ਅੱਜ ਦੇ ਮੁੱਖ ਘਟਨਾਕ੍ਰਮ
ਪੰਜਾਬ ਸਣੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨਾਲ ਜੁੜੇ ਬੀਬੀਸੀ ਪੰਜਾਬੀ ਦੇ ਲਾਈਵ ਪੇਜ ਨੂੰ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ। ਬੀਬੀਸੀ ਪੰਜਾਬੀ ਨਾਲ ਜੁੜਨ ਲਈ ਤੁਹਾਡਾ ਧੰਨਵਾਦ। ਪੇਸ਼ ਹਨ ਅੱਜ ਦੇ ਅਹਿਮ ਘਟਨਾਕ੍ਰਮ
- ਹੁਸ਼ਿਆਰਪੁਰ ਵਿੱਚ ਰਾਹੁਲ ਗਾਂਧੀ ਨੇ ਰੈਲੀ ਕੀਤੀ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਨੂੰ ਪ੍ਰਯੋਗਸ਼ਾਲਾ ਨਹੀਂ ਬਣਨ ਦੇਣਗੇ।
- ਚਰਨਜੀਤ ਸਿੰਘ ਚੰਨੀ ਉਡਾਣ ਦੀ ਇਜਾਜ਼ਤ ਨਾ ਮਿਲਣ ਕਾਰਨ ਹੁਸ਼ਿਆਰਪੁਰ ਦੀ ਰੈਲੀ ਵਿੱਚ ਨਾ ਪਹੁੰਚ ਸਕੇ।
- ਚਰਨਜੀਤ ਸਿੰਘ ਚੰਨੀ ਨੇਕਿਹਾ ਹੈ ਕਿ ਉਹ ਮੁੱਖ ਮੰਤਰੀ ਹਨ ਕੋਈ ਅੱਤਵਾਦੀ ਨਹੀਂ ਹਨ ਜੋ ਉਨ੍ਹਾਂ ਨੂੰ ਹੁਸ਼ਿਆਰਪੁਰ ਨਾ ਜਾਣ ਦਿੱਤਾ ਗਿਆ।
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਲੰਧਰ ਵਿੱਚ ਰੈਲੀ ਕੀਤੀ ਤੇ ਇਸ ਮੌਕੇ ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨਾ ਲਗਾਇਆ।
- ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।



















