ਅਰਨਬ ਗੋਸਵਾਮੀ ਗ੍ਰਿਫ਼ਤਾਰ: ਅਦਾਲਤ ਵਿੱਚ ਸੁਣਵਾਈ ਦੌਰਾਨ ਕੀ ਹੋਇਆ? ਕੀ ਹੈ ਮਾਮਲਾ ਤੇ ਕੀ ਕਹਿੰਦਾ ਹੈ ਟੀਵੀ ਚੈਨਲ

ਅਰਨਬ ਗੋਸਵਾਮੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਵੈਬਸਾਈਟ ਲਾਈਵ ਲਾਅ ਦੇ ਮੁਤਾਬਕਤ ਮੁੰਬਈ ਪੁਲਿਸ ਨੇ ਅਰਨਬ ਗੋਸਵਾਮੀ ਨੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਾਲ 2018 ਦੇ ਇੱਕ ਮਾਮਲੇ ਲਈ ਦਫ਼ਾ 306 ਤਹਿਤ ਗ੍ਰਿਫ਼ਤਾਰ ਕੀਤਾ ਹੈ

ਬੁੱਧਵਾਰ ਨੂੰ ਮੁੰਬਈ ਦੀ ਅਲੀਬਾਗ਼ ਅਦਾਲਤ ਨੇ ਅਰਨਬ ਗੋਸਵਾਮੀ ਨੂੰ ਛੇ ਘੰਟਿਆਂ ਦੀ ਸੁਣਵਾਈ ਤੋਂ ਬਾਅਦ 15 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਗ੍ਰਿਫ਼ਤਾਰੀ ਤੋਂ ਬਾਅਦ ਜਿਵੇਂ ਹੀ ਸੁਣਵਾਈ ਸ਼ੁਰੂ ਹੋਈ ਤਾਂ ਰਾਤ ਤੱਕ ਜਾਰੀ ਰਹੀ ਅਤੇ ਅਰਨਬ, ਸਰਕਾਰੀ ਪੱਖ ਅਤੇ ਡਾਕਟਰ ਨੇ ਆਪੋ-ਆਪਣੇ ਪੱਖ ਅਦਾਲਤ ਦੇ ਸਾਹਮਣੇ ਰੱਖੇ।

ਇਸ ਤੋਂ ਪਹਿਲਾਂ ਅਰਨਬ ਨੂੰ ਇੱਕ 52 ਸਾਲਾ ਇੰਟੀਰੀਅਰ ਡਿਜ਼ਾਈਨਰ ਅਨਵਯ ਨਾਇਕ ਤੇ ਉਨ੍ਹਾਂ ਦੀ ਮਾਂ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਅਦਾਲਤ ਵਿੱਚ ਸੁਣਵਾਈ ਦੌਰਾਨ ਕੀ ਹੋਇਆ?

ਅਰਨਬ ਗੋਸਵਾਮੀ ਨੂੰ ਦੁਪਹਿਰੇ ਇੱਕ ਵਜੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਜਿਸ ਦੌਰਾਨ ਅਰਨਬਨ ਨੇ ਪੁਲਿਸ ਉੱਪਰ ਕੁੱਟਮਾਰ ਦੇ ਇਲਜ਼ਾਮ ਲਾਏ। ਅਦਾਲਤ ਦੇ ਹੁਕਮਾਂ ਮੁਤਾਬਕ ਫਿਰ ਉਨ੍ਹਾਂ ਦੀ ਡਾਕਟਰੀ ਜਾਂਚ ਕੀਤੀ ਗਈ ਅਤੇ ਜਾਂਚ ਤੋਂ ਬਾਅਦ ਇੱਕ ਵਾਰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਜਿਸ ਮਗਰੋਂ ਅਰਨਬ, ਸਰਕਾਰੀ ਪੱਖ ਅਤੇ ਡਾਕਟਰ ਨੇ ਆਪੋ-ਆਪਣੇ ਪੱਖ ਅਦਾਲਤ ਦੇ ਸਾਹਮਣੇ ਰੱਖੇ। ਅਦਾਲਤ ਨੇ ਅਰਨਬ ਦੀ ਪੁਲਿਸ ਵੱਲੋਂ ਕੁੱਟਮਾਰ ਕੀਤੇ ਜਾਣ ਦਾ ਇਲਜ਼ਾਮ ਕੋਈ ਸਬੂਤ ਨਾ ਹੋਣ ਕਾਰਨ ਮੰਨਣ ਤੋਂ ਇਨਕਾਰ ਕਰ ਦਿੱਤਾ।

