ਕੋਰੋਨਾਵਾਇਰਸ ਨਾਲ ਜੁੜੀਆਂ ਹੁਣ ਤੱਕ ਦੀਆਂ ਅਪਡੇਟਸ
- ਪੰਜਾਬ ਵਿੱਚ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਅੱਜ ਅੱਧੀ ਰਾਤ ਤੋਂ ਸੂਬੇ ਵਿੱਚ ਬਾਹਰੋਂ ਆਉਣ ਵਾਲੇ ਹਰ ਵਿਅਕਤੀ ਲਈ ਈ-ਰਜਿਸਟ੍ਰੇਸ਼ਨ ਦਾ ਨਿਯਮ ਲਾਜ਼ਮੀ ਹੋਵੇਗਾ।
- ਪੰਜਾਬ ਵਿਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ 6491 ਹੋ ਗਈ ਹੈ, ਜਿਨ੍ਹਾਂ ‘ਚੋਂ 4494 ਮਰੀਜ਼ ਠੀਕ ਹੋ ਚੁੱਕੇ ਹਨ। ਹੁਣ ਤੱਕ ਸੂਬੇ ਵਿਚ ਮਰਨ ਵਾਲਿਆਂ ਦੀ ਗਿਣਤੀ 169 ਹੈ।
- ਜੌਨਜ਼ ਹੌਪਕਿੰਨਜ਼ ਯੂਨੀਵਰਿਸਿਟੀ ਦੇ ਅੰਕੜਿਆਂ ਮੁਤਾਬਕ ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਹੁਣ ਭਾਰਤ ਤੀਜੇ ਨੰਬਰ ਉੱਤੇ ਦੁਨੀਆਂ ਦਾ ਕੋਰੋਨਾਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਬਣ ਗਿਆ ਹੈ।
- ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 24 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਹੁਣ ਕੋਰੋਨਾ ਦੇ ਕੇਸਾਂ ਦੀ ਗਿਣਤੀ 6 ਲੱਖ 97 ਹਜ਼ਾਰ ਨੂੰ ਪਾਰ ਕਰ ਗਈ ਹੈ।15 ਅਗਸਤ ਨੂੰ ਫਾਰਮਾ ਕੰਪਨੀ ਭਾਰਤ ਬਾਇਓਟੈਕ ਵਲੋਂ ਕੋਰੋਨਾ ਦਾ ਟੀਕਾ ਲਾਂਚ ਕਰਨ ਦੇ ਦਾਅਵਿਆਂ ‘ਤੇ ਭਾਰਤੀ ਵਿਗਿਆਨਕਾਂ ਨੇ ਚਿੰਤਾ ਜ਼ਾਹਿਰ ਕੀਤੀ ਹੈ।
- ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਜਨਤਕ ਥਾਵਾਂ 'ਤੇ ਮਾਸਕ ਦੀ ਵਰਤੋਂ ਨਾ ਕਰਨ 'ਤੇ ਲੋਕਾਂ ਨੂੰ ਤਿੰਨ ਦਿਨ ਕੋਵਿਡ ਹਸਪਤਾਲ ਜਾਂ ਪੁਲਿਸ ਚੌਕੀ ਵਿਚ ਕੰਮ ਕਰਨਾ ਪਏਗਾ।
- ਸਾਊਦੀ ਅਰਬ ਨੇ ਪਰਵਾਸੀਆਂ ਲਈ ਬਿਨਾਂ ਕਿਸੇ ਸ਼ਰਤ ਦੇ ਤਿੰਨ ਮਹੀਨੇ ਲਈ ਵੀਜ਼ਾ ਅਤੇ ਰੇਜ਼ੀਡੇਂਟ ਪਰਮਿਟ ਵਧਾਉਣ ਦਾ ਐਲਾਨ ਕੀਤਾ ਹੈ।
- ਕੁਵੈਤ ਇਥੋਂ ਪਰਵਾਸੀ ਕਾਮਿਆਂ ਦੀ ਗਿਣਤੀ ਘਟਾਉਣ ਲਈ ਬਿੱਲ ਪਾਸ ਕਰਨ ਜਾ ਰਿਹਾ ਹੈ ਤਾਂ ਜੋ ਉਥੋਂ ਦੇ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਘੱਟ ਨਾ ਹੋਣ। ਜੇ ਇਹ ਨਵਾਂ ਬਿੱਲ ਮਨਜ਼ੂਰ ਹੋ ਜਾਂਦਾ ਹੈ, ਤਾਂ ਘੱਟੋ ਘੱਟ ਅੱਠ ਲੱਖ ਭਾਰਤੀਆਂ ਨੂੰ ਕੁਵੈਤ ਤੋਂ ਵਾਪਸ ਆਉਣਾ ਪਏਗਾ।
- ਅਮਰੀਕਾ ਦੇ ਬਿਮਾਰੀ ਨਿਯੰਤਰਣ ਅਤੇ ਰੋਕਥਾਮ ਕੇਂਦਰਾਂ ਨੇ ਕੋਰੋਨਾ ਦੀ ਲਾਗ ਬਾਰੇ ਇੱਕ ਜਾਤੀ ਅਧਾਰਤ ਅੰਕੜੇ ਜਾਰੀ ਕੀਤੇ ਹਨ ਜਿਸ ਅਨੁਸਾਰ, ਲਾਗ ਦਾ ਜੋਖ਼ਮ ਚਿੱਟੇ ਅਮਰੀਕੀਆਂ ਨਾਲੋਂ ਲੈਟਿਨ ਅਤੇ ਅਫ਼ਰੀਕੀ (ਕਾਲੇ) ਅਮਰੀਕੀਆਂ ਵਿੱਚ ਤਿੰਨ ਗੁਣਾ ਜ਼ਿਆਦਾ ਪਾਇਆ ਗਿਆ ਹੈ।

ਤਸਵੀਰ ਸਰੋਤ, Getty Images















