ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਮੁੜ ਖੋਲ੍ਹਿਆ

ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਅੱਜ ਤੋਂ ਮੁੜ ਖੋਲ੍ਹ ਦਿੱਤਾ ਹੈ।

ਨੋਟੀਫਿਕੇਸ਼ਨ ਜਾਰੀ ਕਰਦਿਆਂ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਵਿੱਚ ਕੋਵਿਡ-19 ਦੇ ਹਾਲਾਤ ਵਿੱਚ ਸੁਧਾਰ ਹੁੰਦਿਆਂ ਦੇਖ ਕੇ ਕਰਤਾਰਪੁਰ ਲਾਂਘਾ ਮੁੜ ਤੋਂ ਤੁਰੰਤ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਭਾਰਤੀ ਸ਼ਰਧਾਲੂ ਕਰਤਾਰਪੁਰ ਲਾਂਘੇ ਸਬੰਧੀ 2019 ਵਿੱਚ ਕੀਤੇ ਦੁਵੱਲੇ ਸਮਝੌਤੇ ਤਹਿਤ ਸਵੇਰ ਤੋਂ ਸ਼ਾਮ ਤੱਕ ਗੁਰਦੁਆਰਾ ਕਰਤਾਰਪੁਰ ਸਾਹਿਬ ਰੋਜ਼ਾਨਾ ਆ ਸਕਦੇ ਹਨ।

ਸਥਾਨਕ ਸ਼ਰਧਾਲੂਆਂ ਨੂੰ ਸਵੇਰ ਤੋਂ ਸ਼ਾਮ ਤੱਕ ਆਉਣ ਦੀ ਇਜਾਜ਼ਤ ਹੋਵੇਗੀ।

ਇਹ ਵੀ ਪੜ੍ਹੋ:

ਪਰ ਇਸ ਦੇ ਨਾਲ ਹੀ ਕੋਵਿਡ-19 ਸਬੰਧੀ ਸੁਰੱਖਿਆ ਦਾ ਧਿਆਨ ਰੱਖਣਾ ਜ਼ਰੂਰੀ ਹੋਵੇਗਾ।

ਪੀਐੱਸਜੀਪੀਸੀ ਅਤੇ ਸਿੱਖ ਭਾਈਚਾਰੇ ਨੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ।

ਦਰਅਸਲ ਕੋਰੋਨਾਵਾਇਰਸ ਕਰਕੇ 16 ਮਾਰਚ, 2020 ਤੋਂ ਹੀ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ।

ਕਰਤਾਰਪੁਰ ਸਾਹਿਬ ਦੀ ਧਾਰਮਿਕ ਮਹੱਤਤਾ

ਇਸ ਅਸਥਾਨ ਦਾ ਸਬੰਧ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਨੇ ਰਾਵੀ ਦਰਿਆ ਦੇ ਕੰਢੇ ਇਹ ਨਗਰ ਵਸਾਇਆ ਅਤੇ ਇੱਥੇ ਖੇਤੀ ਕਰਕੇ ਗੁਰੂ ਨਾਨਕ ਦੇਵ ਨੇ "ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ" ਦਾ ਫ਼ਲਸਫ਼ਾ ਦਿੱਤਾ ਸੀ।

ਇਤਿਹਾਸ ਮੁਤਾਬਕ ਗੁਰੂ ਨਾਨਕ ਦੇਵ ਵੱਲੋਂ ਭਾਈ ਲਹਿਣਾ ਨੂੰ ਗੁਰਗੱਦੀ ਵੀ ਇਸ ਸਥਾਨ 'ਤੇ ਹੀ ਸੌਂਪੀ ਗਈ ਸੀ, ਜਿਨ੍ਹਾਂ ਨੂੰ ਦੂਜੀ ਪਾਤਸ਼ਾਹੀ ਗੁਰੂ ਅੰਗਦ ਦੇਵ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਅਤੇ ਆਖ਼ਿਰ 'ਚ ਗੁਰੂ ਨਾਨਕ ਦੇਵ ਇਸੇ ਸਥਾਨ 'ਤੇ ਹੀ ਜੋਤੀ ਜੋਤ ਸਮਾਏ ਸਨ।

ਇਹ ਵੀ ਪੜ੍ਹੋ:

ਇਹ ਵੀ ਪੜ੍ਹੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)