ ਤੋਂ ਇਲਾਵਾ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ, ਲਾਹੌਰ, ਪੇਸ਼ਾਵਰ ਅਤੇ ਕਈ ਸ਼ਹਿਰਾਂ ਤੋਂ ਨੁਕਸਾਨ ਦੀ ਖ਼ਬਰ ਮਿਲੀ ਹੈ।

ਪਾਕਿਸਤਾਨ ਸ਼ਾਸਿਤ ਕਸ਼ਮੀਰ ਦੇ ਮੀਰਪੁਰ ਜ਼ਿਲ੍ਹੇ ਦੇ ਡੀਆਈਜੀ ਗੁਲਫਰਾਜ਼ ਖਾਨ ਨੇ ਦੱਸਿਆ, ''ਭੂਚਾਲ ਕਾਰਨ ਹੁਣ ਤਕ 22 ਲੋਕਾਂ ਦੀ ਮੌਤ ਹੋਈ ਹੈ, ਜ਼ਖਮੀਆਂ ਦੀ ਗਿਣਤੀ 300 ਤੋਂ ਪਾਰ ਹੋ ਗਈ।ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।''

ਭਾਰਤ ਵਿੱਚ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਸ਼ਹਿਰਾਂ ਜਿਵੇਂ ਕਿ ਅੰਮ੍ਰਿਤਸਰ, ਚੰਡੀਗੜ੍ਹ ਅਤੇ ਨੋਇਡਾ ਵਿੱਚ ਵੀ ਝਟਕੇ ਮਹਿਸੂਸ ਕੀਤੇ ਗਏ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)