ਅਦਾਲਤ ਨੇ ਕਿਹਾ, 'ਉਹ ਕੁੱਟਮਾਰ ਕਰਨ ਦੇ ਇਲਜ਼ਾਮਾਂ ਉੱਤੇ ਵਿਚਾਰ ਨਹੀਂ ਕਰ ਰਹੇ, ਮੁੱਢਲੀ ਜਾਣਕਾਰੀ ਵਿਚ ਅਜਿਹੇ ਸਬੂਤ ਨਜ਼ਰ ਨਹੀਂ ਆਉਂਦੇ'

ਅਰਨਬ ਦੀ ਮੁੜ ਮੈਡੀਕਲ ਜਾਂਚ ਦੀ ਸੁਣਵਾਈ ਡੇਢ ਘੰਟਾ ਚਲਦੀ ਰਹੀ। ਜਦੋਂ ਦੋਬਾਰਾ ਡਾਕਟਰੀ ਜਾਂਚ ਤੋਂ ਬਾਅਦ ਅਰਨਬ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਉਨ੍ਹਾਂ ਨੂੰ ਸਿੱਧੇ ਖੜ੍ਹੇ ਰਹਿਣ ਨੂੰ ਕਿਹਾ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਚੇਤਾਵਨੀ ਤੋਂ ਬਾਅਦ ਉਹ ਅਦਾਲਤ ਵਿੱਚ ਸ਼ਾਂਤ ਬੈਠੇ ਰਹੇ। ਉਸ ਤੋਂ ਪਹਿਲਾਂ ਜਦੋਂ ਉਨ੍ਹਾਂ ਨੂੰ ਅਦਾਲਤ ਵਿੱਚ ਲਿਆਂਦਾ ਗਿਆ ਸੀ ਤਾਂ ਉਹ ਉੱਚੀ-ਉੱਚੀ ਰੌਲਾ ਪਾ ਰਹੇ ਸਨ ਤੇ ਪੁਲਿਸ ਉੱਪਰ ਕੁੱਟਮਾਰ ਦੇ ਇਲਜ਼ਾਮ ਲਾ ਰਹੇ ਸਨ। ਜਦਕਿ ਉਨ੍ਹਾਂ ਦੇ ਰਿਸ਼ਤੇਦਾਰ ਸਾਰਾ ਕੁਝ ਰਿਕਾਰਡ ਕਰਨ ਵਿੱਚ ਰੁਝੇ ਹੋਏ ਸਨ।

ਸਰਕਾਰੀ ਵਕੀਲ ਨੇ ਪੁਲਿਸ ਹਿਰਾਸਤ ਦੀ ਮੰਗ ਕੀਤੀ ਜਿਸ ਦਾ ਅਰਨਬ ਦੇ ਵਕੀਲ ਨੇ ਸਾਰੀ ਜਾਂਚ ਨੂੰ ਬੇਬੁਨਿਆਦ ਦੱਸਦਿਆਂ ਵਿਰੋਧ ਕੀਤਾ। ਰਾਇਗੜ੍ਹ ਪੁਲਿਸ ਨੇ ਕਿਹਾ ਕਿ ਅਰਨਬ ਨੇ ਜਾਂਚ ਦੌਰਾਨ ਸਹਿਯੋਗ ਨਹੀਂ ਕੀਤਾ ਅਤੇ ਗ੍ਰਿਫ਼ਤਾਰੀ ਤੋਂ ਵੀ ਬਚਣ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਇੱਕ ਨਵੀਂ ਐੱਫ਼ਾਈਆਰ ਦਰਜ ਕੀਤੀ ਗਈ ਹੈ।

ਹਾਲਾਂਕਿ ਅਦਾਲਤ ਨੇ ਪੁਲਿਸ ਦੇ ਤੱਥਾਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਅਨਵਯ ਅਤੇ ਉਨ੍ਹਾਂ ਦੀ ਮਾਂ ਦੀ ਖ਼ੁਦਕੁਸ਼ੀ ਨਾਲ ਅਰਨਬ ਦਾ ਕੋਈ ਸਿੱਧਾ ਸੰਬੰਧ ਨਹੀਂ ਜੋੜ ਸਕੀ।

