ਅਸੀਂ ਆਪਣਾ ਲਾਈਵ ਪੇਜ ਇੱਥੇ ਹੀ ਖ਼ਤਮ ਕਰਦੇ ਹਾਂ। ਸਾਡੇ ਨਾਲ ਜੁੜਨ ਲਈ ਧੰਨਵਾਦ। 17 ਜੂਨ ਦੇ ਲਾਈਵ ਅਪਡੇਟਸ ਲਈ ਇੱਥੇ ਕਲਿੱਕ ਕਰੋ।
ਕੋਰੋਨਾਵਾਇਰਸ ਅਪਡੇਟ: 'ਮੋਦੀ ਨੇ ਦਿੱਤਾ ਪੰਜਾਬ ਮਾਡਲ ਨੂੰ ਅਪਣਾਉਣ ਦਾ ਸੱਦਾ'
ਦੁਨੀਆਂ ਭਰ ਵਿੱਚ ਕੋਰੋਨਾਵਵਾਇਰਸ ਦੇ 80 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਮੌਤਾਂ ਦੀ ਗਿਣਤੀ 4.36 ਲੱਖ ਦੇ ਨੇੜੇ ਪਹੁੰਚ ਚੁੱਕੀ ਹੈ।
ਲਾਈਵ ਕਵਰੇਜ
ਯੂਕਰੇਨ ਦੇ ਰਾਸ਼ਟਰਪਤੀ ਦੀ ਪਤਨੀ ਕੋਰੋਨਾ ਪੌਜ਼ਿਟਿਵ
ਯੂਕਰੇਨ ਦੇ ਰਾਸ਼ਟਰਪਤੀ ਦੀ ਪਤਨੀ ਕੋਵਿਡ -19 ਪੌਜ਼ਿਟਿਵ ਪਾਈ ਗਈ ਹੈ। ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪਿਛਲੇ ਹਫ਼ਤੇ ਓਨੇਲਾ ਜ਼ੈਲੇਨਸਕੀ ਕੋਵਿਡ -19 ਦੀ ਲਾਗ ਲੱਗੀ ਸੀ।
ਹਾਲਾਂਕਿ ਉਨ੍ਹਾਂ ਦੇ ਪਤੀ ਵੋਲੋਡਮੇਅਰ ਅਤੇ ਉਨ੍ਹਾਂ ਦੇ ਦੋ ਬੱਚਿਆਂ ਨੂੰ ਕੋਵਿਡ -19 ਨਾਲ ਪੀੜਤ ਨਹੀਂ ਪਾਇਆ ਗਿਆ ਹੈ।

ਤਸਵੀਰ ਸਰੋਤ, Getty Images
ਵੀਅਤਨਾਮ 'ਚ ਗਰੀਬਾਂ ਲਈ 'ਮੁਫ਼ਤ ਚਾਵਲ ਵੰਡਣ ਵਾਲੀਆਂ ਮਸ਼ੀਨਾਂ' ਲੱਗੀਆਂ
ਵੀਅਤਨਾਮ ਦੇ ਇੱਕ ਸਨਅਤਕਾਰ ਨੇ ਕੋਰੋਨਾ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਤ ਗਰੀਬਾਂ ਲਈ ਦੇਸ਼ ਭਰ ਵਿੱਚ 'ਮੁਫ਼ਤ ਚਾਵਲ' ਵਾਲੀਆਂ ਮਸ਼ੀਨਾਂ ਲਾਉਣੀਆਂ ਸ਼ੁਰੂ ਕੀਤੀਆਂ ਹਨ।
ਹੋਆਂਗ ਉਆਨ ਨਾਂ ਦੇ ਇਸ ਉਦਯੋਗਪਤੀ ਨੇ ਸਭ ਤੋਂ ਪਹਿਲਾਂ ਇਹ ਚਾਵਲਾਂ ਵਾਲੀਆਂ ਮਸ਼ੀਨਾਂ ਹੋ ਚੀ ਮੀਂਹ ਸ਼ਹਿਰ ਵਿੱਚ ਲਾਉਣੀਆਂ ਸ਼ੁਰੂ ਕੀਤੀਆਂ ਸੀ।
ਜਿਨ੍ਹਾਂ ਲੋਕਾਂ ਦੀ ਕੋਰੋਨਾ ਵਾਇਰਸ ਕਰਕੇ ਨੌਕਰੀਆਂ ਚਲੀਆਂ ਗਈਆਂ, ਇਹ ਮਸ਼ੀਨਾਂ ਉਨ੍ਹਾਂ ਲਈ ਮੁਫ਼ਤ ਵਿੱਚ ਚਾਵਲ ਵੰਡਣ ਲਈ ਸਨ।
ਮਸ਼ੀਨਾਂ ਮਸ਼ਹੂਰ ਹੋਣ ਮਗਰੋਂ, ਹੋਆਂਗ ਇਨ੍ਹਾਂ ਨੂੰ ਪੂਰੇ ਦੇਸ਼ ਵਿੱਚ ਲਵਾ ਰਹੇ ਹਨ।
ਹੋਆਂਗ ਨੇ ਬੀਬੀਸੀ ਨਾਲ ਗੱਲ ਕਰਦਿਆਂ ਕਿਹਾ ਕਿ ਉਹ 24 ਘੰਟੇ ਚੱਲਣ ਵਾਲੀਆਂ ਆਟੋਮੈਟਿਕ ਮਸ਼ੀਨਾਂ ਬਣਾਉਣਾ ਚਾਹੁੰਦੇ ਸੀ ਤਾਂ ਕਿ ਇਨ੍ਹਾਂ ਰਾਹੀਂ ਜ਼ਰੂਰਤਮੰਦ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਦੌਰਾਨ ਭੋਜਨ ਦੀ ਕਮੀ ਨਾ ਹੋਵੇ।

