ਨਵਜੋਤ ਸਿੱਧੂ ਨੂੰ ਕਰਤਾਰਪੁਰ ਸਮਾਗਮ ਲਈ ਪਾਕਿਸਤਾਨ ਸਰਕਾਰ ਨੇ ਸੱਦਾ ਦਿੱਤਾ - ਰੇਡੀਓ ਪਾਕਿਸਤਾਨ

ਰੇਡੀਓ ਆਫ ਪਾਕਿਸਤਾਨ ਅਨੁਸਾਰ ਪਾਕਿਸਤਾਨ ਸਰਕਾਰ ਨੇ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਸਾਹਿਬ, ਪਾਕਿਸਤਾਨ ਵਿੱਚ ਹੋਣ ਵਾਲੇ ਸਮਾਗਮ ਲਈ ਸੱਦਾ ਦਿੱਤਾ ਹੈ।

ਪਾਕਿਸਤਾਨ ਸਰਕਾਰ ਵੱਲੋਂ ਸੀਨੇਟਰ ਫੈਸਲ ਜਾਵੇਦ ਨੇ ਨਵਜੋਤ ਸਿੰਘ ਸਿੱਧੂ ਨੂੰ ਇਹ ਸੱਦਾ ਦਿੱਤਾ ਹੈ।

ਪਾਕਿਸਤਾਨ ਵੱਲੋਂ ਗੁਰਦੁਆਰਾ ਕਰਤਾਰ ਸਾਹਿਬ ਲਈ ਲਾਂਘਾ 9 ਨਵੰਬਰ ਨੂੰ ਖੋਲ੍ਹਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਵੱਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਇਸ ਸਮਾਗਮ ਲਈ ਸੱਦਾ ਦੇਣ ਦੀ ਗੱਲ ਕਹੀ ਸੀ।

ਉਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਮਨਮੋਹਨ ਸਿੰਘ ਪਾਕਿਸਤਾਨ ਨਹੀਂ ਜਾਣਗੇ ਪਰ ਪਹਿਲੇ ਜੱਥੇ ਵਿੱਚ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।

ਰੇਡੀਓ ਆਫ ਪਾਕਿਸਤਾਨ ਅਨੁਸਾਰ ਫੈਸਲ ਜਾਵੇਦ ਨੇ ਨਵਜੋਤ ਸਿੱਧੂ ਨੂੰ ਕਰਤਾਰਪੁਰ ਪ੍ਰੋਜੈਕਟ ਦਾ ਅਹਿਮ ਕਿਰਦਾਰ ਕਿਹਾ ਹੈ।

ਸਿੱਧੂ ਦੀ ਜੱਫ਼ੀ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੀ ਸਹੁੰ ਚੁੱਕ ਸਮਾਗਮ ਮੌਕੇ ਨਵਜੋਤ ਸਿੱਧੂ ਨੂੰ ਸੱਦਾ ਦਿੱਤਾ ਸੀ। ਨਵਜੋਤ ਸਿੱਧੂ ਸੱਦਾ ਕਬੂਲ ਕਰਕੇ ਪਾਕਿਸਤਾਨ ਪਹੁੰਚੇ ਸੀ।

ਉਸ ਮੌਕੇ ਪਾਕਿਸਤਾਨ ਦੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੇ ਨਵਜੋਤ ਸਿੱਧੂ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਗੱਲ ਕਹੀ ਸੀ ਜਿਸ ਉੱਤੇ ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਜੱਫੀ ਪਾ ਲਈ ਸੀ।

ਨਵਜੋਤ ਸਿੱਧੂ ਦੀ ਇਹ ਜੱਫ਼ੀ ਕਾਫੀ ਚਰਚਾ ਦਾ ਵਿਸ਼ਾ ਬਣੀ ਸੀ।

ਇਹ ਵੀ ਪੜ੍ਹੋ:

ਕਰਤਾਰਪੁਰ ਸਾਹਿਬ ਨਾਲ ਜੁੜੇ ਇਹ ਵੀਡੀਓ ਤੁਹਾਨੂੰ ਪਸੰਦ ਆ ਸਕਦੇ ਹਨ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)