ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਮੁਸਾਫ਼ਰ ਪਰੇਸ਼ਾਨ…ਇਹ ਹਨ ਮੰਗਾਂ - ਅਹਿਮ ਖ਼ਬਰਾਂ

ਤਸਵੀਰ ਸਰੋਤ, BBC/Sukhcharan Preet
ਇਸ ਪੰਨੇ ਰਾਹੀ ਅਸੀਂ ਅੱਜ ਦੇ ਅਹਿਮ ਘਟਨਾਕ੍ਰਮਾਂ ਨਾਲ ਜੁੜੀਆਂ ਖ਼ਬਰਾਂ ਸਾਂਝੀਆਂ ਕਰ ਰਹੇ ਹਾਂ।
ਸੂਬੇ ਵਿੱਚ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਯੂਨੀਅਨ ਅਤੇ ਪੀਆਰਟੀਸੀ ਵਰਕਰ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰੇ ਜਾਰੀ ਹਨ।
28 ਜੂਨ ਤੋਂ 30 ਜੂਨ (ਤਿੰਨ ਦਿਨ) ਤੱਕ ਦੋਵੇਂ ਯੂਨੀਅਨਾਂ ਵੱਲੋਂ ਬੱਸਾਂ ਬੰਦ ਕਰਕੇ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ:
ਪੂਰੇ ਪੰਜਾਬ ਵਿੱਚ ਥਾਂ-ਥਾਂ 'ਤੇ ਸਮੁੱਚੇ ਪੀਆਰਟੀਸੀ ਪਨਬੱਸ ਕੰਟਰੈਕਟ ਯੂਨੀਅਨ ਦੇ ਕਾਮਿਆਂ ਵੱਲੋਂ ਜ਼ਿਲ੍ਹਾ ਕੇਂਦਰਾਂ 'ਤੇ ਵੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਬੀਬੀਸੀ ਸਹਿਯੋਗੀ ਸੁਖਚਰਨ ਪ੍ਰੀਤ ਮੁਤਾਬਕ ਬਰਨਾਲਾ ਦੇ ਬੱਸ ਸਟੈਂਡ ਵਿਖੇ ਰੋਸ ਧਰਨੇ ਵਿੱਚ ਵੱਡੀ ਗਿਣਤੀ 'ਚ ਪੀਆਰਟੀਸੀ ਕਰਮਚਾਰੀਆਂ ਨੇ ਭਾਗ ਲਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਕਰਮਚਾਰੀਆਂ ਨੇ ਦੱਸਿਆ ਕਿ ਪਿਛਲੇ ਪੰਦਰਾਂ ਸਾਲਾਂ ਤੋਂ ਵਿਭਾਗ ਵਿੱਚ ਕੱਚੇ ਤੌਰ 'ਤੇ ਕੰਮ ਕਰ ਰਹੇ ਹਨ ਅਤੇ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ ਅਤੇ ਬਣਦੇ ਪੇਅ ਸਕੇਲ ਦਿੱਤੇ ਜਾਣ।
ਉਨ੍ਹਾਂ ਕਿਹਾ ਕਿ ਨਵੀਂ ਇੱਕ ਹਜ਼ਾਰ ਬੱਸਾਂ ਦਾ ਪ੍ਰਬੰਧ ਕੀਤਾ ਜਾਵੇ ਤੇ ਸੁਪਰੀਮ ਕੋਰਟ ਵੱਲੋਂ 2016 ਵਿੱਚ ਇਹ ਫ਼ੈਸਲਾ ਕੀਤਾ ਗਿਆ ਸੀ ਕਿ ਬਰਾਬਰ ਕੰਮ ਤੇ ਬਰਾਬਰ ਤਨਖ਼ਾਹ ਦਿੱਤੀ ਜਾਵੇ, ਇਸ ਫ਼ੈਸਲੇ ਨੂੰ ਲਾਗੂ ਕੀਤਾ ਜਾਵੇ।