ਤਸਵੀਰ ਸਰੋਤ, Hoang Tuan Anh
ਯੂਕੇ ਵਿੱਚ ਕੋਰੋਨਾ ਦੇ ਇਲਾਜ ਲਈ ਸਸਤੀ ਦਵਾਈ ਦਾ ਦਾਅਵਾ
ਯੂਕੇ ਵਿੱਚ ਰਿਸਰਚਜ਼ ਨੇ ਕੋਰੋਨਾ ਦੇ ਇਲਾਜ ਲਈ ਇੱਕ ਸਸਤੀ ਦਵਾਈ ਦਾ ਦਾਅਵਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਸੂਬਿਆਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਖਿਲਾਫ਼ ਮਾਈਕਰੋ ਕਨਟੇਨਮੈਂਟ ਅਤੇ ਘਰ-ਘਰ ਸਰਵੇਖਣ ਵਾਲਾ ਪੰਜਾਬ ਮਾਡਲ ਅਪਣਾਇਆ ਜਾਵੇ। ਭਾਰਤ ਅਤੇ ਦੁਨੀਆਂ ਵਿੱਚ ਕੋਰੋਨਾਵਾਇਰਸ ਸਬੰਧੀ ਅੱਜ ਦੀ ਅਪਡੇਟ ਦੇਖੋ।
ਵੀਡੀਓ ਕੈਪਸ਼ਨ, ਕੋਰੋਨਾਵਾਇਰਸ ਦੇ ਇਲਾਜ ਲਈ ਰਿਸਰਚਜ਼ ਨੇ ਕਿਹੜੀ ਸਸਤੀ ਦਵਾਈ ਦਾ ਦਾਅਵਾ ਕੀਤਾ? ਕੋਰੋਨਾਵਾਇਰਸ ਦਾ ਇਲਾਜ : ਸਸਤੀ ਜਿਹੀ ਦਵਾਈ ਨਾ ਕੋਰੋਨਾ ਦਾ ਟਾਕਰਾ ਸੰਭਵ -ਯੂਕੇ
ਇੱਕ ਸਸਤੀ ਅਤੇ ਵੱਡੇ ਪੱਧਰ ’ਤੇ ਮੌਜੂਦ ਦਵਾਈ ਡੈਕਸਾ-ਮੀਥੇ-ਸੋਨ ਨਾਲ ਕੋਰੋਨਾਵਾਇਰਸ ਕਾਰਨ ਗੰਭੀਰ ਬੀਮਾਰ ਮਰੀਜ਼ਾਂ ਦਾ ਇਲਾਜ ਸੰਭਵ ਹੈ।
ਇਹ ਦਾਅਵਾ ਕਰਦਿਆਂ ਯੂਕੇ ਦੇ ਮਾਹਿਰਾਂ ਨੇ ਕਿਹਾ ਕਿ ਘੱਟ ਖੁਰਾਕ ਵਾਲੇ ਸਟੀਰੌਇਡ ਨਾਲ ਇਲਾਜ... ਮਾਰੂ ਵਾਇਰਸ ਖ਼ਿਲਾਫ਼ ਲੜਾਈ ਵਿਚ ਇਕ ਵੱਡੀ ਸਫਲਤਾ ਹੈ।
ਵੈਂਟੀਲੇਟਰ ਉੱਤੇ ਮਰੀਜ਼ਾਂ ਲਈ ਇਹ ਮੌਤ ਦੇ ਖਤਰੇ ਨੂੰ ਇੱਕ ਤਿਹਾਈ ਘਟਾ ਦਿੰਦਾ ਹੈ। ਆਕਸੀਜ਼ਨ ’ਤੇ ਲੱਗੇ ਮਰੀਜ਼ਾਂ ਲਈ ਇਹ ਮੌਤ ਦਰ ਨੂੰ 20 ਫੀਸਦ ਕਰ ਦਿੰਦਾ ਹੈ।
ਇਹ ਦਵਾਈ ਕੋਰੋਨਾਵਾਇਰਸ ਦੇ ਇਲਾਜ ਲਈ ਦੁਨੀਆਂ ਭਰ ਵਿੱਚ ਚੱਲ ਰਹੇ ਸਭ ਤੋਂ ਵੱਡੇ ਟਰਾਇਲਜ਼ ਦਾ ਹਿੱਸਾ ਹੈ।
ਰਿਸਚਰਜ਼ ਦਾ ਦਾਅਵਾ ਹੈ ਕਿ ਜੇ ਕੋਰੋਨਵਾਇਰਸ ਮਹਾਂਮਾਰੀ ਦੀ ਸ਼ੁਰੂਆਤ ਤੋਂ ਹੀ ਇਹ ਦਵਾਈ ਯੂਕੇ ਵਿਚ ਉਪਲਬਧ ਹੁੰਦੀ ਤਾਂ 5000 ਲੋਕਾਂ ਦੀ ਜਾਨ ਬਚਾਈ ਜਾ ਸਕਦੀ ਸੀ।

ਤਸਵੀਰ ਸਰੋਤ, Getty Images
ਵਰਲਡ ਕੋਰੋਨਾ ਮੀਟਰ: ਦੁਨੀਆਂ ਭਰ ਵਿੱਚ ਮਾਮਲੇ 80 ਲੱਖ ਤੋਂ ਪਾਰ, ਹੋਰ ਦੇਸ਼ਾਂ 'ਚ ਕੀ ਹਨ ਹਾਲਾਤ
- ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 80 ਲੱਖ ਤੋਂ ਪਾਰ ਹੋ ਗਈ ਹੈ। ਜੌਹਨ ਹੌਪਕਿਨਜ਼ ਯੂਨੀਵਰਸਿਟੀ ਦੇ ਡੈਸ਼ਬੋਰਡ ਦੇ ਅਨੁਸਾਰ, ਇਸ ਸਮੇਂ ਵਿਸ਼ਵ ਭਰ ਵਿੱਚ 80 ਲੱਖ 35 ਹਜ਼ਾਰ ਤੋਂ ਵੱਧ ਕੋਰੋਨਾ ਦੇ ਮਰੀਜ਼ ਹੋ ਚੁੱਕੇ ਹਨ। ਇਸ ਦੇ ਨਾਲ ਹੀ ਕੋਰੋਨਾ ਮਹਾਮਾਰੀ ਕਾਰਨ 4 ਲੱਖ 36 ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
- ਕੋਰੋਨਾ ਪੀੜਤ ਮਰੀਜ਼ਾਂ ਦੇ ਮਾਮਲੇ ਵਿੱਚ ਅਮਰੀਕਾ ਅਜੇ ਵੀ ਪਹਿਲੇ ਨੰਬਰ 'ਤੇ ਹੈ। ਹੁਣ ਤੱਕ ਅਮਰੀਕਾ ਵਿਚ 21 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਪੀੜਤ ਹੋ ਚੁੱਕੇ ਹਨ ਜਦਕਿ 1 ਲੱਖ 16 ਹਜ਼ਾਰ ਤੋਂ ਵੱਧ ਲੋਕ ਮਰ ਚੁੱਕੇ ਹਨ।
- ਬ੍ਰਾਜ਼ੀਲ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 8 ਲੱਖ 89 ਹਜ਼ਾਰ ਤੋਂ ਪਾਰ ਹੋ ਗਈ ਹੈ। ਕਰੀਬ 44 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।
- ਰੂਸ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 5 ਲੱਖ 36 ਹਜ਼ਾਰ ਤੋਂ ਵੱਧ ਹੋ ਗਈ ਹੈ। ਰੂਸ ਵਿਚ, ਕਰੀਬ 7 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।
- ਕੋਰੋਨਾ ਲਾਗ ਦੇ ਮਾਮਲੇ ਵਿਚ ਭਾਰਤ ਚੌਥੇ ਨੰਬਰ 'ਤੇ ਹੈ। ਇਥੇ 3 ਲੱਖ 43 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ ਤੇ 9900 ਲੋਕਾਂ ਦੀ ਮੌਤ ਹੋ ਚੁੱਕੀ ਹੈ।
- ਬ੍ਰਿਟੇਨ ਵਿੱਚ, 98 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਪੀੜਤ ਹਨ ਤੇ ਮਰਨ ਵਾਲਿਆਂ ਦੀ ਗਿਣਤੀ 42 ਹਜ਼ਾਰ ਦੇ ਕਰੀਬ ਹੈ।
- ਭਾਰਤ 'ਚ ਪਿਛਲੇ 24 ਘੰਟਿਆਂ ਵਿੱਚ 10,667 ਨਵੇਂ ਕੋਰੋਨਾ ਮਾਮਲੇ, 380 ਮੌਤਾਂ
- ਨਿਊਜ਼ੀਲੈਂਡ ਵਿੱਚ ਆਏ 2 ਕੋਰੋਨਾ ਮਾਮਲੇ, 24 ਦਿਨਾਂ ਦਾ ਰਿਕਾਰਡ ਟੁੱਟਿਆ
- ਕੋਰੋਨਾ ਮਾਮਲਿਆਂ ਵਿੱਚ ਲਗਾਤਾਰ ਵਾਧਾ, ਬੀਜਿੰਗ 'ਚ ਸਖ਼ਤ ਪਬੰਦੀਆਂ ਲਾਗੂ
- ਅਮਰੀਕਾ ਨੇ ਹਾਈਡਰੋਕਸੀਕਲੋਰੋਕਵਿਨ ਦਾ ਇਸਤੇਮਾਲ ਕੀਤਾ ਬੰਦ
- ਚਿਲੀ ਨੇ ਕੋਰੋਨਾ ਦੇ ਚਲਦਿਆਂ ਦੇਸ ਵਿੱਚ ਐਮਰਜੈਂਸੀ 90 ਦਿਨਾਂ ਲਈ ਵਧਾਈ

ਤਸਵੀਰ ਸਰੋਤ, Getty Images