ਅਦਾਲਤ ਨੇ ਕਿਹਾ ਕਿ ਪੁਲਿਸ ਹਿਰਾਸਤ ਲਈ ਸਰਕਾਰੀ ਪੱਖ ਨੂੰ ਮਜ਼ਬੂਤ ਸਬੂਤਾਂ ਦੀ ਲੋੜ ਹੈ। ਜੋ ਪੁਲਿਸ ਪੇਸ਼ ਨਹੀਂ ਕਰ ਸਕੀ। ਇਸ ਲਈ ਅਦਾਲਤ ਨੇ ਪੁਲਿਸ ਹਿਰਾਸਤ ਦੇ ਅਰਜੀ ਖਾਰਜ ਕਰਦਿਆਂ ਅਰਨਬ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਤੇ ਭੇਜ ਦਿੱਤਾ।

ਅਰਨਬ ਨੇ ਜ਼ਮਾਨਤ ਦੀ ਅਰਜੀ ਦੇ ਦਿੱਤੀ ਹੈ।

ਅਰਨਬ ਗੋਸਵਾਮੀ

ਤਸਵੀਰ ਸਰੋਤ, Ani

ਤਸਵੀਰ ਕੈਪਸ਼ਨ, ਖ਼ਬਰ ਆਉਣ ਤੋਂ ਫ਼ੌਰੀ ਮਗਰੋਂ ਟਵਿੱਟਰ ਉੱਪਰ #ArnabGoswami ਸਭ ਤੋਂ ਸਿਖਰਲਾ ਟਰੈਂਡ ਬਣ ਗਿਆ।

ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਨੂੰ ਮੁੰਬਈ ਪੁਲਿਸ ਨੇ ਬੁੱਧਵਾਰ ਸਵੇਰੇ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਉੱਤੇ ਇੱਕ ਆਤਮ ਹੱਤਿਆ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਉਕਸਾਉਣ ਦਾ ਇਲਜ਼ਾਮ ਲਾਇਆ ਗਿਆ ਹੈ।

ਮਈ 2018 ਵਿੱਚ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਲਿਖੀ ਇੱਕ ਚਿੱਠੀ ਵਿੱਚ ਇੱਕ ਇੰਟੀਰੀਅਰ ਡਿਜ਼ਾਈਨਰ ਨੇ ਇਲਜ਼ਾਮ ਲਾਇਆ ਸੀ ਕਿ ਅਰਨਬ ਗੋਸਵਾਮੀ ਨੇ ਰਿਪਬਲਿਕ ਨੈਟਵਰਕ ਦੇ ਸਟੂਡੀਓ ਦਾ ਇੰਟੀਰੀਅਰ ਡਿਜ਼ਾਈਨ ਕਰਾਉਣ ਤੋਂ ਬਾਅਦ ਭੁਗਤਾਨ ਨਹੀਂ ਕੀਤਾ ਸੀ।

ਇਹ ਵੀ ਪੜ੍ਹੋ:

ਕੌਣ-ਕੌਣ ਆਇਆ ਅਰਨਬ ਦੀ ਹਮਾਇਤ 'ਤੇ

ਨਰਿੰਦਰ ਮੋਦੀ ਸਰਕਾਰ ਦੇ ਕਈ ਮੰਤਰੀਆਂ ਨੇ ਟਵੀਟ ਕਰਕੇ ਅਰਨਬ ਗੋਸਵਾਮੀ ਦੀ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਸੀ। ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵਡੇਕਰ, ਰਵੀ ਸ਼ੰਕਰ ਪ੍ਰਸਾਦ ਤੇ ਸਮ੍ਰਿਤੀ ਇਰਾਨੀ ਨੇ ਇਸ ਨੂੰ ਪੁਲਿਸ ਵਲੋਂ ਅਧਿਕਾਰਾਂ ਦੀ ਦੁਰਵਰਤੋਂ ਕਰਾਰ ਦਿੱਤਾ ਸੀ ।