ਬੀਬੀਸੀ ਸਹਿਯੋਗੀ ਗੁਰਮਿੰਦਰ ਸਿੰਘ ਗਰੇਵਾਲ ਮੁਤਾਬਕ ਕਰਮਚਾਰੀਆਂ ਵੱਲੋਂ ਪਟਿਆਲਾ ਸਥਿਤ ਮੋਤੀ ਮਹਿਲ ਨੂੰ ਘੇਰਨ ਦਾ ਐਲਾਨ ਕੀਤਾ ਗਿਆ ਹੈ।
ਉਧਰ ਲੁਧਿਆਣਾ ਬੱਸ ਸਟੈਂਡ 'ਚ ਸਰਕਾਰੀ ਬੱਸਾਂ ਨਾ ਚੱਲਣ ਕਾਰਨ ਲੋਕ ਕਾਫੀ ਪ੍ਰੇਸ਼ਾਨ ਦਿਖੇ। ਇਸ ਮੌਕੇ ਲੋਕਾਂ ਦਾ ਕਹਿਣਾ ਸੀ ਕਿ ਹੜਤਾਲ ਬਾਰੇ ਉਨ੍ਹਾਂ ਨੂੰ ਪਹਿਲਾਂ ਨਹੀਂ ਪਤਾ ਸੀ ਅਤੇ ਹੁਣ ਬੱਸ ਮਿੱਲਣ 'ਚ ਪਰੇਸ਼ਾਨੀ ਆ ਰਹੀ ਹੈ।
ਖ਼ਾਸ ਤੌਰ 'ਤੇ ਦੂਰ ਦੁਰਾਡੇ ਦੇ ਜ਼ਿਲ੍ਹਿਆਂ ਵਿੱਚ ਜਾਣ ਵਾਲੇ ਲੋਕ ਕਾਫੀ ਪਰੇਸ਼ਾਨ ਸਨ। ਜਿੱਥੇ ਪ੍ਰਾਈਵੇਟ ਬੱਸਾਂ ਵੀ ਨਹੀਂ ਜਾ ਰਹੀਆਂ ਸਨ।
ਬੀਬੀਸੀ ਸਹਿਯੋਗੀ ਗੁਰਪ੍ਰੀਤ ਸਿੰਘ ਚਾਵਲਾ ਮੁਤਾਬਕ ਬਟਾਲਾ ਵਿਖੇ ਤੜਕੇ ਹੀ ਪਨਬਸ ਕੰਟ੍ਰੈਕਟ ਵਰਕਰ ਯੂਨੀਅਨ ਵਲੋਂ ਬਟਾਲਾ ਬਸ ਸਟੈਂਡ 'ਤੇ ਚੱਕਾ ਜਾਮ ਕਰ ਪੰਜਾਬ ਸਰਕਾਰ ਖਿਲਾਫ਼ ਧਰਨਾ ਸ਼ੁਰੂ ਕੀਤਾ ਗਿਆ|
ਜ਼ਿਕਰਯੋਗ ਹੈ ਕਿ ਇਨ੍ਹਾਂ ਕਰਮਚਾਰੀਆਂ ਵੱਲੋਂ ਪਿਛਲੇ ਲੰਬੇ ਸਮੇ ਤੋਂ ਇਹ ਮੰਗ ਹੈ ਕਿ ਕੰਟ੍ਰੈਕਟ 'ਤੇ ਭਰਤੀ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਰੈਗੂਲਰ ਕਰੇ।
ਨਿਰਮਲਾ ਸੀਤਾਰਮਣ ਦਾ ਆਰਥਿਕ ਪੈਕੇਜ, ਮੱਧ ਵਰਗੀ ਉਦਯੋਗਾਂ ਲਈ 4.5 ਲੱਖ ਕਰੋੜ ਕ੍ਰੇਡਿਟ ਲੋਨ
ਕੋਰੋਨਾ ਮਹਾਂਮਾਰੀ ਨਾਲ ਜੂਝ ਰਹੀ ਭਾਰਤੀ ਅਰਥਵਿਵਸਥਾ ਨੂੰ ਉੱਤੇ ਚੁੱਕਣ ਵਿੱਚ ਮਦਦ ਪਹੁੰਚਾਉਣ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕਈ ਅਹਿਮ ਫ਼ੈਸਲਿਆਂ ਦਾ ਐਲਾਨ ਕੀਤਾ ਹੈ।