ਦਿੱਲੀ ਦੇ ਸਿਹਤ ਮੰਤਰੀ ਦਾ ਕੋਰੋਨਾ ਟੈਸਟ ਨੈਗੇਟਿਵ
ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਦਾ ਕੋਰੋਨਾਵਾਇਰਸ ਟੈਸਟ ਨੈਗੇਟਿਵ ਆਇਆ ਹੈ।
ਉਨ੍ਹਾਂ ਨੂੰ ਅੱਜ ਸਵੇਰੇ ਤੇਜ਼ ਬੁਖਾਰ ਤੇ ਸਾਹ ਲੈਣ ਵਿੱਚ ਦਿੱਕਤ ਤੋਂ ਬਾਅਦ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਬਿਹਤਰ ਹੈ ਪਰ ਅਜੇ ਬੁਖਾਰ ਹੈ।
Skip X postX ਸਮੱਗਰੀ ਦੀ ਇਜਾਜ਼ਤ?ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਅਸੀਂ ਸਾਰੇ ਮਿਲ ਕੇ ਕੰਮ ਕਰਾਂਗੇ: ਅਰਵਿੰਦ ਕੇਜਰੀਵਾਲ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਨੂੰ ਹਰਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਏਗਾ।
ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ।
ਅਰਵਿੰਦ ਕੇਜਰੀਵਾਲ ਕੋਵਿਡ -19 ਦੀਆਂ ਸਹੂਲਤਾਂ ਦੀ ਨਿਗਰਾਨੀ ਕਰਨ ਲਈ ਮੰਗਲਵਾਰ ਸਵੇਰੇ ਸੂਰਿਆ ਹੋਟਲ ਪਹੁੰਚੇ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ, ਦਿੱਲੀ ਸਰਕਾਰ ਕੋਵਿਡ -19 ਦੇ ਮਰੀਜ਼ਾਂ ਲਈ ਤਿੰਨ ਹਜ਼ਾਰ ਬੈਡਾਂ ਦਾ ਪ੍ਰਬੰਧ ਦਿੱਲੀ ਦੇ ਕਈ ਹੋਟਲਾਂ ਵਿੱਚ ਕਰ ਰਹੀ ਹੈ।
Skip X postX ਸਮੱਗਰੀ ਦੀ ਇਜਾਜ਼ਤ?ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਕੋਰੋਨਾਵਾਇਰਸ: ਕਮਿਊਨਿਟੀ ਸਪਰੈਡ ਕੀ ਹੈ ਅਤੇ ਭਾਰਤ ਇਸ ਤੋਂ ਇਨਕਾਰੀ ਕਿਉਂ ਹੈ
ਕੋਰੋਨਾਵਾਇਰਸ ਦੀ ਬਿਮਾਰੀ ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਵਿੱਚ ਵਧਦੀ ਜਾ ਰਹੀ ਹੈ। ਪੂਰੀ ਦੁਨੀਆਂ ਵਿੱਚ ਬਿਮਾਰੀ ਦੇ ਮਾਮਲੇ 80 ਲੱਖ ਦਾ ਅੰਕੜਾ ਪਾਰ ਕਰ ਚੁੱਕੇ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਚਾਰ ਲੱਖ ਤੋਂ ਜ਼ਿਆਦਾ ਹੋ ਗਈ ਹੈ।
ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਕਮਿਊਨਿਟੀ ਸਪਰੈਡ ਕੀ ਹੈ ਅਤੇ ਭਾਰਤ ਇਸ ਤੋਂ ਇਨਕਾਰੀ ਕਿਉਂ ਹੈ ਦਿੱਲੀ ਦੇ ਸਿਹਤ ਮੰਤਰੀ ਹਸਪਤਾਲ ਵਿੱਚ ਦਾਖਲ
