ਤਸਵੀਰ ਕੈਪਸ਼ਨ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲ੍ਹਾ ਦਾ ਕਹਿਣਾ ਹੈ ਕਿ ਸ਼੍ਰੀਨਗਰ ਦੇ ਆਲੇ-ਦੁਆਲੇ ਧਮਾਕਿਆਂ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨਸ਼ਨੀਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲ੍ਹਾ ਨੇ ਕਿਹਾ ਕਿ ਸ਼੍ਰੀਨਗਰ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਹਨ।
ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਪੁੱਛਿਆ,
"ਜੰਗਬੰਦੀ ਦਾ ਕੀ ਹੋਇਆ? ਸ਼੍ਰੀਨਗਰ ਦੇ ਆਲੇ-ਦੁਆਲੇ ਧਮਾਕਿਆਂ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ।"
ਇਸ ਦੌਰਾਨ, ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ ਵੀ ਕਿਹਾ , "ਕੱਛ ਜ਼ਿਲ੍ਹੇ ਵਿੱਚ ਬਹੁਤ ਸਾਰੇ ਡਰੋਨ ਦੇਖੇ ਗਏ ਹਨ। ਹੁਣ ਪੂਰੀ ਤਰ੍ਹਾਂ ਬਲੈਕਆਊਟ ਲਾਗੂ ਕੀਤਾ ਜਾਵੇਗਾ।"
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਅਤ ਰਹਿਣ ਅਤੇ ਘਬਰਾਉਣ ਦੀ ਲੋੜ ਨਹੀਂ।
ਦਿੱਲੀ ਵਿੱਚ ਮੌਜੂਦ ਬੀਬੀਸੀ ਨਿਊਜ਼ ਪੱਤਰਕਾਰ ਵਿਕਾਸ
ਪਾਂਡੇਦਾ ਕਹਿਣਾ ਹੈ ਕਿ ਸ਼੍ਰੀਨਗਰ ਵਿੱਚ ਮੌਜੂਦ ਬੀਬੀਸੀ ਟੀਮ ਨੇ ਧਮਾਕਿਆਂ ਦੀ ਆਵਾਜ਼ ਸੁਣੀ ਹੈ।
ਹਾਲਾਂਕਿ, ਉਹ ਕਹਿੰਦੇ ਹਨ ਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਧਮਾਕਿਆਂ ਦੀ ਆਵਾਜ਼ ਕਿੱਥੋਂ ਆ ਰਹੀ ਹੈ। ਇਸ ਬਾਰੇ ਨਾ ਤਾਂ ਭਾਰਤ ਅਤੇ ਨਾ ਹੀ ਪਾਕਿਸਤਾਨ ਨੇ ਕੋਈ ਪ੍ਰਤੀਕਿਰਿਆ ਦਿੱਤੀ ਹੈ।
ਸ਼ਨੀਵਾਰ ਸ਼ਾਮ ਨੂੰ ਲਗਭਗ 5.30
ਵਜੇ, ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਸੋਸ਼ਲ ਮੀਡੀਆ ਟਰੁੱਥ ਸੋਸ਼ਲ 'ਤੇ ਪੋਸਟ ਕੀਤਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਫ਼ੌਰਨ ਅਤੇ ਸੰਪੂਰਨ ਜੰਗਬੰਦੀ 'ਤੇ ਇੱਕ ਸਮਝੌਤਾ ਹੋ ਗਿਆ ਹੈ।
ਇਸ ਤੋਂ ਬਾਅਦ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਵੀ ਇਸ ਬਾਰੇ ਜਾਣਕਾਰੀ ਦਿੱਤੀ ਸੀ ਅਤੇ ਕਿਹਾ ਸੀ, "ਦੋਵਾਂ ਵਿਚਕਾਰ ਇਹ ਸਹਿਮਤੀ ਬਣੀ ਹੈ ਕਿ ਭਾਰਤੀ ਸਮੇਂ ਮੁਤਾਬਕ ਸ਼ਾਮ 5
ਵਜੇ ਤੋਂ ਦੋਵੇਂ ਧਿਰਾਂ ਜ਼ਮੀਨ, ਹਵਾ ਅਤੇ ਸਮੁੰਦਰ 'ਤੇ ਹਰ ਤਰ੍ਹਾਂ ਦੀ ਗੋਲੀਬਾਰੀ ਅਤੇ ਫ਼ੌਜੀ ਕਾਰਵਾਈ ਬੰਦ ਕਰ ਦੇਣਗੀਆਂ।"