ਕਿਸਾਨਾ ਦਾ ਦਿੱਲੀ ਕੂਚ: ਪਹਿਲੇ ਦਿਨ ਕੀ-ਕੀ ਹੋਇਆ
ਕਿਸਾਨਾਂ ਦੇ ‘ਦਿੱਲੀ ਕੂਚ’ ਦੇ ਸੱਦੇ ਬਾਰੇ ਬੀਬੀਸੀ ਪੰਜਾਬੀ ਦੇ ਲਾਈਵ ਪੇਜ ਨੂੰ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ। ਤੁਹਾਡਾ ਇਸ ਪੇਜ ਨਾਲ ਜੁੜਨ ਲਈ ਧੰਨਵਾਦ। ਪੇਸ਼ ਹਨ ਇਸ ਪੂਰੀ ਸਰਗਰਮੀ ਨਾਲ ਜੁੜੀਆਂ ਅਹਿਮ ਗੱਲਾਂ:
- ਸੰਯੁਕਤ ਕਿਸਾਨ ਮੋਰਚਾ(ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਦਿੱਲੀ ਕੂਚ ਦੇ ਸੱਦੇ ਦੇ ਮੱਦੇਨਜ਼ਰ ਅੱਜ ਵੱਡੀ ਗਿਣਤੀ ਵਿੱਚ ਪੰਜਾਬ ਹਰਿਆਣਾ ਦੇ ਕਿਸਾਨਾਂ ਦਾ ਇਕੱਠ ਹੋਇਆ।
- ਪੰਜਾਬ-ਹਰਿਆਣਾ ਦੀ ਸਰਹੱਦ ਉੱਤੇ ਅੱਜ ਪੂਰਾ ਦਿਨ ਕਿਸਾਨਾਂ ਅਤੇ ਸਰੁੱਖਿਆ ਬਲਾਂ ਵਿਚਕਾਰ ਤਣਾਅ ਦੇਖਣ ਨੂੰ ਮਿਲਿਆ।
- ਇਸ ਦੌਰਾਨ ਕਿਸਾਨਾਂ ਉੱਤੇ ਹੰਝੂ ਗ਼ੈਸ ਦੇ ਗੋਲੇ ਛੱਡੇ ਗਏ ਅਤੇ ਕਈ ਕਿਸਾਨ ਹਿਰਾਸਤ ਵਿੱਚ ਲਏ ਗਏ।
- ਕਿਸਾਨਾਂ ਅਤੇ ਸੁਰੱਖਿਆ ਬਲਾਂ ਵਿੱਚੋਂ ਕਈ ਜਣਿਆਂ ਦੇ ਜ਼ਖ਼ਮੀ ਹੋਣ ਦੀਆਂ ਵੀ ਖ਼ਬਰਾਂ ਹਨ।
- ਫ਼ਿਲਹਾਲ ਇਸ ਮਾਰਚ ਦੀ ਅਗਵਾਈ ਕਰ ਰਹੀਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਹੈ ਕਿ ਉਹ ਮੰਗਲਵਾਰ ਦੀ ਰਾਤ ਹਰਿਆਣਾ ਪੰਜਾਬ ਦੀ ਸਰਹੱਦ ਉੱਤੇ ਹੀ ਰੁਕਣਗੇ ਅਤੇ ਅਗਲੇ ਦਿਨ ਦੀ ਤਿਆਰੀ ਕਰਨਗੇ।
- ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਬੀਬੀਸੀ ਨਾਲ ਗੱਲਬਾਤ ਵਿੱਚ ਕਿਹਾ ਕਿ ਉਹ ਕਿਸਾਨਾਂ ਦੇ ਮਸਲਿਆਂ ਦਾ ਹੱਲ ਕੱਢਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਸਰਕਾਰ ਹਮੇਸ਼ਾ ਗੱਲਬਾਤ ਲਈ ਤਿਆਰ ਹੈ।

ਤਸਵੀਰ ਸਰੋਤ, ANI






























