ਅਮਰੀਕਾ ਚੋਣਾਂ: ਭਾਰਤੀ ਮੂਲ ਦੀ ਕਮਲਾ ਹੈਰਿਸ ਹੋਵੇਗੀ ਜੋ ਬਾਇਡਨ ਦੇ ਨਾਲ ਉਪ-ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰ

ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕਰੈਟਿਕ ਪਾਰਤੀ ਦੇ ਉਮੀਦਵਾਰ ਜੋ ਬਾਇਡਨ ਨੇ ਕਮਲਾ ਹੈਰਿਸ ਨੂੰ ਉਪ-ਰਾਸ਼ਟਰਪਤੀ ਦੇ ਲਈ ਉਮੀਦਵਾਰ ਬਣਾਇਆ ਹੈ।

ਇਸ ਅਹੁਦੇ ਦੇ ਲਈ ਚੋਣ ਲੜਨ ਵਾਲੀ ਉਹ ਪਹਿਲੀ ਕਾਲੀ ਮਹਿਲਾ ਹੋਵੇਗੀ। ਉਨ੍ਹਾਂ ਦੀਆਂ ਜੜ੍ਹਾਂ ਭਾਰਤ ਵਿੱਚ ਵੀ ਹਨ ਤੇ ਉਹ ਭਾਰਤੀ-ਜਮਾਇਕਾ ਮੂਲ ਦੀ ਹੈ।

ਇਸ ਤੋਂ ਪਹਿਲਾਂ ਦੋ ਵਾਰੀ ਕਿਸੇ ਮਹਿਲਾ ਨੂੰ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਸੀ। 2008 ਵਿੱਚ ਰਿਪਬਲਿਕਨ ਪਾਰਟੀ ਨੇ ਸਾਰਾ ਪੈਲਿਨ ਨੂੰ ਉਮੀਦਵਾਰ ਬਣਾਇਆ ਸੀ। 1984 ਵਿੱਚ ਡੈਮੋਕਰੈਟਿਕ ਪਾਰਟੀ ਨੇ ਗਿਰਾਲਡਿਨ ਫੇਰਾਰੋ ਨੂੰ ਉਮੀਦਵਾਰ ਬਣਾਇਆ ਸੀ। ਦੋਵੇਂ ਹੀ ਚੋਣਾਂ ਹਾਰ ਗਏ ਸਨ।

ਇਹ ਵੀ ਪੜ੍ਹੋ:-

ਅੱਜ ਤੱਕ ਕੋਈ ਅਮਰੀਕੀ ਮਹਿਲਾ ਰਾਸ਼ਟਰਪਤੀ ਦੀ ਚੋਣ ਨਹੀਂ ਜਿੱਤ ਸਕੀ ਹੈ।

ਕੈਲੀਫੋਰਨੀਆ ਦੇ ਸੰਸਦ ਮੈਂਬਰ ਕਮਲਾ ਹੈਰਿਸ ਇਸ ਵਾਰ ਜੋ ਬਾਇਡਨ ਨੂੰ ਰਾਸ਼ਟਰਪਤੀ ਪਦ ਦੀ ਉਮੀਦਵਾਰੀ ਲਈ ਚੁਣੌਤੀ ਦੇ ਰਹੀ ਸਨ। ਪਰ ਇਸ ਰੇਸ ਤੋਂ ਬਾਹਰ ਹੋਣ ਤੋਂ ਬਾਅਦ ਇਹ ਚਰਚਾ ਚੱਲ ਰਹੀ ਸੀ ਕਿ ਉਨ੍ਹਾਂ ਨੂੰ ਬਾਇਡਨ ਉਪ-ਰਾਸ਼ਟਰਪਤੀ ਪਦ ਲਈ ਉਮੀਦਵਾਰ ਬਣਾਉਣਗੇ।

ਇਹ ਵੀਡੀਓ ਵੀ ਦੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)