ਮੋਦੀ ਦੇ ਮੰਤਰੀਆਂ ਨੇ ਆਪੋ ਆਪਣੇ ਟਵੀਟਸ ਵਿਚ ਕਿਹਾ ਸੀ ਕਿ ਇਹ ਪ੍ਰੈਸ ਦੀ ਅਜ਼ਾਦੀ ਉੱਤੇ ਹਮਲਾ ਹੈ ਅਤੇ 1975 ਵਿੱਚ ਲੱਗੀ ਐਮਰਜੈਂਸੀ ਵਰਗਾ ਹੈ।

ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਅਰਨਬ ਗੋਸਵਾਮੀ ਉੱਪਰ ਪੁਲਿਸ ਕਾਰਵਾਈ ਦੀ ਨਿੰਦਾ ਕੀਤੀ ਅਤੇ ਕਿਹਾ ਸੀ ਕਿ ਇਸ ਨੇ ਐਮਰਜੈਂਸੀ ਦੇ ਦਿਨਾਂ ਦੀ ਯਾਦ ਦਵਾ ਦਿੱਤੀ।ਉਨ੍ਹਾਂ ਨੇ ਟਵੀਟ ਕੀਤਾ ਸੀ, "ਮੁੰਬਈ ਵਿੱਚ ਪ੍ਰੈੱਸ-ਪੱਤਰਕਾਰੀ ਉੱਪਰ ਜੋ ਹਮਲਾ ਹੋਇਆ ਹੈ ਉਹ ਨਿੰਦਣਯੋਗ ਹੈ। ਇਹ ਐਮਰਜੈਂਸੀ ਵਾਂਗ ਹੀ ਮਹਾਰਾਸ਼ਟਰ ਸਰਕਾਰ ਦੀ ਕਾਰਵਾਈ ਹੈ। ਅਸੀਂ ਇਸ ਦੀ ਨਿੰਦਾ ਕਰਦੇ ਹਾਂ।"

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਅਦਾਕਾਰਾ ਕੰਗਨਾ ਰਣੌਤ ਨੇ ਅਰਨਬ ਗੋਸਵਾਮੀ ਉੱਪਰ ਮੁੰਬਈ ਪੁਲਿਸ ਦੀ ਕਾਰਵਾਈ ਉੱਪਰ ਆਪਣੀ ਪ੍ਰਤੀਕਿਰਿਆ ਦਿੱਤੀ ਸੀ।

ਕੰਗਨਾ ਨੇ ਟਵੀਟ ਕੀਤਾ ਸੀ, "ਪੱਪੂ ਪ੍ਰੋ ਨੂੰ ਗੁੱਸਾ ਕਿਉਂ ਆਉਂਦਾ ਹੈ? ਪੈਂਗੁਇਨਾਂ ਨੂੰ ਗੁੱਸਾ ਕਿਉਂ ਆਉਂਦਾ ਹੈ? ਸੋਨੀਆ ਸੈਨਾ ਨੂੰ ਇੰਨਾ ਗੁੱਸਾ ਕਿਉਂ ਆਉਂਦਾ ਹੈ? ਅਰਨਬ ਸਰ ਬੋਲਣ ਦੀ ਅਜ਼ਾਦੀ ਲਈ ਆਪਣੇ ਵਾਲ ਖਿੱਚਣ ਦਿਓ ਅਤੇ ਕੁਟਮਾਰ ਕਰਨ ਦਿਓ। ਸਾਡੇ ਤੋਂ ਪਹਿਲਾਂ ਕਈ ਮਹਾਨ ਲੋਕ ਹੱਸਦੇ ਹੋਏ ਫਾਂਸੀ ਚੜ੍ਹ ਗਏ, ਅਜ਼ਾਦੀ ਦਾ ਕਰਜ਼ ਚੁਕਾਉਣਾ ਹੈ"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਸ਼ਿਵ ਸੈਨਾ ਦੀ ਸਫ਼ਾਈ

ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਕਿਹਾ ਸੀ ਕਿ ਅਰਨਬ ਗੋਵਾਸੀ ਦੇ ਖਿਲਾਫ਼ ਕੀਤੀ ਗਈ ਕਾਰਵਾਈ ਦੇ ਮਹਾਰਾਸਟਰ ਸਰਕਾਰ ਨਾਲ ਕੋਈ ਸਬੰਧ ਨਹੀਂ ਹੈ।

