ਯੂਕੇ ਦੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਬਰਤਾਨਵੀ ਸੰਸਦ ਦੀ ਕਾਰਵਾਈ ਜਾਰੀ

ਤਸਵੀਰ ਸਰੋਤ, Reuters
ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਸੰਸਦ ਵਿੱਚ ਸੰਬੋਧਨ ਕਰਨਗੇ। ਕੁਝ ਹੀ ਦੇਰ ਵਿੱਚ ਸਾਰੇ ਸੰਸਦ ਮੈਂਬਰ ਸੰਸਦ ਵਿੱਚ ਵਾਪਿਸ ਆਉਣਗੇ।
ਯੂਕੇ ਦੀ ਸੁਪਰੀਮ ਕੋਰਟ ਵੱਲੋਂ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੇ ਸੰਸਦ ਨੂੰ ਸਸਪੈਂਡ ਕਰਨ ਦੇ ਫੈਸਲੇ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਹੈ।
ਸੁਪਰੀਮ ਕੋਰਟ ਦੇ ਫ਼ੈਸਲੇ ਸੁਣਾਏ ਜਾਣ ਤੋਂ ਬਾਅਦ ਇਹ ਸੰਬੋਧਨ ਲਈ ਆ ਰਹੇ ਹਨ। ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਸੰਸਦ ਨੂੰ 5 ਹਫ਼ਤੇ ਲਈ ਸਸਪੈਂਡ ਕਰਨ ਦਾ ਫ਼ੈਸਲਾ ਲਿਆ ਸੀ।
ਸੁਪਰੀਮ ਕੋਰਟ ਦੇ ਫੈਸਲੇ ’ਤੇ ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਉਹ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਦੇ ਹਨ। ਵਿਰੋਧ ਧਿਰ ਦੇ ਲੀਡਰ ਬੋਰਿਸ ਜੌਨਸਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ।
ਬੋਰਿਸ ਜੌਨਸਨ ਨੇ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਲੈਣ ਲਈ ਆਪਣੀ ਨਿਊਯਾਰਕ ਫੇਰੀ ਨੂੰ ਵਿਚਾਲੇ ਛੱਡਿਆ ਹੈ।
ਇਹ ਵੀ ਪੜ੍ਹੋ:








