ਕੋਰੋਨਾਵਾਇਰਸ: ਲੁਧਿਆਣਾ ਦੇ ਏਸੀਪੀ ਦੀ ਮੌਤ, ਕੇਂਦਰ ਤੋਂ ਮਦਦ ਬਾਰੇ ਹਰਸਿਮਰਤ ਨੇ ਕੀਤਾ ਪੰਜਾਬ ਸਰਕਾਰ 'ਤੇ ਵਾਰ, ਕੈਪਟਨ ਨੇ ਕੀਤਾ ਪਲਟ ਵਾਰ

ਪੂਰੀ ਦੁਨੀਆਂ ਵਿੱਚ ਕੋਰੋਨਾਵਾਇਰਸ ਦੇ ਤੱਕ 22 ਲੱਖ ਤੋਂ ਵੱਧ ਕੇਸ ਆ ਚੁੱਕੇ ਹਨ ਅਤੇ ਪੂਰੀ ਦੁਨੀਆਂ ਵਿੱਚ ਮ੍ਰਿਤਕਾਂ ਦੀ ਗਿਣਤੀ 1.54 ਲੱਖ ਤੋਂ ਵੱਧ

ਲਾਈਵ ਕਵਰੇਜ

  1. ਅਸੀਂ ਆਪਣਾ ਅੱਜ ਦਾ ਲਾਈਵ ਪੇਜ ਇੱਥੇ ਹੀ ਖ਼ਤਮ ਕਰ ਰਹੇ ਹਾਂ। ਤਾਜ਼ਾ ਅਪਡੇਟ ਲੈ ਕੇ ਸਵੇਰੇ ਆਵਾਂਗੇ। ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

  2. ਯੂਕੇ 'ਚ ਰਹਿੰਦੇ ਘੱਟ ਗਿਣਤੀ ਏਸ਼ੀਆਈ ਭਾਈਚਾਰੇ ਕਿਵੇਂ ਹੋਏ ਪ੍ਰਭਾਵਿਤ

    ਅਨੁਮਾਨ ਹੈ ਕਿ ਯੂਕੇ ਦੇ ਹਸਪਤਾਲਾਂ ਵਿੱਚ ਕੋਰੋਨਾਵਾਇਰਸ ਨਾਲ ਪੀੜਤ ਹਰ ਤੀਜਾ ਮਰੀਜ਼ ਬ੍ਰਿਟਿਸ਼ ਏਸ਼ੀਆਈ ਮੂਲ ਦਾ ਹੈ। ਇਸਦਾ ਇੱਕ ਕਾਰਨ ਇੱਕ ਹੀ ਘਰ ਵਿੱਚ ਖਾਸੇ ਲੋਕਾਂ ਦਾ ਰਹਿਣਾ ਵੀ ਹੋ ਸਕਦਾ ਹੈ।

    ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਯੂਕੇ 'ਚ ਰਹਿੰਦੇ ਘੱਟ ਗਿਣਤੀ ਭਾਈਚਾਰੇ ਕਿਵੇਂ ਹੋਏ ਪ੍ਰਭਾਵਿਤ
  3. ਕੇਂਦਰ ਤੋਂ ਪੰਜਾਬ ਨੂੰ ਮਦਦ: ਹਰਸਿਮਰਤ ਬਾਦਲ ਦੇ ਵਾਰ ਤੇ ਕੈਪਟਨ ਦੇ ਪਲਟ ਵਾਰ

    ਕੋਰੋਨਾਵਾਇਰਸ ਸੰਕਟ ਲਈ ਕੇਂਦਰ ਦੁਆਰਾ ਪੰਜਾਬ ਦੀ ਮਦਦ ਨੂੰ ਲੇ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਵਾਰ ਤੇ ਪਲਟ ਵਾਰ ਦਾ ਸਿਲਸਿਲਾ ਦੇਖਣ ਨੂੰ ਮਿਲਿਆ।

    ਹਰਸਿਮਰਤ ਕੌਰ ਬਾਦਲ ਨੇ 3 ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਉੱਪਰ ਇਲਜ਼ਾਮ ਲਾਇਆ ਕਿ ਉਹ ਪੰਜਾਬ ਲਈ ਕੇਂਦਰ ਵੱਲੋਂ ਆਈ ਮਦਦ ਲੋਕਾਂ ਤੱਕ ਪਹੁੰਚਾਉਣ ਦੀ ਥਾਂ ਕੇਂਦਰ ਨੂੰ ਦੋਸ਼ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਹੋਰ ਮਦਦ ਮੰਗਣ ਤੋਂ ਪਹਿਲਾਂ ਜੋ ਮਿਲ ਚੁੱਕੀ ਮਦਦ ਹੈ ਉਹ ਵੰਡਣੀ ਚਾਹੀਦੀ ਹੈ।

    ਇਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਹਰਸਿਮਰਤ ਬਾਦਲ ਇੱਕ ਗੰਭੀਰ ਮੁੱਦੇ ’ਤੇ ਸਿਆਸਤ ਖੇਡ ਰਹੇ ਹਨ। ਉਹ ਕੇਂਦਰ ਨਾਲ ਪੰਜਾਬ ਦੇ ਲੋਕਾਂ ਲਈ ਮਦਦ ਲੈ ਕੇ ਆਉਣ ਦੀ ਥਾਂ ਝੂਠ ਬੋਲ ਕੇ ਪੜਦੇ ਪਾ ਰਹੇ ਹਨ।

    ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਨੂੰ ਬੋਲਣ ਤੋਂ ਪਹਿਲਾਂ ਆਪਣੇ ਤੱਥਾਂ ਦੀ ਪੜਤਾਲ ਕਰਨੀ ਚਾਹੀਦੀ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  4. ਗੁਜਰਾਤ ਵਿੱਚ ਕੋਰੋਨਾਵਾਇਰਸ ਦੇ 176 ਨਵੇਂ ਮਾਮਲੇ

    ਗੁਜਰਾਤ ਵਿੱਚ 176 ਨਵੇਂ ਕੋਰੋਨਾਵਾਇਰਸ ਦੇ ਪੌਜ਼ਿਟਿਵ ਮਾਮਲੇ ਸਾਹਮਣੇ ਆਏ ਹਨ।

    ਇਨ੍ਹਾਂ ਵਿੱਚੋਂ 143 ਅਹਿਮਦਾਬਾਦ, 13 ਸੂਰਤ, 13 ਵਡੋਦਰਾ, 2 ਰਾਜਕੋਟ, 2 ਭਾਵਨਗਰ, ਇੱਕ-ਇੱਕ ਆਨੰਦ, ਭਰੂਚ ਅਤੇ ਪੰਚਮਹਿਲ ਦੇ ਹਨ।

    ਇਸ ਤਰ੍ਹਾਂ ਸੂਬੇ ਵਿੱਚ ਕੋਰੋਨਾਵਾਇਰਸ ਦੇ ਕੁੱਲ ਪੌਜ਼ਿਟਿਵ ਮਾਮਲੇ 1272 ਹੋ ਗਏ ਹਨ।

    ਇਨ੍ਹਾਂ ਵਿੱਚੋਂ 88 ਠੀਕ ਹੋ ਗਏ ਹਨ ਜਦੋਂਕਿ 48 ਦੀ ਮੌਤ ਹੋ ਗਈ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

    ਗੁਜਰਾਤ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਗੁਜਰਾਤ ਵਿੱਚ ਕੋਰੋਨਾਵਾਇਰਸ ਦੇ 176 ਨਵੇਂ ਮਾਮਲੇ ਸਾਹਮਣੇ ਆਏ
  5. ਹਰਿਆਣੇ ਵਿੱਚ ਕੋਰੋਨਵਾਇਰਸ ਦੇ 232 ਮਾਮਲੇ

    ਹਰਿਆਣਾ ਸਰਕਾਰ ਵੱਲੋਂ ਸ਼ਨਿੱਚਰਵਾਰ ਸ਼ਾਮੀਂ ਜਾਰੀ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਵਿਡ-19 ਦੇ ਹੁਣ ਤੱਕ 232 ਮਾਮਲੇ ਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ 130 ਐਕਟਿਵ ਹਨ। ਜਦਕਿ 100 ਵਿਅਕਤੀ ਕੋਰੋਨਾਵਾਇਰਸ ਨੂੰ ਹਰਾਉਣ ਵਿੱਚ ਕਾਮਯਾਬ ਰਹੇ ਹਨ। ਜਦਕਿ 2 ਜਣਿਆਂ ਨੂੰ ਆਪਣੀ ਜਾਨ ਗੁਆਉਣੀ ਪਈ।

    ਇਨ੍ਹਾਂ 232 ਵਿੱਚੋਂ 24 ਵਿਦੇਸ਼ੀ ਨਾਗਰਿਕ ਹਨ ਜਿਨ੍ਹਾਂ ਵਿੱਚੋਂ ਸਭ ਤੋਂ ਵਧੇਰੇ 14 ਇਤਲਾਵੀ ਨਾਗਰਿਕ ਹਨ। ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਕੋਰੋਨਾਵਾਇਰਸ ਦੇ ਸਭ ਤੋਂ ਵਧੇਰੇ 57 ਮਰੀਜ਼ ਹਨ।

    ਗੁਰੂੁਗਰਾਮ ਵਿੱਚ ਹਸਪਤਾਲ ਵਿੱਚ ਸਿਹਤ ਕਰਮੀਆਂ ਕੋਈ ਨੁਕਤਾ ਸਾਂਝਾ ਕਰਦੇ ਹੋਏ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਹਰਿਆਣਾ ਸਰਕਾਰ ਨੇ 11 ਮਾਰਚ 2020 ਨੂੰ ਕੋਵਿਡ-19 ਨੂੰ ਮਹਾਂਮਾਰੀ ਐਲਾਨ ਦਿੱਤਾ ਸੀ
  6. ਪੰਜਾਬ ਵਿੱਚ ਮੋਹਾਲੀ ਸਭ ਤੋਂ ਵੱਧ ਪ੍ਰਭਾਵਿਤ

    ਪੰਜਾਬ ਸਰਕਾਰ ਵੱਲੋਂ ਸ਼ਨਿੱਚਰਵਾਰ ਸ਼ਾਮੀ 6 ਵਜੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਵਿਡ-19 ਦੇ ਹੁਣ ਤੱਕ 219 ਮਾਮਲੇ ਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ 172 ਐਕਿਵ ਹਨ। ਜਦਕਿ 27 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ ਅਤੇ ਕੁੱਲ 16 ਜਣੇ ਜਾਨ ਗੁਆ ਚੁੱਕੇ ਹਨ।

    ਪੰਜਾਬ ਵਿੱਚ ਸਭ ਤੋਂ ਵਧੇਰੇ ਪੌਜ਼ੀਟਿਵ ਕੇਸ (57) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਹਨ। ਇਨ੍ਹਾਂ ਵਿੱਚੋਂ 6 ਮਰੀਜ਼ ਠੀਕ ਹੋ ਚੁੱਕੇ ਹਨ ਜਦ ਕਿ 2 ਮੌਤਾਂ ਹੋ ਚੁੱਕੀਆਂ ਹਨ।

    ਪਟਿਆਲਾ ਵਿੱਚ 15 ਨਵੇਂ ਮਾਮਲੇ ਸਾਹਮਣੇ ਆਏ।

    ਪੰਜਾਬ ਵਿੱਚ ਇੱਕ ਡਿਸਇਨਫੈਕਟੈਂਟ ਟਨਲ ਵਿੱਚ ਇੱਕ ਪੁਲਿਸ ਮੁਲਾਜ਼ਮ ਫ਼ੋਟੋ ਖਿਚਵਾਉਂਦਾ ਹੋਇਆ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਪੰਜਾਬ ਵਿੱਚ ਇੱਕ ਡਿਸਇਨਫੈਕਟੈਂਟ ਟਨਲ ਵਿੱਚ ਕੋਰੋਨਾਵਾਇਰਸ ਦੇ ਚਿੱਤਰ ਸਾਹਮਣੇ ਇੱਕ ਪੁਲਿਸ ਮੁਲਾਜ਼ਮ ਫ਼ੋਟੋ ਖਿਚਵਾਉਂਦਾ ਹੋਇਆ
  7. ਕੋਰੋਨਾਵਾਇਰਸ: ਕੀ ਮਾਸਕ ਇਸ ਬਿਮਾਰੀ ਤੋਂ ਬਚਾ ਕਰ ਸਕਦੇ ਹਨ?

    ਕੋਰੋਨਾਵਾਇਰਸ ਤੋਂ ਬਚਾਅ ਲਈ ਮਾਸਕ ਪਾਉਣ ਦਾ ਸੁਝਾਅ ਵਾਰ-ਵਾਰ ਦਿੱਤਾ ਜਾ ਰਿਹਾ ਹੈ।

    ਪਰ ਇਹ ਕਿੰਨੇ ਕਾਰਗਰ ਹਨ, ਜਾਣਨ ਲਈ ਇਹ ਵੀਡੀਓ ਦੇਖੋ।

    ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਕੀ ਮਾਸਕ ਇਸ ਬਿਮਾਰੀ ਤੋਂ ਬਚਾ ਸਕਦੇ ਹਨ?
  8. ਯੂਪੀ ਤੋਂ ਬਾਅਦ ਹੁਣ ਛੱਤੀਸਗੜ੍ਹ ਸਰਕਾਰ ਵੀ ਕੋਟਾ ਤੋਂ ਵਿਦਿਆਰਥੀਆਂ ਨੂੰ ਲਿਆਏਗੀ ਵਾਪਸ

    ਉੱਤਰ ਪ੍ਰਦੇਸ਼ ਤੋਂ ਬਾਅਦ ਹੁਣ ਛੱਤੀਸਗੜ੍ਹ ਦੀ ਸਰਕਾਰ ਨੇ ਵੀ ਰਾਜਸਥਾਨ ਦੇ ਕੋਟਾ ਵਿੱਚ ਰਹਿੰਦੇ ਬੱਚਿਆਂ ਨੂੰ ਵਾਪਸ ਲਿਆਉਣ ਦਾ ਫੈਸਲਾ ਕੀਤਾ ਹੈ।

    ਛੱਤੀਸਗੜ੍ਹ ਦੇ ਹਜ਼ਾਰਾਂ ਬੱਚੇ ਡਾਕਟਰੀ ਅਤੇ ਇੰਜੀਨੀਅਰਿੰਗ ਦੀ ਕੋਚਿੰਗ ਲਈ ਕੋਟਾ ਵਿੱਚ ਹਨ ਅਤੇ ਉੱਥੇ ਹੋਸਟਲਾਂ ਵਿੱਚ ਰਹਿੰਦੇ ਹਨ।

    ਹਰ ਜ਼ਿਲ੍ਹੇ ਵਿੱਚ ਰਾਜ ਸਰਕਾਰ ਨੇ ਕੋਟਾ ਵਿੱਚ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਨੂੰ ਬਿਨੈ ਕਰਨ ਲਈ ਕਿਹਾ ਹੈ।

