You’re viewing a text-only version of this website that uses less data. View the main version of the website including all images and videos.
ਜਗਤਾਰ ਸਿੰਘ ਜੌਹਲ ਦੀ ਰਿਹਾਈ ਦੀ ਮੰਗ ਲਈ ਯੂਕੇ ਦੇ 140 ਐਮਪੀਜ਼ ਨੇ ਚਿੱਠੀ ਵਿੱਚ ਕੀ ਲਿਖਿਆ
ਸਕਾਟਲੈਂਡ ਦੇ ਰਹਿਣ ਵਾਲੇ ਜਗਤਾਰ ਸਿੰਘ ਜੌਹਲ ਦੀ ਭਾਰਤ ਦੀ ਜੇਲ੍ਹ ਤੋਂ ਰਿਹਾਈ ਅਤੇ ਯੂਕੇ 'ਚ ਉਸ ਦੀ ਵਾਪਸੀ ਨੂੰ ਲੈ ਕੇ ਸਖ਼ਤ ਕਦਮ ਚੁੱਕਣ ਲਈ ਯੂਕੇ ਸਰਕਾਰ 'ਤੇ ਦਬਾਅ ਵਧ ਰਿਹਾ ਹੈ।
ਜਗਤਾਰ ਸਿੰਘ ਦੀ ਰਿਹਾਈ ਲਈ ਯੂਕੇ ਦੇ ਐੱਮਪੀ ਮਾਰਟਿਨ ਡੌਕੇਟੀ ਹਿਊਜ਼ ਦੀ ਅਗੁਵਾਈ 'ਚ 140 ਸੰਸਦ ਮੈਂਬਰਾਂ ਦੇ ਹਸਤਾਖ਼ਰ ਵਾਲੀ ਚਿੱਠੀ ਵਿਦੇਸ਼ ਮੰਤਰੀ ਡੋਮੀਨਿਕ ਰਾਅਬ ਨੂੰ ਸੌਂਪੀ ਗਈ ਹੈ।
ਸਕਾਟਲੈਂਡ ਦੇ ਰਹਿਣ ਵਾਲੇ ਜਗਤਾਰ ਸਿੰਘ ਜੌਹਲ ਅਪਰਾਧ ਸਾਬਤ ਹੋਏ ਬਿਨਾਂ ਹੀ ਤਿੰਨ ਸਾਲਾਂ ਤੋਂ ਭਾਰਤੀ ਜੇਲ੍ਹ 'ਚ ਬੰਦ ਹਨ। ਡੰਬਰਟਨ ਵਾਸੀ ਜਗਤਾਰ ਸਿੰਘ ਜੌਹਲ ਨੂੰ ਭਾਰਤ ਦੇ ਅੱਤਵਾਦ ਵਿਰੋਧੀ ਕਾਨੂੰਨਾਂ ਤਹਿਤ ਹਿਰਾਸਤ ਵਿੱਚ ਰੱਖਿਆ ਗਿਆ ਹੈ, ਉਨ੍ਹਾਂ 'ਤੇ ਸੱਜੇਪੱਖੀ ਹਿੰਦੂ ਆਗੂਆਂ ਦੇ ਕਤਲ ਦੀ ਸਾਜਿਸ਼ ਘੜਨ ਦਾ ਇਲਜ਼ਾਮ ਹੈ।
ਅਦਾਲਤੀ ਦਸਤਾਵੇਜ਼ ਵਿੱਚ ਇਲਜ਼ਾਮ ਹੈ ਕਿ ਉਨ੍ਹਾਂ ਨੇ ਇਸ ਅਪਰਾਧ ਨੂੰ ਅੰਜਾਮ ਦੇਣ ਲਈ ਪੈਸਿਆਂ ਦੀ ਮਦਦ ਕੀਤੀ ਅਤੇ ਮੰਨਿਆ ਕਿ ਉਹ 'ਦਹਿਸ਼ਤਗਰਦੀ ਗਿਹੋਰ' ਦੇ ਮੈਂਬਰ ਸਨ। ਜੌਹਲ ਨੇ ਆਪਣੇ ਵਕੀਲ ਜ਼ਰੀਏ ਬੀਬੀਸੀ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ 'ਝੂਠਾ ਫ਼ਸਾਇਆ ਜਾ ਰਿਹਾ ਹੈ।'
ਇਹ ਵੀ ਪੜ੍ਹੋ
ਕਿਵੇਂ ਹੋਈ ਸੀ ਗ੍ਰਿਫ਼ਤਾਰੀ?
