ਲਾਹੌਰ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨਤੋੜ

ਪਾਕਿਸਤਾਨ ਦੇ ਲਾਹੌਰ ਵਿੱਚ ਲੱਗੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨਤੋੜ ਦੀ ਖ਼ਬਰ ਹੈ। ਉਨ੍ਹਾਂ ਦੇ ਬੁੱਤ ਦੀ ਖੱਬੀ ਬਾਂਹ ਨੂੰ ਨੁਕਸਾਨ ਪਹੁੰਚਿਆ ਹੈ।

ਲਾਹੌਰ ਵਿੱਚ ਬੀਬੀਸੀ ਪੱਤਰਕਾਰ ਅਲੀ ਕਾਜ਼ਮੀ ਨੂੰ ਵਾਲਡ ਸਿਟੀ ਅਥਾਰਟੀ ਦੇ ਬੁਲਾਰੇ ਤਾਨੀਆ ਕੁਰੈਸ਼ੀ ਨੇ ਦੱਸਿਆ, ''ਇੱਕ ਅਧਖੜ੍ਹ ਉਮਰ ਦੇ ਵਿਅਕਤੀ ਨੇ ਬੁੱਤ ਕੋਲ ਲੱਗੀ ਕੰਡਿਆਲੀ ਤਾਰ ਟੱਪੀ ਅਤੇ ਬੁੱਤ ਨੂੰ ਨੁਕਸਾਨ ਪਹੁੰਚਾਇਆ।''

ਅਧਿਕਾਰੀ ਮੁਤਾਬਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਖ਼ਿਲਾਫ਼ ਵਾਲਡ ਸਟ੍ਰੀਟ ਅਥਾਰਟੀ ਵੱਲੋਂ ਵੱਲੋਂ ਐੱਫਆਈਆਰ ਦਰਜ ਕਰ ਲਈ ਗਈ ਹੈ।

ਅਧਿਕਾਰੀ ਨੇ ਅੱਗੇ ਦੱਸਿਆ ਕਿ ਉਸ ਸ਼ਖਸ ਨੇ ਇਸ ਲਈ ਧਾਰਿਮਕ ਕਾਰਨਾਂ ਦਾ ਹਵਾਲਾ ਦਿੱਤਾ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)