ਉਨ੍ਹਾਂ ਕਿਹਾ ਸੀ, "ਮਹਾਰਾਸ਼ਟਰ ਵਿਚ ਕਾਨੂੰਨ ਦਾ ਰਾਜ ਹੈ ,ਇੱਥੇ ਕੋਈ ਅਰਾਜਕਤਾ ਨਹੀਂ ਹੈ। ਪੁਲਿਸ ਪ੍ਰੋਫੈਸ਼ਨਲ ਹੈ। ਉਨ੍ਹਾਂ ਕੋਲ ਜੇਕਰ ਕੋਈ ਜਾਂਚ ਦਾ ਮਾਮਲਾ ਹੈ ਅਤੇ ਜੇਕਰ ਉਨ੍ਹਾਂ ਹੱਥ ਕੋਈ ਸਬੂਤ ਹੈ ਤਾਂ ਪੁਲਿਸ ਕਿਸੇ ਉੱਤੇ ਵੀ ਕਾਰਵਾਈ ਕਰ ਸਕਦੀ ਹੈ।''

ਇਸੇ ਦੌਰਾਨ ਸੰਪਦਾਕ ਦੇ ਸੰਗਠਨ ਐਡੀਟਰਜ਼ ਗਿਲਡ ਨੇ ਆਪਣੇ ਬਿਆਨ ਵਿੱਚ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਸੀ। ਗਿਲਡ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਯਕੀਨੀ ਬਣਾਉਣ ਕਿ ਅਰਨਬ ਨਾਲ ਸਹੀ ਸਲੂਕ ਹੋਵੇ ਅਤੇ ਪੱਤਰਕਾਰੀ ਖ਼ਿਲਾਫ਼ ਸਰਕਾਰੀ ਤਾਕਤ ਦੀ ਵਰਤੋਂ ਨਾ ਹੋਵੇ।

ਕਿਸ ਮਾਮਲੇ ਵਿੱਚ ਹੋਈ ਹੈ ਗ੍ਰਿਫ਼ਤਾਰੀ

ਵੈਬਸਾਈਟ ਲਾਈਵ ਲਾਅ ਦੇ ਮੁਤਾਬਕਤ ਮੁੰਬਈ ਪੁਲਿਸ ਨੇ ਅਰਨਬ ਗੋਸਵਾਮੀ ਨੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਾਲ 2018 ਦੇ ਇੱਕ ਮਾਮਲੇ ਲਈ ਦਫ਼ਾ 306 ਤਹਿਤ ਗ੍ਰਿਫ਼ਤਾਰ ਕੀਤਾ ਹੈ।

ਰਿਪਬਲਿਕ ਟੀਵੀ ਦੇ ਮੁਤਾਬਕ ਇਹ ਕੇਸ ਬੰਦ ਹੋ ਚੁੱਕਿਆ ਸੀ, ਜਿਸ ਨੂੰ ਮੁੜ ਖੋਲ੍ਹਿਆ ਗਿਆ ਹੈ।

ਹਾਲਾਂਕਿ ਪੁਲਿਸ ਨੇ ਹਾਲੇ ਤੱਕ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਹੈ ਕਿ ਇਹ ਕਾਰਵਾਈ ਕਿਸ ਮਾਮਲੇ ਵਿੱਚ ਹੋਈ ਹੈ।

ਹਾਲਾਂਕਿ ਸਮਝਿਆ ਜਾਂਦਾ ਹਾ ਕਿ ਅਰਨਬ ਦੀ ਗ੍ਰਿਫ਼ਤਾਰੀ ਦਾਮਾਮਲਾ ਇੱਕ ਮਰਾਠੀ ਇੰਟੀਰੀਅਰ ਡਿਜ਼ਾਈਨਰ ਅਨਵਯ ਨਾਇਕ ਦੀ ਕਥਿਤ ਖ਼ੁਦਕੁਸ਼ੀ ਨਾਲ ਜੁੜਿਆ ਹੈ।