ਜਗਤਾਰ ਸਿੰਘ ਜੌਹਲ ਅਕਤੂਬਰ 2017 ਵਿੱਚ ਆਪਣੇ ਵਿਆਹ ਵਾਸਤੇ ਭਾਰਤ ਆਏ ਸਨ।
ਪਰ 15 ਦਿਨਾਂ ਬਾਅਦ, ਜਦੋਂ ਜੌਹਲ ਪੰਜਾਬ ਵਿੱਚ ਆਪਣੀ ਪਤਨੀ ਨਾਲ ਖਰੀਦਦਾਰੀ ਕਰ ਰਹੇ ਸਨ, ਪੁਲਿਸ ਦੁਆਰਾ ਫ਼ੜ ਲਏ ਗਏ ਅਤੇ ਉਸ ਦੇ ਬਾਅਦ ਤੋਂ ਨਜ਼ਰਬੰਦ ਹਨ।
ਉਨ੍ਹਾਂ ਦਾ ਭਰਾ ਗੁਰਪ੍ਰੀਤ ਜੋ ਸਕੌਟਲੈਂਡ ਵਾਸੀ ਹੈ, ਨੇ ਦੱਸਿਆ, ਜੌਹਲ ਇੱਕ ਸ਼ਾਂਤਮਈ ਕਾਰਕੁਨ ਸੀ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਭਾਰਤ ਵਿੱਚ ਸਿੱਖਾਂ ਖ਼ਿਲਾਫ਼ ਹੋਈ ਇਤਿਹਾਸਕ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਲਿਖਣ ਕਾਰਨ ਗ੍ਰਿਫ਼ਤਾਰ ਕੀਤਾ ਗਿਆ।
ਚਿੱਠੀ 'ਚ ਕੀ ਲਿਖਿਆ?
ਵਿਦੇਸ਼ ਸਕੱਤਰ ਡੋਮੀਨਿਕ ਰਾਅਬ ਨੂੰ ਭੇਜੀ ਚਿੱਠੀ 'ਚ ਮਾਰਟਿਨ ਨੇ ਲਿਖਿਆ, "ਸਾਨੂੰ ਪਤਾ ਲੱਗਿਆ ਹੈ ਕਿ ਜੋ ਇਲਜ਼ਾਮ ਜਗਤਾਰ ਸਿੰਘ ਜੌਹਲ 'ਤੇ ਲਗਾਏ ਗਏ ਹਨ, ਉਸ ਨਾਲ ਉਸ ਨੂੰ ਮੌਤ ਦੀ ਸਜ਼ਾ ਵੀ ਦਿੱਤੀ ਜਾ ਸਕਦੀ ਹੈ।"
ਉਨ੍ਹਾਂ ਕਿਹਾ, "ਜਦੋਂ ਇੱਕ ਬ੍ਰਿਟਿਸ਼ ਨਾਗਰਿਕ ਨੂੰ ਜ਼ਬਰਦਸਤੀ ਨਜ਼ਰਬੰਦ ਕੀਤਾ ਜਾਂਦਾ ਹੈ, ਉਸ 'ਤੇ ਤਸ਼ੱਦਦ ਢਾਹੇ ਜਾਂਦੇ ਹਨ ਅਤੇ ਮੌਤ ਦੀ ਸਜ਼ਾ ਵੀ ਸੁਣਾਈ ਜਾ ਸਕਦੀ ਹੈ, ਅਜਿਹੀ ਸਥਿਤੀ 'ਚ ਬ੍ਰਿਟਿਸ਼ ਸਰਕਾਰ ਨੂੰ ਇਸ ਖ਼ਿਲਾਫ਼ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।"
ਉਨ੍ਹਾਂ ਕਿਹਾ ਕਿ ਬ੍ਰਿਟਿਸ਼ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਨਾਗਰਿਕ ਨੂੰ ਬਚਾਉਣ ਅਤੇ ਉਸ ਨੂੰ ਆਪਣੇ ਘਰ ਵਾਪਸ ਲੈ ਕੇ ਆਉਣ। ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਭਾਰਤੀ ਅਧਿਕਾਰੀਆਂ ਨਾਲ ਕੱ ਦੌਰ ਦੀ ਗੱਲਬਾਤ ਮਗਰੋਂ ਵੀ ਯੂਕੇ ਦੀ ਸਰਕਾਰ ਵੱਲੋਂ ਜਗਤਾਰ ਦੀ ਰਿਹਾਈ ਤੇ ਉਸ ਦੀ ਵਤਨ ਵਾਪਸੀ ਦੀ ਮੰਗ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ: