ਕੈਨੇਡਾ ਵਿੱਚ ਟਰੱਕ ਡਰਾਇਵਰਾਂ ਦੇ ਪ੍ਰਦਰਸ਼ਨ ਬਾਰੇ ਜਗਮੀਤ ਸਿੰਘ ਨੇ ਇਹ ਗੱਲ ਕਹੀ

ਤਸਵੀਰ ਸਰੋਤ, Getty Images
ਕੈਨੇਡਾ ਦੀ ਰਾਜਧਾਨੀ ਓਟਾਵਾ ਦੀਆਂ ਸਥਾਨਕ ਸੜਕਾਂ ਜਾਮ ਹਨ ਅਤੇ ਪ੍ਰਦਰਸ਼ਨਕਾਰੀ ਟਰੱਕਾਂ ਦੇ ਹਾਰਨ ਵਜਾ-ਵਜਾ ਕੇ ਆਪਣਾ ਵਿਰੋਧ ਦਰਜ ਕਰ ਰਹੇ ਹਨ।
ਦਰਅਸਲ ਕੈਨੇਡਾ ਸਰਕਾਰ ਨੇ ਸਰਹੱਦ ਤੋਂ ਪਾਰ ਜਾਂਦੇ ਉਨ੍ਹਾਂ ਟਰੱਕ ਡਰਾਇਵਰਾਂ ਲਈ ਕੋਵਿਡ ਨਿਯਮ ਬਦਲੇ ਹਨ ਜਿਨ੍ਹਾਂ ਨੇ ਵੈਕਸੀਨ ਨਹੀਂ ਲਈ ਹੋਈ ਹੈ। ਨਿਯਮਾਂ ਅਨੁਸਾਰ ਉਨ੍ਹਾਂ ਨੂੰ ਕੈਨੇਡਾ ਵਾਪਸ ਆਉਣ ’ਤੇ ਇੱਕ ਤੈਅ ਵਕਤ ਲਈ ਕੁਆਰੰਟੀਨ ਹੋਣਾ ਪਵੇਗਾ।
'ਦਿ ਸਟਾਰ' ਵੈੱਬਸਾਈਟ ਦੇ ਮੁਤਾਬਕ, ਓਟਵਾ ਪੁਲਿਸ ਨੇ ਦੱਸਿਆ ਕਿ ਓਟਾਵਾ ਵਿੱਚ ਹੋ ਰਹੇ ਇਨ੍ਹਾਂ ਪ੍ਰਦਰਸ਼ਨਾਂ ਨੂੰ ਲੈ ਕੇ ਅਪਰਾਧਿਕ ਜਾਂਚ ਸ਼ੁਰੂ ਹੋ ਗਈ ਹੈ।
ਆਮ ਸਥਾਨਕ ਲੋਕਾਂ ਨੂੰ ਡਾਊਨਟਾਊਨ ਵੱਲ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਸਿਟੀ ਬੱਸਾਂ ਦੇ ਰੂਟ ਵੀ ਬਦਲੇ ਜਾ ਰਹੇ ਹਨ।
ਨਫ਼ਰਤ ਅਤੇ ਅਜਿਹੇ ਵਿਵਹਾਰ ਦੀ ਕੈਨੇਡਾ ਵਿੱਚ ਨਹੀਂ ਹੈ ਕੋਈ ਥਾਂ: ਜਸਟਿਨ ਟਰੂਡੋ
ਕੈਨੇਡਾ ਦੇ ਵਿੱਚ ਪਿਛਲੇ ਚਾਰ ਦਿਨਾਂ ਤੋਂ ਹੋ ਰਹੇ ਇਸ ਪ੍ਰਦਰਸ਼ਨ ਬਾਰੇ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕੀਤਾ ਹੈ।
ਜਸਟਿਨ ਟਰੂਡੋ ਨੇ ਆਖਿਆ ਹੈ ਕਿ ਮਹਾਂਮਾਰੀ ਕਾਰਨ ਕਈ ਲੋਕ ਪਰੇਸ਼ਾਨ ਹਨ। ਪਿਛਲੇ ਦੋ ਸਾਲਾਂ ਤੋਂ ਇਹ ਲੜਾਈ ਖ਼ਤਮ ਨਹੀਂ ਹੋ ਰਹੀ ਹੈ ਪਰ ਕੁਝ ਲੋਕਾਂ ਵੱਲੋਂ ਦੇਸ਼ ਦੀ ਰਾਜਧਾਨੀ ਵਿੱਚ ਕੀਤੇ ਗਏ ਵਿਵਹਾਰ ਨੇ ਕੈਨੇਡਾ ਦੇ ਨਾਗਰਿਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੱਤਾ ਹੈ।
ਜਸਟਿਨ ਟਰੂਡੋ ਨੇ ਅੱਗੇ ਲਿਖਿਆ ਕਿ ਜੋ ਲੋਕ ਤੋੜ ਭੰਨ ਕਰ ਰਹੇ ਹਨ ਅਤੇ ਜਾਤੀਵਾਦ ਨਾਲ ਸਬੰਧਤ ਝੰਡੇ ਲਹਿਰਾ ਰਹੇ ਹਨ ਉਨ੍ਹਾਂ ਅੱਗੇ ਦੇਸ਼ ਨਹੀਂ ਝੁਕੇਗਾ ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਗੇ ਲਿਖਿਆ ਕਿ ਕੈਨੇਡਾ ਵਿੱਚ ਅਜਿਹੀਆਂ ਹਰਕਤਾਂ ਲਈ ਕੋਈ ਜਗ੍ਹਾ ਨਹੀਂ ਹੈ ਅਤੇ ਜੋ ਲੋਕ ਅਜਿਹਾ ਕਰ ਰਹੇ ਹਨ ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ।
ਉਨ੍ਹਾਂ ਨੇ ਇਹ ਵੀ ਆਖਿਆ ਕਿ ਜੋ ਲੋਕ ਇਸ ਤਰ੍ਹਾਂ ਪ੍ਰਦਰਸ਼ਨ ਦਾ ਹਿੱਸਾ ਹਨ ਪਰ ਜਿਸ ਤਰ੍ਹਾਂ ਦੇ ਨਿਸ਼ਾਨ ਅਤੇ ਜਿਸ ਤਰ੍ਹਾਂ ਨਾਲ ਨਫ਼ਰਤ ਵਾਲੇ ਚਿੰਨ੍ਹ ਸਾਹਮਣੇ ਆਏ ਹਨ, ਉਸ ਦਾ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਵੀ ਵਿਰੋਧ ਕਰਨਾ ਚਾਹੀਦਾ ਹੈ।
ਇਸ ਦੇ ਨਾਲ ਹੀ ਐੱਨਡੀਪੀ ਦੇ ਆਗੂ ਜਗਮੀਤ ਸਿੰਘ ਨੇ ਸਿੰਘ ਨੇ ਕਿਹਾ ਹੈ ਕਿ ਵਰਕਰਾਂ ਨੂੰ ਪ੍ਰੇਸ਼ਾਨ ਕਰਨਾ, ਬੱਚਿਆਂ ਨੂੰ ਸਕੂਲ ਨਾ ਜਾਣ ਦੇਣਾ ਗਲਤ ਹੈ।
ਉਨ੍ਹਾਂ ਕਿਹਾ, “ਮੈਂ ਇਹ ਮੰਨਦਾ ਹਾਂ ਕਿ ਲੋਕ ਮਹਾਂਮਾਰੀ ਕਾਰਨ ਪ੍ਰੇਸ਼ਾਨ ਹਨ। ਜੇ ਉਹ ਮਾਸਕ ਨਹੀਂ ਪਾਉਂਦੇ ਹਨ ਤਾਂ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ। ਪੁਲਿਸ ਨੂੰ ਲੋਕਾਂ ਲਈ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਚਾਹੀਦਾ ਹੈ। ਲੋਕਾਂ ਨੂੰ ਵੀ ਸਿਹਤ ਸਬੰਧੀ ਹਦਾਇਤਾਂ ਨੂੰ ਵੀ ਮੰਨਣਾ ਚਾਹੀਦਾ ਹੈ।”
'ਦਿ ਗਲੋਬ ਐਂਡ ਮੇਲ' ਅਖ਼ਬਾਰ ਮੁਤਾਬਕ, ਓਟਾਵਾ ਪੁਲਿਸ ਨੇ ਉਨ੍ਹਾਂ ਲੋਕਾਂ 'ਤੇ ਅਪਰਾਧਿਕ ਜਾਂਚ ਸ਼ੁਰੂ ਕਰ ਦਿੱਤੀ ਹੈ ਜਿਨ੍ਹਾਂ ਨੇ ਰਾਸ਼ਟਰੀ ਇਤਿਹਾਸਕ ਥਾਵਾਂ ਨੂੰ ਇਸ ਪ੍ਰਦਰਸ਼ਨ ਦੌਰਾਨ ਕਥਿਤ ਤੌਰ ’ਤੇ ਨੁਕਸਾਨ ਪਹੁੰਚਾਇਆ ਹੈ।
ਅਖ਼ਬਾਰ ਮੁਤਾਬਕ ਪੁਲਿਸ ਨੇ ਐਤਵਾਰ ਨੂੰ ਆਪਣੇ ਬਿਆਨ ਵਿੱਚ ਕਿਹਾ ਹੈ, "ਪੁਲਿਸ ਹਾਲੇ ਕੋਈ ਚਾਲਾਨ ਨਹੀਂ ਕੱਟ ਰਹੀ ਹੈ ਅਤੇ ਨਾ ਹੈ ਵਾਹਨਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ ਤਾਂ ਕਿ ਪ੍ਰਦਰਸ਼ਨਕਾਰੀ ਭੜਕਨ ਨਾ। ਹਾਲਾਂਕਿ ਹਰ ਤਰ੍ਹਾਂ ਦੀ ਸਥਿਤੀ ਲਈ ਖੁਦ ਨੂੰ ਤਿਆਰ ਕੀਤਾ ਗਿਆ ਹੈ।"

ਤਸਵੀਰ ਸਰੋਤ, Getty Images
ਜਿੱਥੇ ਇੱਕ ਪਾਸੇ ਕੈਨੇਡਾ 'ਚ ਟਰੱਕਾਂ ਵਾਲਿਆਂ ਦਾ ਰੋਹ ਵੱਧਦਾ ਜਾ ਰਿਹਾ ਹੈ, ਦੂਜੇ ਪਾਸੇ ਸੋਸ਼ਲ ਮੀਡੀਆ 'ਤੇ ਇਸ ਨੂੰ ਲੈ ਕੇ ਚਰਚਾ ਛਿੜ ਗਈ ਹੈ।
ਟਵਿਟਰ 'ਤੇ ਕਈ ਤਰ੍ਹਾਂ ਦੇ ਹੈਸ਼ਟੈਗ ਟ੍ਰੈਂਡ ਕਰ ਰਹੇ ਹਨ ਜਿਨ੍ਹਾਂ 'ਚ ਹੈਸ਼ਟੈਗ ਜਸਟਿਨ ਟਰੂਡੋ, ਹੈਸ਼ਟੈਗ ਕਰਮਾ, ਹੈਸ਼ਟੈਗ ਖਾਲਿਸਤਾਨ ਆਦਿ ਸ਼ਾਮਲ ਹਨ।
ਸੋਸ਼ਲ ਮੀਡੀਆ 'ਤੇ ਇੱਕ ਧੜਾ ਇਸ ਨੂੰ ਭਾਰਤ 'ਚ ਦਿੱਲੀ ਬਾਰਡਰ 'ਤੇ ਹੋਏ ਕਿਸਾਨ ਅੰਦੋਲਨ ਨਾਲ ਜੋੜ ਕੇ ਵੇਖ ਰਿਹਾ ਹੈ।
ਇਹ ਵੀ ਵੀਡੀਓ
ਇਲੌਨ ਮਸਕ ਨੇ ਵੀ ਕੱਸਿਆ ਤੰਜ
ਟੈਸਲਾ ਕੰਪਨੀ ਦੇ ਮਾਲਿਕ ਇਲੌਨ ਮਸਕ ਵੱਲੋਂ ਸ਼ੇਅਰ ਕੀਤਾ ਇੱਕ ਟਵੀਟ ਵੀ ਖੂਬ ਸੁਰਖੀਆਂ ਬਟੋਰ ਰਿਹਾ ਹੈ।
ਮਸਕ ਵੱਲੋਂ ਇੱਕ ਫੋਟੋ ਸ਼ੇਅਰ ਕੀਤੀ ਗਈ ਹੈ ਜਿਸ 'ਤੇ ਲਿਖਿਆ ਹੈ, "ਸਿਆਸਤ ਤੋਂ ਥੋੜੀ ਦੇਰ ਬ੍ਰੇਕ ਲੈ ਰਿਹਾ ਹੈ। ਇੱਥੇ ਟਰੱਕਾਂ ਦੀ ਖੂਬਸੂਰਤ ਤਸਵੀਰ ਹੈ।"
ਹਾਲਾਂਕਿ ਉਨ੍ਹਾਂ ਨੇ ਕਿਸੇ ਨੂੰ ਟੈਗ ਨਹੀਂ ਕੀਤਾ ਅਤੇ ਨਾ ਹੀ ਕਿਸੇ ਹੈਸ਼ਟੈਗ ਦੀ ਵਰਤੋਂ ਕੀਤੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਇਸ ਤੋਂ ਪਹਿਲਾਂ 28 ਜਨਵਰੀ ਨੂੰ ਵੀ ਉਨ੍ਹਾਂ ਨੇ ਇੱਕ ਟਵੀਟ ਕੀਤਾ ਸੀ ਜਿਸ 'ਚ ਲਿਖਿਆ ਸੀ, "ਕੈਨੇਡੀਅਨ ਟਰੱਕਰਜ਼ ਰੂਲ"।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਟਵਿਟਰ 'ਤੇ ਹੈਸ਼ਟੈਗ 'ਕਰਮਾ' ਹੋਇਆ ਟ੍ਰੈਂਡ
ਰਮਨ ਨਾਮ ਦੇ ਟਵਿਟਰ ਯੂਜ਼ਰ ਵੱਲੋਂ ਇੱਕ ਤਸਵੀਰ ਸ਼ੇਅਰ ਕਰਦਿਆਂ ਲਿਖਿਆ ਗਿਆ ਹੈ, "ਹੁਣ ਕੈਨੇਡਾ 'ਚ ਟਰੱਕ ਵਾਲਿਆਂ ਕਰਕੇ ਆਪਣਾ ਸਿੰਘੂ ਬਾਰਡਰ ਬਣ ਗਿਆ ਹੈ। ਹੁਣ ਪ੍ਰਧਾਨ ਮੰਤਰੀ ਜਸਟਿਸ ਟਰੂਡੋ , ਤੁਸੀਂ ਇਸ ਨਾਲ ਨਜਿਠੋ।"

ਤਸਵੀਰ ਸਰੋਤ, Twitter
ਸਾਬਕਾ ਭਾਰਤੀ ਕ੍ਰਿਕੇਟਰ ਵੈਂਕਾਟੇਸ਼ ਪ੍ਰਸਾਦ ਨੇ ਟਵਿਟ ਕੀਤਾ, "ਤੁਹਾਡਾ 'ਕਰਮਾ' ਕੈਫੇ 'ਚ ਸਵਾਗਤ ਹੈ। ਇੱਥੇ ਤੁਸੀਂ ਜੋ ਪੇਸ਼ ਕੀਤਾ ਹੈ ਉਹ ਹੀ ਮਿਲੇਗਾ। ਭਾਵੇਂ ਤੁਸੀਂ ਕਿੰਨੇ ਹੀ ਤਾਕਤਵਰ ਕਿਉਂ ਨਾ ਹੋਵੋ।"
ਇਸ ਦੇ ਨਾਲ ਹੀ ਉਨ੍ਹਾਂ ਨੇ ਜਸਟਿਨ ਟਰੂਡੋ ਹੈਸ਼ਟੈਗ ਦੀ ਵਰਤੋਂ ਕੀਤੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਇਸ ਤਰ੍ਹਾਂ ਹੀ ਮੇਜਰ ਸੁਰਿੰਦਰ ਪੂਨੀਆ ਨੇ ਕੈਨੇਡਾ 'ਚ ਹੋ ਰਹੇ ਰੋਸ ਮੁਜ਼ਾਹਰਿਆਂ ਦੀ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਕਰਮਾ ਰਿਟਰਨਸ। ਕੈਨੇਡਾ 'ਚ ਟਰੱਕ ਵਾਲੇ ਵਿਰੋਧ ਕਰ ਰਹੇ ਹਨ।"
"ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਪਰਿਵਾਰ ਨਾਲ ਕਿਸੇ ਸੁਰੱਖਿਅਤ ਥਾਂ 'ਤੇ ਚਲੇ ਗਏ ਹਨ। ਇਸ ਨੇ ਦਿੱਲੀ ਦੀਆਂ ਬਰੂਹਾਂ 'ਤੇ ਖੜੇ ਟਰੈਕਟਰਾਂ ਦਾ ਸਮਰਥਨ ਕੀਤਾ ਸੀ। ਹੁਣ ਉਸ ਦਾ ਆਪਣਾ ਦੇਸ਼ ਇਹ ਸੰਕਟ ਝੱਲ ਰਿਹਾ ਹੈ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਇਸ ਤਰ੍ਹਾਂ ਹੀ ਗਿਆਨ ਗੰਗਾ ਨਾਮ ਦੇ ਯੂਜ਼ਰ ਨੇ ਟਰੱਕ ਵਾਲਿਆਂ ਦੇ ਵਿਰੋਧ ਦੀ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਕਿ ਕਰਮਾ ਵਾਪਸ ਆ ਗਿਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਕੈਨੇਡਾ ਦੇ ਟਰੱਕਾਂ ਵਾਲੇ ਰੋਹ ਦਾ ਮਾਮਲਾ ਕੀ ਹੈ
ਕੈਨੇਡਾ 'ਚ ਟਰੱਕਾਂ ਵਾਲਿਆਂ ਵੱਲੋਂ ਸ਼ੁਰੂ ਕੀਤਾ ਅੰਦੋਲਨ 'ਆਜ਼ਾਦੀ ਦਾ ਕਾਫ਼ਲਾ', ਇਸ ਮਹੀਨੇ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਦੁਆਰਾ ਕੋਵਿਡ ਸੰਬੰਧੀ ਲਾਗੂ ਆਦੇਸ਼ਾਂ ਤੋਂ ਬਾਅਦ ਹੋਇਆ।
ਇਨ੍ਹਾਂ ਆਦੇਸ਼ਾਂ ਵਿੱਚ ਯੂਐੱਸ-ਕੈਨੇਡਾ ਸਰਹੱਦ ਪਾਰ ਕਰਨ ਵਾਲੇ ਟਰੱਕਾਂ ਲਈ ਕੋਵਿਡ-19 ਸਬੰਧੀ ਪਾਬੰਦੀ ਲਗਾਈ ਗਈ ਹੈ।
ਇਨ੍ਹਾਂ ਨਵੀਆਂ ਹਦਾਇਤਾਂ ਅਨੁਸਾਰ ਕੈਨੇਡੀਅਨ ਟਰੱਕਾਂ ਨੂੰ ਦੋ ਦੇਸ਼ਾਂ ਦੀ ਸੀਮਾ ਪਾਰ ਕਰਨ ਤੋਂ ਬਾਅਦ, ਘਰ ਪਰਤਣ ਮਗਰੋਂ ਕੁਆਰੰਟੀਨ ਹੋਣਾ ਪਏਗਾ।
ਇਸ ਫ਼ੈਸਲੇ ਨਾਲ ਪਰੇਸ਼ਾਨ ਟਰੱਕ ਡਰਾਈਵਰਾਂ ਅਤੇ ਰੂੜੀਵਾਦੀ ਸਮੂਹਾਂ ਦੇ ਇੱਕ ਗਠਜੋੜ ਨੇ ਪੱਛਮੀ ਕੈਨੇਡਾ ਵਿੱਚ ਕ੍ਰਾਸ-ਕੰਟਰੀ ਡਰਾਈਵ ਦਾ ਆਯੋਜਨ ਕਰਨਾ ਸ਼ੁਰੂ ਕਰ ਦਿੱਤਾ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਬਹੁਤ ਸਾਰੇ ਲੋਕ ਪਹਿਲਾਂ ਹੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਰਾਜਨੀਤੀ ਦਾ ਵਿਰੋਧ ਕਰ ਰਹੇ ਹਨ ਅਤੇ ਹੁਣ ਮਹਾਮਾਰੀ ਸਬੰਧੀ ਇਨ੍ਹਾਂ ਹਦਾਇਤਾਂ ਤੋਂ ਉਹ ਹੋਰ ਨਿਰਾਸ਼ ਹੋ ਗਏ ਹਨ।
ਸੋਸ਼ਲ ਮੀਡੀਆ ਅਤੇ ਖਬਰਾਂ ਦੀ ਫੁਟੇਜ ਵਿੱਚ ਵੇਖਿਆ ਗਿਆ ਕਿ ਹਾਈਵੇਅ ਦੇ ਨਾਲ-ਨਾਲ ਟਰੱਕਾਂ ਅਤੇ ਹੋਰ ਵਾਹਨਾਂ ਦੀਆਂ ਕਤਾਰਾਂ ਹਨ ਅਤੇ ਸੜਕਾਂ ਦੇ ਕਿਨਾਰਿਆਂ ਅਤੇ ਓਵਰਪਾਸਾਂ 'ਤੇ ਇਕੱਠੇ ਹੋਏ ਲੋਕ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕਰ ਰਹੇ ਹਨ ਅਤੇ ਪ੍ਰਧਾਨ ਮੰਤਰੀ ਟਰੂਡੋ ਦੇ ਖ਼ਿਲਾਫ਼ ਕੈਨੇਡੀਅਨ ਝੰਡੇ ਅਤੇ ਨਿਸ਼ਾਨਾਂ ਨੂੰ ਲਹਿਰਾ ਰਹੇ ਹਨ।
ਇਸ ਵਿਰੋਧ ਨੇ ਕੈਨੇਡਾ ਦੀਆਂ ਸਰਹੱਦਾਂ ਤੋਂ ਬਾਹਰ ਵੀ ਲੋਕਾਂ ਦਾ ਧਿਆਨ ਵੀ ਆਪਣੇ ਵੱਲ ਖਿੱਚਿਆ ਹੈ।
ਪ੍ਰਦਰਸ਼ਨਕਾਰੀ ਘੱਟੋ-ਘੱਟ ਹਫ਼ਤੇ ਦੇ ਅੰਤ ਤੱਕ ਪਾਰਲੀਮੈਂਟ ਹਿੱਲ ਦੇ ਨੇੜੇ ਓਟਾਵਾ ਦੇ ਡਾਊਨਟਾਊਨ ਵਿੱਚ ਰਹਿਣ ਦੀ ਯੋਜਨਾ ਬਣਾ ਰਹੇ ਹਨ।
ਇਹ ਵੀ ਪੜ੍ਹੋ:-
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2