ਬਲੱਡ ਮੂਨ ਦੇ ਨਜ਼ਾਰੇ ਨੂੰ ਪੂਰੀ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਖਿੱਚੀਆਂ ਤਸਵੀਰਾਂ ਰਾਹੀਂ ਵੇਖੋ

15-16 ਮਈ ਦੀ ਰਾਤ ਨੂੰ ਇਸ ਸਾਲ ਦਾ ਪਹਿਲਾਂ ਚੰਦਰ ਗ੍ਰਹਿਣ ਦੇਖਣ ਨੂੰ ਮਿਲਿਆ। ਇਹ 'ਬਲੱਡ ਮੂਨ' ਸੀ।

ਚੰਦਰਮਾ ਗ੍ਰਹਿਣ ਦੌਰਾਨ ਧਰਤੀ ਦੇ ਪਰਛਾਵੇਂ ਕਾਰਨ ਚੰਨ ਕਾਲਾ ਦਿਖਾਈ ਦਿੰਦਾ ਹੈ। ਕੁਝ ਸਕਿੰਟ ਲਈ ਚੰਨ ਪੂਰੀ ਤਰ੍ਹਾਂ ਨਾਲ ਲਾਲ ਵੀ ਦਿਖਾਈ ਦਿੰਦਾ ਹੈ। ਇਸੇ ਕਾਰਨ ਇਸ ਨੂੰ ਬਲੱਡ ਮੂਨ ਵੀ ਕਹਿੰਦੇ ਹਨ।

ਇਹ ਪੂਰਨ ਚੰਦਰ ਗ੍ਰਹਿਣ ਭਾਰਤ ਵਿੱਚ ਦੇਖਣ ਨੂੰ ਨਹੀਂ ਮਿਲਿਆ।

ਯੂਰਪ ਅਫ਼ਰੀਕਾ ਅੰਟਾਰਕਟਿਕਾ ਪੂਰਬੀ ਪੈਸੇਫਿਕ ਉੱਤਰੀ ਅਤੇ ਦੱਖਣੀ ਅਮਰੀਕਾ ਦੇ ਕਈ ਹਿੱਸਿਆਂ ਵਿੱਚ ਹੀ ਨਜ਼ਰ ਆਇਆ ਹੈ।

ਦੁਨੀਆਂ ਭਰ ਦੇ ਕਈ ਹਿੱਸਿਆਂ ਤੋਂ ਇਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜੋ ਅਸੀਂ ਤੁਹਾਡੇ ਨਾਲ ਸਾਂਝੀਆਂ ਕਰ ਰਹੇ ਹਾਂ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)