    ਛੱਤੀਸਗੜ੍ਹ ਸਰਕਾਰ ਨੇ ਇਹ ਪਹਿਲ ਅਜਿਹੇ ਸਮੇਂ ਕੀਤੀ ਹੈ ਜਦੋਂ ਬਿਹਾਰ ਅਤੇ ਝਾਰਖੰਡ ਉੱਤਰ ਪ੍ਰਦੇਸ਼ ਸਰਕਾਰ ਦੇ ਬੱਚਿਆਂ ਨੂੰ ਕੋਟਾ ਤੋਂ ਲਿਆਉਣ ਦੇ ਫੈਸਲੇ ਦਾ ਵਿਰੋਧ ਕਰ ਰਹੇ ਹਨ।

    CORONA

    ਤਸਵੀਰ ਸਰੋਤ, Chhattisgarh Gov/@JaiSinghMLA

    ਤਸਵੀਰ ਕੈਪਸ਼ਨ, ਛੱਤੀਸਗੜ੍ਹ ਦੇ ਹਜ਼ਾਰਾਂ ਬੱਚੇ ਡਾਕਟਰੀ ਅਤੇ ਇੰਜੀਨੀਅਰਿੰਗ ਦੀ ਕੋਚਿੰਗ ਲਈ ਕੋਟਾ ਵਿੱਚ ਹਨ ਅਤੇ ਉਥੇ ਹੋਸਟਲਾਂ ਵਿੱਚ ਰਹਿੰਦੇ ਹਨ।
  9. ਕੋਰੋਨਾਵਾਇਰਸ – ਸਰਬਤ ਦੀ ਭਲਾਈ ਲਈ ਪਰਫੌਰਮ ਕਰਨਗੇ ਸਿਤਾਰੇ, ਪ੍ਰਿਯੰਕਾ ਚੋਪੜਾ ਵੀ ਹੋਵੇਗੀ ਇਸ ਸ਼ੋਅ ਦਾ ਹਿੱਸਾ

    ਵਨ ਵਰਲਡ: ਟੂਗੈਦਰ ਐਟ ਹੋਮ - ਵਿੱਚ ਸ਼ਾਮਲ ਹੋਣ ਲਈ 100 ਤੋਂ ਵੱਧ ਕਲਾਕਾਰਾਂ ਨੇ ਸਾਈਨ ਕੀਤਾ ਹੈ। ਇਹ ਸ਼ੋਅ ਅੱਜ ਆਨਲਾਈਨ ਪੂਰੀ ਦੁਨੀਆਂ ਵਿੱਚ ਪ੍ਰਸਾਰਿਤ ਕੀਤਾ ਜਾ ਰਿਹਾ ਹੈ।

    ਪੇਸ਼ਕਾਰੀ ਕਰਨ ਵਾਲੀਆਂ ਮਸ਼ਹੂਰ ਹਸਤੀਆਂ ਦੀ ਸੂਚੀ ਬਹੁਤ ਵੱਡੀ ਹੈ। ਇਸ ਵਿੱਚ ਟੇਲਰ ਸਵਿਫ਼ਟ, ਐਂਡਰੀਆ ਬੋਸੇਲੀ ਅਤੇ ਸਟੀਵੀ ਵੰਡਰ ਵਰਗੇ ਆਰਟਿਸਟ ਸ਼ਾਮਲ ਹਨ।

    ਪੌਪ ਸਟਾਰ ਲੇਡੀ ਗਾਗਾ ਦੇ ਸਹਿਯੋਗ ਨਾਲ ਗਲੋਬਲ ਸਿਟੀਜ਼ਨ ਮੂਵਮੈਂਟ ਅਤੇ ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਦੁਆਰਾ ਵਿਸ਼ੇਸ਼ ਸੰਗੀਤ ਸਮਾਰੋਹ ਤਿਆਰ ਕੀਤਾ ਗਿਆ ਹੈ, ਜਿਸ ਨਾਲ ਫੰਡ ਇਕੱਠੇ ਕਰਨ ਅਤੇ ਕੋਵਿਡ -19 ਦਾ ਮੁਕਾਬਲਾ ਕਰਨ ਲਈ ਕੰਮ ਕਰ ਰਹੇ ਸਿਹਤ ਸੰਭਾਲ ਕਰਮਚਾਰੀਆਂ ਦਾ ਧੰਨਵਾਦ ਕੀਤਾ ਜਾ ਸਕੇ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  10. ਕੋਰੋਨਾਵਾਇਰਸ: ਸਪੇਨ ਵਿੱਚ ਮੌਤਾਂ ਦਾ ਅੰਕੜਾ ਹੋਇਆ 20,000 ਪਾਰ

    ਸਪੇਨ ਦੀ ਸਰਕਾਰ ਨੇ ਕਿਹਾ ਹੈ ਕਿ ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 20,000 ਤੋਂ ਉਪਰ ਹੋ ਗਈ ਹੈ।

    ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਮਹਾਂਮਾਰੀ ਕਾਰਨ 20,043 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

    ਪਿਛਲੇ 24 ਘੰਟਿਆਂ ਵਿੱਚ 565 ਲੋਕਾਂ ਦੀ ਮੌਤ ਹੋ ਚੁੱਕੀ ਹੈ।

    ਅਮਰੀਕਾ ਅਤੇ ਇਟਲੀ ਤੋਂ ਬਾਅਦ ਸਪੇਨ ਵਿੱਚ ਸਭ ਤੋਂ ਵੱਧ ਜਾਨੀ ਨੁਕਸਾਨ ਹੋਇਆ ਹੈ।

    ਸਪੇਨ ਅਮਰੀਕਾ ਅਤੇ ਇਟਲੀ ਤੋਂ ਬਾਅਦ ਕੋਰੋਨਾ ਦਾ ਸਭ ਤੋਂ ਪ੍ਰਭਾਵਤ ਦੇਸ਼ ਹੈ।

    Coronavirus

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਕੋਰੋਨਾਵਾਇਰਸ: ਸਪੇਨ ਵਿੱਚ ਮੌਤਾਂ ਦਾ ਅੰਕੜਾ ਹੋਇਆ 20,000 ਪਾਰ
  11. ਲੌਕਡਾਊਨ – 4 ਮਈ ਤੋਂ ਏਅਰ ਇੰਡੀਆ ਨੇ ਬੁਕਿੰਗ ਕੀਤੀ ਸ਼ੁਰੂ

    ਏਅਰ ਇੰਡੀਆ ਨੇ 4 ਮਈ ਤੋਂ ਕੁਝ ਘਰੇਲੂ ਉਡਾਣਾਂ ਅਤੇ 1 ਜੂਨ ਤੋਂ ਅੰਤਰਰਾਸ਼ਟਰੀ ਉਡਾਣਾਂ ਲਈ ਬੁਕਿੰਗ ਸ਼ੁਰੂ ਕਰ ਦਿੱਤੀ ਹੈ।

    Corona

    ਤਸਵੀਰ ਸਰੋਤ, airindia.in

    ਤਸਵੀਰ ਕੈਪਸ਼ਨ, ਲੌਕਡਾਊਨ – 4 ਮਈ ਤੋਂ ਏਅਰ ਇੰਡੀਆ ਨੇ ਬੁਕਿੰਗ ਕੀਤੀ ਸ਼ੁਰੂ
  12. 20 ਅਪ੍ਰੈਲ ਤੋਂ ਏਮਜ਼ ਵਿੱਚ ਖੁੱਲ੍ਹੇਗੀ ਓ.ਪੀ.ਡੀ.

    ਦਿੱਲੀ ਦੇ ਏਮਜ਼ ਵਿੱਚ ਗੈਰ-ਕੋਵਿਡ -19 ਮਰੀਜ਼ਾਂ ਨੂੰ 20 ਅਪ੍ਰੈਲ ਤੋਂ ਓਪੀਡੀ ਦੀ ਸਹੂਲਤ ਮਿਲੇਗੀ। ਇਸ ਦੇ ਲਈ, ਜਿਨ੍ਹਾਂ ਮਰੀਜ਼ਾਂ ਦਾ ਏਮਜ਼ ਵਿੱਚ ਇਲਾਜ ਚੱਲ ਰਿਹਾ ਹੈ। ਇਸ ਲਈ ਉਨ੍ਹਾਂ ਨੂੰ ਆਨਲਾਈਨ ਰਜਿਸਟਰ ਕਰਨਾ ਪਏਗਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮਿਲਣ ਦਾ ਸਮਾਂ ਦਿੱਤਾ ਜਾਵੇਗਾ। ਇਸ ਤੋਂ ਬਾਅਦ ਦਿੱਤੇ ਸਮੇਂ 'ਤੇ, ਸਬੰਧਤ ਵਿਭਾਗ ਉਨ੍ਹਾਂ ਨੂੰ ਕਾਲ ਕਰੇਗਾ ਅਤੇ ਡਾਕਟਰ ਉਨ੍ਹਾਂ ਨੂੰ ਸਲਾਹ ਦੇਵੇਗਾ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  13. ਕੋਰੋਨਾਵਾਇਰਸ – ਭਾਰਤ ਵਿੱਚ 1992 ਕੋਰੋਨਾ ਮਰੀਜ਼ ਹੋਏ ਠੀਕ, ਮਰਨ ਵਾਲਿਆਂ ਦੀ ਗਿਣਤੀ ਹੋਈ 480

    ਕੋਰੋਨਾਵਾਇਰਸ ਨੂੰ ਲੈ ਕੇ ਦੇਸ ਦੇ ਹੈਲਥ ਬੁਲੇਟਿਨ ਨੂੰ ਜਾਰੀ ਕਰਦਿਆਂ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਕਿ ਭਾਰਤ ਵਿੱਚ ਹੁਣ ਤੱਕ 1992 ਕੋਰੋਨਾ ਮਰੀਜ਼ ਠੀਕ ਹੋਏ ਹਨ। ਠੀਕ ਹੋਏ ਮਰੀਜ਼ਾਂ ਦੀ ਗਿਣਤੀ 13.85 ਫੀਸਦ ਹੈ।

    ਕੋਰੋਨਾਵਾਇਰਸ ਦੇ 991 ਨਵੇਂ ਕੇਸ ਸਾਹਮਣੇ ਆਏ ਹਨ ਜਿਸ ਨਾਲ ਦੇਸ ਵਿੱਚ ਮਰੀਜ਼ਾਂ ਦੀ ਗਿਣਤੀ 14, 378 ਹੋ ਗਈ ਹੈ।

    43 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ ਜਿਸ ਨਾਲ ਦੇਸ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 480 ਹੋ ਗਈ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  14. ਕੋਰੋਨਾਵਾਇਰਸ – ACP ਅਨਿਲ ਕੋਹਲੀ ਦੀ ਹੋਈ ਮੌਤ

    ਬੀਬੀਸੀ ਸਹਿਯੋਗੀ ਸੁਰਿੰਦਰ ਮਾਨ ਦੀ ਰਿਪੋਰਟ: ਕੋਰੋਨਾਵਾਇਰਸ ਦੀ ਲਾਗ ਨਾਲ ACP ਅਨਿਲ ਕੋਹਲੀ ਦੀ ਮੌਤ ਹੋ ਗਈ ਹੈ। ਲੁਧਿਆਣਾ ਦੇ ਸੀਐੱਮਓ ਰਾਜੇਸ਼ ਕੁਮਾਰ ਬੱਗਾ ਨੇ ਇਸ ਦੀ ਪੁਸ਼ਟੀ ਕੀਤੀ। ਉਹ ਲੁਧਿਆਣਾ ਦੇ ਐੱਸਪੀਐੱਸ ਹਸਪਤਾਲ ਵਿੱਚ ਦਾਖ਼ਲ ਸਨ।

    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਇਸ ਖ਼ਬਰ ਉੱਤੇ ਦੁੱਖ਼ ਜਤਾਇਆ।

    Skip X post, 1
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post, 1

    Skip X post, 2

    End of X post, 2

  15. ਆਮ ਲੋਕਾਂ ਦੀਆਂ ਮੁਸ਼ਕਲਾਂ ਘੱਟ ਕਰਨ ਬਾਰੇ ਚਰਚਾ

    ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਾਲੇ ਮੰਤਰੀਆਂ ਦੇ ਸਮੂਹ ਦੀ ਬੈਠਕ ਖ਼ਤਮ ਹੋ ਗਈ ਹੈ।

    ਰਾਜਨਾਥ ਸਿੰਘ ਨੇ ਬੈਠਕ ਤੋਂ ਬਾਅਦ ਟਵੀਟ ਕਰਕੇ ਦੱਸਿਆ ਕਿ ਬੈਠਕ ਦੌਰਾਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਕਰਨ ਬਾਰੇ ਚਰਚਾ ਹੋਈ ਹੈ।

    ਇਸ ਤੋਂ ਇਲਾਵਾ ਲੋਕਾਂ ਨੂੰ ਰਾਹਤ ਦੇਣ ਲਈ ਵਿਭਾਗਾਂ ਦੀ ਕੀ ਭੂਮੀਕਾ ਹੋ ਸਕਦੀ ਹੈ, ਇਸ ਬਾਰੇ ਚਰਚਾ ਕੀਤੀ ਗਈ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  16. ਹੁਣੇ ਜੁੜੇ ਦਰਸ਼ਕਾਂ ਲਈ ਦੇਸ, ਦੁਨੀਆਂ ਤੇ ਪੰਜਾਬ ਦੀ ਅਪਡੇਟ

    • ਪੂਰੀ ਦੁਨੀਆਂ ਵਿੱਚ ਮੌਤਾਂ ਦੀ ਗਿਣਤੀ 1.54 ਲੱਖ ਤੋਂ ਵੱਧ ਅਤੇ ਤਕਰੀਬਨ ਸਾਢੇ 22 ਲੱਖ ਮਰੀਜ਼।
    • WHO ਨੇ ਐਂਟੀਬਾਡੀਜ਼ ਟੈਸਟਾਂ ਤੇ ਵਧੇਰੇ ਨਾ ਖਰਚ ਕਰਨ ਲਈ ਚੇਤਾਵਨੀ ਦਿੱਤੀ। WHO ਦਾ ਦਾਅਵਾ ਇਸ ਦਾ ਕੋਈ ਸਬੂਤ ਨਹੀਂ ਕਿ ਇਸ ਨਾਲ ਇਮਿਊਨਿਟੀ ਵਧੇਗੀ।
    • ਯੂਕੇ ਵਿੱਚ ਕੋਰੋਨਾਵਾਇਰਸ ਕਾਰਨ ਜੇਲ੍ਹਾਂ ਤੋਂ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਫਿਲਹਾਲ ਟਾਲ ਦਿੱਤਾ ਗਿਆ ਹੈ।
    • ਯੂਕੇ ਨੇ ਟੀਕਾ ਜਲਦੀ ਬਣਾਉਣ ਲਈ ਟਾਸਕ ਫੋਰਸ ਦਾ ਗਠਨ ਕੀਤਾ। 21 ਰਿਸਰਚ ਪ੍ਰੋਜੈਕਟਸ ਨੂੰ ਦੇ ਰਿਹਾ ਹੈ ਫੰਡ।
    • ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਮੁਜਾਹਾਰਾਕਾਰੀਆਂ ਨੂੰ ਉਤਸ਼ਾਹਿਤ ਕਰਨ ਵਾਲੇ ਟਵੀਟਜ਼ ਬਾਰੇ ਖੁਦ ਦਾ ਬਚਾਅ ਕੀਤਾ।
    • ਪ੍ਰਿਅੰਕਾ ਚੋਪੜਾ, ਸ਼ਾਹਰੁਖ ਖਾਨ ਸਣੇ ਬਾਲੀਵੁੱਡ ਅਤੇ ਹਾਲੀਵੁੱਡ ਸਿਤਾਰੇ ਘਰੋਂ ਹੀ ਪੇਸ਼ ਕਰਨਗੇ ਸ਼ੋਅ- ਵਨ ਵਰਲਡ: ਟੂਗੈਦਰ ਐਟ ਹੋਮ।
    • ਕੋਵਿਡ-19 ਫਰੰਟਲਾਈਨ ਵਰਕਰਾਂ ਲਈ 2 ਹਫ਼ਤਿਆਂ ਤੱਕ ਗੂਗਲ ਡੂਡਲ ਬਣੇਗਾ।
    • ਭਾਰਤ 'ਚ ਕੋਰੋਨਾ ਦੇ ਮਾਮਲੇ 14 ਹਜ਼ਾਰ ਤੋਂ ਪਾਰ, ਮਰਨ ਵਾਲਿਆਂ ਦੀ ਗਿਣਤੀ 480 ਹੋਈ, 1991 ਠੀਕ ਵੀ ਹੋਏ
    • ਮੁੰਬਈ ਵਿੱਚ ਨੇਵੀ ਦੇ 21 ਜਵਾਨ ਕੋਰੋਨਾਵਾਇਰਸ ਪੌਜ਼ਿਟਿਵ ਪਾਏ ਗਏ।
    • ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਸੂਬੇ ਦੇ 24 ਕਨਟੇਨਮੈਂਟ ਜ਼ੋਨਜ਼ ਵਿੱਚ ਰੈਪਿਡ ਟੈਸਟਿੰਗ ਸ਼ੁਰੂ ਕਰਨ ਜਾ ਰਹੇ ਹਨ।
    Lockdown

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਭਾਰਤ 'ਚ ਕੋਰੋਨਾ ਦੇ ਮਾਮਲੇ 14 ਹਜ਼ਾਰ ਤੋਂ ਪਾਰ, ਮਰਨ ਵਾਲਿਆਂ ਦੀ ਗਿਣਤੀ 480 ਹੋਈ
  17. ਮੀਂਹ ਕਾਰਨ ਕਿਸਾਨਾਂ ਦੀ ਖੜ੍ਹੀ ਫ਼ਸਲ ਨੂੰ ਨੁਕਸਾਨ

    ਪੰਜਾਬ ਵਿੱਚ ਦੇਰ ਰਾਤ ਕਈ ਥਾਈਂ ਮੀਂਹ ਪਿਆ, ਜਿਸ ਕਾਰਨ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ।

    ਲੁਧਿਆਣਾ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਬੇਮੌਸਮੀ ਮੀਂਹ ਕਾਰਨ ਉਨ੍ਹਾਂ ਦੀ ਖੜ੍ਹੀ ਫ਼ਸਲ ਖ਼ਰਾਬ ਹੋ ਰਹੀ ਹੈ।

    ਦੋ-ਤਿੰਨ ਦਿਨਾਂ ਵਿੱਚ ਉਹ ਫ਼ਸਲ ਦੀ ਕਟਾਈ ਕਰਨ ਵਾਲੇ ਸਨ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  18. ਕੋਰੋਨਾਵਾਇਰਸ: ਕੀ AC ਚਲਾਉਣਾ ਖ਼ਤਰਨਾਕ ਹੈ?

    ਸੋਸ਼ਲ ਮੀਡੀਆ ਅਤੇ ਵਟਸਐਪ 'ਤੇ ਬਹੁਤ ਸਾਰੇ ਮੈਸੇਜ ਇਸ ਦਾਅਵੇ ਨਾਲ ਸਾਂਝੇ ਕੀਤੇ ਜਾ ਰਹੇ ਹਨ ਕਿ ਏਸੀ ਤੋਂ ਕੋਰੋਨਾਵਾਇਰਸ ਦੀ ਲਾਗ ਫੈਲਣ ਦਾ ਜੋਖ਼ਮ ਵੱਧ ਜਾਂਦਾ ਹੈ।

    ਇਨ੍ਹਾਂ ਮੈਸੇਜਾਂ ਨਾਲ ਲੋਕਾਂ ਦੇ ਮਨਾਂ ਵਿੱਚ ਏਸੀ ਬਾਰੇ ਅਸ਼ੰਕਾ ਪੈਦਾ ਹੋ ਗਈ ਹੈ। ਪਰ ਕੀ ਸੱਚਮੁੱਚ ਅਜਿਹਾ ਹੈ?