ਸਵੇਰੇ ਘਰੋਂ ਲੈ ਗਈ ਸੀ ਪੁਲਿਸ

ਇਸ ਤੋਂ ਪਹਿਲਾਂ ਮਿਲੀ ਜਾਣਕਾਰੀ ਮੁਤਾਬਕ ਸਵੇਰੇ ਮੁੰਬਈ ਪੁਲਿਸ ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੇ ਘਰ ਪਹੁੰਚੀ ਅਤੇ ਉਨ੍ਹਾਂ ਨੂੰ ਵੈਨ ਵਿੱਚ ਬਿਠਾ ਕੇ ਆਪਣੇ ਨਾਲ ਲੈ ਗਈ।

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਅਰਨਬ ਗੋਸਵਾਮੀ ਨੇ ਇਲਜ਼ਾਮ ਲਾਇਆ ਹੈ ਕਿ ਮੁੰਬਈ ਪੁਲਿਸ ਨੇ ਉਨ੍ਹਾਂ ਨਾਲ, ਉਨ੍ਹਾਂ ਦੀ ਪਤਨੀ, ਪੁੱਤਰ ਅਤੇ ਸੱਸ-ਸਹੁਰੇ ਨਾਲ ਹੱਥੋਪਾਈ ਕੀਤੀ।

ਰਿਪਬਲਿਕ ਟੀਵੀ ਚੈਨਲ ਦੇ ਕੁਝ ਸਕਰੀਨ ਸ਼ਾਟ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੇ ਹਨ, ਜਿਨ੍ਹਾਂ ਵਿੱਚ ਪੁਲਿਸ ਅਰਨਬ ਗੋਸਵਾਮੀ ਦੇ ਘਰ ਅੰਦਰ ਦਾਖ਼ਲ ਹੁੰਦੀ ਦਿਖ ਰਹੀ ਹੈ ਅਤੇ ਇਸ ਦੌਰਾਨ ਝੜਪ ਵੀ ਹੋ ਰਹੀ ਹੈ।

ਚੈਨਲ ਉੱਤੇ ਨਸ਼ਰ ਕੀਤੇ ਜਾ ਰਹੇ ਵੀਡੀਓ ਵਿੱਚ ਦਿਖ ਰਿਹਾ ਹੈ ਕਿ ਪੁਲਿਸ ਅਰਨਬ ਨੂੰ ਵੈਨ ਵਿੱਚ ਬਿਠਾ ਰਹੀ ਹੈ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਚੈਨਲ ਦਾ ਦਾਅਵਾ ਹੈ ਕਿ ਅਰਨਬ ਨੂੰ ਉਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਪਹਿਲਾਂ ਹੀ ਬੰਦ ਕੀਤਾ ਜਾ ਚੁੱਕਿਆ ਹੈ।

ਖ਼ਬਰ ਆਉਣ ਤੋਂ ਫ਼ੌਰੀ ਮਗਰੋਂ ਟਵਿੱਟਰ ਉੱਪਰ #ArnabGoswami ਸਭ ਤੋਂ ਸਿਖਰਲਾ ਟਰੈਂਡ ਬਣ ਗਿਆ।

ਮਈ 2018 ਵਿੱਚ ਕਥਿਤ ਤੌਰ ਤੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਲਿਖੀ ਇੱਕ ਚਿੱਠੀ ਵਿੱਚ ਮਰਹੂਮ ਨੇ ਇਲਜ਼ਾਮ ਲਾਇਆ ਸੀ ਕਿ ਅਰਨਬ ਗੋਸਵਾਮੀ ਨੇ ਰਿਪਬਲਿਕ ਨੈਟਵਰਕ ਦੇ ਸਟੂਡੀਓ ਦਾ ਇੰਟੀਰੀਅਰ ਡਿਜ਼ਾਈਨ ਕਰਾਉਣ ਤੋਂ ਬਾਅਦ ਭੁਗਤਾਨ ਨਹੀਂ ਕੀਤਾ ਸੀ।

ਨਾਇਕ ਅਤੇ ਉਨ੍ਹਾਂ ਦੀ ਮਾਂ ਦੀਆਂ ਲਾਸ਼ਾਂ ਮਈ 2018 ਵਿੱਚ ਪੱਛਮੀ ਮਹਾਰਾਸ਼ਟਰ ਦੇ ਅਲੀਬਾਗ਼ ਇਲਾਕੇ ਵਿੱਚ ਸਥਿਤ ਉਨ੍ਹਾਂ ਦੇ ਘਰ ਵਿੱਚ ਮਿਲੀਆਂ ਸਨ।