ਸਿਹਤ ਖ਼ੇਤਰ 'ਚ ਬੁਣਿਆਦੀ ਢਾਂਚੇ ਦੀ ਸਥਿਤੀ ਸੁਧਾਰਣ ਲਈ ਸਰਕਾਰ ਨੇ 1.1 ਲੱਖ ਕਰੋੜ ਰੁਪਏ ਦੀ ਕ੍ਰੇਡਿਟ ਗਾਰੰਟੀ ਯੋਜਨਾ ਦਾ ਐਲਾਨ ਕੀਤਾ ਹੈ।

ਤਸਵੀਰ ਸਰੋਤ, ANI
ਨਕਦੀ ਦੇ ਸੰਕਟ ਨਾਲ ਜੂਝ ਰਹੇ ਮੱਧ ਵਰਗ ਦੇ ਉਦਯੋਗਾਂ ਲਈ ਐਮਰਜੈਂਸੀ ਕ੍ਰੇਡਿਟ ਲਾਈਨ ਗਾਰੰਟੀ ਸਕੀਮ (ECLGS) ਤਹਿਤ ਦਿੱਤੇ ਜਾਣ ਵਾਲੇ ਪੈਸੇ ਨੂੰ 50 ਫੀਸਦੀ ਵਧਾ ਕੇ 4.5 ਲੱਖ ਕਰੋੜ ਰੁਪਏ ਕਰ ਦਿੱਤਾ ਗਿਆ ਹੈ।
ਇਸ ਆਰਥਿਕ ਪੈਕੇਜ ਬਾਰੇ ਵਿਸਤਾਰ 'ਚ ਦੱਸਦਿਆਂ ਹੋਇਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ 'ਚ ਆਰਥਿਕ ਰਾਹਤ ਪਹੁੰਚਾਉਣ ਲਈ ਅੱਠ ਉਪਾਅ ਕੀਤੇ ਗਏ ਹਨ ਜਦਕਿ ਆਰਥਿਕ ਵਿਕਾਸ ਨੂੰ ਪਟੜੀ ਉੱਤੇ ਲਿਆਉਣ ਲਈ ਹੋਰ ਅੱਠ ਫ਼ੈਸਲੇ ਲਏ ਗਏ ਹਨ।
ਉਨ੍ਹਾਂ ਨੇ ਹੈਲਥ ਸੈਕਸਟਰ ਸਣੇ ਕੋਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਖ਼ੇਤਰਾਂ ਦੇ ਲਈ 1.1 ਲੱਖ ਕਰੋੜ ਰੁਪਏ ਦੀ ਲੋਨ ਗਾਰੰਟੀ ਯੋਜਨਾ ਸ਼ੁਰੂ ਕੀਤੀ ਹੈ। ਇਸ 'ਚ ਨਵੀਂ ਪਰਿਯੋਜਨਾਵਾਂ ਲਈ ਗਾਰੰਟੀ ਕਵਰ ਵੀ ਸ਼ਾਮਲ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ECLGS ਲਈ 1.5 ਕਰੋੜ ਦੀ ਲੀਮਿਟ ਹੋਰ ਵਧਾਈ ਗਈ ਹੈ।
ਮਈ 2020 ਵਿੱਚ ਜਦੋਂ ਕੇਂਦਰ ਸਰਕਾਰ ਨੇ 20 ਲੱਖ ਕਰੋੜ ਰੁਪਏ ਆਤਮ ਨਿਰਭਰ ਭਾਰਤ ਯੋਜਨਾ ਪੈਕੇਜ ਦਾ ਐਲਾਨ ਕੀਤਾ ਸੀ ਤਾਂ ECLGS ਸਕੀਮ ਲਈ ਤਿੰਨ ਲੱਖ ਕਰੋੜ ਰੁਪਏ ਦੀ ਤਜਵੀਜ਼ ਕੀਤੀ ਗਈ ਸੀ।
ਪਿਛਲੇ ਮਹੀਨੇ ਵਿੱਤ ਮੰਤਰਾਲੇ ਨੇ ECLGS ਸਕੀਮ ਤਹਿਤ ਹਸਪਤਾਲਾਂ ਨੂੰ ਰਿਆਇਤੀ ਦਰਾਂ ਉੱਤੇ ਕਰਜਾ ਦੇਣ ਦੀ ਸੁਵਿਧਥਾ ਵਿਸਤਾਰ ਦਾ ਐਲਾਨ ਕੀਤਾ ਸੀ। ਇਸ ਸੁਵਿਧਾ ਹਸਪਤਾਲ ਕਾਂਪਲੈਕਸ ਵਿੱਚ ਆਕਸੀਜਨ ਪਲਾਂਟ ਲਗਾਉਣ ਲਈ ਦਿੱਤੀ ਗਈ ਸੀ।