    ਪੂਰੀ ਖ਼ਬਰ ਪੜ੍ਹਣ ਲਈ ਇਸ ਲਿੰਕ 'ਤੇ ਕਲਿੱਕ ਕਰੋ।

    ਏਸੀ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਏਸੀ ਨਾਲ ਕੋਰੋਨਾਵਾਇਰਸ ਫੈਲ ਸਕਦਾ ਹੈ
  19. ਕੋਰੋਨਾਵਾਇਰਸ ਕਿਸੇ ਚੀਜ਼ 'ਤੇ ਕਿੰਨੀ ਦੇਰ ਜਿਉਂਦਾ ਰਹਿ ਸਕਦਾ ਹੈ?

    ਕੋਰੋਨਾਵਾਇਰਸ ਦਾ ਕਹਿਰ ਲਗਭਗ ਪੂਰੀ ਦੁਨੀਆਂ ਭਰ ਵਿੱਚ ਫੈਲ ਗਿਆ ਹੈ। ਇਸ ਦੇ ਨਾਲ ਹੀ ਵਧ ਰਹਿ ਹੈ ਚੀਜ਼ਾਂ ਨੂੰ ਛੋਹਣ ਦਾ ਸਾਡਾ ਖ਼ੌਫ਼।

    ਕੋਰੋਨਾਵਾਇਰਸ ਦੀ ਲਾਗ ਸਾਨੂੰ ਕਿਸੇ ਸਤਹਿ ਨੂੰ ਛੋਹਣ ਤੋਂ ਹੋ ਸਕਦੀ ਹੀ।

    ਇਸ ਦੇ ਨਾਲ ਹੀ ਸਾਨੂੰ ਇਹ ਵੀ ਸਪਸ਼ਟ ਹੋਣਾ ਸ਼ੁਰੂ ਹੋ ਰਿਹਾ ਹੈ ਕਿ ਮਨੁੱਖੀ ਸਰੀਰ ਤੋਂ ਬਾਹਰ ਇਹ ਵਿਸ਼ਾਣੂ ਕਿੰਨੀ ਦੇਰ ਬਚਿਆ ਰਹਿ ਸਕਦਾ ਹੈ।

    ਪੂਰੀ ਖ਼ਬਰ ਪੜ੍ਹਣ ਲਈ ਇਸ ਲਿੰਕ 'ਤੇ ਕਲਿੱਕ ਕਰੋ।

    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਕੋਰੋਨਾਵਾਇਰਸ ਦੀ ਲਾਗ ਸਾਨੂੰ ਕਿਸੇ ਸਤਹਿ ਨੂੰ ਛੋਹਣ ਤੋਂ ਹੋ ਸਕਦੀ ਹੈ
  20. ਕੋਰੋਨਾਵਾਇਰਸ ਤੋਂ ਬਾਅਦ ਸ਼ਾਇਦ ਘਰੋਂ ਕੰਮ ਕਰਨਾ ਆਮ ਹੋ ਜਾਵੇ- ਰਵੀ ਸ਼ੰਕਰ ਪ੍ਰਸਾਦ

    ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਦਿ ਇੰਡੀਅਨ ਐਕਸਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾਵਾਇਰਸ ਤੋਂ ਬਾਅਦ ਦੁਨੀਆਂ ਵੱਖਰੀ ਹੋਵੇਗੀ।

    “ਕੋਵਿਡ-19 ਤੋਂ ਬਾਅਦ ਦੁਨੀਆਂ ਵੱਖਰੀ ਹੋਵੇਗੀ। ਘਰੋਂ ਕੰਮ ਕਰਨਾ ਸ਼ਾਇਦ ਆਮ ਗੱਲ ਹੋ ਜਾਵੇਗੀ। ਮੈਂ ਆਪਣੇ ਵਿਭਾਗ ਨੂੰ ਇੱਕ ਮਜ਼ਬੂਤ ਤਰੀਕੇ ਨਾਲ ਕੰਮ ਕਰਨ ਲਈ ਕਿਹਾ ਹੈ ਤਾਂ ਕਿ ਭਾਰਤ ਦਾ ਵਰਕ ਫਰੋਮ ਹੋਮ ਮਾਡਲ ਕਿਫਾਇਤੀ ਤੇ ਲਾਭ ਵਾਲਾ ਹੋਵੇ।”

    Ravi shankar

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਕਹਿਣਾ ਹੈ ਕਿ ਕੋਰੋਨਾਵਾਇਰਸ ਤੋਂ ਬਾਅਦ ਦੁਨੀਆਂ ਵੱਖਰੀ ਹੋਵੇਗੀ