ਦਿੱਲੀ ਦੇ ਸਿਹਤ ਮੰਤਰ ਸਤਿੰਦਰ ਜੈਨ ਨੂੰ ਤੇਜ਼ ਬੁਖਾਰ ਤੇ ਸਾਹ ਲੈਣ ਵਿੱਚ ਦਿੱਕਤ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਕੋਵਿਡ-19 ਦਾ ਟੈਸਟ ਕੀਤਾ ਜਾਵੇਗਾ।
Skip X postX ਸਮੱਗਰੀ ਦੀ ਇਜਾਜ਼ਤ?ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਭਾਰਤ 'ਚ ਪਿਛਲੇ 24 ਘੰਟਿਆਂ ਵਿੱਚ 10,667 ਨਵੇਂ ਕੋਰੋਨਾ ਮਾਮਲੇ, 380 ਮੌਤਾਂ
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 10,667 ਨਵੇਂ ਕੋਰੋਨਾਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ਤੇ 380 ਲੋਕਾਂ ਦੀ ਮੌਤ ਹੋ ਗਈ ਹੈ।
ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ ਵਿੱਚ ਕੁੱਲ ਕੋਰੋਨਾਵਾਇਰਸ ਦੇ ਮਾਮਲੇ 3,43,091 ਹੋ ਗਏ ਹਨ ਜਿਨ੍ਹਾਂ ਵਿੱਚੋਂ 1,80,013 ਲੋਕ ਠੀਕ ਹੋ ਚੁੱਕੇ ਹਨ।
Skip X postX ਸਮੱਗਰੀ ਦੀ ਇਜਾਜ਼ਤ?ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਕੋਰੋਨਾਵਾਇਰਸ: ਸਕੂਲ ਨਾ ਜਾਣ ਵਾਲਿਆਂ ਬੱਚਿਆਂ ਨੂੰ ਕਿਵੇਂ ਰੱਖਿਆ ਜਾਵੇ ਮਸ਼ਰੂਫ਼
ਕੋਰੋਨਾਵਾਇਰਸ ਦੇ ਕਾਰਨ ਸਕੂਲ ਬੰਦ ਹਨ ਤੇ ਬੱਚੇ ਅੱਜ ਕਲ ਘਰੇ। ਇਸ ਸਮੇਂ ਮਾਪਿਆਂ ਨੂੰ ਵੀ ਇਹ ਚਿੰਤਾ ਸਤਾ ਰਹੀ ਹੈ ਕਿ ਉਹ ਬੱਚਿਆਂ ਦੀ ਮਦਦ ਕਿਵੇਂ ਕਰ ਸਕਦੇ ਹਨ।
ਇਮਤਿਹਾਨ ਵੀ ਰੱਦ ਕਰ ਦਿੱਤੇ ਗਏ ਹਨ। ਲੱਖਾਂ ਬੱਚੇ ਕੜਾਕੇ ਦੀ ਠੰਢ ਤੋਂ ਬਾਅਦ ਮੌਸਮ ਦੇ ਠੀਕ ਹੋਣ ਦਾ ਇੰਤਜ਼ਾਰ ਕਰ ਰਹੇ ਸਨ ਤਾਂਕਿ ਉਹ ਬਾਹਰ ਖੇਡ ਸਕਣ।
ਪਰ ਹੁਣ ਇਹ ਲੱਗ ਰਿਹਾ ਹੈ ਕਿ ਉਨ੍ਹਾਂ ਨੂੰ ਇਹ ਸਮਾਂ ਘਰ ਦੇ ਅੰਦਰ ਆਪਣੇ ਮਾਪਿਆਂ ਜਾਂ ਦਾਦਕਿਆਂ ਤੇ ਨਾਨਕਿਆਂ ਨਾਲ ਬਿਤਾਉਣਾ ਪਏਗਾ। ਅੱਗੇ ਪੜ੍ਹਨ ਲਈ ਕਲਿਕ ਕਰੋ।

ਤਸਵੀਰ ਸਰੋਤ, Getty Images
ਨਿਊਜ਼ੀਲੈਂਡ ਵਿੱਚ ਆਏ 2 ਕੋਰੋਨਾ ਮਾਮਲੇ, 24 ਦਿਨਾਂ ਦਾ ਰਿਕਾਰਡ ਟੁੱਟਿਆ
ਨਿਊਜ਼ੀਲੈਂਡ ਵਿੱਚ ਕੋਰੋਨਾਵਾਇਰਸ ਦੇ ਦੋ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
ਪਿਛਲੇ 24 ਦਿਨਾਂ ਵਿੱਚ ਦੇਸ਼ 'ਚ ਕੋਈ ਵੀ ਕੋਰੋਨਾਵਾਇਰਸ ਦਾ ਮਾਮਲਾ ਨਹੀਂ ਆਇਆ ਸੀ।
ਦੋਵੇਂ ਮਾਮਲਿਆਂ ਵਿੱਚ ਪੀੜਤ ਹਾਲ ਹੀ ਵਿੱਚ ਯੂਕੇ ਤੋਂ ਆਏ ਹਨ।
ਪਿਛਲੇ ਹਫ਼ਤੇ ਨਿਊਜ਼ੀਲੈਂਡ ਨੇ ਘਰੇਲੂ ਪਾਬੰਦੀਆਂ ਹਟਾਉਂਦਿਆਂ ਇਹ ਐਲਾਨ ਕੀਤਾ ਸੀ ਕਿ ਦੇਸ ਕੋਰੋਨਾਵਾਇਰਸ ਮੁਕਤ ਹੋ ਚੁੱਕਾ ਹੈ।
ਹਾਲਾਂਕਿ, ਸਰਹੱਦ 'ਤੇ ਸਖ਼ਤ ਪਾਬੰਦੀਆਂ ਕਾਇਮ ਹਨ ਤੇ ਸਿਰਫ਼ ਨਾਗਰਿਕਾਂ ਅਤੇ ਜ਼ਰੂਰੀ ਕਾਮਿਆਂ ਨੂੰ ਆਉਣ-ਜਾਣ ਦੀ ਇਜਾਜ਼ਤ ਹੈ।
ਨਿਊਜ਼ੀਲੈਂਡ ਵਿੱਚ ਆਉਣ ਵਾਲੇ ਸਾਰੇ ਲੋਕਾਂ ਦਾ ਕੋਵਿਡ -19 ਲਈ ਟੈਸਟ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ 14 ਦਿਨਾਂ ਲਈ ਆਇਸੋਲੇਸ਼ਨ ਵਿੱਚ ਰੱਖਿਆ ਜਾਂਦਾ ਹੈ।

ਤਸਵੀਰ ਸਰੋਤ, Getty Images
ਕੋਰੋਨਾਵਾਇਰਸ ਮਹਾਂਮਾਰੀ: ਮੋਟਾਪਾ ਕੋਵਿਡ-19 ਦਾ ਖ਼ਤਰਾ ਕਿਵੇਂ ਵਧਾਉਂਦਾ
ਹੁਣ ਤੱਕ ਸਾਨੂੰ ਇਹ ਪਤਾ ਸੀ ਕਿ ਮੋਟੇ ਲੋਕਾਂ ਨੂੰ ਦਿਲ ਦੀ ਬਿਮਾਰੀ, ਕੈਂਸਰ ਅਤੇ ਟਾਈਪ-2 ਡਾਇਬਟੀਜ਼ ਵਰਗੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।
ਪਰ ਹੁਣ ਸ਼ੁਰੂਆਤੀ ਖੋਜ ਵਿੱਚ ਇਹ ਪਤਾ ਲਗਿਆ ਹੈ ਕਿ ਮੋਟੇ ਲੋਕਾਂ ਵਿੱਚ ਕੋਵਿਡ-19 ਹੋਣ ਦਾ ਖ਼ਤਰਾ ਵੀ ਜ਼ਿਆਦਾ ਹੋ ਸਕਦਾ ਹੈ।
ਬ੍ਰਿਟੇਨ ਵਿੱਚ ਕੋਵਿਡ-19 ਦੇ 17 ਹਜ਼ਾਰ ਲੋਕਾਂ 'ਤੇ ਕੀਤੇ ਗਏ ਅਧਿਐਨ ਤੋਂ ਪਤਾ ਲੱਗਿਆ ਹੈ ਕਿ ਜਿਹੜੇ ਲੋਕ ਮੋਟਾਪੇ ਦੇ ਸ਼ਿਕਾਰ ਸਨ ਅਤੇ ਜਿਨ੍ਹਾਂ ਦਾ ਬੌਡੀ-ਮਾਸ ਇੰਡੈਕਸ 30 ਤੋਂ ਉੱਪਰ ਸੀ, ਉਨ੍ਹਾਂ ਵਿੱਚ 33 ਫ਼ੀਸਦ ਮੌਤ ਦਰ ਜ਼ਿਆਦਾ ਹੈ। ਪੂਰਾ ਪੜ੍ਹਨ ਲਈ ਕਲਿਕ ਕਰੋ।

ਤਸਵੀਰ ਸਰੋਤ, Getty Images
ਕੋਰੋਨਾ ਮਾਮਲਿਆਂ ਵਿੱਚ ਲਗਾਤਾਰ ਵਾਧਾ, ਬੀਜਿੰਗ 'ਚ ਸਖ਼ਤ ਪਬੰਦੀਆਂ ਲਾਗੂ
ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਕਈ ਇਲਾਕਿਆਂ ਵਿੱਚ ਮੁੜ ਲੌਕਡਾਊਨ ਲਾਗੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕੋਰੋਨਾਵਾਇਰਸ ਨੂੰ ਮੁੜ ਫੈਲਣ ਤੋਂ ਰੋਕਣ ਲਈ ਵੱਡੀ ਗਿਣਤੀ ਵਿੱਚ ਟੈਸਟ ਕੀਤੇ ਜਾ ਰਹੇ ਹਨ।
ਵਿਸ਼ਵ ਸਿਹਤ ਸੰਗਠਨ ਅਨੁਸਾਰ ਬੀਜਿੰਗ ਵਿੱਚ 100 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ।
ਸੱਤ ਹਫ਼ਤਿਆਂ ਤੋਂ ਵੱਧ ਸਮੇਂ ਲਈ ਬੀਜਿੰਗ ਵਿੱਚ ਸਿਰਫ਼ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਵਿੱਚੋਂ ਹੀ ਕੋਰੋਨਾ ਪੀੜਤ ਸ਼ਾਮਲ ਸਨ।
ਤਾਜ਼ਾ ਪ੍ਰਕੋਪ ਸ਼ਹਿਰ ਦੇ ਸਭ ਤੋਂ ਵੱਡੇ ਥੋਕ ਬਾਜ਼ਾਰ ਜ਼ਿਨਫਾਦੀ ਵਿੱਚ ਹੈ।
ਸਥਾਨਕ ਮੀਡੀਆ ਰਿਪੋਰਟਾਂ ਮੁਤਬਕ ਕਿਹਾ ਜਾ ਰਿਹਾ ਹੈ ਕਿ ਬਾਜ਼ਾਰ ਵਿੱਚ ਵਾਇਰਸ ਚੋਪਿੰਗ ਬੋਰਡਾਂ 'ਤੇ ਮਿਲਿਆ ਜਿੱਥੇ ਬਾਹਰਲੇ ਦੇਸ਼ਾਂ ਤੋਂ ਮੰਗਵਾਈ ਮੱਛੀ ਕੱਟੀ ਜਾ ਰਹੀ ਸੀ।

ਤਸਵੀਰ ਸਰੋਤ, Getty Images
ਕੋਰੋਨਾਵਾਇਰਸ: ਜਿੱਥੇ ਹਵਾ ਪ੍ਰਦੂਸ਼ਣ ਜ਼ਿਆਦਾ ਉੱਥੇ ਕੋਰੋਨਾ ਹੋਰ ਖ਼ਤਰਨਾਕ ਕਿਵੇਂ
ਵਿਸ਼ਵ ਸਿਹਤ ਸੰਗਠਨ (WHO) ਦੇ ਅਧਿਕਾਰੀਆਂ ਮੁਤਾਬਕ ਹਵਾ ਪ੍ਰਦੂਸ਼ਣ ਦਾ ਉੱਚਾ ਪੱਧਰ ਕੋਵਿਡ-19 ਦੇ ਗੰਭੀਰ ਮਾਮਲਿਆਂ ਦੇ ਜੋਖ਼ਮ ਨਾਲ ਜੁੜਿਆ ਹੋਇਆ ਇੱਕ ਕਾਰਕ ਹੋ ਸਕਦਾ ਹੈ।
ਵੱਧ ਹਵਾ ਪ੍ਰਦੂਸ਼ਣ ਅਤੇ ਕੋਰੋਨਾਵਾਇਰਸ ਨਾਲ ਜ਼ਿਆਦਾ ਮੌਤ ਦਰ ਵਿਚਕਾਰ ਸਬੰਧਾਂ ਨੂੰ ਹਾਲ ਹੀ 'ਚ ਦੋ ਅਧਿਐਨਾਂ ਵਿੱਚ ਸੁਝਾਇਆ ਗਿਆ ਹੈ ਜਿਨ੍ਹਾਂ ਵਿੱਚ ਇੱਕ 'ਚ ਹਾਰਵਰਡ ਯੂਨੀਵਰਸਿਟੀ ਦੇ ਖੋਜਕਰਤਾ ਵੀ ਸ਼ਾਮਲ ਹਨ।
ਵੀਡੀਓ ਕੈਪਸ਼ਨ, ਪ੍ਰਦੂਸ਼ਣ ਵਾਲੇ ਇਲਾਕਿਆਂ ’ਚ ਕੋਰੋਨਾ ਦਾ ਖ਼ਤਰਾ ਹੋਰ ਜ਼ਿਆਦਾ? ਕੋਰੋਨਾਵਾਇਰਸ: ਅਮਰੀਕਾ ਨੇ ਹਾਈਡਰੋਕਸੀਕਲੋਰੋਕਵਿਨ ਦਾ ਇਸਤੇਮਾਲ ਕੀਤਾ ਬੰਦ
ਅਮਰੀਕਾ ਦੇ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫ ਡੀ ਏ) ਨੇ ਮਲੇਰੀਆ ਲਈ ਵਰਤੀ ਜਾਣ ਵਾਲੀ ਦਵਾਈ ਹਾਈਡਰੋਕਸੀਕਲੋਰੋਕਵਿਨ ਦੀ ਕੋਰੋਨਾਵਾਇਰਸ ਦੇ ਇਲਾਜ ਵਜੋਂ ਵਰਤੋਂ 'ਤੇ ਰੋਕ ਲਾ ਦਿੱਤੀ ਹੈ।
ਐੱਫਡੀਏ ਨੇ ਕਿਹਾ ਕਿ ਕਲੀਨਿਕਲ ਟ੍ਰਾਇਲਾਂ ਦੇ ਨਵੇਂ ਸਬੂਤਾਂ ਤੋਂ ਪਤਾ ਲੱਗਦਾ ਹੈ ਕਿ ਇਹ ਦਵਾਈ ਵਾਇਰਸ ਖਿਲਾਫ਼ ਲੜ੍ਹਨ ਵਿੱਚ ਕਾਮਯਾਬ ਨਹੀਂ ਹੈ।
ਹਾਲਾਂਕਿ ਰਾਸ਼ਟਰਪਤੀ ਡੌਨਲਡ ਟਰੰਪ, ਜੋ ਪਹਿਲਾਂ ਵੀ ਹਾਈਡਰੋਕਸੀਕਲੋਰੋਕਵਿਨ ਦੀ ਵਰਤੋਂ ਕਰਦੇ ਰਹੇ ਹਨ, ਇਸ ਦਵਾਈ ਦੇ ਪੱਖ ਵਿੱਚ ਦਿਖੇ।
ਮਾਰਚ ਦੇ ਮਹੀਨੇ ਵਿੱਚ,ਐਫਡੀਏ ਨੇ ਕੁਝ ਗੰਭੀਰ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਇਸ ਦਵਾਈ ਦੀ ਐਮਰਜੈਂਸੀ ਵਰਤੋਂ ਦੀ ਆਗਿਆ ਦੇ ਦਿੱਤੀ ਸੀ।
ਪਰ ਸੋਮਵਾਰ ਨੂੰ, ਏਜੰਸੀ ਨੇ ਕਿਹਾ ਕਿ ਕਲੀਨਿਕਲ ਅਧਿਐਨ ਨੇ ਸੁਝਾਅ ਦਿੱਤਾ ਹੈ ਕਿ ਹਾਈਡਰੋਕਸੀਕਲੋਰੋਕਵਿਨ ਘਾਤਕ ਵਾਇਰਸ ਦਾ ਇਲਾਜ ਕਰਨ ਵਿੱਚ ਬੇਅਸਰ ਸੀ ਅਤੇ ਇਸ ਦੇ ਸੰਪਰਕ ਵਿੱਚ ਆਏ ਲੋਕਾਂ ਵਿੱਚ ਲਾਗ ਨੂੰ ਰੋਕਣ 'ਚ ਵੀ ਅਸਫ਼ਲ ਰਹੀ।

ਤਸਵੀਰ ਸਰੋਤ, Reuters
ਵਰਲਡ ਕੋਰੋਨਾ ਮੀਟਰ: ਜਾਣੋ ਕਿਸ ਦੇਸ ਦਾ ਕੀ ਹੈ ਹਾਲ
- ਦੁਨੀਆਂ ਭਰ ਵਿੱਚ 80 ਲੱਖ ਤੋਂ ਵੱਧ ਲੋਕ ਕੋਰੋਨਾਵਾਇਰਸ ਨਾਲ ਪੀੜਤ ਹੋ ਚੁੱਕੇ ਹਨ। ਇਸ ਦੇ ਨਾਲ ਹੀ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 4.36 ਲੱਖ ਦੇ ਨੇੜੇ ਪਹੁੰਚ ਗਈ ਹੈ।
- ਕੋਰੋਨਾ ਨਾਲ ਸਭ ਤੋਂ ਪ੍ਰਭਾਵਤ ਦੇਸ ਅਮਰੀਕਾ ਵਿੱਚ, ਇਸ ਵਾਇਰਸ ਨੇ ਹੁਣ ਤੱਕ 1,15,730 ਲੋਕਾਂ ਦੀ ਜਾਨ ਲੈ ਲਈ ਹੈ।
- ਅਮਰੀਕਾ ਹੁਣ ਕੋਰੋਨਾ ਦੇ ਇਲਾਜ ਲਈ ਨਹੀਂ ਕਰੇਗਾ ਹਾਈਡਰੋਕਸੀਕਲੋਰੋਕਵਿਨ ਦੀ ਵਰਤੋਂ।
- ਲਾਤੀਨੀ ਅਮਰੀਕਾ ਵਿਚ 80,000 ਲੋਕ ਮਰੇ, ਅੱਧੇ ਤੋਂ ਵੱਧ ਲੋਕ ਬ੍ਰਾਜ਼ੀਲ ਵਿਚ ਮਰੇ। ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਦੁਨੀਆਂ ਦਾ ਦੂਜਾ ਸਭ ਤੋਂ ਪ੍ਰਭਾਵਤ ਦੇਸ਼ ਹੈ।
- ਚਿਲੀ ਨੇ ਕੋਰੋਨਾ ਦੇ ਚਲਦਿਆਂ ਦੇਸ ਵਿੱਚ ਐਮਰਜੈਂਸੀ 90 ਦਿਨਾਂ ਲਈ ਵਧਾਈ
- ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਕੋਰੋਨਾਵਾਇਰਸ ਦੇ ਖ਼ਿਲਾਫ਼ ਪਹਿਲੀ ਜੰਗ ਜਿੱਤ ਲਈ ਹੈ।
- ਭਾਰਤ ਵਿੱਚ ਕੁੱਲ ਕੇਸਾਂ ਦੀ ਗਿਣਤੀ 3.32 ਲੱਖ ਤੋਂ ਵੱਧ ਹੋ ਗਈ ਹੈ ਤੇ 9,520 ਮੌਤਾਂ ਹੋਈਆਂ ਹਨ।
- ਚੀਨ ਵਿੱਚ ਕੋਰੋਨਾਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਸਖ਼ਤ ਪਾਬੰਦੀਆਂ ਲਾਗੂ।

ਤਸਵੀਰ ਸਰੋਤ, Getty Images
ਸਾਡੇ ਲਾਈਵ ਪੇਜ 'ਤੇ ਤੁਹਾਡਾ ਸਵਾਗਤ ਹੈ। ਅਸੀਂ ਤੁਹਾਡੇ ਨਾਲ ਦੇਸ ਤੇ ਦੁਨੀਆਂ ਦੀਆਂ ਕੋਰੋਨਾਵਾਇਰਸ ਨਾਲ ਜੁੜੀਆਂ ਖ਼ਬਰਾਂ ਸਾਂਝੀਆਂ ਕਰਾਂਗੇ। 15 ਜੂਨ ਦੇ ਲਾਈਵ ਪੇਜ ਲਈ ਇੱਥੇ ਕਲਿੱਕ ਕਰੋ।