ਕੇਜਰੀਵਾਲ ਦੀ ਪੰਜਾਬ ਫੇਰੀ ਤੋਂ ਪਹਿਲਾਂ ਭਖਿਆ ਸਿਆਸੀ ਮਾਹੌਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਚੰਡੀਗੜ੍ਹ ਫ਼ੇਰੀ ਨੂੰ ਲੈ ਕੇ ਟਵਿੱਟਰ ਉੱਤੇ ਪਾਰਟੀ ਵੱਲੋਂ ਕਈ ਟਵੀਟ ਕੀਤੇ ਜਾ ਰਹੇ ਹਨ।

ਤਸਵੀਰ ਸਰੋਤ, fb/ani
ਜ਼ਿਆਦਾਤਰ ਟਵੀਟ ਕੇਜਰੀਵਾਲ ਵੱਲੋਂ ਪੰਜਾਬ ਲਈ ਵੱਡੇ ਐਲਾਨ ਦਾ ਜ਼ਿਕਰ ਕਰ ਰਹੇ ਹਨ।
ਦੂਜੇ ਪਾਸੇ ਆਪ ਆਗੂ ਰਾਘਵ ਚੱਢਾ ਮੁਤਾਬਕ ਜਿਸ ਥਾਂ ਉੱਤੇ ਚੰਡੀਗੜ੍ਹ ਵਿੱਚ ਕੇਜਰੀਵਾਲ ਦੀ ਪ੍ਰੈੱਸ ਕਾਨਫਰੰਸ 29 ਜੂਨ ਨੂੰ ਹੋਣੀ ਸੀ, ਉਸ ਥਾਂ ਲਈ ਇਜਾਜ਼ਤ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਨੇ ਇਨਕਾਰ ਕਰ ਦਿੱਤਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਰਾਘਵ ਚੱਢਾ ਦੇ ਟਵੀਟ ਮੁਤਾਬਕ ਇਹ ਇਜਾਜ਼ਤ ਪਹਿਲਾਂ ਤੋਂ ਤੈਅ ਕੀਤੀ ਗਈ ਥਾਂ ਲਈ ਮਨ੍ਹਾ ਕੀਤੀ ਗਈ ਹੈ।
ਉੱਧਰ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਇਸ ਇਲਜ਼ਾਮ ਨੂੰ ਝੂਠਾ ਕਰਾਰ ਦਿੱਤਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਕਿਹਾ, ''ਅਸੀਂ ਕੁਝ ਦਿਨਾਂ ਪਹਿਲਾਂ ਇੱਥੇ ਅਰਵਿੰਦ ਕੇਜਰੀਵਾਲ ਦੀ ਰੈਲੀ ਵੀ ਹੋਣ ਦਿੱਤੀ ਸੀ, ਫ਼ਿਰ ਹੁਣ ਅਸੀਂ ਉਨ੍ਹਾਂ ਨੂੰ ਪ੍ਰੈੱਸ ਕਾਨਫਰੰਸ ਕਰਨ ਤੋਂ ਕਿਉਂ ਰੋਕਾਂਗੇ। ਜੇ ਉਹ ਚਾਹੁੰਦੇ ਹਨ ਤਾਂ ਮੈਂ ਉਨ੍ਹਾਂ ਲਈ ਲੰਚ ਦੀ ਵਿਵਸਥਾ ਵੀ ਕਰ ਦੇਵਾਂਗਾ। ਆਮ ਆਦਮੀ ਪਾਰਟੀ ਕੇਵਲ ਡ੍ਰਾਮਾ ਕਰ ਰਹੀ ਹੈ।"
ਜੰਮੂ 'ਚ ਦੋ ਡਰੋਨ ਅੱਧੀ ਰਾਤ ਨੂੰ ਮੁੜ ਦਿਖੇ, ਫੌਜੀ ਗੋਲੀਬਾਰੀ ਨੇ ਟਾਲਿਆ ਖ਼ਤਰਾ
ਜੰਮੂ ਦੇ ਏਅਰਫੋਰਸ ਸਟੇਸ਼ਨ ਵਿਚ ਸੋਮਵਾਰ ਰਾਤ ਕਰੀਬ 2 ਵਜੇ ਧਮਾਕਿਆਂ ਦੀ ਘਟਨਾ ਤੋਂ ਬਾਅਦ ਭਾਰਤੀ ਫੌਜ ਨੇ ਬਿਆਨ ਰਾਹੀ ਦੱਸਿਆ ਹੈ ਕਿ 27-28 ਜੂਨ ਦੀ ਵਿਚਕਾਰਲੀ ਰਾਤ ਨੂੰ ਦੋ ਡਰੋਨਜ਼ ਦੀਆਂ ਗਤੀਵਿਧੀਆਂ ਦੇਖੀਆਂ ਗਈਆਂ।

ਤਸਵੀਰ ਸਰੋਤ, Getty Images
ਫੌਜ ਦੇ ਬੁਲਾਰੇ ਲੈਫ਼ਟੀਨੈਂਟ ਕਰਨਲ ਦੇਵੇਂਦਰ ਆਨੰਦ ਨੇ ਕਿਹਾ ਕਿ ਭਾਰਤੀ ਫੌਜ ਨੇ ਕਤਨੂਚੱਕ- ਕਾਲੂਚੱਕ ਫੌਜੀ ਖੇਤਰ ਵਿਚ ਇਹ ਗਤੀਵਿਧੀਆਂ ਦਰਜ ਕੀਤੀਆਂ ਹਨ।
ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਚੌਕਸ ਕੀਤਾ ਗਿਆ ਅਤੇ ਫੌਰੀ ਕਾਰਵਾਈ ਕਰਨ ਵਾਲੀ ਟੀਮ ਨੇ ਗੋਲੀਬਾਰੀ ਕੀਤੀ।
ਫੌਜ ਦਾ ਦਾਅਵਾ ਹੈ ਕਿ ਗੋਲੀਬਾਰੀ ਤੋਂ ਬਾਅਦ ਦੋਵੇਂ ਡਰੋਨ ਉਡ ਗਏ ਅਤੇ ਚੌਕਸੀ ਕਾਰਨ ਸੁਰੱਖਿਆ ਬਲਾਂ ਨੇ ਵੱਡੇ ਖਤਰੇ ਨੂੰ ਨਾਕਾਮ ਕੀਤਾ ਹੈ।
ਅੱਗੇ ਦੱਸਿਆ ਗਿਆ ਕਿ ਸੁਰੱਖਿਆ ਕਰਮੀ ਹਾਈ ਅਲਟਰ ਉੱਤੇ ਹਨ ਅਤੇ ਖੋਜੀ ਮੁਹਿੰਮ ਜਾਰੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਲਾਲ ਕਿਲ੍ਹੇ ਉੱਤੇ ਝੰਡਾ ਲਹਿਰਾਉਣ ਦੇ ਇਲਜ਼ਾਮ 'ਚ ਗੁਰਜੋਤ ਸਿੰਘ ਗ੍ਰਿਫ਼ਤਾਰ
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਡੀਸੀਪੀ ਸੰਜੀਵ ਯਾਦਵ ਨੇ ਦੱਸਿਆ ਕਿ 26 ਜਨਵਰੀ ਪਰੇਡ ਦੌਰਾਨ ਲਾਲ ਕਿਲ੍ਹੇ ਦੇ ਵਾਪਰੀ ਹਿੰਸਾ ਨਾਲ ਸਬੰਧਤ ਗੁਰਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਮੁਤਾਬਕ ਗੁਰਜੋਤ ਸਿੰਘ ਦੇ ਸਿਰ 'ਤੇ ਇੱਕ ਲੱਖ ਰੁਪਏ ਦਾ ਇਨਾਮ ਸੀ, ਉਸ ਨੂੰ ਪੰਜਾਬ ਦੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਦਰਅਸਲ, 26 ਜਨਵਰੀ ਮੌਕੇ ਕਿਸਾਨਾਂ ਵੱਲੋਂ ਰੱਖੀ ਗਈ ਪਰੇਡ ਦੌਰਾਨ ਕੁਝ ਲੋਕਾਂ ਵੱਲੋਂ ਲਾਲ ਕਿਲ੍ਹੇ ਵਿੱਚ ਅੰਦਰ ਵੜ੍ਹ ਕੇ ਕੇਸਰੀ ਨਿਸ਼ਾਨ ਲਹਿਰਾਇਆ ਸੀ।
ਦਿੱਲੀ ਪੁਲਿਸ ਮੁਤਾਬਕ ਗੁਰਜੋਤ ਸਿੰਘ ਉੱਤੇ ਲਾਲ ਕਿਲ੍ਹੇ ਉੱਤੇ ਝੰਡਾ ਲਹਿਰਾਉਣ ਦਾ ਇਲਜ਼ਾਮ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਇੱਕ ਲੱਖ ਰੁਪਏ ਇਨਾਮ ਰੱਖਿਆ ਗਿਆ ਸੀ।
ਫਰਬਰੀ 2021 ਵਿਚ ਦਿੱਲੀ ਪੁਲਿਸ ਨੇ ਕਿਸਾਨ ਟਰੈਕਟਰ ਪਰੇਡ ਦੌਰਾਨ ਲਾਲ ਕਿਲ਼ੇ ਪਹੁੰਚਣ ਵਾਲੇ ਜਿਹੜੇ ਲੋਕਾਂ ਉੱਤੇ ਗ੍ਰਿਫਤਾਰੀ ਲਈ ਇਨਾਮ ਰੱਖਿਆ ਸੀ, ਗੁਰਜੋਤ ਸਿੰਘ ਉਨ੍ਹਾਂ ਵਿਚ ਸ਼ਾਮਲ ਸੀ।
ਗੁਰਜੋਤ ਸਿੰਘ ਸਣੇ ਗੁਰਜੰਟ ਸਿੰਘ , ਜੁਗਰਾਜ ਸਿੰਘ, ਦੀਪ ਸਿੱਧੂ ਅਤੇ ਹੋਰਾਂ ਦੀ ਗ੍ਰਿਫ਼ਤਾਰੀ ਲਈ ਦਿੱਲੀ ਪੁਲਿਸ ਨੇ ਇਨਾਮ ਦਾ ਐਲਾਨ ਕੀਤਾ ਸੀ।
ਦੀਪ ਸਿੱਧੂ ਅਤੇ ਕਈ ਹੋਰ ਜਣਿਆਂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤਾਂ ਵਲੋਂ ਜਮਾਨਤਾਂ ਮਿਲ ਚੁੱਕੀਆਂ ਹਨ।
ਇਸੇ ਮਾਮਲੇ ਵਿਚ ਲੱਖਾ ਸਿਧਾਣਾ ਨੂੰ ਵੀ ਗ੍ਰਿਫ਼ਤਾਰੀ ਤੋਂ ਰਾਹਤ ਮਿਲ ਚੁੱਕੀ ਹੈ।
ਏਜੰਸੀ ਮੁਤਾਬਕ, ਦਿੱਲੀ ਕ੍ਰਾਈਮ ਬ੍ਰਾਂਚ, ਸਪੈਸ਼ਲ ਸੈੱਲ ਅਤੇ ਦਿੱਲੀ ਪੁਲਿਸ ਵੱਲੋਂ ਕੁੱਲ ਵੱਖ-ਵੱਖ 43 ਕੇਸ ਦਰਜ ਕੀਤੇ ਗਏ ਸਨ।
26 ਜਨਵਰੀ ਦੀ ਹਿੰਸਾ ਸਬੰਧੀ ਵੱਖ-ਵੱਖ ਕੇਸਾਂ ਦੇ ਤਹਿਤ 150 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਸਿੱਖ ਕੁੜੀ ਦੇ ਅਗਵਾ ਮਾਮਲਾ: ਦਿੱਲੀ 'ਚ ਜੰਮੂ-ਕਸ਼ਮੀਰ ਹਾਊਸ ਦਾ ਘਿਰਾਓ
ਜੰਮੂ-ਕਸ਼ਮੀਰ ਵਿੱਚ ਸਿੱਖ ਕੁੜੀਆਂ ਦੇ ਅਗਵਾ ਕਰਕੇ ਕਥਿਤ ਵਿਆਹ ਦੇ ਮਾਮਲੇ ਵਿੱਚ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਪ੍ਰਿਥਵੀਰਾਜ ਰੋਡ ਸਥਿਤ ਜੰਮੂ-ਕਸ਼ਮੀਰ ਹਾਊਸ ਦਾ ਸਿੱਖ ਸੰਸਥਾਵਾਂ ਵੱਲੋਂ ਘਿਰਾਓ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਨੇ ਉਕਤ ਮਾਮਲੇ ਸਣੇ ਜੰਮੂ ਕਸ਼ਮੀਰ ਦੇ ਸਿੱਖਾਂ ਨਾਲ ਸਬੰਧਤ ਦੂਜੇ ਮਾਮਲਿਆਂ ਬਾਬਤ ਪ੍ਰਧਾਨ ਮੰਤਰੀ ਦੇ ਨਾਂ ਇੱਕ ਮੈਮੋਰੰਡਮ ਵੀ ਅਧਿਕਾਰੀਆਂ ਨੂੰ ਸੌਂਪਿਆ।

ਤਸਵੀਰ ਸਰੋਤ, RavinderSinghRobin
ਦਰਅਸਲ ਬੀਤੇ ਦਿਨੀਂ ਸ਼੍ਰੀਨਗਰ ਵਿੱਚ ਇੱਕ ਸਿੱਖ ਪਰਿਵਾਰ ਦੀ ਕੁੜੀ ਨੂੰ ਅਗਵਾ ਕਰਕੇ ਕਥਿਤ ਤੌਰ 'ਤੇ ਨਿਕਾਹ ( ਵਿਆਹ) ਕਰਵਾਏ ਜਾਣ ਦਾ ਮਾਮਲਾ ਸਾਹਮਣਾ ਆਇਆ ਸੀ।
ਮਨਜੀਤ ਸਿੰਘ ਜੀਕੇ ਨੇ ਇਸ ਵੇਲੇ ਜੰਮੂ-ਕਸ਼ਮੀਰ ਵਿੱਚ ਧਰਮ ਪਰਿਵਰਤਨ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ।
ਪ੍ਰਧਾਨ ਮੰਤਰੀ ਨੂੰ ਸੌਂਪੇ ਇੱਕ ਮੈਮੋਰੰਡਮ ਵਿਚ ਜੀਕੇ ਨੇ ਕਿਹਾ ਧਾਰਾ 370 ਰੱਦ ਹੋਣ ਦਾ ਬਾਵਜੂਦ ਜੰਮੂ-ਕਸ਼ਮੀਰ ਵਿੱਚ ਸਿੱਖਾ ਨਾਲ ਵਿਤਕਰਾ ਹੋ ਰਿਹਾ ਹੈ ਅਤੇ ਉਨ੍ਹਾਂ ਦਾ ਹਾਲ ਪਿਛਲੇ ਕੁਝ ਸਾਲਾਂ ਤੋਂ ਮਾੜਾ ਹੁੰਦਾ ਜਾ ਰਿਹਾ ਹੈ।
ਇਸ ਹਾਲਾਤ ਦੇ ਮੱਦੇਨਜ਼ਰ ਐਤਵਾਰ ਨੂੰ ਸਿੱਖ ਜਥੇਬੰਦੀਆਂ ਦੇ ਜੰਮੂ-ਕਸ਼ਮੀਰ ਵਿੱਚ ਰੋਸ-ਪ੍ਰਦਰਸ਼ਨ ਵੀ ਕੀਤਾ ਸੀ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਕੋਵੀਸ਼ੀਲਡ ਨੂੰ ਯੂਰਪ ਦਾ ਵੈਕਸੀਨ ਪਾਸਪੋਰਟ ਨਹੀਂ
ਸੀਰਮ ਇੰਸਚੀਟਿਊਟ ਆਫ ਇੰਡੀਆ ਦੇ ਸੀਈਓ ਅਦਾਰ ਪੂਨਾਵਾਲਾ ਨੇ ਕਿਹਾ ਕਿ ਕੋਵੀਸ਼ੀਲਡ ਲਗਵਾਉਣ ਵਾਲੇ ਭਾਰਤੀਆਂ ਨੂੰ ਯੂਰਪ ਵਿੱਚ ਆਉਣ-ਜਾਣ ਦਾ ਮੁੱਦਾ ਵੱਡੇ ਪੱਧਰ 'ਤੇ ਚੁੱਕਿਆ ਜਾ ਰਿਹਾ ਹੈ।
ਯੂਰਪ ਸੰਘ ਨੇ ਵੈਕਸੀਨ ਪਾਸਪੋਰਟ ਸਕੀਮ ਤਹਿਤ ਭਾਰਤ ਵਿੱਚ ਲੱਗਣ ਵਾਲੀਆਂ ਦੋਵੇਂ ਵੈਕਸੀਨ ਨੂੰ ਮਾਨਤਾ ਨਹੀਂ ਦਿੱਤੀ ਹੈ।
ਕੋਵੀਸ਼ੀਲਡ ਦਾ ਯੂਰਪ ਵਰਜ਼ਨ ਯਾਨਿ ਐਸਟ੍ਰਾਜ਼ੈਨੇਕਾ ਨੂੰ ਸਵੀਕਾਰ ਮੰਨਿਆ ਗਿਆ ਹੈ ਪਰ ਕੋਵੀਸ਼ੀਲਡ ਨੂੰ ਮਾਨਤਾ ਵੈਕਸੀਨ ਦੀ ਸੂਚੀ ਵਿੱਚ ਨਹੀਂ ਰੱਖਿਆ ਗਿਆ ਹੈ।
ਇਨ੍ਹਾਂ ਦਿੱਕਤਾਂ ਦੇ ਜਵਾਬ ਵਿੱਚ ਪੂਨਾਵਾਲਾ ਨੇ ਟਵੀਟ ਕਰ ਕੇ ਭਰੋਸਾ ਦਿਵਾਇਆ ਅਤੇ ਕਿਹਾ, "ਮੈਨੂੰ ਅਹਿਸਾਸ ਹੈ ਕਿ ਬਹੁਤ ਸਾਰੇ ਭਾਰਤੀ, ਜਿਨ੍ਹਾਂ ਕੋਵੀਸ਼ੀਲਡ ਦਾ ਵੈਕਸੀਨ ਲਗਵਾਇਆ ਹੈ, ਉਨ੍ਹਾਂ ਨੂੰ ਯੂਰਪ ਜਾਣ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।"
"ਮੈਂ ਸਾਰਿਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਇਸ ਮੁਸਲੇ ਨੂੰ ਉੱਚ ਪੱਧਰ 'ਤੇ ਚੁੱਕਿਆ ਹੈ ਅਤੇ ਆਸ ਹੈ ਕਿ ਛੇਤੀ ਹੀ ਇਸ ਮਾਮਲੇ ਨੂੰ ਹੱਲ ਕੀਤਾ ਜਾਵੇਗਾ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਯੂਰਪ ਦਾ ਗਰੀਨ ਪਾਸ
ਯੂਰਪੀ ਸੰਘ ਨੇ ਕਿਹਾ ਹੈ ਕਿ ਇੱਕ ਜੁਲਾਈ ਤੋਂ, ਉੱਥੇ ਦਾਖ਼ਲ ਹੋਣ ਲਈ ਉਨ੍ਹਾਂ ਨੂੰ ਗਰੀਨ ਪਾਸ ਮਿਲੇਗਾ, ਜਿਨ੍ਹਾਂ ਦੇ ਵੈਕਸੀਨ ਲੱਗੀ ਹੈ।
ਪਰ ਇਸ ਦੇ ਨਾਲ ਹੀ ਸਿਰਫ਼ ਚਾਰ ਵੈਕਸੀਨ ਨੂੰ ਹੀ ਮਾਨਤਾ ਦਿੰਦਿਆਂ ਹੋਇਆ ਕਿਹਾ ਹੈ ਕਿ ਇਸ ਤੋਂ ਇਲਾਵਾ ਕਿਸੇ ਅਤੇ ਵੈਕਸੀਨ ਲਈ ਕਿਸੇ ਵਿਅਕਤੀ ਨੂੰ ਵੈਕਸੀਨ ਪਾਸਪੋਰਟ ਨਹੀਂ ਦਿੱਤਾ ਜਾਵੇਗਾ।
ਫਿਲਹਾਲ ਯੂਰਪੀਅਨ ਮੈਡੀਸਿੰਸ ਏਜੰਸੀ ਨੇ ਜਿੰਨ੍ਹਾਂ ਚਾਰ ਵੈਕਸੀਨ ਨੂੰ ਅਪਰੂਵ ਕੀਤਾ ਗਿਆ ਹੈ, ਉਹ ਹੈ, ਕਾਮਿਰਨੈਟੀ (ਫਾਈਜ਼ਰ/ਬਾਓਐਨਟੇਕ), ਮੌਡਰਨਾ, ਵੈਕਸਜ਼ੇਰਵਰੀਆ (ਐਸਟ੍ਰਾਜ਼ੈਨੇਕਾ), ਜੌਨਸਨ (ਜੌਨਸਨ ਐਂਡ ਜੌਨਸਨ)।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