ਇਸ ਸਾਲ ਸਤੰਬਰ ਵਿੱਚ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੇ ਖ਼ਿਲਾਫ਼ ਵਿਸ਼ੇਸ਼ਾਧਿਕਾਰ ਦੀ ਉਲੰਘਣਾ ਦਾ ਮਤਾ ਪਾਸ ਕੀਤਾ ਗਿਆ ਸੀ। ਜਿਸ ਨੂੰ ਵਿਧਾਨ ਸਭਾ ਨੇ ਸਵੀਕਾਰ ਵੀ ਕਰ ਲਿਆ ਸੀ।

ਇਸ ਤੋਂ ਬਾਅਦ ਕਿਹਾ ਗਿਆ ਸੀ ਕਿ ਅਰਨਬ ਗੋਸਵਾਮੀ ਦੇ ਖ਼ਿਲਾਫ਼ ਸਦਨ ਜਲਦੀ ਹੀ ਕਾਰਵਾਈ ਕਰ ਸਕਦਾ ਹੈ।

ਮਹਾਰਾਸ਼ਟਰ ਵਿਧਾਨ ਸਭਾ ਵਿੱਚ ਗ੍ਰਿਹ ਮੰਤਰੀ ਅਨਿਲ ਦੇਸ਼ਮੁਖ ਨੇ ਉਸ ਸਮੇਂ ਕਿਹਾ ਸੀ ਕਿ ਅਨਵਯ ਨਾਇਕ ਮਾਮਲੇ ਵਿੱਚ ਅਰਨਬ ਗੋਸਵਾਮੀ ਦੀ ਜਾਂਚ ਹੋਵੇਗੀ।

ਕੋਰੋਨਾਵਾਇਰਸ
ਕੋਰੋਨਾਵਾਇਰਸ

ਉਨ੍ਹਾਂ ਨੇ ਕਿਹਾ ਸੀ," ਅਨਵਯ ਨਾਇਕ ਦੀ ਪਤਨੀ ਅਤੇ ਬੇਟੀ ਨੇ ਮੇਰੇ ਕੋਲ ਆ ਕੇ ਅਰਨਬ ਗੋਸਵਾਮੀ ਦੀ ਸ਼ਿਕਾਇਤ ਕੀਤੀ ਹੈ, ਇਸ ਲਈ ਮਹਾਰਾਸ਼ਟਰ ਪੁਲਿਸ ਗੋਸਵਾਮੀ ਦੇ ਖ਼ਿਲਾਫ਼ ਜਾਂਚ ਕਰੇਗੀ। ਅਨਵਯ ਨਾਇਕ ਦੀ ਪਤਨੀ ਅਕਸ਼ਤਾ ਨਾਇਕ ਅਤੇ ਬੇਟੀ ਪ੍ਰਗਿਆ ਨਾਇਕ ਦੀਆਂ ਸ਼ਿਕਾਇਤਾਂ ਦੇ ਅਧਾਰ ਤੇ ਹੀ ਜਾਂਚ ਹੋਵੇਗੀ।"

ਪਤਨੀ ਦਾ ਦਾਅਵਾ ਸੀ ਕਿ ਨਾਇਕ ਨੇ ਆਪਣੀ ਮੌਤ ਲਈ ਨੋਟ ਵਿੱਚ ਅਰਨਬ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

ਉਹ ਸੋਸ਼ਲ ਮੀਡੀਆ ਉੱਪਰ ਆਪਣੇ ਪਤੀ ਦੀ ਮੌਤ ਦੀ ਡੁੰਘਾਈ ਨਾਲ ਜਾਂਚ ਕਰਾਉਣ ਦੀ ਮੰਗ ਲਈ ਮੁਹਿੰਮ ਚਲਾ ਰਹੇ ਹਨ।

ਇਸ ਤੋਂ ਕੁਝ ਦਿਨ ਪਹਿਲਾਂ ਮਹਾਰਾਸ਼ਟਰ ਦੇ ਅੰਦਰ 'ਜਸਟਿਸ ਫਾਰ ਅਨਵਯ' ਦਾ ਹੈਸ਼ਟੈਗ ਵੀ ਖ਼ੂਬ ਚੱਲਿਆ ਸੀ।

ਇਹ ਵੀ ਪੜ੍ਹੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)